Author: Pushminder Sidhu

ਖੰਨਾ, ਲੁਧਿਆਣਾ, 6 ਜੂਨ:ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਉਪ ਮੰਡਲ ਮਜਿਸਟਰੇਟ ਖੰਨਾ ਪਾਇਲ ਗੋਇਲ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਸਾਲ 2003 ਦੀ ਵੋਟਰ ਸੂਚੀ ਨਾਲ ਮੌਜੂਦਾ ਵੋਟਰਾਂ ਦੀ ਮੈਪਿੰਗ ਲਈ ਪ੍ਰੀ-ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਪ੍ਰੀ-ਐਸ.ਆਈ.ਆਰ) ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਤੇਜ਼ ਬਣਾਉਣ ਦੇ ਉਦੇਸ਼ ਨਾਲ 7 ਜੂਨ 2026 (ਐਤਵਾਰ) ਨੂੰ ਸਬ ਡਿਵੀਜ਼ਨ ਖੰਨਾ ਦੇ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ।ਉਨ੍ਹਾਂ ਦੱਸਿਆ ਕਿ ਇਹ ਵਿਸ਼ੇਸ਼ ਕੈਂਪ ਸਵੇਰੇ 10:00 ਵਜੇ ਤੋਂ ਸ਼ਾਮ 4:00 ਵਜੇ ਤੱਕ ਲਗਾਏ ਜਾਣਗੇ, ਜਿੱਥੇ ਸਾਰੇ ਬੂਥ ਲੈਵਲ ਅਫ਼ਸਰ (ਬੀ.ਐਲ.ਓ) ਆਪਣੇ-ਆਪਣੇ ਪੋਲਿੰਗ ਬੂਥਾਂ ‘ਤੇ ਹਾਜ਼ਰ ਰਹਿ…

Read More

ਲੁਧਿਆਣਾ, 4 ਜੂਨ: ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਵੀਰਵਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਦੇਸ਼ ਭਰ ਦੇ ਬੱਚਿਆਂ ਦੀਆਂ ਪ੍ਰਾਪਤੀਆਂ ਨੂੰ ਮਾਨਤਾ ਦੇਣ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ (ਪੀ.ਐਮ.ਆਰ.ਬੀ.ਪੀ) 2026 ਲਈ ਆਨਲਾਈਨ ਅਰਜੀਆਂ ਮੰਗੀਆਂ ਗਈਆਂ ਹਨ। ਹਿਮਾਂਸ਼ੂ ਜੈਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਇੱਕ ਵੱਕਾਰੀ ਰਾਸ਼ਟਰੀ ਪੁਰਸਕਾਰ ਹੈ ਜੋ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ (31 ਜੁਲਾਈ, 2026 ਤੱਕ) ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੇ ਬਹਾਦਰੀ, ਸਮਾਜ ਸੇਵਾ, ਵਾਤਾਵਰਣ, ਖੇਡਾਂ, ਕਲਾ, ਸੱਭਿਆਚਾਰ, ਵਿਗਿਆਨ ਅਤੇ ਤਕਨਾਲੋਜੀ ਸਮੇਤ ਵੱਖ-ਵੱਖ ਖੇਤਰਾਂ ਵਿੱਚ ਉੱਤਮਤਾ ਅਤੇ ਸ਼ਾਨਦਾਰ ਯੋਗਦਾਨ ਦਾ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਲੜਕੀਆਂ, ਕਮਜ਼ੋਰ…

Read More

ਲੁਧਿਆਣਾ, 4 ਜੂਨ: ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਅਤੇ ਬਿਜਲੀ ਮੰਤਰੀ, ਪੰਜਾਬ ਤਰੁਨਪ੍ਰੀਤ ਸਿੰਘ ਸੌਂਦ ਅਤੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਅਤੇ ਸੈਨੀਟੇਸ਼ਨ, ਹਾਊਸਿੰਗ ਅਤੇ ਸ਼ਹਿਰੀ ਵਿਕਾਸ, ਮੰਤਰੀ, ਪੰਜਾਬ ਹਰਦੀਪ ਸਿੰਘ ਮੁੰਡੀਆਂ ਦੀ ਮੌਜੂਦਗੀ ਵਿੱਚ ਵੀਰਵਾਰ ਨੂੰ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਜਗਰੂਪ ਸਿੰਘ ਸੇਹ ਨੇ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਵਿਖੇ ਆਪਣਾ ਅਹੁਦਾ ਸੰਭਾਲਿਆ। ਇਸ ਮੌਕੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ, ਵਿਧਾਇਕ ਜੀਵਨ ਸਿੰਘ ਸੰਗੋਵਾਲ, ਵਿਧਾਇਕ ਹਾਕਮ ਸਿੰਘ ਠੇਕੇਦਾਰ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ, ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ, ਚੇਅਰਮੈਨ ਪੰਜਾਬ ਜੈਨਕੋ ਬੋਰਡ ਨਵਜੋਤ ਸਿੰਘ ਜਰਗ, ਚੇਅਰਮੈਨ ਮਾਰਕੀਟ ਕਮੇਟੀ ਦੋਰਾਹਾ ਦਰਸ਼ਨ ਸਿੰਘ ਕੂਹਲੀ, ਚੇਅਰਮੈਨ…

