- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ
- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ
- ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਸਬੰਧੀ ਦਾਅਵਾ ਗੁੰਮਰਾਹਕੁੰਨ
- ਨਸ਼ਾ ਮੁਕਤੀ ਮੋਰਚਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ, ਨਸ਼ੇ ਖ਼ਿਲਾਫ਼ ਰਣਨੀਤੀ ’ਤੇ ਕੀਤੀ ਚਰਚਾ
- ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਦੀ ਸਫਲ ਆਯੋਜਨ
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
Author: Pushminder Sidhu
ਜਲੰਧਰ, 11 ਅਕਤੂਬਰ: ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਤਹਿਤ ਸਰਕਾਰੀ ਆਰਟਸ ਜਲੰਧਰ ਵਿਖੇ ਰਾਜ ਪੱਧਰੀ ਖੇਡਾਂ ਦੇ ਵੱਖ-ਵੱਖ ਉਮਰ ਵਰਗਾਂ ਦੇ ਫਾਈਨਲ ਮੁਕਾਬਲੇ ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਬਾਜਵਾ ਦੀ ਯੋਗ ਦੇਖ-ਰੇਖ ਹੇਠ ਸਫ਼ਲਤਾਪੂਰਵਕ ਸੰਪੰਨ ਹੋਏ। ਇਨ੍ਹਾਂ ਮੁਕਾਬਲਿਆਂ ਦੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਬਾਜਵਾ ਨੇ ਦੱਸਿਆ ਕਿ ਸ਼ਤਰੰਜ ਦੇ ਅੰਡਰ-17 ਉਮਰ ਵਰਗ ਵਿੱਚ ਜਲੰਧਰ ਨੇ ਪਹਿਲਾ, ਲੁਧਿਆਣਾ ਨੇ ਦੂਜਾ ਅਤੇ ਸੰਗਰੂਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ, ਜਦਕਿ ਅੰਡਰ-14 ਉਮਰ ਵਰਗ ‘ਚ ਬਠਿੰਡਾ ਪਹਿਲੇ, ਜਲੰਧਰ ਦੂਜੇ ਅਤੇ ਐਸ.ਏ.ਐਸ. ਨਗਰ (ਮੋਹਾਲੀ) ਤੀਜੇ ਸਥਾਨ ‘ਤੇ ਰਿਹਾ। ਵਾਲੀਬਾਲ ਸ਼ੂਟਿੰਗ ਦੇ ਨਤੀਜਿਆਂ ਦੀ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਕੱਚੀ ਵਾਲੀਬਾਲ ਅੰਡਰ-17 ਲੜਕਿਆਂ…
ਨਕੋਦਰ (ਜਲੰਧਰ), 10 ਅਕਤੂਬਰ: ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿੱਚ ਅੱਜ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਕਰਵਾਏ ਗਏ ਵਿਸ਼ਾਲ ਰਾਜ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਮੋਹਿੰਦਰ ਭਗਤ, ਡਾ. ਗੁਰਪ੍ਰੀਤ ਕੌਰ ਮਾਨ ਧਰਮਪਤਨੀ ਸ੍ਰ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ, ਵਿਧਾਇਕ ਬਲਕਾਰ ਸਿੰਘ, ਵਿਧਾਇਕ ਇੰਦਰਜੀਤ ਕੌਰ ਮਾਨ ਅਤੇ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਭਗਵਾਨ ਵਾਲਮੀਕਿ ਮਹਾਰਾਜ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ। ਇਸ ਮੌਕੇ ਡਾ. ਗੁਰਪ੍ਰੀਤ ਕੌਰ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਗਵਾਨ…
