Author: Pushminder Sidhu

ਜਲੰਧਰ, 9 ਜੂਨ :ਡਿਪਟੀ ਡਾਇਰੈਕਟਰ, ਜ਼ਿਲ੍ਹਾ ਬਿਊਰੋ ਆਫ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਨੀਲਮ ਮਹੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਅਧੀਨ ਪੈਂਦੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਬਜਵਾੜਾ ਪੰਜਾਬ ਸਰਕਾਰ ਦੇ ਰੁਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦਾ ਇੱਕ ਉੱਦਮ ਹੈ। ਉਨ੍ਹਾਂ ਦੱਸਿਆ ਕਿ ਇਸ ਦਾ ਉਦੇਸ਼ ਸੀ.ਡੀ.ਐਸ, ਏ.ਐਫ.ਸੀ.ਏ.ਟੀ ਤੇ ਓ.ਟੀ.ਏ. ਆਦਿ ਵਰਗੀਆਂ ਵੱਖ-ਵੱਖ ਪ੍ਰਤੀਯੋਗੀ ਪ੍ਰਵੇਸ਼ ਪ੍ਰੀਖਿਆਵਾਂ ਰਾਹੀਂ ਹਥਿਆਰਬੰਦ ਸੈਨਾਵਾਂ ਵਿੱਚ ਗ੍ਰੈਜੂਏਟ ਪੱਧਰ ਦੇ ਪ੍ਰਵੇਸ਼ ਲਈ ਚਾਹਵਾਨ ਨੌਜਵਾਨਾਂ ਨੂੰ ਤਿਆਰ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਸੰਸਥਾ ਦੇ ਸਿਖਲਾਈ ਪ੍ਰੋਗਰਾਮ ਦਾ ਪਹਿਲਾ ਬੈਚ ਜੁਲਾਈ, 2026 ਦੇ ਪਹਿਲੇ ਹਫ਼ਤੇ ਤੋਂ ਸ਼ੁਰੂ ਹੋਣ ਜਾ…

Read More

ਲੁਧਿਆਣਾ, 9 ਜੂਨ: ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਮੰਗਲਵਾਰ ਨੂੰ ਜ਼ਿਲ੍ਹਾ ਲੁਧਿਆਣਾ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਵਸਨੀਕਾਂ ਦੇ ਹਿੱਤ ਲਈ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨ ਨੂੰ ਯਕੀਨੀ ਬਣਾਉਣ ਲਈ ਵਿਕਾਸ ਕਾਰਜਾਂ ਦੀ ਗਤੀ ਨੂੰ ਤੇਜ਼ ਕੀਤਾ ਜਾਵੇ। ਸਮੀਖਿਆ ਮੀਟਿੰਗ ਦੌਰਾਨ ਮੰਤਰੀ ਮੁੰਡੀਆਂ ਦੇ ਨਾਲ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ, ਗਲਾਡਾ ਦੇ ਮੁੱਖ ਪ੍ਰਸ਼ਾਸਕ ਓਜਸਵੀ ਅਲੰਕਾਰ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਡਾ. ਨਰਿੰਦਰ ਸਿੰਘ ਧਾਲੀਵਾਲ, ਉਪ ਮੰਡਲ ਮਜਿਸਟਰੇਟ (ਲੁਧਿਆਣਾ ਪੂਰਬੀ) ਜਸਲੀਨ ਕੌਰ ਭੁੱਲਰ ਅਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ। ਹਰਦੀਪ ਸਿੰਘ ਮੁੰਡੀਆਂ ਨੇ ਲੁਧਿਆਣਾ-ਰਾਹੋਂ ਸੜਕ…

