Author: Pushminder Sidhu

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਭਖਦੇ ਮਸਲਿਆਂ ਦੇ ਹੱਲ ਲਈ ਉਨ੍ਹਾਂ ਨਾਲ ਸਾਰਥਕ ਗੱਲਬਾਤ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਕਿਸਾਨਾਂ ਦੀਆਂ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਨ ਅਤੇ ਇਨ੍ਹਾਂ ਦੇ ਤੁਰੰਤ ਹੱਲ ਦੀ ਲੋੜ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਨੇ ਕੇਂਦਰ ਨੂੰ ਕਿਸਾਨਾਂ ਦੀਆਂ ਮੰਗਾਂ, ਜਿਨ੍ਹਾਂ ਵਿੱਚ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਕਾਨੂੰਨੀ ਗਰੰਟੀ ਅਤੇ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨਾ ਸ਼ਾਮਲ ਹੈ, ਨੂੰ ਜਲਦ ਤੋਂ ਜਲਦ ਹੱਲ ਕਰਨ ਦੀ ਅਪੀਲ ਕੀਤੀ।ਸਪੀਕਰ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਜੋ 30 ਨਵੰਬਰ ਤੋਂ ਖਨੌਰੀ ਸਰਹੱਦ ਵਿਖੇ ਭੁੱਖ ਹੜਤਾਲ ‘ਤੇ ਬੈਠੇ ਹਨ,…

Read More

ਦਿੱਲੀ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਤਿਆਰੀਆਂ ਕਰ ਲਈਆਂ ਹਨ। ਇਸ ਸਬੰਧੀ ਅਰਵਿੰਦ ਕੇਜਰੀਵਾਲ ਅੱਜ ਵੱਡਾ ਐਲਾਨ ਕਰ ਦਿੱਤਾ ਹੈ। ਕੇਜਰੀਵਾਲ ਨੇ ਔਰਤਾਂ ਨਾਲ ਵਾਅਦਾ ਪੂਰਾ ਕਰ ਦਿਆਂ ਹਰ ਮਹੀਨੇ ਔਰਤਾਂ ਲਈ 1000 ਰੁਪਏ ਦੇਣ ਦਾ ਐਲਾਨ ਕਰ ਦਿੱਤਾ ਹੈ। ਦਿੱਲੀ ਕੈਬਨਿਟ ਨੇ ਮਹਿਲਾ ਸਨਮਾਨ ਨੂੰ ਅੱਜ ਸਵੇਰੇ ਹੀ ਮਨਜ਼ੂਰੀ ਦੇ ਦਿੱਤੀ ਸੀ।ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਮੁੜ ਉਨ੍ਹਾਂ ਦੀ ਸਰਕਾਰ ਬਣਦੀ ਹੈ ਤਾਂ ਇਸ ਰਕਮ ਨੂੰ ਵਧਾ ਕੇ 2100 ਰੁਪਏ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਮਹਿਲਾਵਾਂ ਨਾਲ ਜੋ ਵਾਅਦਾ ਕੀਤਾ ਸੀ, ਉਸ ਨੂੰ ਪੂਰਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਕੈਬਨਿਟ…

Read More

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਦੇ ਯਤਨਾਂ ਸਦਕਾ ਰੂਸ ਅਤੇ ਯੂਕਰੇਨ ਦੀ ਜੰਗ ਤੋਂ 9 ਮਹੀਨੇ ਬਾਅਦ ਵਾਪਸ ਪਰਤੇ ਨੌਜਵਾਨ ਰਾਕੇਸ਼ ਯਾਦਵ ਨੇ ਸਨਸਨੀਖ਼ੇਜ਼ ਖ਼ਲਾਸੇ ਕੀਤੇ ਹਨ। ਉੱਥੇ ਉਸ ਦੇ ਦੋ ਸਾਥੀ ਯੂਕਰੇਨ ਦੇ ਮਿਜ਼ਾਈਲਾਂ ਤੇ ਬੰਬ ਧਮਾਕਿਆਂ ਵਿੱਚ ਮਾਰੇ ਗਏ ਸਨ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਰੂਸੀ ਫ਼ੌਜ ਵਿਚ ਸ਼ਹੀਦ ਹੋਏ ਉਨ੍ਹਾਂ ਦੇ ਸਾਥੀ ਦੀ ਮੌਤ ਦੀ ਖ਼ਬਰ ਰੂਸੀ ਅਧਿਕਾਰੀਆਂ ਨੇ 6 ਮਹੀਨੇ ਬਾਅਦ ਉਨ੍ਹਾਂ ਦੇ ਪਰਵਾਰ ਨੂੰ ਦਿਤੀ ਸੀ। ਰੂਸ ਤੋਂ ਪਰਤੇ ਰਾਕੇਸ਼ ਯਾਦਵ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਪਹੁੰਚੇ। ਰੂਸ ਤੋਂ ਪਰਤੇ ਰਾਕੇਸ਼ ਯਾਦਵ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਸ…

Read More

ਸਥਾਪਤ ਨਿਯਮਾਂ ਅਤੇ ਕਾਨੂੰਨ ਦੇ ਵੱਖ-ਵੱਖ ਉਪਬੰਧਾਂ ਅਨੁਸਾਰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਵਕ ਚੋਣਾਂ ਕਰਵਾਉਣ ਲਈ ਲੋੜੀਂਦੇ ਪ੍ਰਬੰਧ ਕਰਨ ਅਤੇ ਸਮੁੱਚੀ ਚੋਣ ਪ੍ਰਕਿਰਿਆ ਨੂੰ ਸਖ਼ਤ ਨਿਗਰਾਨੀ ਹੇਠ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਪੰਜਾਬ ਚੋਣ ਕਮਿਸ਼ਨ ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ 22 ਆਈ.ਏ.ਐਸ ਅਧਿਕਾਰੀਆਂ ਨੂੰ ਚੋਣ ਆਬਜ਼ਰਵਰ ਨਿਯੁਕਤ ਕੀਤਾ ਹੈ। ਇਨ੍ਹਾਂ ਵਿਚੋਂ ਪੰਜ ਅਧਿਕਾਰੀ 5 ਨਗਰ ਨਿਗਮਾਂ (ਹਰੇਕ ਨਗਰ ਨਿਗਮ ਲਈ ਇੱਕ ਅਧਿਕਾਰੀ) ਦੀਆਂ ਚੋਣਾਂ ਦੀ ਨਿਗਰਾਨੀ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਚੋਣ ਕਮਿਸ਼ਨ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਬਾਕੀ ਆਬਜ਼ਰਵਰ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਦੀ ਨਿਗਰਾਨੀ ਕਰਨਗੇ। ਦੱਸਣਯੋਗ ਹੈ ਕਿ ਇਨ੍ਹਾਂ ਆਬਜ਼ਰਵਰਾਂ ਨੂੰ…

Read More

‘ਇੰਡੀਆ’ ਗੱਠਜੋੜ ਨੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਜਗਦੀਪ ਧਨਖੜ ’ਤੇ ਹਾਊਸ ਨੂੰ ‘ਪੱਖਪਾਤੀ’ ਢੰਗ ਨਾਲ ਚਲਾਉਣ ਦਾ ਦੋਸ਼ ਲਾਉਂਦੇ ਹੋਏ ਉਨ੍ਹਾਂ ਵਿਰੁੱਧ ਬੇਭਰੋਸਗੀ ਮਤਾ ਲਿਆਉਣ ਲਈ ਨੋਟਿਸ ਪੇਸ਼ ਕੀਤਾ ਹੈ। ਚੇਅਰਮੈਨ ਨੂੰ ਹਟਾਉਣ ਦਾ ਮਤਾ ਰਾਜ ਸਭਾ ’ਚ ਪੇਸ਼ ਕੀਤਾ ਜਾਣਾ ਚਾਹੀਦਾ ਹੈ । ਇਸ ਨੂੰ ਪੇਸ਼ ਕਰਨ ਤੋਂ ਪਹਿਲਾਂ ਘੱਟੋ-ਘੱਟ 14 ਦਿਨਾਂ ਦਾ ਨੋਟਿਸ ਦਿੱਤਾ ਜਾਣਾ ਚਾਹੀਦਾ ਹੈ। ਨੋਟਿਸ ਕਿਉਂਕਿ 10 ਦਸੰਬਰ ਨੂੰ ਸੌਂਪਿਆ ਗਿਆ ਸੀ ਤੇ ਚੇਅਰਮੈਨ ਨੂੰ ਹਟਾਉਣ ਦਾ ਪ੍ਰਸਤਾਵ 14 ਦਿਨਾਂ ਬਾਅਦ ਹੀ ਲਿਆਂਦਾ ਜਾ ਸਕਦਾ ਹੈ, ਇਸ ਲਈ ਇਹ ਸਮਾਂ ਖਤਮ ਹੋ ਜਾਵੇਗਾ ਕਿਉਂਕਿ ਰਾਜ ਸਭਾ 20 ਦਸੰਬਰ ਨੂੰ ਮੁਲਤਵੀ ਹੋ ਜਾਏਗੀ।…