ਲੁਧਿਆਣਾ, 11 ਅਕਤੂਬਰ: ਲੁਧਿਆਣਾ ਪੂਰਬੀ (ਵਿਧਾਨ ਸਭਾ ਹਲਕਾ ਨੰਬਰ 60) ਦੀ ਵੋਟਰ ਸੂਚੀ ਵਿੱਚ ਭਾਗ ਨੰਬਰ 38 ਦੇ ਵੋਟਰ ਲੜੀ ਨੰਬਰ 422 ਦੇ ਸਾਹਮਣੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ ਫੋਟੋ ਦਿਖਾਈ ਦੇਣ ਸਬੰਧੀ ਕੀਤਾ ਜਾ ਰਿਹਾ ਦਾਅਵਾ ਗੁੰਮਰਾਹਕੁੰਨ ਹੈ। ਇਸ ਸਬੰਧੀ ਸਪੱਸ਼ਟ ਕੀਤਾ ਗਿਆ ਹੈ ਕਿ ਸਬੰਧਤ ਗਲਤ ਫੋਟੋ ਪੁਰਾਣੀ ਵੋਟਰ ਸੂਚੀ ਵਿੱਚ ਮੌਜੂਦ ਸੀ, ਜਿਸ ਨੂੰ 13 ਅਗਸਤ 2026 ਨੂੰ ਪ੍ਰਕਾਸ਼ਿਤ ਡਰਾਫਟ ਵੋਟਰ ਸੂਚੀ ਵਿੱਚ ਵੀ ਸ਼ਾਮਲ ਕੀਤਾ ਗਿਆ ਸੀ। ਵਿਸ਼ੇਸ਼ ਤੀਬਰ ਸੁਧਾਈ (ਐਸ.ਆਈ.ਆਰ) ਦੀ ਤਸਦੀਕ ਪ੍ਰਕਿਰਿਆ ਦੌਰਾਨ ਇਹ ਗਲਤੀ ਸਾਹਮਣੇ ਆਈ ਸੀ ਅਤੇ ਇਸ ਨੂੰ ਪਹਿਲਾਂ ਹੀ ਠੀਕ ਕਰ ਦਿੱਤਾ ਗਿਆ ਹੈ। ਸਬੰਧਤ ਅਧਿਕਾਰੀਆਂ ਅਨੁਸਾਰ, ਸਹੀ ਫੋਟੋ ਵਾਲੀ…
ਲੁਧਿਆਣਾ: ਆਮ ਆਦਮੀ ਪਾਰਟੀ ਪੰਜਾਬ ਵੱਲੋਂ ਗਠਿਤ ਨਸ਼ਾ ਮੁਕਤੀ ਮੋਰਚਾ ਦੇ ਲੁਧਿਆਣਾ ਈਸਟ ਵਿੰਗ ਵੱਲੋਂ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਇਲਾਕੇ ਵਿੱਚ ਨਸ਼ਿਆਂ ਦੀ ਰੋਕਥਾਮ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਪੁਲਿਸ ਅਤੇ ਮੋਰਚੇ ਦੇ ਅਹੁਦੇਦਾਰਾਂ ਵਿਚਾਲੇ ਆਪਸੀ ਤਾਲਮੇਲ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ’ਤੇ ਜ਼ੋਰ ਦਿੱਤਾ ਗਿਆ। ਮੋਰਚੇ ਦੇ ਅਹੁਦੇਦਾਰਾਂ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦਾ ਮੁੱਖ ਉਦੇਸ਼ ਪੰਜਾਬ ਵਿੱਚੋਂ ਨਸ਼ਿਆਂ ਦੇ ਕਾਰੋਬਾਰ ਨੂੰ ਖ਼ਤਮ ਕਰਨਾ ਹੈ। ਮੀਟਿੰਗ ਵਿੱਚ…
ਲੁਧਿਆਣਾ, 11 ਅਕਤੂਬਰ 2026: ਹੈੱਡਕੁਆਰਟਰ ਰਿਕਰੂਟਿੰਗ ਜ਼ੋਨ (ਪੰਜਾਬ ਅਤੇ ਜੰਮੂ-ਕਸ਼ਮੀਰ) ਦੀ ਅਗਵਾਈ ਹੇਠ ਆਰਮੀ ਰਿਕਰੂਟਿੰਗ ਦਫ਼ਤਰ (ਏ ਆਰ ਓ), ਲੁਧਿਆਣਾ ਵੱਲੋਂ ਕਰਵਾਈ ਗਈ ਭਰਤੀ ਰੈਲੀ 10 ਅਕਤੂਬਰ 2026 ਨੂੰ ਸਫਲਤਾਪੂਰਵਕ ਸਮਾਪਤ ਹੋਈ। ਭਾਰਤੀ ਫੌਜ ਵਿੱਚ ਸ਼ਾਮਲ ਹੋਣ ਅਤੇ ਦੇਸ਼ ਦੀ ਸੇਵਾ ਕਰਨ ਦੇ ਉਦੇਸ਼ ਨਾਲ ਲੁਧਿਆਣਾ, ਮੋਗਾ, ਰੂਪਨਗਰ ਅਤੇ ਐਸ.ਏ.ਐਸ. ਨਗਰ (ਮੋਹਾਲੀ) ਦੇ ਲਗਭਗ 5200 ਉਤਸ਼ਾਹੀ ਉਮੀਦਵਾਰਾਂ ਦੇ ਨਾਲ-ਨਾਲ ਪੂਰੇ ਪੰਜਾਬ ਰਾਜ ਅਤੇ ਜੰਮੂ ਡਿਵੀਜ਼ਨ ਦੇ ਚੋਣਵੇਂ ਵਰਗਾਂ ਦੇ ਉਮੀਦਵਾਰਾਂ ਨੇ ਇਸ ਰੈਲੀ ਵਿੱਚ ਭਾਗ ਲਿਆ। ਭਰਤੀ ਪ੍ਰਕਿਰਿਆ ਨਿਰਧਾਰਤ ਨਿਯਮਾਂ, ਪ੍ਰਕਿਰਿਆਵਾਂ ਅਤੇ ਮਾਪਦੰਡਾਂ ਅਨੁਸਾਰ ਨੇਪਰੇ ਚਾੜ੍ਹੀ ਗਈ। ਉਮੀਦਵਾਰਾਂ ਨੇ ਭਰਤੀ ਪ੍ਰਕਿਰਿਆ ਦੇ ਵੱਖ-ਵੱਖ ਪੜਾਵਾਂ ਵਿੱਚੋਂ ਲੰਘਦਿਆਂ ਸਰੀਰਕ ਤੰਦਰੁਸਤੀ ਦੀ ਜਾਂਚ…
