- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ
- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ
- ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਸਬੰਧੀ ਦਾਅਵਾ ਗੁੰਮਰਾਹਕੁੰਨ
- ਨਸ਼ਾ ਮੁਕਤੀ ਮੋਰਚਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ, ਨਸ਼ੇ ਖ਼ਿਲਾਫ਼ ਰਣਨੀਤੀ ’ਤੇ ਕੀਤੀ ਚਰਚਾ
- ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਦੀ ਸਫਲ ਆਯੋਜਨ
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
Author: On Point Channel
“I’m a Newswriter, “I write about the trending news events happening all over the world.
ਜਲੰਧਰ, 8 ਮਈ : ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਸਥਾਨਕ ਬਸਤੀ ਨੌ ਤੋਂ ਨਸ਼ਿਆਂ ਖਿਲਾਫ਼ ਜਾਗਰੂਕਤਾ ਵਾਹਨ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਸੰਬੋਧਨ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਵੱਲੋਂ ਇਸ ਜਾਗਰੂਕਤਾ ਵਾਹਨ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਰਾਹੀਂ ਦੋ ਦਿਨ ਵਿਧਾਨ ਸਭਾ ਹਲਕਾ ਪੱਛਮੀ ਦੇ ਹਰ ਵਾਰਡ ਵਿੱਚ ਪਹੁੰਚ ਕਰਕੇ ਲੋਕਾਂ ਨੂੰ ਨਸ਼ਿਆਂ ਦੀ ਲਾਹਣਤ ਖਿਲਾਫ਼ ਲਾਮਬੰਦ ਕੀਤਾ…
ਜਲੰਧਰ, 8 ਮਈ : ਰਾਜ ਸਭਾ ਮੈਂਬਰ ਅਤੇ ਪ੍ਰਸਿੱਧ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਕਾਲਾ ਸੰਘਿਆ ਤੇ ਜਮਸ਼ੇਰ ਡਰੇਨ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਠੋਸ ਨੀਤੀ ਅਪਨਾਉਣ ’ਤੇ ਜ਼ੋਰ ਦਿੱਤਾ।ਡਰੇਨਾਂ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਨਗਰ ਨਿਗਮ ਜਲੰਧਰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡਰੇਨਾਂ ਵਿੱਚ ਵੇਸਟ ਦੇ ਸਿੱਧੇ ਪ੍ਰਵਾਹ ਨੂੰ ਰੋਕਣ ਲਈ ਬਿਹਤਰ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ, ਤਾਂ ਜੋ ਇਨ੍ਹਾਂ ਕੁਦਰਤੀ ਸਰੋਤਾਂ ਨੂੰ ਪ੍ਰਦੂਸ਼ਣ…
