- ਪੰਜਾਬ ਦੇ 1,746 ਹੋਰ ਨੌਜਵਾਨਾਂ ਨੂੰ ਪੁਲਿਸ ‘ਚ ਮਿਲੀ ਸਰਕਾਰੀ ਨੌਕਰੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੌਂਪੇ ਨਿਯੁਕਤੀ ਪੱਤਰ
- ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ-ਭਾਦਲਾ ਰੋਡ ਦੇ ਨਵੀਨੀਕਰਨ ਕਾਰਜਾਂ ਦਾ ਲਿਆ ਜਾਇਜ਼ਾ
- ਐਸ.ਆਰ.ਐਸ. ਪੋਲੀਟੈਕਨਿਕ ਕਾਲਜ, ਲੁਧਿਆਣਾ ਵੱਲੋਂ ਸੁਜ਼ੂਕੀ ਮੋਟਰਸਾਈਕਲ ਇੰਡੀਆ ਪ੍ਰਾ. ਲਿਮਟਿਡ ਦੇ ਸਹਿਯੋਗ ਨਾਲ ਸੜਕ ਸੁਰੱਖਿਆ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ
- ਪੁਰਾਣੇ ਸ਼ਹਿਰ ਵਿੱਚ ਜਾਮ ਪਈ ਵੱਡੀ ਸੀਵਰੇਜ ਲਾਈਨ ਦੀ ਸਫ਼ਾਈ ਲਈ ਨਗਰ ਨਿਗਮ ਨੇ ਲਗਾਈਆਂ ਸਵਿਸ-ਜਰਮਨ ਮਸ਼ੀਨਾਂ
- *ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਚੌਥੇ ਸੀਜ਼ਨ ਲਈ ਕਿਊ ਆਰ (QR) ਕੋਡ ਜਾਰੀ
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਵਿਧਾਨਸਭਾ ਹਲਕਾ ਜਲੰਧਰ ਪੱਛਮੀ ਦੇ 10 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ
- ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ ਬਾਲੀ
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਫਾਈ ਸੇਵਕਾਂ ਦੀ ਹੜਤਾਲ ਖਤਮ ਕਰਵਾਈ
Author: Pushminder Sidhu
ਪੰਜਾਬ ਸਰਕਾਰ ਵੱਲੋਂ ਵਿੱਢੇ ਜਲ ਸੰਭਾਲ ਦੇ ਯਤਨਾਂ ਤਹਿਤ ਭੂਮੀ ਤੇ ਜਲ ਸੰਭਾਲ ਵਿਭਾਗ ਨੇ ਸਾਲ 2024 ਦੌਰਾਨ ਟਿਕਾਊ ਜਲ ਪ੍ਰਬੰਧਨ ਅਤੇ ਖੇਤੀਬਾੜੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਸ਼ਾਨਦਾਰ ਮੀਲ ਪੱਥਰ ਸਥਾਪਤ ਕੀਤੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਸੂਬੇ ਵਿੱਚ ਜਲ ਸੰਭਾਲ ਦੇ ਕਈ ਪ੍ਰਭਾਵੀ ਪ੍ਰਾਜੈਕਟ ਲਾਗੂ ਕੀਤੇ ਹਨ, ਜੋ ਧਰਤੀ ਹੇਠਲੇ ਪਾਣੀ ਨੂੰ ਬਚਾਉਂਦਿਆਂ ਅਤੇ ਵਾਤਾਵਰਣ ਸਥਿਰਤਾ ਨੂੰ ਯਕੀਨੀ ਬਣਾਉਂਦਿਆਂ ਪੰਜਾਬ ਦੇ ਸਿੰਜਾਈ ਖੇਤਰ ਨੂੰ ਨਵੀਂ ਦਿਸ਼ਾ ਦੇ ਰਹੇ ਹਨ।ਗੋਇਲ ਨੇ ਕਿਹਾ ਕਿ ਸਥਾਈ ਜਲ ਪ੍ਰਬੰਧਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਤਹਿਤ ਪੁਖ਼ਤਾ ਯਤਨ ਕੀਤੇ ਜਾ ਰਹੇ…
ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਲੱਖਾਂ ਦੀ ਗਿਣਤੀ ਵਿੱਚ ਪਹੁੰਚੀ ਸੰਗਤ ਉਹਨਾਂ ਗਿਲਾਸਾਂ ਦੇ ਦਰਸ਼ਨ ਕਰਕੇ ਧੰਨ ਹੋਈ ਜਿਨਾਂ ’ਚ ਧੰਨ ਬਾਬਾ ਮੋਤੀ ਰਾਮ ਮਹਿਰਾ ਵੱਲੋਂ ਧੰਨ ਧੰਨ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਫ਼ਤਿਹ ਸਿੰਘ ਬਾਬਾ ਜ਼ੋਰਾਵਰ ਨੂੰ ਕੜਾਕੇ ਦੀ ਠੰਢ ’ਚ ਠੰਢੇ ਬੁਰਜ ’ਚ ਗਰਮ-ਗਰਮ ਦੁੱਧ ਛਕਾਉਣ ਦੀ ਸੇਵਾ ਨਿਭਾਈ ਗਈ ਸੀ। ਇਸ ਮੌਕੇ ਬਲਦੇਵ ਸਿੰਘ ਪ੍ਰਬੰਧਕ ਗੁਰਦੁਆਰਾ ਬਾਬਾ ਮੋਤੀ ਰਾਮ ਮਹਿਰਾ ਸਾਹਿਬ ਨੇ ਦੱਸਿਆ ਕਿ ਸਿੱਖ ਇਤਿਹਾਸਕਾਰਾਂ ਅਨੁਸਾਰ ਜਦੋਂ ਮੋਰਿੰਡਾ ਤੋਂ ਗੰਗੂ ਬ੍ਰਾਹਮਣ ਦੀ ਚੁਗਲੀ ਤੋਂ ਬਾਅਦ ਮੁਗਲ ਕੋਤਵਾਲ ਜਾਨੀ ਖ਼ਾਂ, ਮਾਨੀ ਖ਼ਾਂ ਵੱਲੋਂ ਉਹਨਾਂ ਨੂੰ ਗ੍ਰਿਫ਼ਤਾਰ ਕਰਕੇ ਮੋਰਿੰਡਾ ਵਿਖੇ ਇੱਕ ਰਾਤ ਕੋਤਵਾਲੀ ਵਿਖੇ ਰੱਖਿਆ ਗਿਆ। ਜਿੱਥੇ ਹੁਣ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਸਥਿਤ ਹੈ, ਇਸਠੰਢੇ…