ਲੁਧਿਆਣਾ, 25 ਸਤੰਬਰ: ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਲੁਧਿਆਣਾ ਵਿਖੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ. ਗੁਰਮੀਤ ਸਿੰਘ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਬੱਚਿਆਂ, ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਤਾਵਾਂ ਲਈ ਸੰਤੁਲਿਤ ਖੁਰਾਕ, ਪੋਸ਼ਣ ਅਤੇ ਸਿਹਤ ਸੰਭਾਲ ਦੀ ਮਹੱਤਤਾ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਪੋਸ਼ਣ ਸਬੰਧੀ ਜਾਗਰੂਕਤਾ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ’ਤੇ ਵੀ ਜ਼ੋਰ ਦਿੱਤਾ ਗਿਆ। ਸੈਮੀਨਾਰ ਵਿੱਚ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ (CDPOs) ਨੀਤਿਕਾ ਢੀਂਗਰਾ, ਅੰਜੂ ਸਿੰਗਲਾ, ਮੰਜੂ ਭੰਡਾਰੀ,…
ਲੁਧਿਆਣਾ, 23 ਸਤੰਬਰ – ਪੰਜਾਬ ਸਰਕਾਰ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਹੇਠ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਸ. ਵਰਿਆਮ ਸਿੰਘ ਗਿੱਲ ਦੇ ਨਿਰਦੇਸ਼ਾਂ ਅਨੁਸਾਰ ਅੱਜ ਮਿਤੀ 23-09-2026 ਨੂੰ ਜ਼ਿਲ੍ਹਾ ਲੁਧਿਆਣਾ ਦੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਸ੍ਰੀ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਬੋਂਦਲੀ, ਬਲਾਕ ਸਮਰਾਲਾ ਵਿਖੇ ਇੱਕ ਦਿਨਾ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਰਿਟਾਇਰਡ ਚੀਫ਼ ਐਗਰੀਕਲਚਰ ਅਫਸਰ ਡਾ. ਬਲਦੇਵ ਸਿੰਘ, ਐਡਵਾਂਟਾ ਕੰਪਨੀ ਤੋਂ ਰਾਸ਼ਿਦ, ਵੇਰਕਾ ਕੈਟਲ ਫੀਡ ਪਲਾਂਟ ਖੰਨਾ ਤੋਂ ਬਚਿੱਤਰ ਸਿੰਘ, ਡੇਅਰੀ ਵਿਕਾਸ ਇੰਸਪੈਕਟਰ ਅਗਮਪ੍ਰੀਤ ਕੌਰ ਅਤੇ ਮਿਸ ਅੰਕਿਤ ਕਪੂਰ ਵੱਲੋਂ ਦੁੱਧ…
ਲੁਧਿਆਣਾ, 23 ਸਤੰਬਰ: ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ (ਐਨ.ਸੀ.ਐਸ.