Read More

ਸ੍ਰੀ ਭੈਣੀ ਸਾਹਿਬ (ਲੁਧਿਆਣਾ), 7 ਜੂਨ:ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਸ੍ਰੀ ਭੈਣੀ ਸਾਹਿਬ (ਲੁਧਿਆਣਾ) ਦੇ ਅਧਿਆਤਮਿਕ ਅਤੇ ਧਾਰਮਿਕ ਅਸਥਾਨ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਧਾਰਮਿਕ ਵਿਰਾਸਤੀ ਅਸਥਾਨ ਸ੍ਰੀ ਭੈਣੀ ਸਾਹਿਬ ਦੇ ਦਰਸ਼ਨ ਕੀਤੇ ਅਤੇ ਅਧਿਆਤਮਿਕ ਗੁਰਮਤਿ ਸਮਾਗਮ ਨੂੰ ਸੰਬੋਧਨ ਵੀ ਕੀਤਾ। ਨਾਮਧਾਰੀ ਸੰਪਰਦਾ ਦੇ ਵਿਸ਼ਵ ਮੁਖੀ ਸਤਿਗੁਰੂ ਉਦੈ ਸਿੰਘ ਨੇ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਦਾ ਸਵਾਗਤ ਕਰਦਿਆਂ ਨਾਮਧਾਰੀ ਭਾਈਚਾਰੇ ਦੁਆਰਾ ਅਪਣਾਈਆਂ ਗਈਆਂ ਅਧਿਆਤਮਿਕ ਪਰੰਪਰਾਵਾਂ ਅਤੇ ਮਾਨਵਤਾਵਾਦੀ ਕਦਰਾਂ-ਕੀਮਤਾਂ ਬਾਰੇ ਜਾਣਕਾਰੀ ਸਾਂਝੀ ਕੀਤੀ।ਇਸ ਮੌਕੇ ਰਾਜ ਸੂਚਨਾ ਕਮਿਸ਼ਨਰ ਪੰਜਾਬ ਸ੍ਰੀ ਹਰਪ੍ਰੀਤ ਸੰਧੂ ਦੁਆਰਾ ਪ੍ਰਸਿੱਧ ਧਾਰਮਿਕ ਵਿਰਾਸਤ “ਸਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ” ਨੂੰ ਦਰਸਾਉਂਦੀ ਇੱਕ ਵਿਸ਼ੇਸ਼ ਚਿੱਤਰਕਾਰੀ ਕੀਤੀ ਤਸਵੀਰ ਜੋ…

Read More

ਲੁਧਿਆਣਾ, 7 ਜੂਨ:ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫਸਰ, ਪੰਜਾਬ ਦੇ ਨਿਰਦੇਸ਼ਾਂ ‘ਤੇ ਐਤਵਾਰ ਨੂੰ ਬੂਥ ਲੈਵਲ ਅਫਸਰਾਂ (ਬੀ.ਐਲ.ਓਜ਼) ਦੁਆਰਾ ਸਾਰੇ ਵਿਧਾਨ ਸਭਾ ਹਲਕਿਆਂ ਦੇ 2,927 ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਗਏ ਤਾਂ ਜੋ ਪ੍ਰੀ-ਐਸ.ਆਈ.ਆਰ ਵੋਟਰ ਮੈਪਿੰਗ ਅਧੀਨ ਬਾਕੀ ਵੋਟਰਾਂ ਦੀ ਮੈਪਿੰਗ ਦੀ ਪ੍ਰਗਤੀ ਨੂੰ ਤੇਜ਼ ਕੀਤਾ ਜਾ ਸਕੇ।ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜ਼ਿਲ੍ਹਾ ਚੋਣ ਅਫਸਰ ਪੂਨਮ ਸਿੰਘ ਨੇ ਬੀ.ਐਲ.ਓਜ਼ ਦੀ ਮੌਜੂਦਗੀ ਦੀ ਜਾਂਚ ਕਰਨ ਲਈ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਪੋਲਿੰਗ ਬੂਥਾਂ ‘ਤੇ ਨਿਰੀਖਣ ਕੀਤਾ ਅਤੇ ਉਨ੍ਹਾਂ ਦੁਆਰਾ ਕੀਤੇ ਜਾ ਰਹੇ ਵੋਟਰ ਮੈਪਿੰਗ ਦੇ ਕੰਮ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਬਾਜਵਾ ਨਗਰ ਨੇੜੇ ਕਮਲਾ ਲੋਹਟੀਆ ਸਨਾਤਨ ਧਰਮ ਕਾਲਜ ਵਿਖੇ…

