Author: Pushminder Sidhu

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਸਿਹਤ ਤੋਂ ਚਿੰਤਤ ਸੂਬਾ ਸਰਕਾਰ ਦੀ ਉੱਚ ਪੱਧਰੀ ਟੀਮ ਅਤੇ ਡਾਕਟਰੀ ਮਾਹਿਰਾਂ ਨੇ ਸ਼ੁੱਕਰਵਾਰ ਨੂੰ ਅੰਦੋਲਨਕਾਰੀ ਕਿਸਾਨ ਆਗੂ ਦੀ ਸਿਹਤਯਾਬੀ ਲਈ ਜ਼ਰੂਰੀ ਇਲਾਜ ਕਰਵਾਉਣ ਦੀ ਅਪੀਲ ਕੀਤੀ ਹੈ। ਪਟਿਆਲਾ ਰੇਂਜ ਦੇ ਡੀਆਈਜੀ ਮਨਦੀਪ ਸਿੰਘ ਸਿੱਧੂ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਸੀਨੀਅਰ ਪੁਲਿਸ ਕਪਤਾਨ ਡਾ. ਨਾਨਕ ਸਿੰਘ, ਵਧੀਕ ਡਿਪਟੀ ਕਮਿਸ਼ਨਰ ਜਨਰਲ ਇਸ਼ਾ ਸਿੰਗਲ ਤੇ ਹੋਰਾਂ ਦੀ ਟੀਮ ਨੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਨਾਲ ਮੁਲਾਕਾਤ ਕੀਤੀ ਅਤੇ ਸਿਹਤ ਦਾ ਖਿਆਲ ਰੱਖਣ ਦੀ ਅਪੀਲ ਕੀਤੀ। ਡੱਲੇਵਾਲ ਦੀ ਸਿਹਤ ਸੰਭਾਲ ਲਈ ਗਠਿਤ ਕੀਤੀ ਸਿਹਤ ਮਾਹਿਰਾਂ ਅਤੇ ਸੂਬਾ ਸਰਕਾਰ ਦੀ ਉੱਚ ਪੱਧਰੀ ਟੀਮ ਨੇ ਕਿਸਾਨ ਆਗੂ…

Read More

ਸੁਪਰੀਮ ਕੋਰਟਨਵੀਂ ਦਿੱਲੀ, 28 ਦਸੰਬਰ, 2024: ਸੁਪਰੀਮ ਕੋਰਟ ਨੇ ਅੱਜ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਦਾਇਰ ਜਵਾਬ ’ਤੇ ਅਸੰਤੁਸ਼ਟੀ ਜ਼ਾਹਰ ਕਰਦਿਆਂ ਕਿਹਾ ਕਿ ਡੱਲੇਵਾਲ ਨੂੰ ਹਸਪਤਾਲ ਜਾਣ ਤੋਂ ਰੋਕਣਾ ਉਹਨਾਂ ਨੂੰ ਖੁਦਕੁਸ਼ੀ ਲਈ ਉਕਸਾਉਣ ਬਰਾਬਰ ਹੈ।ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿਚ ਕਿਹਾ ਹੈ ਕਿ ਜੇਕਰ ਡੱਲੇਵਾਲ ਨੂੰ ਚੁੱਕਿਆ ਗਿਆ ਤਾਂ ਇਸਦਾ ਨੁਕਸਾਨ ਹੋ ਸਕਦਾ ਹੈ।ਅਦਾਲਤ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੂੰ ਮਦਦ ਦੀ ਜ਼ਰੂਰਤ ਹੈ ਤਾਂ ਕੇਂਦਰ ਸਰਕਾਰ ਸੂਬਾ ਸਰਕਾਰ ਦੀ ਮਦਦ ਕਰੇ।