ਪੰਜਾਬ ਵੱਲੋਂ ਖੇਤੀ ਵਿਭਿੰਨਤਾ ਅਤੇ ਪੇਂਡੂ ਵਿਕਾਸ ਰਾਹੀਂ ਖੇਤੀਬਾੜੀ ਵਿਕਾਸ ਲਈ ਅਪਣਾਈਆਂ ਜਾ ਰਹੀਆਂ ਨਵੀਨਤਾਕਾਰੀ ਰਣਨੀਤੀਆਂ ਦੇ ਮੱਦੇਨਜ਼ਰ, ਪੰਜਾਬ ਦੇ ਵਧੀਕ ਮੁੱਖ ਸਕੱਤਰ, ਸਹਿਕਾਰਤਾ, ਸ੍ਰੀ ਅਲੋਕ ਸ਼ੇਖਰ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮੌਜੂਦਾ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ (ਪੈਕਸ) ਦੀ ਮਦਦ ਅਤੇ ਨਵੀਆਂ ਬਹੁਮੰਤਵੀ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ (ਐਮ.ਪੈਕਸ) ਦੀ ਸਥਾਪਨਾ ਨਾਲ ਮੱਛੀ ਪਾਲਣ ਦੇ ਖੇਤਰ ਨੂੰ ਹੁਲਾਰਾ ਦੇਣ ‘ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ। ਅੱਜ ਇੱਥੇ ਪੰਜਾਬ ਭਵਨ ਵਿਖੇ ਹੋਏ ‘ਸਹਿਕਾਰਤਾ ਸੰਮੇਲਨ ਪੰਜਾਬ’ ਦੌਰਾਨ ਸ੍ਰੀ ਅਲੋਕ ਸ਼ੇਖਰ ਨੇ ਡੇਅਰੀ ਅਧਾਰਤ ਸੁਸਾਇਟੀਆਂ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ ਅਤੇ ਸਹਿਕਾਰੀ ਸਭਾਵਾਂ ਦੀ ਮਦਦ ਨਾਲ ਮੱਛੀ ਪਾਲਣ ਨੂੰ ਹੁਲਾਰਾ ਦੇਣ ਅਤੇ ਧਰਤੀ ਹੇਠਲੇ…
ਸਪੈਸ਼ਲ ਸਟੀਲਜ਼ ਲਿਮਟਿਡ (ਵੀ.ਐਸ.ਐਸ.ਐਲ.) ਵੱਲੋਂ ਆਪਣੀ ਸੀ.ਐਸ.ਆਰ. ਪਹਿਲਕਦਮੀ ਤਹਿਤ ਸਰਕਾਰੀ ਹਾਈ ਸਕੂਲ, ਪਿੰਡ ਸਸਰਾਲੀ ਕਲੋਨੀ, ਮਾਂਗਟ-2, ਲੁਧਿਆਣਾ ਵਿਖੇ 25 ਕੰਪਿਊਟਰਾਂ ਨਾਲ ਲੈਸ ਲੈਬ ਦਾ ਉਦਘਾਟਨ ਕੀਤਾ ਗਿਆ।ਵੀ.ਐਸ.ਐਸ.ਐਲ. ਵੱਲੋਂ ਸਿੱਖਿਆ ਨੂੰ ਉਤਸਾਹਿਤ ਕਰਨ ਲਈ ਦਿਸ਼ਾ ਪ੍ਰੋਜੈਕਟ ਅਧੀਨ ਲੈਬ ਸਥਾਪਿਤ ਕੀਤੀ ਗਈ ਹੈ। ਉਦਘਾਟਨ ਮੌਕੇ ਵਰਧਮਾਨ ਤੋਂ ਸੀਨੀਅਰ ਮੈਨੇਜਰ ਐਡਮਿਨ/ਹੈਡ ਸੀ.ਐਸ.ਆਰ. ਸ੍ਰੀ ਅਮਿਤ ਧਵਨ ਆਪਣੀ ਟੀਮ, ਜਿਸ ਵਿੱਚ ਸ੍ਰੀ ਰਿਸ਼ੀਮੂ ਜੈਨ, ਸ੍ਰੀ ਵਿਜੇ ਕੁਮਾਰ ਅਤੇ ਸ੍ਰੀ ਹਰਨੇਕ ਸਿੰਘ, ਸਕੂਲ ਮੈਨੇਜਮੈਂਟ ਕਮੇਟੀ ਅਤੇ ਸਮੁੱਚੇ ਮੈਂਬਰ ਪੰਚਾਇਤ ਮੌਜੂਦ ਸਨ।ਸਸਰਾਲੀ ਪਿੰਡ ਦੇ ਸਕੂਲ ਪ੍ਰਬੰਧਕਾਂ ਅਤੇ ਗ੍ਰਾਮ ਪੰਚਾਇਤ ਨੇ ਕੰਪਿਊਟਰ ਲੈਬ ਦੀ ਸਥਾਪਨਾ ਲਈ ਸ਼੍ਰੀ ਸਚਿਤ ਜੈਨ ਵਾਈਸ ਚੇਅਰਮੈਨ ਵੀ.ਐਸ.ਐਸ.ਐਲ. ਅਤੇ ਸ਼੍ਰੀਮਤੀ ਸੌਮਿਆ ਜੈਨ ਐਗਜ਼ੀਕਿਊਟਿਵ ਡਾਇਰੈਕਟਰ,…
– ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵੱਲੋਂ ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਵਾਧੂ ਚਾਰਜ ਦਿੱਤਾ ਗਿਆ।ਇਸ ਸਬੰਧੀ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ (ਜੂਡੀਸ਼ਅਲ ਬ੍ਰਾਂਚ-1) ਵੱਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਵਾਧੂ ਚਾਰਜ ਦਿੱਤਾ ਗਿਆ ਹੈ।
ਨਗਰ ਨਿਗਮ ਲੁਧਿਆਣਾ ਦੇ ਮੇਅਰ ਨੂੰ ਲੈ ਕੇ ਸਥਿਤੀ ਸਾਫ਼ ਹੁੰਦੀ ਨਜ਼ਰ ਆ ਰਹੀ ਹੈ। ਭਾਰਤੀ ਜਨਤਾ ਪਾਰਟੀ ਵੱਲੋਂ ਕਾਂਗਰਸ ਨਾਲ ਗੱਠਜੋੜ ਦੀਆਂ ਖ਼ਬਰਾਂ ਨੂੰ ਸੀਨੀਅਰ ਲੀਡਰਾਂ ਵੱਲੋਂ ਝੁਠਲਾ ਦਿੱਤਾ ਗਿਆ ਹੈ। ਭਾਜਪਾ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਵਿਜੇ ਰੁਪਾਨੀ ਅਤੇ ਕੇਂਦਰੀ ਰਾਜ ਮੰਤਰੀ ਨੇ ਲੁਧਿਆਣਾ ਵਿਚ ਕਾਂਗਰਸ ਨਾਲ ਗੱਠਜੋੜ ਦੀਆਂ ਖ਼ਬਰਾਂ ਦਾ ਖੰਡਨ ਕਰ ਦਿੱਤਾ ਹੈ। ਦੂਜੇ ਪਾਸੇ ਆਮ ਆਦਮੀ ਪਾਰਟੀ ਵੱਲੋਂ ਹੋਰ ਕੌਂਸਲਰਾਂ ਨੂੰ ਪਾਰਟੀ ਵਿਚ ਸ਼ਾਮਲ ਕਰ ਕੇ ਬਹੁਮਤ ਵੱਲ ਕਦਮ ਵਧਾਏ ਜਾ ਰਹੇ ਹਨ। ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਟਵੀਟ ਕਰ ਆਖ਼ਿਆ ਹੈ ਕਿ ਲੁਧਿਆਣਾ ਕਾਰਪੋਰੇਸ਼ਨ ਵਿਚ ਭਾਜਪਾ ਅਤੇ ਕਾਂਗਰਸ ਵਿਚ ਗਠਜੋੜ ਦਾ ਸਵਾਲ…