ਲੁਧਿਆਣਾ, 08 ਮਈ 2026 :ਐਨ ਸੀ ਸੀ 3 ਪੰਜਾਬ (ਲੜਕੀਆਂ) ਬਟਾਲੀਅਨ, ਲੁਧਿਆਣਾ ਵੱਲੋਂ “ਓਪਰੇਸ਼ਨ ਸਿੰਦੂਰ” ਦੀ ਪਹਿਲੀ ਵਰ੍ਹੇਗੰਢ ਦੇ ਮੌਕੇ ‘ਤੇ ਵੱਖ-ਵੱਖ ਸਿੱਖਿਆ ਸੰਸਥਾਵਾਂ ਵਿੱਚ ਦੇਸ਼ਭਗਤੀ ਅਤੇ ਪ੍ਰੇਰਣਾਦਾਇਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਹ ਪ੍ਰੋਗਰਾਮ KGSSS, SHCS (SN), BVM Chandigarh Road ਅਤੇ BVM USN ਵਿੱਚ ਕਰਵਾਇਆ ਗਿਆ। ਇਨ੍ਹਾਂ ਸੰਸਥਾਵਾਂ ਦੇ ਐਨਸੀਸੀ ਕੈਡਿਟਾਂ ਨੇ ਭਾਰਤੀ ਸੈਨਿਕਾਂ ਦੀ ਬਹਾਦਰੀ ਅਤੇ ਮਹਾਨ ਬਲਿਦਾਨ ਨੂੰ ਨਮਨ ਕਰਦੇ ਹੋਏ ਵੱਖ-ਵੱਖ ਗਤੀਵਿਧੀਆਂ ਵਿੱਚ ਉਤਸ਼ਾਹ ਨਾਲ ਭਾਗ ਲਿਆ। ਪ੍ਰੋਗਰਾਮ ਦੌਰਾਨ ਪੋਸਟਰ ਮੇਕਿੰਗ ਮੁਕਾਬਲੇ, ਦੇਸ਼ਭਗਤੀ ਗੀਤ, ਫਿਲਮ ਸਕ੍ਰੀਨਿੰਗ ਅਤੇ ਪ੍ਰੇਰਣਾਦਾਇਕ ਭਾਸ਼ਣ ਕਰਵਾਏ ਗਏ, ਜਿਨ੍ਹਾਂ ਦਾ ਉਦੇਸ਼ ਕੈਡਿਟਾਂ ਵਿੱਚ ਦੇਸ਼ਭਗਤੀ, ਅਨੁਸ਼ਾਸਨ ਅਤੇ ਸੇਵਾ ਭਾਵਨਾ ਨੂੰ ਮਜ਼ਬੂਤ ਕਰਨਾ ਸੀ।ਕੈਡਿਟਾਂ ਨੇ ਪੂਰੇ…
ਲੁਧਿਆਣਾ, 8 ਮਈ:ਨੌਜਵਾਨ ਜਾਗਰੂਕਤਾ ਅਤੇ ਸਮਾਜਿਕ ਤਬਦੀਲੀ ਵੱਲ ਇੱਕ ਮਜ਼ਬੂਤ ਕਦਮ ਵਜੋਂ, “ਬਚਪਨ ਕੀ ਆਵਾਜ਼ ਅੰਤਰ ਸਕੂਲ ਨੁੱਕੜ ਨਾਟਕ ਚੈਂਪੀਅਨਸ਼ਿਪ” ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਅਤੇ ਐਨਜੀਓ ਆਸ ਅਹਿਸਾਸ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਜੀਐਸਐਸਐਸ), ਪੀਏਯੂ, ਲੁਧਿਆਣਾ ਵਿਖੇ ਆਯੋਜਿਤ ਕੀਤੀ ਗਈ।”ਯੁੱਧ ਨਸ਼ਿਆ ਵਿਰੁੱਧ” ਥੀਮ ਵਾਲੇ ਇਸ ਸਮਾਗਮ ਵਿੱਚ 10 ਸਕੂਲਾਂ ਦੀ ਉਤਸ਼ਾਹੀ ਭਾਗੀਦਾਰੀ ਦੇਖਣ ਨੂੰ ਮਿਲੀ ਜਿਸ ਵਿੱਚ ਸਮਾਜ ‘ਤੇ ਨਸ਼ਿਆਂ ਦੀ ਦੁਰਵਰਤੋਂ ਦੇ ਪ੍ਰਭਾਵ ਨੂੰ ਉਜਾਗਰ ਕਰਨ ਲਈ ਨੌਜਵਾਨ ਆਵਾਜ਼ਾਂ ਨੂੰ ਇਕੱਠਾ ਕੀਤਾ ਗਿਆ। ਇਸ ਸਮਾਗਮ ਵਿੱਚ ਪੰਜਾਬ ਬਾਲ ਅਧਿਕਾਰ ਕਮਿਸ਼ਨ ਦੀ ਵਾਈਸ ਚੇਅਰਪਰਸਨ ਗੁਨਜੀਤ ਰੁਚੀ ਬਾਵਾ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੂਨਮ ਸਿੰਘ, ਅਦਾਕਾਰਾ ਅਤੇ ਗਾਇਕਾ ਮੈਂਡੀ ਸੰਧੂ, ਡੀਈਓ ਡਿੰਪਲ…
ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਮੈਡਮ ਹਰਪ੍ਰੀਤ ਕੌਰ ਰੰਧਾਵਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਯੋਗ ਅਗਵਾਈ ਹੇਠ ਮਿਤੀ 09.05.2026 ਨੂੰ ਨਿਆਂਇਕ ਅਦਾਲਤਾਂ ਲੁਧਿਆਣਾ, ਜਗਰਾਉਂ, ਸਮਰਾਲਾ, ਖੰਨਾ ਅਤੇ ਪਾਇਲ ਵਿਖੇ ਇੱਕ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਸ਼੍ਰੀ ਹਿਮਾਂਸ਼ੂ ਅਰੋੜਾ, ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਨੇ ਦੱਸਿਆ ਕਿ ਧਿਰਾਂ ਵਿਚਕਾਰ ਆਪਸੀ ਰਜ਼ਾਮੰਦੀ ਰਾਹੀਂ ਪ੍ਰੀ-ਲਿਟੀਗੇਟਿਵ ਅਤੇ ਲੰਬਿਤ ਦੀਵਾਨੀ ਅਤੇ ਰਾਜੀਨਾਮੇ ਯੋਗ ਫੌਜਦਾਰੀ ਮਾਮਲਿਆਂ ਦਾ ਨਿਪਟਾਰਾ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਹੈੱਡਕੁਆਰਟਰ, ਲੁਧਿਆਣਾ ਵਿਖੇ ਕੁੱਲ 48 ਬੈਂਚਾਂ ਦਾ…