Read More

ਦੇਸ਼ ਦਾ ਵਿਦੇਸ਼ੀ ਮੁਦਰਾ ਭੰਡਾਰ 20 ਦਸੰਬਰ ਨੂੰ ਖਤਮ ਹਫਤੇ ’ਚ 8.48 ਅਰਬ ਡਾਲਰ ਘੱਟ ਕੇ 644.39 ਅਰਬ ਡਾਲਰ ਰਹਿ ਗਿਆ। ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਸ਼ੁਕਰਵਾਰ ਨੂੰ ਇਹ ਜਾਣਕਾਰੀ ਦਿਤੀ। ਇਸ ਤੋਂ ਪਿਛਲੇ ਹਫਤੇ ਵਿਦੇਸ਼ੀ ਮੁਦਰਾ ਭੰਡਾਰ 1.99 ਅਰਬ ਡਾਲਰ ਘੱਟ ਕੇ 652.87 ਅਰਬ ਡਾਲਰ ਰਹਿ ਗਿਆ ਸੀ। ਪਿਛਲੇ ਕੁੱਝ ਹਫਤਿਆਂ ਤੋਂ ਵਿਦੇਸ਼ੀ ਮੁਦਰਾ ਭੰਡਾਰ ’ਚ ਗਿਰਾਵਟ ਆ ਰਹੀ ਹੈ। ਇਸ ਗਿਰਾਵਟ ਦਾ ਕਾਰਨ ਰੁਪਏ ’ਚ ਅਸਥਿਰਤਾ ਦੇ ਨਾਲ-ਨਾਲ ਮੁਲਾਂਕਣ ਨੂੰ ਘੱਟ ਕਰਨ ਲਈ ਵਿਦੇਸ਼ੀ ਮੁਦਰਾ ਬਾਜ਼ਾਰ ’ਚ ਆਰ.ਬੀ.ਆਈ. ਦਾ ਦਖਲ ਮੰਨਿਆ ਜਾ ਰਿਹਾ ਹੈ। ਸਤੰਬਰ ਦੇ ਅੰਤ ’ਚ ਵਿਦੇਸ਼ੀ ਮੁਦਰਾ ਭੰਡਾਰ 704.88 ਅਰਬ ਡਾਲਰ ਦੇ ਸੱਭ ਤੋਂ ਉੱਚੇ…

Read More

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਖਨੌਰੀ ਮੋਰਚੇ ‘ਤੇ ਚੱਲ ਰਿਹਾ ਮਰਨ ਵਰਤ ਅੱਜ 32ਵੇਂ ਦਿਨ ਵੀ ਜਾਰੀ ਰਿਹਾ, ਅੱਜ ਸਰਕਾਰੀ ਅਤੇ ਪ੍ਰਾਈਵੇਟ ਡਾਕਟਰਾਂ ਦੀਆਂ ਟੀਮਾਂ ਨੇ ਕੀਟੋਨ ਬਾਡੀ ਟੈਸਟ ਦੀ ਤਾਜ਼ਾ ਰਿਪੋਰਟ ਕਿਸਾਨ ਆਗੂਆਂ ਨੂੰ ਸਸੌਂਪੀ ਗਈ। ਜਗਜੀਤ ਸਿੰਘ ਡੱਲੇਵਾਲ ਦੀ ਕੀਟੋਨ ਬਾਡੀ ਦੇ ਨਤੀਜੇ ਦੋਵੇਂ ਰਿਪੋਰਟਾਂ ਵਿੱਚ ਬਹੁਤ ਜ਼ਿਆਦਾ ਹਨ, ਪ੍ਰਾਈਵੇਟ ਡਾਕਟਰਾਂ ਦੀ ਰਿਪੋਰਟ ਵਿੱਚ 6.8 ਅਤੇ ਸਰਕਾਰੀ ਡਾਕਟਰਾਂ ਦੀ ਰਿਪੋਰਟ ਵਿੱਚ 5.8 ਜੋ ਕਿ ਆਮ ਨਾਲੋਂ ਬਹੁਤ ਜ਼ਿਆਦਾ ਹਨ ਜੋ ਕਿ ਬਹੁਤ ਚਿੰਤਾਜਨਕ ਹੈ।ਕਿਸਾਨ ਆਗੂਆਂ ਨੇ ਕਿਹਾ ਕਿ ਤਾਜ਼ਾ ਰਿਪੋਰਟਾਂ ਤੋਂ ਇਹ ਗੱਲ ਸਪੱਸ਼ਟ ਹੋ ਗਈ ਹੈ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਜੀ ਦਾ ਸਰੀਰ ਅੰਦਰੋਂ-ਅੰਦਰੀ…