Read More

ਲੁਧਿਆਣਾ, 7 ਜੂਨ:ਸਾਈਕਲਿੰਗ ਐਸੋਸੀਏਸ਼ਨ ਆਫ਼ ਪੰਜਾਬ (ਸੀ.ਏ.ਪੀ) ਦੀ ਅਗਵਾਈ ਹੇਠ ਸਪੋਰਟਸ ਅਥਾਰਟੀ ਆਫ਼ ਇੰਡੀਆ (ਐਸ.ਏ.ਆਈ) ਸਿਖਲਾਈ ਕੇਂਦਰ, ਲੁਧਿਆਣਾ ਅਤੇ ਸਾਈਕਲਿੰਗ ਫੈਡਰੇਸ਼ਨ ਆਫ਼ ਇੰਡੀਆ (ਸੀ.ਐਫ.ਆਈ) ਦੇ ਸਹਿਯੋਗ ਨਾਲ ਸਾਈਕਲਿੰਗ ਐਸੋਸੀਏਸ਼ਨ ਆਫ਼ ਲੁਧਿਆਣਾ (ਸੀ.ਏ.ਐਲ.ਡੀ) ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ), ਲੁਧਿਆਣਾ ਦੇ ਸਹਿਯੋਗ ਨਾਲ ਪੀ.ਏ.ਯੂ ਕੈਂਪਸ ਵਿਖੇ ਵਿਸ਼ਵ ਸਾਈਕਲ ਦਿਵਸ 2026 ਮਨਾਉਣ ਲਈ ਇੱਕ ਸ਼ਾਨਦਾਰ ਸਾਈਕਲਿੰਗ ਸਮਾਗਮ ਦਾ ਸਫਲਤਾਪੂਰਵਕ ਆਯੋਜਨ ਕੀਤਾ।ਇਸ ਸਮਾਗਮ ਦੇ ਸਫਲ ਆਯੋਜਨ ਲਈ ਸ਼੍ਰੀ ਹਿਮਾਂਸ਼ੂ ਜੈਨ (ਆਈ.ਏ.ਐਸ) ਡਿਪਟੀ ਕਮਿਸ਼ਨਰ, ਲੁਧਿਆਣਾ, ਅਤੇ ਡਾ. ਰਿਸ਼ੀ ਪਾਲ ਸਿੰਘ (ਆਈ.ਏ.ਐਸ), ਰਜਿਸਟਰਾਰ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਨੇ ਮਹੱਤਵਪੂਰਨ ਭੂਮਿਕਾ ਨਿਭਾਈ ਅਤੇ 500 ਤੋਂ ਵੱਧ ਭਾਗੀਦਾਰ ਉਤਸ਼ਾਹ ਨਾਲ ਇਸ ਸਮਾਗਮ ਵਿੱਚ ਸ਼ਾਮਲ ਹੋਏ। ਇਹ ਸਮਾਗਮ ਭਾਰਤ…

Read More

ਜਲੰਧਰ, 7 ਜੂਨ, 2026ਆਕਾਸ਼ਵਾਣੀ ਜਲੰਧਰ ਵੱਲੋਂ 8 ਜੂਨ ਨੂੰ ਕੇ.ਐਲ. ਸਹਿਗਲ ਆਡੀਟੋਰੀਅਮ ਵਿਖੇ ਇੱਕ ਸ਼ਾਸਤਰੀ ਸੰਗੀਤ ਸਮਾਰੋਹ – ‘ਇੱਕ ਸ਼ਾਮ – ਸ਼ਾਸਤਰੀ ਸੰਗੀਤ ਦੇ ਨਾਮ’ ਦਾ ਆਯੋਜਨ ਕੀਤਾ ਜਾ ਰਿਹਾ ਹੈ। ਭਾਰਤ ਵਿੱਚ ਆਕਾਸ਼ਵਾਣੀ ਦੇ ਪ੍ਰਸਾਰਣ ਦੇ 90 ਸਾਲ ਪੂਰੇ ਹੋਣ ਨੂੰ ਸਮਰਪਿਤ ਇਹ ਸੰਗੀਤ ਸਮਾਰੋਹ ਸ਼ਾਮ 6.30 ਵਜੇ ਸ਼ੁਰੂ ਹੋਵੇਗਾ।ਆਕਾਸ਼ਵਾਣੀ ਦੇ ਪ੍ਰੋਗਰਾਮ ਮੁਖੀ, ਪਰਮਜੀਤ ਸਿੰਘ ਨੇ ਦੱਸਿਆ ਕਿ ਸ਼ਾਸਤਰੀ ਸੰਗੀਤ ਦੇ ਵੱਖ-ਵੱਖ ਰੂਪਾਂ ਵਿੱਚ ਗਾਇਨ ਦੇ ਨਾਲ-ਨਾਲ ਸਾਜ਼ਾਂ ਦੀ ਜੁਗਲਬੰਦੀ ਵੀ ਪੇਸ਼ ਕੀਤੀ ਜਾਵੇਗੀ।ਪਿਉ-ਧੀ ਦੀ ਜੋੜੀ, ਪੰਡਿਤ ਮਨੂੰ ਕੁਮਾਰ ਸੀਨ ਅਤੇ ਸੁਰਪ੍ਰਿਆ ਸੀਨ ਸ਼ਾਸਤਰੀ ਸਿਤਾਰ-ਸੰਤੂਰ ਜੁਗਲਬੰਦੀ ਪੇਸ਼ ਕਰਨਗੇ। ਪੰਡਿਤ ਸੀਨ ਆਕਾਸ਼ਵਾਣੀ ਦੇ ਜਾਣੇ-ਪਛਾਣੇ ਕਲਾਕਾਰ ਹਨ। ਤਬਲੇ ‘ਤੇ ਮਧੁਰੇਸ਼ ਭੱਟ…

Read More

ਜਲੰਧਰ, 7 ਜੂਨ : ਪ੍ਰੀ-ਐਸ.ਆਈ.ਆਰ. ਮੁਹਿੰਮ ਤਹਿਤ ਮੌਜੂਦਾ ਵੋਟਰਾਂ ਦੀ 2003 ਦੀ ਵੋਟਰ ਸੂਚੀ ਨਾਲ ਮੈਪਿੰਗ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਵੱਲੋਂ ਅੱਜ ਜ਼ਿਲ੍ਹੇ ਭਰ ਦੇ ਸਾਰੇ 1926 ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਦੌਰਾਨ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓ.) ਨੇ ਆਪੋ-ਆਪਣੇ ਬੂਥਾਂ ’ਤੇ ਮੌਜੂਦ ਰਹਿ ਕੇ ਵੋਟਰਾਂ ਨੂੰ ਮੈਪਿੰਗ ਪ੍ਰਕਿਰਿਆ ਸਬੰਧੀ ਲੋੜੀਂਦੀ ਜਾਣਕਾਰੀ ਅਤੇ ਸਹਾਇਤਾ ਪ੍ਰਦਾਨ ਕੀਤੀ।ਇਸ ਦੌਰਾਨ ਜੁਆਇੰਟ ਸੀ.ਈ.ਓ. ਨਵਨੀਤ ਕੌਰ ਬੱਲ ਨੇ ਵਿਧਾਨ ਸਭਾ ਹਲਕਾ 34-ਜਲੰਧਰ ਪੱਛਮੀ, 35-ਜਲੰਧਰ ਕੇਂਦਰੀ ਅਤੇ 37-ਜਲੰਧਰ ਛਾਉਣੀ ਦੇ ਵੱਖ-ਵੱਖ ਪੋਲਿੰਗ ਬੂਥਾਂ ਦਾ ਨਿਰੀਖਣ ਕਰਕੇ ਬੀ.ਐਲ.ਓਜ਼ ਦੀ ਹਾਜ਼ਰੀ ਅਤੇ ਮੈਪਿੰਗ ਦੇ ਕੰਮ ਦਾ ਜਾਇਜ਼ਾ ਲਿਆ। ਉਨ੍ਹਾਂ ਮੈਪਿੰਗ ਦੀ ਘੱਟ ਪ੍ਰਤੀਸ਼ਤਤਾ ਵਾਲੇ ਬੀ.ਐਲ.ਓਜ਼…