Read More

ਲੁਧਿਆਣਾ, 4 ਜੂਨ 2026:BCM ਆਰੀਆ ਸਕੂਲ, ਲਲਟਨ, ਡੋਲੋਨ ਖੁਰਦ, ਲੁਧਿਆਣਾ ਵਿੱਚ ਆਯੋਜਿਤ VUCA ਕੈਂਪ ਦੌਰਾਨ 3 Punjab Girls Battalion NCC ਨੇ ਸਕੂਲੀ ਵਿਦਿਆਰਥੀਆਂ ਨੂੰ NCC ਅਤੇ ਭਾਰਤੀ ਫੌਜ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕਰਨ ਲਈ ਇੱਕ ਪ੍ਰੇਰਣਾਦਾਇਕ ਲੈਕਚਰ ਆਯੋਜਿਤ ਕੀਤਾ।ਇਹ ਸੈਸ਼ਨ ਹਵਾਲਦਾਰ ਗੁਰਜੀਤ ਅਤੇ ਹਵਾਲਦਾਰ ਗਣੇਸ਼ਾ ਮਾਨੇ ਵੱਲੋਂ ਦਿੱਤਾ ਗਿਆ, ਜਿਨ੍ਹਾਂ ਨੇ ਸਿਹਤ ਅਤੇ ਸਫਾਈ (Health & Hygiene) ਅਤੇ ਜੰਗਲ ਯੁੱਧ (Jungle Warfare) ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਆਪਣੇ ਅਸਲ ਸੇਵਾ ਅਨੁਭਵਾਂ ਰਾਹੀਂ ਅਨੁਸ਼ਾਸਨ, ਫਿਟਨੈੱਸ, ਲੀਡਰਸ਼ਿਪ, ਟੀਮ ਵਰਕ ਅਤੇ ਸੈਨਾ ਤਿਆਰੀ ਦੀ ਮਹੱਤਤਾ ਉਤੇ ਰੌਸ਼ਨੀ ਪਾਈ। ਵਿਦਿਆਰਥੀਆਂ ਨੂੰ ਸਫਾਈ ਦੀਆਂ ਆਦਤਾਂ, ਸਿਹਤਮੰਦ ਜੀਵਨਸ਼ੈਲੀ ਅਤੇ ਫੀਲਡਕ੍ਰਾਫਟ ਦੀਆਂ ਬੁਨਿਆਦੀ ਗੱਲਾਂ ਜਿਵੇਂ…

Read More

ਪਾਇਲ , ਖੰਨਾ, ਲੁਧਿਆਣਾ 04 ਜੂਨ: ਪਾਇਲ ਹਲਕੇ ਦੇ ਕਿਸਾਨਾਂ ਨੂੰ ਕਰੀਬ 144 ਸਾਲਾਂ ਬਾਅਦ ਨਹਿਰੀ ਪਾਣੀ ਨਾਲ ਖੇਤੀ ਕਰਨ ਦੀ ਸਹੂਲਤ ਮਿਲਣ ਜਾ ਰਹੀ ਹੈ। ਪੰਜਾਬ ਸਰਕਾਰ ਦੀ “ਨਹਿਰੀ ਪਾਣੀ ਨਾਲ ਖੇਤੀ” ਯੋਜਨਾ ਤਹਿਤ ਪਿੰਡ ਨਿਜ਼ਾਮਪੁਰ ਵਿਖੇ ਲਗਭਗ 4 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਮਹੱਤਵਪੂਰਨ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ। ਇਸ ਪ੍ਰੋਜੈਕਟ ਦਾ ਸ਼ੁੱਭ ਆਰੰਭ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਕੀਤਾ ਗਿਆ। ਇਸ ਮੌਕੇ ਵਿਧਾਇਕ ਗਿਆਸਪੁਰਾ ਨੇ ਦੱਸਿਆ ਕਿ ਪ੍ਰੋਜੈਕਟ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਇਸਨੂੰ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰੋਜੈਕਟ ਦੇ ਪੂਰਾ ਹੋਣ ਨਾਲ ਕਰੀਬ 12 ਹਜ਼ਾਰ ਏਕੜ…