Read More

ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਫਗਵਾੜਾ ਕਾਰਪੋਰੇਸ਼ਨ ਚੋਣਾਂ ਲਈ ਉਮੀਦਵਾਰਾਂ ਦੇ ਨਾਵਾਂ ਦੀ ਪਹਿਲੀ ਸੂਚੀ ਅੱਜ ਜਾਰੀ ਕੀਤੀ ਗਈ। ਇਸ ਸਬੰਧੀ ਮੀਟਿੰਗ ਪਾਰਟੀ ਦੇ ਹਲਕਾ ਸ਼ਹਿਰੀ ਇੰਚਾਰਜ ਰਣਜੀਤ ਸਿੰਘ ਖੁਰਾਣਾ ਦੇ ਦਫ਼ਤਰ ਵਿਖੇ ਹੋਈ, ਜਿਸ ਵਿਚ ਕਾਰਪੋਰੇਸ਼ਨ ਚੋਣਾਂ ਲਈ ਪਾਰਟੀ ਹਾਈਕਮਾਂਡ ਵੱਲੋਂ ਥਾਪੇ ਗਏ ਫਗਵਾੜਾ ਇੰਚਾਰਜ ਬਲਦੇਵ ਸਿੰਘ ਖਹਿਰਾ ਸਾਬਕਾ ਐੱਮ. ਐੱਲ. ਏ., ਜਰਨੈਲ ਸਿੰਘ ਵਾਹਦ ਅਤੇ ਦਿਹਾਤੀ ਇੰਚਾਰਜ ਰਜਿੰਦਰ ਸਿੰਘ ਚੰਦੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਇਸ ਮੌਕੇ ਬਲਦੇਵ ਸਿੰਘ ਖਹਿਰਾ ਅਤੇ ਰਣਜੀਤ ਸਿੰਘ ਖੁਰਾਣਾ ਵੱਲੋਂ ਜਾਰੀ ਕੁੱਲ 9 ਵਾਰਡਾਂ ਦੀ ਪਹਿਲੀ ਸੂਚੀ ਮੁਤਾਬਕ ਵਾਰਡ ਨੰਬਰ 1 ਤੋਂ ਸਰਬਜੀਤ ਪਤਨੀ ਸੰਜੀਵ ਕੁਮਾਰ, ਵਾਰਡ ਨੰਬਰ 2 ਤੋਂ ਸੁਖਦੀਪ ਸਿੰਘ ਵਾਲੀਆ…