Read More

ਜਲੰਧਰ, 7 ਜੂਨ : ਇੰਡੀਅਨ ਰੈੱਡ ਕਰਾਸ ਸੁਸਾਇਟੀ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੈੱਡ ਕਰਾਸ ਸ਼ਾਖਾ, ਜਲੰਧਰ ਵੱਲੋਂ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੀ ਰਹਿਨੁਮਾਈ ਹੇਠ ਦੁਆਬਾ ਕਾਲਜ ਦੇ ਸਹਿਯੋਗ ਨਾਲ ਐਤਵਾਰ ਨੂੰ ਵਿਸ਼ਵ ਸਾਈਕਲ ਦਿਵਸ ਮੌਕੇ ‘ਸੰਡੇਜ਼ ਆਨ ਸਾਈਕਲ’ ਤਹਿਤ ਸਾਈਕਲ ਰੈਲੀ ਕੀਤੀ ਗਈ। ਸਾਈਕਲ ਰੈਲੀ ਨੂੰ ਦੁਆਬਾ ਕਾਲਜ ਤੋਂ ਐਸ.ਡੀ.ਐਮ. ਜਲੰਧਰ-1 ਸ਼ੁਭੀ ਆਂਗਰਾ ਵੱਲੋਂ ਰਵਾਨਾ ਕੀਤਾ ਗਿਆ, ਜੋ ਕਿ ਦੋਆਬਾ ਚੌਕ, ਦਮੋਰੀਆ ਪੁਲ, ਰੇਲਵੇ ਸਟੇਸ਼ਨ ਅਤੇ ਅਲਾਸਕਾ ਚੌਕ ਤੋਂ ਹੁੰਦੇ ਹੋਏ ਵਾਪਸ ਕਾਲਜ ਪਹੁੰਚ ਕੇ ਸਮਾਪਤ ਹੋਈ। ਸਾਈਕਲ ਰੈਲੀ ਵਿੱਚ ਲਗਭਗ 200 ਵਿਦਿਆਰਥੀਆਂ ਅਤੇ ਆਮ ਲੋਕਾਂ ਨੇ ਹਿੱਸਾ ਲਿਆ।ਇਸ ਸਾਈਕਲ ਰੈਲੀ ਦਾ ਉਦੇਸ਼ ਸਾਈਕਲਿੰਗ, ਫਿਟਨੈੱਸ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ…