Read More

ਲੁਧਿਆਣਾ, 4 ਜੂਨ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹਿਮਾਂਸ਼ੂ ਜੈਨ ਵੱਲੋਂ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ)-2026 ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਅਤੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਦੀ ਨਿਯੁਕਤੀ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਇਹਨਾਂ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਦੀਆਂ ਗਤੀਵਿਧੀਆਂ ਦਾ ਰਿਵਿਊ ਕਰਨ ਸਬੰਧੀ ਸਥਾਨਕ ਬੱਚਤ ਭਵਨ ਲੁਧਿਆਣਾ ਵਿਖੇ ਮੀਟਿੰਗ ਕੀਤੀ। ਜ਼ਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਸਿੱਧੀ ਨਿਗਰਾਨੀ ਹੇਠ ਐਸ.ਆਈ.ਆਰ. ਨਾਲ ਸਬੰਧਤ…

Read More

ਲੁਧਿਆਣਾ, 3 ਜੂਨ:ਸਮਾਵੇਸ਼ੀ ਵਿਕਾਸ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਆਈ.ਏ.ਐਸ ਨੇ ਬੁੱਧਵਾਰ ਨੂੰ ਸਥਾਨਕ ਬੱਚਤ ਭਵਨ ਵਿਖੇ ਪ੍ਰੋਜੈਕਟ ਉਮੀਦ ਦੇ ਤਹਿਤ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੇ ਸਿੱਖਿਆ ਅਤੇ ਸਸ਼ਕਤੀਕਰਨ ਲਈ ਉੱਨਤੀ ਮਿਸ਼ਨ ਅਧੀਨ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ 10 ਵਿਸ਼ੇਸ਼ ਤੌਰ ‘ਤੇ ਅਨੁਕੂਲਿਤ ਇਲੈਕਟ੍ਰਿਕ ਗਤੀਸ਼ੀਲਤਾ ਵਾਹਨ ਵੰਡੇ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਸਸ਼ਕਤ ਬਣਾਉਣ ਲਈ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਲਈ ਗਤੀਸ਼ੀਲਤਾ ਹੱਲ ਲਈ ਸਮਰਪਿਤ ਇੱਕ ਨਿਊ ਮੋਸ਼ਨ ਕੰਪਨੀ ਤੋਂ ਪ੍ਰਾਪਤ ਵਾਹਨਾਂ ਨੂੰ ਹਰੇਕ ਵਿਅਕਤੀਗਤ ਲਾਭਪਾਤਰੀ ਦੇ ਭੌਤਿਕ ਮਾਪਾਂ ਅਤੇ ਜ਼ਰੂਰਤਾਂ ਦੇ ਅਨੁਕੂਲ…

Read More

ਲੁਧਿਆਣਾ, 03 ਜੂਨ (– ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਜ਼ (ਸੀਸੂ), ਫੋਕਲ ਪੁਆਇੰਟ, ਫੇਜ-5, ਲੁਧਿਆਣਾ ਵਿਖੇ ਭਲਕੇ 04 ਜੂਨ (ਵੀਰਵਾਰ) ਨੂੰ ਮੈਗਾ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਦਾ ਸਮਾਂ ਸਵੇਰੇ 09 ਵਜੇ ਤੋਂ ਦੁਪਹਿਰ 04 ਵਜੇ ਤੱਕ ਹੋਵੇਗਾ ਜਿੱਥੇ ਵੱਖ-ਵੱਖ ਨਾਮੀ ਕੰਪਨੀਆਂ ਭਾਗ ਲੈ ਰਹੀਆਂ ਹਨ। ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.), ਲੁਧਿਆਣਾ ਰੁਪਿੰਦਰ ਕੌਰ ਨੇ ਦੱਸਿਆ ਕਿ ਇਸ ਰੋਜਗਾਰ ਮੇਲੇ ਵਿੱਚ ਉਹ ਸਾਰੇ ਪ੍ਰਾਰਥੀ ਭਾਗ ਲੈ ਸਕਦੇ ਹਨ ਜਿਨ੍ਹਾਂ ਦੀ ਵਿਦਿਅਕ ਯੋਗਤਾ 10ਵੀਂ, 12ਵੀਂ, ਡਿਪਲੋਮਾ, ਆਈ.ਟੀ.ਆਈ. ਗ੍ਰੇਜੂਏਟ, ਪੋਸਟ…