ਲੁਧਿਆਣਾ, 07 ਮਈ – ਸਤਿਗੁਰੂ ਰਾਮ ਸਿੰਘ (ਐਸ.ਆਰ.ਐਸ.) ਸਰਕਾਰੀ ਬਹੁਤਕਨੀਕੀ ਕਾਲਜ, ਰਿਸ਼ੀ ਨਗਰ, ਲੁਧਿਆਣਾ ਵੱਲੋਂ ਏ.ਆਈ.ਸੀ.ਟੀ.ਈ. ਅਤੇ ਸਮਾਜਿਕ ਨਿਆਂ ਵਿਭਾਗ ਦੀਆਂ ਸਕਾਲਰਸ਼ਿਪ ਸਕੀਮਾਂ ਦਾ ਪ੍ਰਚਾਰ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ। ਸਤਿਗੁਰੂ ਰਾਮ ਸਿੰਘ (ਐਸ.ਆਰ.ਐਸ.) ਸਰਕਾਰੀ ਬਹੁਤਕਨੀਕੀ ਕਾਲਜ ਦੇ ਪ੍ਰਿੰਸੀਪਲ ਮਨੋਜ ਕੁਮਾਰ ਜਾਂਬਲਾ ਦੀ ਅਗਵਾਈ ਹੇਠ ਕਾਲਜ ਸਟਾਫ ਵੱਲੋਂ ਯੋਗ ਵਿਦਿਆਰਥੀਆਂ ਨੂੰ ਲਾਭ ਲੈਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਕਾਲਜ ਦੀ ਟੀਮ ਜਿਸ ਵਿੱਚ ਸਕਾਲਰਸ਼ਿਪ ਇੰਚਾਰਜ ਨਵਜੀਤ ਕੌਰ, ਜਸਵੀਰ ਸਿੰਘ ਵਰਕਸ਼ਾਪ ਸੁਪਰਡੈਂਟ ਅਤੇ ਰਜਨੀ ਭੱਲਾ ਸ਼ਾਮਲ ਹਨ, ਵੱਲੋਂ ਵੱਖ-ਵੱਖ ਆਸ਼ਰਮਾਂ, ਪਿੰਗਲਵਾੜਾ, ਅਨਾਥ ਆਸ਼ਰਮਾਂ ਅਤੇ ਐਨ ਜੀ ਓਜ ਦੁਆਰਾ ਚਲਾਏ ਜਾ ਰਹੇ ਵੱਖ-ਵੱਖ ਭਲਾਈ ਕੇਂਦਰਾਂ ਦਾ ਦੌਰਾ ਕੀਤਾ ਗਿਆ। ਵਿਦਿਆਰਥਣਾਂ…
ਲੁਧਿਆਣਾ, 07 ਮਈ – ਜ਼ਿਲ੍ਹਾ ਜਨਗਣਨਾ ਅਧਿਕਾਰੀ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੂਨਮ ਸਿੰਘ ਵੱਲੋਂ ਸਖ਼ਤ ਲਹਿਜੇ ਵਿੱਚ ਕਿਹਾ ਗਿਆ ਕਿ ਜਿਨ੍ਹਾਂ ਕਰਮਚਾਰੀਆਂ ਦੀ ਜਨਗਣਨਾ ਵਿੱਚ ਡਿਊਟੀ ਲੱਗੀ ਹੈ ਉਹ ਤੁਰੰਤ ਆਪਣੀ ਜਿੰਮੇਵਾਰੀ ਸਾਂਭਣ।ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੂਨਮ ਸਿੰਘ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਜਨਗਣਨਾ ਨੂੰ ਮੁਕੰਮਲ ਕਰਨ ਲਈ ਤੈਅ ਸਮਾਂ ਸੀਮਾ ਨਿਰਧਾਰਿਤ ਕੀਤੀ ਗਈ ਹੈ ਅਤੇ ਇਸ ਪ੍ਰਕਿਰਿਆ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚਾੜਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ 15 ਮਈ ਤੋਂ 13 ਜੂਨ ਤੱਕ ਮਰਦਮਸ਼ੁਮਾਰੀ 2027 ਪੜਾਅ ਨੂੰ ਪੂਰਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਢਿੱਲ ਮੱਠ…