ਸੰਯੁਕਤ ਕਿਸਾਨ ਮੋਰਚਾ (SKM) ਸ਼ੰਭੂ-ਖਨੌਰੀ ਬਾਰਡਰ ‘ਤੇ ਚੱਲ ਰਹੇ ਅੰਦੋਲਨ ਵਿੱਚ ਸ਼ਾਮਲ ਹੋਵੇਗਾ ਜਾਂ ਨਹੀਂ ਇਸ ਬਾਰੇ ਫੈਸਲਾ ਅੱਜ ਲਿਆ ਜਾਵੇਗਾ। ਇਸ ਦੇ ਲਈ SKM ਵੱਲੋਂ ਅੱਜ ਦੁਪਹਿਰ 12 ਵਜੇ ਚੰਡੀਗੜ੍ਹ ਕਿਸਾਨ ਭਵਨ ਵਿੱਚ ਬੈਠਕ ਹੋਵੇਗੀ। ਇਸ ਮੀਟਿੰਗ ਵਿੱਚ ਅੰਦੋਲਨਕਾਰੀਆਂ ਅਤੇ SKM ਦੇ ਆਗੂਆਂ ਸ਼ਾਮਿਲ ਹੋਣਗੇ। ਇਸ ਤੋਂ ਪਹਿਲਾਂ 21 ਦਸੰਬਰ ਨੂੰ SKM ਦੀ ਮੀਟਿੰਗ ਹੋਈ ਸੀ।21 ਦਸੰਬਰ ਨੂੰ ਸਯੁੰਕਤ ਕਿਸਾਨ ਮੋਰਚਾ ਵਿੱਚ ਸ਼ਾਮਲ ਜਥੇਬੰਦੀਆਂ ਦੇ ਆਗੂਆਂ ਤੇ ਕਿਸਾਨ ਮਜਦੂਰ ਮੋਰਚਾ ਦੇ ਆਗੂਆਂ ਦੀ ਬੈਠਕ ਪਟਿਆਲਾ ਦੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਹੋਈ, ਜਿਸ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ 6 ਮੈਂਬਰਾਂ ਨੇ ਸਮੂਲੀਅਤ ਕੀਤੀ। ਮੀਟਿੰਗ ਮਗਰੋਂ ਸੰਬੋਧਨ ਕਰਦਿਆਂ ਕਿਸਾਨ ਆਗੂਆਂ…
ਚੰਡੀਗੜ੍ਹ ਨਗਰ ਨਿਗਮ ਦੀ ਸਾਲ 2024 ਦੀ ਆਖਰੀ ਮੀਟਿੰਗ ਜਿਉਂ ਹੀ ਸ਼ੁਰੂ ਹੋਈ ਤਾਂ ਹੰਗਾਮਾ ਸ਼ੁਰੂ ਹੋ ਗਿਆ। ਇੱਕ ਵਾਰ ਫਿਰ ਨਾਮਜ਼ਦ ਕੌਂਸਲਰ ਅਨਿਲ ਮਸੀਹ ਨੂੰ ਲੈ ਕੇ ਸਦਨ ਵਿੱਚ ਹੰਗਾਮਾ ਹੋਇਆ ਅਤੇ ਨੌਬਤ ਹੱਥੋਪਾਈ ਤੱਕ ਪੁਜ ਗਈ।ਸਦਨ ਵਿੱਚ ਹੱਥੋਪਾਈ ਤੋਂ ਬਾਅਦ ਮੇਅਰ ਕੁਲਦੀਪ ਕੁਮਾਰ ਨੇ ਕਿਹਾ ਕਿ ਭਾਜਪਾ ਨੇ ਹੱਥੋਪਾਈ ਉਤੇ ਉਤਰ ਆਈ ਹੈ। ਕਾਂਗਰਸੀ ਕੌਂਸਲਰ ਗੁਰਪ੍ਰੀਤ ਗੱਪੀ ਨਾਲ ਸਦਨ ਵਿੱਚ ਹੱਥੋਪਾਈ ਹੋਈ। ਸਦਨ ਵਿੱਚ ਹੰਗਾਮੇ ਤੋਂ ਬਾਅਦ ਭਾਜਪਾ ਦੇ ਸੀਨੀਅਰ ਡਿਪਟੀ ਮੇਅਰ ਕੁਲਜੀਤ ਸੰਧੂ ਅਤੇ ਕੌਂਸਲਰ ਕੰਵਰ ਰਾਣਾ ਨੇ ਕਿਹਾ ਕਿ ਨਗਰ ਨਿਗਮ ਦੀ ਮੀਟਿੰਗ ਵਿੱਚ ਕਾਫੀ ਹੰਗਾਮਾ ਹੋਇਆ। ਸਦਨ ਵਿੱਚ ਕੌਂਸਲਰਾਂ ਦੀ ਆਪਸ ਵਿੱਚ ਜੰਮ ਕੇ ਹੱਥੋਪਾਈ…
ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸੁਖਬੀਰ ਸਿੰਘ ਬਾਦਲ ਤੇ ਹੋਰ ਕਈ ਅਕਾਲੀ ਆਗੂਆਂ ਨੂੰ ਤਨਖ਼ਾਈਆ ਕਰਾਰ ਦਿਤੇ ਜਾਣ ਤੋਂ ਬਾਅਦ ਹੋਏ ਦੋ ਘਟਨਾਕ੍ਰਮ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਜਿਵੇਂ ਗਿਆਨੀ ਹਰਪ੍ਰੀਤ ਸਿੰਘ ਤੇ ਐਸ.ਜੀ.ਪੀ.ਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜਿਨ੍ਹਾਂ ਨੇ ਬੀਬੀ ਜਗੀਰ ਕੌਰ ਨੂੰ ਕੁੱਝ ਅਪਸ਼ਬਦ ਬੋਲੇ ਸਨ। ਜਿਨ੍ਹਾਂ ਨੇ ਇਕ ਚਿੱਠੀ ’ਚ ਅਪਣੀ ਗ਼ਲਤੀ ਵੀ ਮਨ ਲਈ ਗਈ ਹੈ ਤੇ ਉਹ ਮਹਿਲਾ ਕਮਿਸ਼ਨ ਅੱਗੇ ਵੀ ਪੇਸ਼ ਹੋਏ ਸਨ। ਇਹ ਪਹਿਲੀ ਵਾਰ ਹੋਇਆ ਹੈ ਕਿ ਐਸਜੀਪੀਸੀ ਦੇ ਪ੍ਰਧਾਨ ਮਹਿਲਾ ਕਮਿਸ਼ਨ ਅੱਗੇ ਪੇਸ਼ ਹੋਏ ਹੋਣ। ਇਸੇ ਤਰ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ਼ ਕਮੇਟੀ ਦੀ ਮੀਟਿੰਗ ’ਚ ਲਏ ਗਏ…
ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਾਰਜਕਾਰੀ ਇੰਜੀਨੀਅਰ (ਪੀ.ਡਬਲਿਊ.ਡੀ) ਰੋਹਿਤ ਜਿੰਦਲ ਨੂੰ ਪੰਜਾਬ ਸਿਵਲ ਸਰਵਿਸਿਜ਼ (ਪੀ.ਸੀ.ਐਸ.) ਅਧਿਕਾਰੀ ਚੁਣੇ ਜਾਣ ‘ਤੇ ਵਧਾਈ ਦਿੱਤੀ ਹੈ। ਲੋਕ ਨਿਰਮਾਣ ਮੰਤਰੀ ਨੇ ਇਸ ਮੌਕੇ ਲਗਾਤਾਰ ਸਿੱਖਦੇ ਰਹਿਣ ਅਤੇ ਪੇਸ਼ੇਵਰ ਵਿਕਾਸ ਦੇ ਮਹੱਤਵ ‘ਤੇ ਵੀ ਜੋਰ ਦਿੱਤਾ।ਅੱਜ ਇੱਥੇ ਆਪਣੇ ਦਫ਼ਤਰ ਵਿਖੇ ਰੋਹਿਤ ਜਿੰਦਲ ਨੂੰ ਸਨਮਾਨਿਤ ਕਰਦੇ ਹੋਏ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਇਸ ਵੱਕਾਰੀ ਉਪਲਬਧੀ ਲਈ ਉਸ ਦੀ ਬੇਮਿਸਾਲ ਪ੍ਰਤੀਬੱਧਤਾ ਅਤੇ ਲਗਨ ਲਈ ਸ਼ਲਾਘਾ ਕੀਤੀ। ਕੈਬਨਿਟ ਮੰਤਰੀ ਨੇ ਕਿਹਾ ਕਿ ਰੋਹਿਤ ਜਿੰਦਲ ਦਾ ਕਾਰਜਕਾਰੀ ਇੰਜੀਨੀਅਰ ਤੋਂ ਪੀਸੀਐਸ ਅਧਿਕਾਰੀ ਤੱਕ ਦਾ ਸਫ਼ਰ ਇਸ ਗੱਲ ਦੀ ਇੱਕ ਸ਼ਾਨਦਾਰ ਉਦਾਹਰਣ ਹੈ ਕਿ…