Read More

ਸੜਕ ਹਾਦਸਿਆਂ ਅਤੇ ਹੋਰ ਬੀਮਾਰੀਆਂ ਨਾਲ ਗੰਭੀਰ ਅਵਸਥਾ ਵਾਲੇ ਮਰੀਜ਼ਾਂ ਦੀ ਕੀਮਤੀ ਜਾਨ ਬਚਾਉਣ ਦੇ ਮਕਸਦ ਤਹਿਤ ਗੁਰੂ ਨਾਨਕ ਦੇਵ ਹਸਪਤਾਲ ’ਚ ਅਤਿ ਆਧੁਨਿਕ ਤਕਨੀਕਾਂ ਨਾਲ ਲੈਸ ਟਰੋਮਾ ਸੈਂਟਰ ਬਣਾਇਆ ਜਾ ਰਿਹਾ ਹੈ। 59 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਟਰੋਮਾ ਸੈਂਟਰ ਦੇ ਜੂਨ ਦੇ 2025 ਤੱਕ ਬਣ ਕੇ ਤਿਆਰ ਹੋਣ ਦੀ ਉਮੀਦ ਹੈ। ਉਕਤ ਸੈਂਟਰ ’ਚ ਟਰੋਮਾ ਸੈਂਟਰ ਤੋਂ ਇਲਾਵਾ ਐਮਰਜੈਂਸੀ ਵੀ ਮੌਜੂਦ ਰਹੇਗੀ। ਇਸ ਦੇ ਨਾਲ ਹੀ ਤਿੰਨ ਲੇਅਰ ’ਚ ਵੰਡ ਕਰਕੇ ਮਰੀਜ਼ਾਂ ਨੂੰ ਬਿਹਤਰੀਨ ਸਹੂਲਤਾਂ ਦੇਣ ਦੀ ਯੋਜਨਾ ਹੈ। ਹਸਪਤਾਲ ਪ੍ਰਸ਼ਾਸਨ ਵੱਲੋਂ ਉਕਤ ਸੈਂਟਰ ਨੂੰ ਨਿਰਧਾਰਤ ਸਮੇਂ ’ਤੇ ਬਣਾਉਣ ਲਈ ਪੂਰੀ ਤਰ੍ਹਾਂ ਨਾਲ ਕਮਰ ਕੱਸੇ ਕੀਤੇ ਹੋਏ…

Read More

ਉਪ ਪ੍ਰਧਾਨ ਜਗਦੀਪ ਧਨਖੜ ਨੂੰ ਹਟਾਉਣ ਦੀ ਵਿਰੋਧੀ ਧਿਰ ਦੀਆਂ ਮੰਗਾਂ ਦਰਮਿਆਨ ਰਾਜ ਸਭਾ ਮੈਂਬਰ ਕਪਿਲ ਸਿੱਬਲ ਨੇ ਵੀਰਵਾਰ ਨੂੰ ਕਿਹਾ ਕਿ ਸਦਨ ਦੀ ਕਾਰਵਾਈ ਵਿਚ ਬਰਾਬਰ ਦਾ ਮੌਕਾ ਨਾ ਦੇਣ ਵਾਲਿਆਂ ਨੂੰ ਇਤਿਹਾਸ ਕਦੇ ਮੁਆਫ਼ ਨਹੀਂ ਕਰੇਗਾ। ਪਹਿਲੀ ਵਾਰ ਕਾਂਗਰਸ ਦੀ ਅਗਵਾਈ ਵਾਲੇ ਵਿਰੋਧੀ ਗਠਜੋੜ ‘ਇੰਡੀਆ’ ਦੇ ਹਿੱਸੇਦਾਰਾਂ ਨੇ ਮੰਗਲਵਾਰ ਨੂੰ ਧਨਖੜ ਵਿਰੁਧ ਬੇਭਰੋਸਗੀ ਮਤਾ ਲਿਆਉਣ ਲਈ ਰਾਜ ਸਭਾ ‘ਚ ਨੋਟਿਸ ਪੇਸ਼ ਕੀਤਾ। ਨੋਟਿਸ ਵਿੱਚ ਧਨਖੜ ਉੱਤੇ ਸੰਸਦ ਦੇ ਉਪਰਲੇ ਸਦਨ ਦੇ ਚੇਅਰਮੈਨ ਵਜੋਂ ਆਪਣੀ ਭੂਮਿਕਾ ਵਿੱਚ “ਬਹੁਤ ਪੱਖਪਾਤੀ” ਹੋਣ ਦਾ ਦੋਸ਼ ਲਗਾਇਆ ਗਿਆ ਹੈ। ਸਿੱਬਲ ਨੇ ‘ਐਕਸ’ ‘ਤੇ ਇੱਕ ਪੋਸਟ ਵਿੱਚ ਕਿਹਾ, “ਜਗਦੀਪ ਧਨਖੜ। ਰਾਜ ਸਭਾ ਦੇ 60…