Read More

ਲੋਹੀਆਂ ਖਾਸ (ਜਲੰਧਰ), 6 ਜੂਨ : ਇੰਸਟੀਚਿਊਟ ਮੈਨੇਂਜਮੈਂਟ ਕਮੇਟੀ ਸਰਕਾਰੀ ਉਦਯੋਗਿਕ ਸਿਖ਼ਲਾਈ ਸੰਸਥਾ, ਲੋਹੀਆਂ ਖਾਸ ਵੱਲੋਂ ਵੱਖ-ਵੱਖ ਟਰੇਡਾਂ ਲਈ ਗੈਸਟ ਫੈਕਲਟੀ ਇੰਸਟਰਕਟਰਾਂ ਦੀ ਠੇਕੇ ਦੇ ਆਧਾਰ ‘ਤੇ ਆਰਜ਼ੀ ਤੌਰ ‘ਤੇ ਨਿਯੁਕਤੀ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।ਇੰਸਟੀਚਿਊਟ ਕਮੇਟੀ ਮੈਂਬਰ ਸਕੱਤਰ ਰੁਪਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਲੈਕਟ੍ਰਿਸ਼ਨ,ਪਲੰਬਰ, ਵੈਲਡਰ, ਫਿਟਰ ਅਤੇ ਮੈਕੇਨਿਕ ਇਲੈਕਟ੍ਰਿਕ ਵ੍ਹੀਕਲ ਟਰੇਡਾ ਲਈ ਗੈਸਟ ਫੈਕਲਟੀ ਇੰਸਟਰਕਟਰਾਂ ਦੀ ਠੇਕੇ ਦੇ ਆਧਾਰ ‘ਤੇ ਆਰਜ਼ੀ ਤੌਰ ‘ਤੇ ਨਿਯੁਕਤੀ ਕੀਤੀ ਜਾਣੀ ਹੈ।ਉਨ੍ਹਾਂ ਕਿਹਾ ਕਿ ਉਪਰੋਕਤ ਅਸਾਮੀਆਂ ਲਈ ਜ਼ਰੂਰੀ ਯੋਗਤਾਵਾਂ ਅਤੇ ਤਜ਼ੁਰਬੇ ਸਬੰਧੀ ਜਾਣਕਾਰੀ ਡਾਇਰੈਕਟਰ ਜਨਰਲ ਆਫ ਟ੍ਰੇਨਿੰਗ ਵਿਭਾਗ ਦੀ ਵੈੱਬਸਾਇਟ http://dgt.gov.in/cts.details ਉੱਪਰ ਉਪਲੱਬਧ ਹੈ। ਯੋਗ ਉਮੀਦਵਾਰ ਆਪਣੇ ਅਸਲ ਦਸਤਾਵੇਜ਼ ਅਤੇ…

Read More

ਜਲੰਧਰ, 6 ਜੂਨ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਦੱਸਿਆ ਕਿ ਸਾਲ 2003 ਦੀ ਵੋਟਰ ਸੂਚੀ ਨਾਲ ਵੋਟਰਾਂ ਦੀ ਮੈਪਿੰਗ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 7 ਜੂਨ (ਐਤਵਾਰ) ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਜ਼ਿਲ੍ਹੇ ਭਰ ਦੇ ਸਾਰੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।ਸ਼੍ਰੀ ਵਾਲੀਆ ਨੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਨੂੰ ਵੋਟਰਾਂ ਦੀ ਸੁਵਿਧਾ ਲਈ ਕੈਂਪ ਦੌਰਾਨ ਆਪਣੇ ਬੂਥਾਂ ‘ਤੇ ਮੌਜੂਦ ਰਹਿਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਦਫ਼ਤਰ, ਮੁੱਖ ਅਫ਼ਸਰ ਪੰਜਾਬ ਅਤੇ ਜ਼ਿਲ੍ਹਾ ਚੋਣ ਦਫ਼ਤਰ ਦੇ ਅਧਿਕਾਰੀਆਂ ਵੱਲੋਂ ਬੂਥ ਪੱਧਰੀ ਕੈਂਪਾਂ ਦੀ ਅਚਨਚੇਤ ਚੈਕਿੰਗ ਵੀ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਬੀ.ਐਲ.ਓਜ਼ ਵੋਟਰਾਂ ਦੀ…

Read More