Read More

ਲੁਧਿਆਣਾ, 03 ਜੂਨ – ਸਤਿਗੁਰੂ ਰਾਮ ਸਿੰਘ (ਐਸ.ਆਰ.ਐਸ.) ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਸੈਸ਼ਨ 2026-27 ਵਿੱਚ ਦਾਖਲੇ ਲਈ ਆਨਲਾਈਨ ਰਜਿਸਟਰੇਸ਼ਨ ਸ਼ੁਰੂ ਹੋ ਚੁੱਕੀ ਹੈ।ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਰਿਸ਼ੀ ਨਗਰ, ਨੇੜੇ ਛੋਟੀ ਹੈਬੋਵਾਲ ਸਥਿਤ ਸਤਿਗੁਰੂ ਰਾਮ ਸਿੰਘ (ਐਸ.ਆਰ.ਐਸ.) ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ, ਚੰਡੀਗੜ੍ਹ ਰਾਂਹੀ ਕੀਤੇ ਜਾ ਰਹੇ ਦਾਖਲੇ ਲਈ ਸੰਸਥਾ ਵਿਖੇ ਹੈਲਪ ਡੈਸਕ ਸਥਾਪਿਤ ਕੀਤਾ ਗਿਆ ਹੈ ਜਿੱਥੇ ਤਕਨੀਕੀ ਸਿੱਖਿਆ ਦੇ ਚਾਹਵਾਨ ਵਿਦਿਆਰਥੀਆਂ ਵੱਲੋਂ https://pbdiploma.admissions.nic.in/ ਲਿੰਕ ਰਾਹੀਂ ਬਿਨ੍ਹਾਂ ਕਿਸੇ ਵਾਧੂ ਫੀਸ ਦੇ ਆਨਲਾਈਨ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੇ।ਆਨਲਾਈਨ ਕਾਉਂਸਲਿੰਗ ਦੇ ਪਹਿਲੇ ਪੜਾਅ ਤਹਿਤ 15 ਮਈ ਤੋਂ 09 ਜੂਨ, 2026 ਤੱਕ…

Read More

– ਲੁਧਿਆਣਾ, 3 ਜੂਨ – ਮਾਰਕਿਟ ਕਮੇਟੀ ਲੁਧਿਆਣਾ ਵਿੱਚ ਲਗਭਗ 35 ਸਾਲ ਆਪਣੀ ਸੇਵਾ ਨਿਭਾਉਣ ਤੋਂ ਬਾਅਦ ਚੌਂਕੀਦਾਰ ਪ੍ਰਤਾਪ ਸਿੰਘ 31 ਮਈ , 2026 ਨੂੰ ਸੇਵਾ ਮੁਕਤ ਹੋਏ। ਪ੍ਰਤਾਪ ਸਿੰਘ ਨੂੰ ਸਮੂਹ ਸਟਾਫ ਵੱਲੋਂ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ। ਮਾਰਕਿਟ ਕਮੇਟੀ ਲੁਧਿਆਣਾ ਦੇ ਚੇਅਰਮੈਨ ਸ. ਗੁਰਜੀਤ ਸਿੰਘ ਗਿੱਲ ਅਤੇ ਸਕੱਤਰ ਹਰਿੰਦਰ ਸਿੰਘ ਗਿੱਲ ਵੱਲੋਂ ਪ੍ਰਤਾਪ ਸਿੰਘ ਦੀ ਤਨਦੇਹੀ ਅਤੇ ਇਮਾਨਦਾਰੀ ਨਾਲ ਡਿਉਟੀ ਨਿਭਾਉਣ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਪ੍ਰੀਤ ਸਿੰਘ,ਦੀਪਕ ਸਿੰਗਲਾ, ਕਮਲਦੀਪ ਸਿੰਘ, ਗਗਨਦੀਪ, ਰਵੀ ਸ਼ੇਰ ਇੰਦਰ ਸਿੰਘ,ਕਰਨ ਸ਼ਰਮਾ,ਭੁਪਿੰਦਰ ਪਾਲ ਸਿੰਘ,ਹਰਿ ਰਾਮ, ਜਸਪ੍ਰੀਤ ਸਿੰਘ,ਜਗਮੀਤ ਸਿੰਘ,ਹਰਪ੍ਰੀਤ ਸਿੰਘ,ਬਲਵਿੰਦਰ ਸਿੰਘ,ਪਰਮਿੰਦਰ ਸਿੰਘ,ਅਮਰਜੀਤ ਸਿੰਘ,ਪ੍ਰਭਜੋਤ ਸਿੰਘ,ਪ੍ਰਤਾਪ ਸਿੰਘ, ਬਸੰਤੀ ਦੇਵੀ ਆਦਿ ਸਟਾਫ ਮੈਂਬਰ…

Read More