Read More

ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਜੇਲ੍ਹ ਵਿਭਾਗ ਵੱਲੋਂ ਸਾਲ 2024 ਦੌਰਾਨ ਸੁਰੱਖਿਆ ਉਪਾਵਾਂ ਨੂੰ ਮਜ਼ਬੂਤ ਕਰਨ ਅਤੇ ਕੈਦੀਆਂ ਦੇ ਮੁੜ-ਵਸੇਬੇ ਲਈ ਕੀਤੀਆਂ ਗਈਆਂ ਅਹਿਮ ਪਹਿਲਕਦਮੀਆਂ ਬਾਰੇ ਚਾਨਣਾ ਪਾਇਆ।ਸੂਬੇ ਵਿੱਚ ਜੇਲ੍ਹਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੁਧਿਆਣਾ ਨੇੜੇ 50 ਏਕੜ ਰਕਬੇ ਵਿੱਚ 100 ਕਰੋੜ ਰੁਪਏ ਦੀ ਲਾਗਤ ਨਾਲ ਉੱਚ ਸੁਰੱਖਿਆ ਜੇਲ ਦੀ ਸਥਾਪਨਾ ਕੀਤੀ ਜਾ ਰਹੀ ਹੈ। ਇਸ ਜੇਲ੍ਹ ਦੇ ਮੁਕੰਮਲ ਹੋਣ ਉਪਰੰਤ ਇਥੇ 300 ਖਤਰਨਾਕ ਕੈਦੀਆਂ ਨੂੰ ਰੱਖਿਆ…

Read More

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਾਲ 2024 ਦੌਰਾਨ ਸੈਨਿਕਾਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਅਨੇਕਾਂ ਕਦਮ ਚੁੱਕੇ ਹਨ। ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਇਹ ਮਹੱਤਵਪੂਰਨ ਪਹਿਲਕਦਮੀਆਂ ਸਾਡੇ ਹਥਿਆਰਬੰਦ ਸੈਨਿਕਾਂ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ।ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੱਲੋਂ ਸੈਨਿਕਾਂ ਦੀ ਭਲਾਈ ਲਈ ਕੀਤੇ ਅਨੇਕਾਂ ਸੁਧਾਰਾਂ ਅਤੇ ਨਵੀਆਂ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲਿਊ ਸਟਾਰ ਤੋਂ ਪ੍ਰਭਾਵਿਤ ਧਰਮੀ ਫੌਜੀਆਂ ਲਈ ਮਹੀਨਾਵਾਰ ਗ੍ਰਾਂਟ ਨੂੰ 10,000 ਰੁਪਏ ਤੋਂ ਵਧਾ ਕੇ 12,000 ਰੁਪਏ ਪ੍ਰਤੀ ਮਹੀਨਾ ਕਰ…

Read More

ਲੰਘੀ ਰਾਤ ਸਾਬਕਾ ਪੀਐੱਮ ਡਾ. ਮਨਮੋਹਨ ਸਿੰਘ ਦਾ ਏਮਜ਼ ਵਿੱਚ ਦੇਹਾਂਤ ਹੋ ਗਿਆ। ਜਿਸ ਦੇ ਸਬੰਧ ਵਿੱਚ ਪੰਜਾਬ ਸਰਕਾਰ ਦੇ ਵਲੋਂ 7 ਦਿਨਾਂ ਲਈ ਰਾਜਸੀ ਸ਼ੋਕ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਸੱਤ ਦਿਨ ਰਾਸ਼ਟਰੀ ਝੰਡਾ ਵੀ ਅੱਧਾ ਝੁਕਿਆ ਰਹੇਗਾ।

Read More

ਅਮਰੀਕਾ ਨੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦੇਹਾਂਤ ’ਤੇ ਸੋਗ ਪ੍ਰਗਟ ਕਰਦੇ ਹੋਏ ਕਿਹਾ ਕਿ ਡਾ. ਮਨਮੋਹਲ ਸਿੰਘ ਅਮਰੀਕਾ-ਭਾਰਤ ਰਣਨੀਤਕ ਭਾਈਵਾਲੀ ਦੇ ਸਭ ਤੋਂ ਵੱਡੇ ਸਮਰਥਕਾਂ ’ਚੋਂ ਇਕ ਸਨ ਅਤੇ ਉਨ੍ਹਾਂ ਦੇ ਕੰਮਾਂ ਨੇ ਪਿਛਲੇ ਦੋ ਦਹਾਕਿਆਂ ਵਿਚ ਦੋਵਾਂ ਦੇਸ਼ਾਂ ਵਲੋਂ ਮਿਲ ਕੇ ਹਾਸਲ ਕੀਤੀਆਂ ਗਈਆਂ ਜ਼ਿਆਦਾਤਰ ਉਪਲੱਬਧੀਆਂ ਦੀ ਨੀਂਹ ਰੱਖੀ।’ ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਮਨਮੋਹਨ ਸਿੰਘ ਦੇ ਦੇਹਾਂਤ ’ਤੇ ਭਾਰਤ ਦੇ ਲੋਕਾਂ ਪ੍ਰਤੀ ਦਿਲੀ ਹਮਦਰਦੀ ਪ੍ਰਗਟ ਕਰਦੇ ਹੋਏ ਕਿਹਾ ਕਿ ਅਮਰੀਕਾ-ਭਾਰਤ ਸਿਵਲ ਪਰਮਾਣੂ ਸਹਿਯੋਗ ਸਮਝੌਤੇ ਨੂੰ ਅੱਗੇ ਵਧਾਉਣ ਵਿਚ ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਦੀ ਅਗਵਾਈ ਅਮਰੀਕਾ-ਭਾਰਤ ਸਬੰਧਾਂ ਦੀ ਸਮਰਥਾ ਵਿਚ ਵੱਡੇ ਨਿਵੇਸ਼ ਨੂੰ…