Read More

ਪੰਜਾਬ ਸਰਕਾਰ ਯੁਵਕ ਸੇਵਾਵਾਂ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ੍ਰ. ਦਵਿੰਦਰ ਸਿੰਘ ਲੋਟੇ, ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ, ਮੋਗਾ ਦੀ ਅਗਵਾਈ ਵਿੱਚ 11 ਦਸੰਬਰ ਤੋਂ 14 ਦਸੰਬਰ, 2024 ਤੱਕ ਮੋਗਾ ਤੋਂ ਚਾਰ ਰੋਜ਼ਾ ਐਕਸਪੋਜ਼ਰ ਵਿਜ਼ਿਟ ਟੂ ਕੈਪੀਟਲ ਸਟੇਟ ਦਿੱਲੀ ਪ੍ਰੋਗਰਾਮ ਲਈ ਜ਼ਿਲ੍ਹਾ ਮੋਗਾ ਦੇ 45 ਯੁਵਕ/ਯੁਵਤੀਆਂ ਨੂੰ ਬੱਸ ਸਟੈੱਡ ਮੋਗਾ ਤੋਂ ਰਵਾਨਾ ਕੀਤਾ ਗਿਆ।ਇਸ ਸਮੇਂ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ, ਮੋਗਾ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਦੌਰਾ ਪ੍ਰੋਗਰਾਮ ਵਿਭਾਗ ਵੱਲੋਂ ਹਰ ਸਾਲ ਲਗਾਏ ਜਾਂਦੇ ਹਨ ਅਤੇ ਦੌਰਾ ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਨੌਜਵਾਨਾਂ ਦੇ ਆਉਣ-ਜਾਣ, ਰਹਿਣ ਅਤੇ ਖਾਣ-ਪੀਣ ਦਾ ਸਾਰਾ ਖਰਚਾ ਵਿਭਾਗ ਵੱਲੋਂ ਕੀਤਾ ਜਾਂਦਾ ਹੈ। ਉਹਨਾਂ…

Read More

ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਬੁੱਧਵਾਰ ਨੂੰ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਬਕਾਇਆ ਇੰਤਕਾਲਾਂ ਨੂੰ ਜਲਦੀ ਨਿਪਟਾਇਆ ਜਾਵੇ। ਵਿਭਾਗ ਦੀ ਮਹੀਨਾਵਾਰ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਬਕਾਇਆ ਇੰਤਕਾਲਾਂ ਨੂੰ ਜਲਦੀ ਹੱਲ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਹਨਾਂ ਨੇ ਮਾਲ ਰਿਕਾਰਡਾਂ ਨੂੰ ਅੱਪਡੇਟ ਕਰਨ, ਡਿਫਾਲਟਰਾਂ ਤੋਂ ਬਕਾਇਆ ਵਸੂਲੀ ਕਰਨ, ਅਦਾਲਤੀ ਕੇਸਾਂ ਦੇ ਪ੍ਰਬੰਧਨ, ਪੁੱਛਗਿੱਛ ਕਰਨ ਅਤੇ ਹੱਦਬੰਦੀ ਨੂੰ ਸੰਭਾਲਣ ਵਿੱਚ ਸ਼ਾਮਲ ਪ੍ਰਕਿਰਿਆਵਾਂ ਦਾ ਵੀ ਮੁਲਾਂਕਣ ਕੀਤਾ। ਇਸ ਤੋਂ ਇਲਾਵਾ ਸ੍ਰੀ ਜਤਿੰਦਰ ਜੋਰਵਾਲ ਨੇ ਅਧਿਕਾਰੀਆਂ ਨੂੰ ਅਦਾਲਤਾਂ ਵਿੱਚ ਲੰਬਿਤ…

Read More