- ਪੰਜਾਬ ਦੇ 1,746 ਹੋਰ ਨੌਜਵਾਨਾਂ ਨੂੰ ਪੁਲਿਸ ‘ਚ ਮਿਲੀ ਸਰਕਾਰੀ ਨੌਕਰੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੌਂਪੇ ਨਿਯੁਕਤੀ ਪੱਤਰ
- ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ-ਭਾਦਲਾ ਰੋਡ ਦੇ ਨਵੀਨੀਕਰਨ ਕਾਰਜਾਂ ਦਾ ਲਿਆ ਜਾਇਜ਼ਾ
- ਐਸ.ਆਰ.ਐਸ. ਪੋਲੀਟੈਕਨਿਕ ਕਾਲਜ, ਲੁਧਿਆਣਾ ਵੱਲੋਂ ਸੁਜ਼ੂਕੀ ਮੋਟਰਸਾਈਕਲ ਇੰਡੀਆ ਪ੍ਰਾ. ਲਿਮਟਿਡ ਦੇ ਸਹਿਯੋਗ ਨਾਲ ਸੜਕ ਸੁਰੱਖਿਆ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ
- ਪੁਰਾਣੇ ਸ਼ਹਿਰ ਵਿੱਚ ਜਾਮ ਪਈ ਵੱਡੀ ਸੀਵਰੇਜ ਲਾਈਨ ਦੀ ਸਫ਼ਾਈ ਲਈ ਨਗਰ ਨਿਗਮ ਨੇ ਲਗਾਈਆਂ ਸਵਿਸ-ਜਰਮਨ ਮਸ਼ੀਨਾਂ
- *ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਚੌਥੇ ਸੀਜ਼ਨ ਲਈ ਕਿਊ ਆਰ (QR) ਕੋਡ ਜਾਰੀ
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਵਿਧਾਨਸਭਾ ਹਲਕਾ ਜਲੰਧਰ ਪੱਛਮੀ ਦੇ 10 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ
- ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ ਬਾਲੀ
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਫਾਈ ਸੇਵਕਾਂ ਦੀ ਹੜਤਾਲ ਖਤਮ ਕਰਵਾਈ
Author: Pushminder Sidhu
ਪੰਜਾਬ ਦੀ ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਜੰਗ ਲਗਾਤਾਰ ਜਾਰੀ ਹੈ। ਇਸ ਦੇ ਮੱਦੇਨਜ਼ਰ ਰੀਅਲ ਅਸਟੇਟ ਡਿਵੈਲਪਰਾਂ ਦੇ ਪੈਂਡਿੰਗ ਕੰਮਾਂ ਦੇ ਨਿਪਟਾਰੇ ਲਈ ਅੱਜ ਦੂਜਾ ਵਿਸ਼ੇਸ਼ ਕੈਂਪ ਲਾਇਆ ਜਾ ਰਿਹਾ ਹੈ। ਇਹ ਕੈਂਪ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਲਾਇਆ ਜਾ ਰਿਹਾ ਹੈ। ਕੈਂਪ ਦੁਪਹਿਰ 3 ਵਜੇ ਪੰਜਾਬ ਭਵਨ ਵਿਖੇ ਲਾਇਆ ਜਾਵੇਗਾ। ਇਸ ‘ਚ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਮੌਜੂਦ ਰਹਿਣਗੇ ।
ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੇਸ਼ ਭਰ ’ਚ ਪਹਿਲੀ ਆਨਲਾਈਨ ਐੱਨ. ਆਰ. ਆਈ. ਮਿਲਣੀ ਕੀਤੀ। ਉਨ੍ਹਾਂ ਨੇ ਪ੍ਰਾਪਤ ਹੋਈਆਂ ਪ੍ਰਵਾਸੀ ਪੰਜਾਬੀਆਂ ਦੀਆਂ 85 ਸ਼ਿਕਾਇਤਾਂ ਲਈ ਸਬੰਧਤ ਸਿਵਲ ਅਤੇ ਪੁਲਸ ਅਧਿਕਾਰੀਆਂ ਨੂੰ ਮੌਕੇ ’ਤੇ ਹੀ ਹਦਾਇਤਾਂ ਦਿੱਤੀਆਂ ਅਤੇ ਬਕਾਇਆ ਸ਼ਿਕਾਇਤਾਂ ਦਾ ਹੱਲ ਛੇਤੀ ਤੋਂ ਛੇਤੀ ਕਰਨ ਲਈ ਕਿਹਾ। ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਹਰ ਮਹੀਨੇ ਦੇ ਪਹਿਲੇ ਹਫ਼ਤੇ ਆਨਲਾਈਨ ਐੱਨ. ਆਰ. ਆਈ. ਮਿਲਣੀ ਹੋਇਆ ਕਰੇਗੀ। ਅਗਲੇ ਸਾਲ ਦੇ ਜਨਵਰੀ ਮਹੀਨੇ ਦੀ ਆਨਲਾਈਨ ਮਿਲਣੀ 6 ਜਨਵਰੀ 2025 ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਨੂੰ ਹੱਲ ਕਰਨ…
ਦੇਸ਼ ਦੀ ਸੇਵਾ ਕਰ ਰਹੇ ਬਹਾਦਰ ਸੈਨਿਕਾਂ ਦੇ ਸਨਮਾਨ ਵਜੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਹਾਲਾਤ ’ਚ ਜਾਨ ਗੁਆਉਣ ਵਾਲੇ ਹਥਿਆਰਬੰਦ ਬਲਾਂ ਦੇ 86 ਜਵਾਨਾਂ ਲਈ 21.50 ਕਰੋੜ ਰੁਪਏ (ਪ੍ਰਤੀ ਸੈਨਿਕ 25 ਲੱਖ ਰੁਪਏ) ਦੇ ਐਕਸ-ਗ੍ਰੇਸ਼ੀਆ ਨੂੰ ਮਨਜ਼ੂਰੀ ਦਿੱਤੀ। ਆਪਣੀ ਸਰਕਾਰੀ ਰਿਹਾਇਸ਼ ’ਤੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਨੇ ਅਧਿਕਾਰੀਆਂ ਨੂੰ ਇਨ੍ਹਾਂ ਬਹਾਦਰ ਸੈਨਿਕਾਂ ਦੇ ਵਡਮੁੱਲੇ ਯੋਗਦਾਨ ਦੇ ਸਤਿਕਾਰ ’ਚ ਪਹਿਲੀ ਵਾਰ ਉਨ੍ਹਾਂ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਇਸ ਐਕਸ-ਗ੍ਰੇਸ਼ੀਆ ਰਾਸ਼ੀ ਨੂੰ ਤੁਰੰਤ ਜਾਰੀ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਅਜਿਹੀ ਕੋਈ ਵਿਵਸਥਾ ਨਹੀਂ ਸੀ ਪਰ ਉਨ੍ਹਾਂ ਦੀ ਸਰਕਾਰ ਨੇ ਇਹ ਪਹਿਲਕਦਮੀ ਕੀਤੀ ਹੈ ਕਿਉਂਕਿ…
ਰਾਸ਼ਟਰਮੰਡਲ ਖੇਡਾਂ ’ਚ ਪੰਜਾਬ ਦੀ ਧੀ ਚੰਨਦੀਪ ਕੌਰ ਕਰਾਟੇ ’ਚ ਚਾਂਦੀ ਦਾ ਤਗਮਾ ਜਿੱਤ ਕੇ ਆਈ ਹੈ। ਪੰਜਾਬ ਪਹੁੰਚਣ ’ਤੇ ਉਸਦਾ ਜ਼ੋਰਦਾਰ ਸਵਾਗਤ ਕੀਤਾ ਗਿਆ ਹੈ। ਉਸਦੇ ਪਰਿਵਾਰ ’ਚ ਖੁਸ਼ੀ ਦੀ ਲਹਿਰ ਹੈ।