Read More

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਚੋਟੀ ਦੇ ਨੇਤਾਵਾਂ ਨੇ ਸ਼ੁੱਕਰਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਉਨ੍ਹਾਂ ਦੀ ਰਿਹਾਇਸ਼ ‘ਤੇ ਸ਼ਰਧਾਂਜਲੀ ਦਿੱਤੀ।ਸਾਬਕਾ ਪ੍ਰਧਾਨ ਮੰਤਰੀ ਦੀ ਤਿਰੰਗੇ ਨਾਲ ਸਜੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੀ ਰਿਹਾਇਸ਼ ‘ਤੇ ਫੁੱਲਾਂ ਨਾਲ ਸਜੇ ਤਾਬੂਤ ਵਿੱਚ ਰੱਖਿਆ ਗਿਆ ਸੀ, ਜਿੱਥੇ ਪਾਰਟੀ ਦੀਆਂ ਹੱਦਾਂ ਨੂੰ ਤੋੜ ਕੇ ਨੇਤਾਵਾਂ ਨੇ ਵਿਛੜੇ ਨੇਤਾ ਨੂੰ ਅੰਤਿਮ ਸ਼ਰਧਾਂਜਲੀ ਦਿਤੀ। ਸਿੰਘ ਦੀ ਪਤਨੀ ਗੁਰਸ਼ਰਨ ਕੌਰ ਅਤੇ ਹੋਰ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ। ਉਨ੍ਹਾਂ ਦਾ ਅੰਤਿਮ ਸਸਕਾਰ ਭਲਕੇ ਕੀਤੇ ਜਾਣ ਦੀ ਸੰਭਾਵਨਾ ਹੈ ਕਿਉਂਕਿ ਪਰਿਵਾਰ ਅਮਰੀਕਾ ਤੋਂ ਉਨ੍ਹਾਂ ਦੀ ਇਕ ਬੇਟੀ ਦੇ ਆਉਣ ਦੀ ਉਡੀਕ ਕਰ ਰਿਹਾ ਹੈ। ਪ੍ਰਧਾਨ ਮੰਤਰੀ ਮੋਦੀ…

Read More

ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਦੇ ਕਿਸੇ ਵੀ ਪੱਖ ਨੂੰ ਅਣਗੌਲਿਆ ਨਾ ਕਰਦਿਆਂ ਇਸ ਦੇ ਹਰ ਪਹਿਲੂ ਦਾ ਬਾਰੀਕੀ ਨਾਲ ਅਧਿਐਨ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਦੇ ਸੀਨੀਅਰ ਅਧਿਕਾਰੀਆਂ ਤੇ ਖੇਤੀਬਾੜੀ ਮਾਹਿਰਾਂ ਦੀ ਟੀਮ ਇਸ ਖਰੜੇ ਪਿਛਲੀ ਸੋਚ ਤੇ ਮਕਸਦ ਬਾਰੇ ਜਾਨਣ ਦੀ ਕੋਸ਼ਿਸ਼ ਕਰ ਰਹੀ ਹੈ। ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਅਤੇ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਸਮੇਤ ਸੂਬੇ ਦੇ ਆੜ੍ਹਤੀਆਂ, ਰਾਈਸ ਮਿੱਲਰਾਂ ਨਾਲ ਇਸ ਨੀਤੀ ਦੇ ਖਰੜੇ ਬਾਰੇ ਉਨ੍ਹਾਂ ਦੇ ਸੁਝਾਅ ਤੇ ਵਿਚਾਰ ਲੈਣ ਲਈ…

Read More