ਕੇ) ਦੇ ਉਪ-ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਆਉਣ ਵਾਲੇ ਸਮੇਂ ਵਿੱਚ ਸਫਾਈ ਕਰਮਚਾਰੀਆਂ ਲਈ ‘ਟਰਮ ਇੰਸ਼ੋਰੈਂਸ’ ਲਾਗੂ ਕਰਨ ਦੇ ਫੈਸਲੇ ਲਈ ਨਗਰ ਨਿਗਮ ਲੁਧਿਆਣਾ ਦੀ ਸ਼ਲਾਘਾ ਕੀਤੀ। ਉਪ-ਚੇਅਰਮੈਨ ਹਰਦੀਪ ਸਿੰਘ ਗਿੱਲ ਬੁੱਧਵਾਰ ਨੂੰ ਸ਼ਹਿਰ ਵਿੱਚ ਸਫਾਈ ਕਰਮਚਾਰੀਆਂ ਦੀਆਂ ਸ਼ਿਕਾਇਤਾਂ ਅਤੇ ਕੰਮਕਾਜੀ ਹਾਲਾਤਾਂ ਬਾਰੇ ਸਮੀਖਿਆ ਮੀਟਿੰਗ ਕਰਨ ਲਈ ਪਹੁੰਚੇ ਸਨ। ਸਰਾਭਾ ਨਗਰ ਸਥਿਤ ਨਗਰ ਨਿਗਮ ਦੇ ਜ਼ੋਨ-ਡੀ ਦਫ਼ਤਰ ਵਿਖੇ ਨਗਰ ਨਿਗਮ ਕਮਿਸ਼ਨਰ ਓਜਸਵੀ ਅਲੰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਤੇ ਨਗਰ ਨਿਗਮ ਦੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ, ਉਪ-ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਵੱਖ-ਵੱਖ ਕਰਮਚਾਰੀ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ…
ਲੁਧਿਆਣਾ, 21 ਸਤੰਬਰ – ਪਨਗਰੇਨ ਦੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਵੱਲੋਂ ਬਲਾਕ ਸੁਧਾਰ ਅਧੀਨ ਪੈਂਦੇ ਪਿੰਡ ਜਾਂਗਪੁਰ ਵਿਖੇ ਹਾਈਟੈਕ ਸਪੋਰਟਸ ਪਾਰਕ ਦਾ ਦੌਰਾ ਕਰਦਿਆਂ ਨੌਜਵਾਨ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ। ਚੇਅਰਮੈਨ ਗਿੱਲ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵਚਨਬੱਧ ਹੈ ਜਿਸਦੇ ਤਹਿਤ ਪੰਜਾਬ ਭਰ ਵਿੱਚ 3000 ਤੋਂ ਵੱਧ ਖੇਡ ਮੈਦਾਨਾਂ ਦੀ ਉਸਾਰੀ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸਾਲ 2022 ਵਿੱਚ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। ਇਸ…
ਲੁਧਿਆਣਾ, 21 ਸਤੰਬਰ: ਜਨਗਣਨਾ ਅਭਿਆਸ ਦੀਆਂ ਤਿਆਰੀਆਂ ਦੇ ਹਿੱਸੇ ਵਜੋਂ ਜਨਗਣਨਾ ਗਣਨਾ ਦੇ ਪੜਾਅ-II ਲਈ ਫੀਲਡ ਟ੍ਰੇਨਰਾਂ ਦੀ ਸਿਖਲਾਈ ਅੱਜ ਸ਼ੁਰੂ ਹੋ ਗਈ। ਇਸ ਸਿਖਲਾਈ ਦਾ ਮੁੱਖ ਉਦੇਸ਼ ਫੀਲਡ ਟ੍ਰੇਨਰਾਂ ਨੂੰ ਜਨਗਣਨਾ ਨਾਲ ਸਬੰਧਤ ਨਿਰਧਾਰਤ ਪ੍ਰਕਿਰਿਆਵਾਂ, ਨਿਯਮਾਂ ਅਤੇ ਦਿਸ਼ਾ-ਨਿਰਦੇਸ਼ਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕਰਨਾ ਹੈ, ਤਾਂ ਜੋ ਗਣਨਾ ਦਾ ਕੰਮ ਸੁਚਾਰੂ, ਸਹੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਸਿਖਲਾਈ ਸੈਸ਼ਨ ਦੌਰਾਨ ਸਹਾਇਕ ਕਮਿਸ਼ਨਰ (ਜਨਰਲ), ਲੁਧਿਆਣਾ ਸ੍ਰੀਮਤੀ ਪਾਇਲ ਗੋਇਲ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਅਤੇ ਫੀਲਡ ਟ੍ਰੇਨਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਪੜਾਅ-I ਦੌਰਾਨ ਫੀਲਡ ਟ੍ਰੇਨਰਾਂ ਵੱਲੋਂ ਨਿਭਾਈ ਗਈ ਜ਼ਿੰਮੇਵਾਰੀ, ਸਮਰਪਣ ਅਤੇ ਸ਼ਲਾਘਾਯੋਗ ਕਾਰਗੁਜ਼ਾਰੀ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ…