ਉਸ ਦੇ ਕੋਚ ਨੇ ਦੱਸਿਆ ਕਿ ਉਹ ਪੰਜਾਬ ਦੀ ਕਰਾਟੇ ਖੇਡਣ ਵਾਲੀ ਇਕਲੌਤੀ ਧੀ ਬਣੀ ਹੈ। ਜਿਸਨੇ ਕਰਾਟਿਆਂ ’ਚ ਚਾਂਦੀ ਦਾ ਤਗਮਾ ਜਿੱਤਿਆ ਹੈ। ਉਨ੍ਹਾਂ ਕਿਹਾ ਕਿ ਉਹ ਸਵੇਰੇ ਸ਼ਾਮ ਪ੍ਰੈਕਟਿਸ ਕਰਦੀ ਹੈ।ਇਸ ਮੌਕੇ ਚੰਨਦੀਪ ਨੇ ਕਿਹਾ ਕਿ ਉਹ ਕਾਫੀ ਖੁਸ਼ ਹੈ ਉਸਨੂੰ ਉਮੀਦ ਵੀ ਨਹੀਂ ਸੀ ਕਿ ਉਹ ਇੰਨੇ ਵੱਡੇ ਖੇਡਾਂ ਦੇ ਪਲੇਟਫਾਰਮ ’ਤੇ ਮੈਡਲ ਲੈ ਕੇ ਆਵੇਗੀ। ਉਨ੍ਹਾਂ ਕਿਹਾ ਕਿ ਇਹ ਉਸਦੇ ਕੋਚ ਦੀ ਬਦੌਲਤ ਉਸਦੇ ਮਾਤਾ ਪਿਤਾ ਦੀ ਬਦੌਲਤ ਹੀ ਹੋਇਆ…
ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਲੁਧਿਆਣਾ ਵੱਲੋ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ਼੍ਰੀਮਤੀ ਰਸ਼ਮੀ ਦੀ ਅਗਵਾਈ ਹੇਠ ਬਾਲ ਭਿੱਖਿਆ ਦੀ ਰੋਕਥਾਮ ਲਈ ਸਥਾਨਕ ਰੇਲਵੇ ਸਟੇਸ਼ਨ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ।ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ਼੍ਰੀਮਤੀ ਰਸ਼ਮੀ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ, ਚੰਡੀਗੜ੍ਹ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਜਤਿੰਦਰ ਜ਼ੋਰਵਾਲ ਵੱਲੋ ਜਾਰੀ ਹਦਾਇਤਾਂ ਤਹਿਤ ਜੀਵਨਜੋਤ ਪ੍ਰੋਜੈਕਟ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਲਈ ਵਿਸ਼ੇਸ਼ ਅਭਿਆਨ ਚਲਾਇਆ ਜਾ ਰਿਹਾ ਹੈ ਜਿਸਦੇ ਤਹਿਤ ਵੱਖ-ਵੱਖ ਜਾਗਰੂਕਤਾ ਵਿਧੀਆਂ ਦੇ ਨਾਲ-ਨਾਲ ਅਚਨਚੇਤ ਚੈਕਿੰਗ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਰੇਲਵੇ ਸਟੇਸ਼ਨ ਅਤੇ ਇਸਦੇ ਆਲੇ-ਦੁਆਲੇ ਚੈਕਿੰਗ ਦੌਰਾਨ ਆਮ ਲੋਕਾਂ ਨੂੰ ਬੱਚਿਆਂ…
ਗਲਾਡਾ, ਲੁਧਿਆਣਾ ਵੱਲੋਂ ਅਣਅਧਿਕਾਰਤ ਕਲੋਨੀਆਂ ਨੂੰ ਢਾਹੁਣ ਦੇ ਹੁਕਮਾਂ ਦੀ ਪਾਲਣਾ ਕਰਦਿਆਂ, ਡਿਊਟੀ ਮੈਜਿਸਟ੍ਰੇਟ, ਪੁਲਸ ਫੋਰਸ ਅਤੇ ਗਲਾਡਾ ਰੈਗੂਲੇਟਰੀ ਵਿੰਗ ਦੀ ਇਨਫੋਰਸਮੈਂਟ ਟੀਮ ਨੇ ਅੱਜ ਪਿੰਡ ਧਾਂਦਰਾ ਲੁਧਿਆਣਾ ਵਿਖੇ ਦੋ ਅਣਅਧਿਕਾਰਤ ਕਾਲੋਨੀਆਂ ਦੀਆਂ ਨਾਜਾਇਜ਼ ਸੜਕਾਂ ਅਤੇ ਇਨ੍ਹਾਂ ਥਾਵਾਂ ‘ਤੇ ਹੋਰ ਨਾਜਾਇਜ਼ ਉਸਾਰੀਆਂ ਅਤੇ ਢਾਂਚਿਆਂ ਨੂੰ ਢਹਿ-ਢੇਰੀ ਕੀਤਾ ਗਿਆ। ਜਦੋਂ ਡਿਵੈਲਪਰਾਂ ਨੂੰ ਨੋਟਿਸ ਦੇਣ ਦੇ ਬਾਵਜੂਦ ਵੀ ਉਨ੍ਹਾਂ ਗੈਰ-ਕਾਨੂੰਨੀ ਉਸਾਰੀ ਦਾ ਕੰਮ ਬੰਦ ਨਹੀਂ ਕੀਤਾ ਤਾਂ ਇਕ ਵਿਸ਼ੇਸ਼ ਟੀਮ ਨੇ ਢਾਹੁਣ ਦੀ ਮੁਹਿੰਮ ਚਲਾਈ, ਜੋ ਬਿਨਾਂ ਕਿਸੇ ਵਿਰੋਧ ਦੇ ਨੇਪੜੇ ਚੜ੍ਹ ਗਈ। ਸ਼ੁਰੂਆਤੀ ਪੜਾਅ ‘ਤੇ ਗੈਰ-ਕਾਨੂੰਨੀ ਕਾਲੋਨੀਆਂ ਦੇ ਵਧਣ ਨੂੰ ਰੋਕਣ ਲਈ ਗਲਾਡਾ ਆਉਣ ਵਾਲੇ ਹਫ਼ਤਿਆਂ ਵਿਚ ਅਜਿਹੀਆਂ ਹੋਰ ਮੁਹਿੰਮਾਂ ਦੀ…
ਕਪੂਰਥਲਾ ਵਿੱਚ ਬੀਤੀ ਇੱਕ ਦਸੰਬਰ ਦੀ ਰਾਤ ਨੂੰ ਆਰਸੀਐੱਫ ਨੇੜੇ ਅਮਰੀਕ ਨਗਰ ਪਿੰਡ ਸੈਦੋ ਭੁਲਾਣਾ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਇੱਕ ਵਿਅਕਤੀ ਦਾ ਕਤਲ ਕਰਨ ਦੇ ਮਾਮਲੇ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ 24 ਘੰਟਿਆਂ ਵਿੱਚ ਹੀ ਮਾਮਲੇ ਨੂੰ ਸੁਲਝਾ ਲਿਆ ਗਿਆ ਹੈ। ਵਿਅਕਤੀ ਦਾ ਕਤਲ ਕਿਸੇ ਹੋਰ ਨੇ ਨਹੀਂ ਸਗੋਂ ਮ੍ਰਿਤਕ ਦੇ ਪੁੱਤਰ ਵੱਲੋਂ ਹੀ ਆਪਣੇ ਤਿੰਨ ਸਾਥੀਆਂ ਨੂੰ 4 ਲੱਖ ਰੁਪਏ ਦਾ ਲਾਲਚ ਦੇ ਕੇ ਕਰਵਾਇਆ ਗਿਆ ਸੀ। ਜਾਣਕਾਰੀ ਅਨੁਸਾਰ 1 ਦਸੰਬਰ ਰਾਤ 10 ਵਜੇ ਪੁੱਤ ਨੇ ਪਿਤਾ ਦਾ ਕਤਲ ਕਰਵਾਉਣ ਤੋਂ ਬਾਅਦ ਖੁਦ ਹੀ ਪੁਲਿਸ ਨੂੰ ਜਾਣਕਾਰੀ ਦਿੱਤੀ ਕਿ ਉਸਦੇ ਪਿਓ ਦਾ ਕਿਸੇ ਨੇ ਕਤਲ ਕਰ ਦਿੱਤਾ ਹੈ…
ਮੀਤ ਪ੍ਰਧਾਨ ਜਗਦੀਪ ਧਨਖੜ ਨੇ ਕੇਂਦਰ ਸਰਕਾਰ ਦੇ ਕਿਸਾਨਾਂ ਪ੍ਰਤੀ ਰਵੱਈਏ ‘ਤੇ ਸਵਾਲ ਖੜ੍ਹੇ ਕੀਤੇ ਹਨ। ਮੰਗਲਵਾਰ ਨੂੰ ਉਨ੍ਹਾਂ ਨੇ ਖੇਤੀਬਾੜੀ ਮੰਤਰੀ ਨੂੰ ਸਵਾਲ ਕੀਤਾ ਕਿ ਕਿਸਾਨਾਂ ਨਾਲ ਕੀਤੇ ਲਿਖਤੀ ਵਾਅਦੇ ਕਿਉਂ ਨਹੀਂ ਨਿਭਾਏ ਗਏ। ਉਪ ਰਾਸ਼ਟਰਪਤੀ ਦਾ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ‘ਚ ਉਹ ਕਹਿ ਰਹੇ ਹਨ, ‘ਖੇਤੀ ਮੰਤਰੀ, ਹਰ ਪਲ ਭਾਰੀ ਹੈ। ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਮੈਨੂੰ ਦੱਸੋ, ਕੀ ਕਿਸਾਨ ਨਾਲ ਵਾਅਦਾ ਕੀਤਾ ਗਿਆ ਸੀ? ਕੀਤਾ ਵਾਅਦਾ ਕਿਉਂ ਨਹੀਂ ਨਿਭਾਇਆ ਗਿਆ, ਅਸੀਂ ਵਾਅਦਾ ਨਿਭਾਉਣ ਲਈ ਕੀ ਕਰ ਰਹੇ ਹਾਂ? ਇੱਕ ਸਮਾਗਮ ਵਿੱਚ ਬੋਲਦਿਆਂ ਮੀਤ ਪ੍ਰਧਾਨ ਜਗਦੀਪ ਧਨਖੜ ਨੇ ਕਿਹਾ, ‘ਮੈਨੂੰ ਸਮਝ ਨਹੀਂ ਆ ਰਹੀ ਕਿ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ (ਬੁੱਧਵਾਰ) ਚੰਡੀਗੜ੍ਹ ਪਹੁੰਚੇ ਹਨ। ਇੱਥੇ ਉਨ੍ਹਾਂ ਨੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸਥਾਪਤ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ ਕੀਤਾ। ਇਹ ਬੁੱਤ 35 ਫੁੱਟ ਉੱਚੀ ਹੈ। ਇਸ ਬੱਟ ਨੂੰ ਕਰੀਬ 6 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ। ਉਦਘਾਟਨ ਦੌਰਾਨ CM ਮਾਨ ਨੇ ਇਨਸਾਫ਼ ਜ਼ਿੰਦਾਬਾਦ ਦੇ ਨਾਅਰੇ ਲਾਏ। ਇਸ ਮੌਕੇ ਹਵਾਈ ਅੱਡੇ ‘ਤੇ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਵਿੱਚ ਪੰਜਾਬ ਸਰਕਾਰ ਦੇ ਕਈ ਮੰਤਰੀ, ਵਿਧਾਇਕ ਅਤੇ ਸੰਸਦ ਮੈਂਬਰ ਮੌਜੂਦ ਹਨ। ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਨਿਸ਼ਾਨ-ਏ-ਇਨਕਲਾਬ ਪਲਾਜ਼ਾ ਦੀ ਸਥਾਪਨਾ ਕੀਤੀ ਗਈ ਹੈ। ਜਿੱਥੇ ਸ਼ਹੀਦ ਭਗਤ ਸਿੰਘ ਦਾ ਬੁੱਤ ਲਗਾਇਆ…
ਜਲੰਧਰ : ਪੰਜਾਬ ਸਰਕਾਰ ਵਲੋਂ ਸੂਬੇ ‘ਚ ਨੌਜਵਾਨਾਂ ਨੂੰ ਲਗਾਤਾਰ ਬਿਨਾਂ ਰਿਸ਼ਵਤ ਅਤੇ ਸਿਫ਼ਾਰਿਸ਼ ਦੇ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਕਾਰਨ ਨੌਜਵਾਨਾਂ ‘ਚ ਖ਼ੁਸ਼ੀ ਦੀ ਲਹਿਰ ਹੈ ਅਤੇ ਉਹ ਪੰਜਾਬ ਸਰਕਾਰ ਦਾ ਧੰਨਵਾਦ ਕਰ ਰਹੇ ਹਨ। ਇਸ ਦੇ ਨਾਲ ਹੀ ਪੰਜਾਬੀ ਨੌਜਵਾਨਾਂ ਦਾ ਵਿਦੇਸ਼ਾਂ ਵੱਲ ਜਾਣ ਦਾ ਰੁਝਾਨ ਵੀ ਘਟਿਆ ਹੈ।PauseUnmute ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ‘ਚ ਸਰਕਾਰੀ ਨੌਕਰੀ ਕਰਦੀ ਪਿੰਕੀ ਨੇ ਦੱਸਿਆ ਕਿ ਉਸ ਦੇ ਘਰ ‘ਚੋਂ ਸਿਰਫ ਉਸ ਦੀ ਹੀ ਪਹਿਲੀ ਸਰਕਾਰੀ ਨੌਕਰੀ ਲੱਗੀ ਹੈ। ਪਿੰਕੀ ਨੇ ਦੱਸਿਆ ਕਿ ਪਿਛਲੇ 6 ਸਾਲਾਂ ‘ਚ ਕਿਸੇ ਵੀ ਸਰਕਾਰ ਵਲੋਂ ਪੰਜਾਬ ‘ਚ ਸਟੈਨੋ ਦੀ ਭਰਤੀ ਨਹੀਂ ਕੱਢੀ ਗਈ ਅਤੇ ਨੌਕਰੀ…