ਲੁਧਿਆਣਾ, 07 ਮਈ – ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ (ਡੀ.ਬੀ.ਈ.ਈ.) ਵੱਲੋਂ ਭਲਕੇ 08 ਮਈ ਨੂੰ ਆਪਣੇ ਸਥਾਨਕ ਦਫ਼ਤਰ ਵਿਖੇ ਰੋਜਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ।ਲੁਧਿਆਣਾ ਦੇ ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ ਜਿਸਦੇ ਤਹਿਤ ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ ਦੇ ਸਥਾਨਕ ਦਫ਼ਤਰ, ਸੰਗੀਤ ਸਿਨੇਮਾ ਰੋਡ, ਪ੍ਰਤਾਪ ਚੌਂਕ, ਲੁਧਿਆਣਾ ਭਲਕੇ ਸ਼ੁਕਰਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਕੈਂਪ ਦਾ ਸਮਾਂ ਸਵੇਰੇ 10.00 ਵਜੇ ਤੋਂ ਦੁਪਹਿਰ 2.00 ਵਜੇ ਤੱਕ ਹੋਵੇਗਾ ਜਿੱਥੇ ਕੈਂਪ ਵਿੱਚ ਪੰਜਾਬ ਸੇਵਾ ਕੇਂਦਰ ਕੰਪਨੀ…
ਖੰਨਾ, ਲੁਧਿਆਣਾ 07 ਮਈ:ਲੋਕਾਂ ਨਾਲ ਸਿੱਧੀ ਸਾਂਝ ਮਜ਼ਬੂਤ ਬਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਮਕਸਦ ਨਾਲ ਡੀਆਈਜੀ (ਪੀਏਪੀ) ਇੰਦਰਬੀਰ ਸਿੰਘ ਅਤੇ ਐਸਐਸਪੀ ਖੰਨਾ ਡਾ. ਦਰਪਣ ਆਹਲੂਵਾਲੀਆ ਵੱਲੋਂ ਪਿੰਡ ਖੱਟੜਾ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਪਿੰਡ ਵਾਸੀਆਂ ਨਾਲ ਖੁੱਲ੍ਹੇ ਦਿਲ ਨਾਲ ਗੱਲਬਾਤ ਕੀਤੀ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਖੰਨਾ ਪੁਲਿਸ ਹਮੇਸ਼ਾ ਲੋਕਾਂ ਦੀ ਸੁਰੱਖਿਆ ਅਤੇ ਭਲਾਈ ਲਈ ਵਚਨਬੱਧ ਹੈ।ਇਸ ਦੌਰੇ ਦੌਰਾਨ ਸਭ ਤੋਂ ਖਾਸ ਗੱਲ ਇਹ ਰਹੀ ਕਿ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਫੁੱਟਬਾਲ ਵੰਡੇ ਗਏ। ਅਧਿਕਾਰੀਆਂ ਨੇ ਕਿਹਾ ਕਿ ਜੇਕਰ ਨੌਜਵਾਨ…
ਲੁਧਿਆਣਾ, 7 ਮਈ – ਇਲਾਕਾ ਨਿਵਾਸੀਆਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਵਿਧਾਨ ਸਭਾ ਹਲਕਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 8 ਅਧੀਨ ਬਸਤੀ ਜੋਧੇਵਾਲ, ਗਲੀ ਨੰ 2 ਦੇ ਵਿੱਚ 25 ਹਾਰਸ ਪਾਵਰ ਵਾਲੇ ਟਿਊਬਵੈੱਲ ਲਗਾਉਣ ਦੇ ਕਾਰਜਾਂ ਦਾ ਉਦਘਾਟਨ ਕੀਤਾ।ਵਿਧਾਇਕ ਬੱਗਾ ਨੇ ਦੱਸਿਆ ਕਿ ਇਸ ਪ੍ਰਾਜੈਕਟ ਨੂੰ ਅਗਾਮੀ ਹਫਤੇ ਵਿੱਚ ਮੁਕੰਮਲ ਕਰ ਲਿਆ ਜਾਵੇਗਾ।ਉਨ੍ਹਾਂ ਕਿਹਾ ਕਿ ਇਲਾਕਾ ਨਿਵਾਸੀ ਪਿਛਲੇ ਲੰਮੇ ਸਮੇਂ ਤੋਂ ਪਾਣੀ ਦੀ ਸਮੱਸਿਆ ਤੋਂ ਪ੍ਰੇਸ਼ਾਨ ਸਨ ਅਤੇ ਹੁਣ ਉਨ੍ਹਾਂ ਨੂੰ ਜਲਦ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਬਸਤੀ ਜੋਧੇਵਾਲ ਦੇ ਵਸਨੀਕ ਪਿਛਲੀਆਂ ਸਰਕਾਰਾਂ ਤੋਂ ਟਿਊਬਵੈੱਲਾਂ ਦੀ ਮੰਗ ਕਰਦੇ ਆ ਰਹੇ ਸਨ…

