Author: Pushminder Sidhu

ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਵਿਧਾਨ ਸਭਾ ਹਲਕਾ ਗਿੱਦੜਬਾਹਾ ਵਿਚ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਹਾਸਲ ਕੀਤੀ ਹੈ। ਇਥੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ 21801 ਵੋਟਾਂ ਦੇ ਵੱਡੇ ਫਰਕ ਨਾਲ ਜੇਤੂ ਰਹੇ ਹਨ। ਡਿੰਪੀ ਢਿੱਲੋਂ ਨੂੰ 71198 ਵੋਟਾਂ ਹਾਸਲ ਹੋਈਆਂ ਜਦਕਿ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਦੂਜੇ ਨੰਬਰ ‘ਤੇ ਰਹੇ ਜਿਨ੍ਹਾਂ ਨੂੰ 49397 ਵੋਟਾਂ ਮਿਲੀਆਂ ਅਤੇ ਉਨ੍ਹਾਂ ਨੂੰ ਵੋਟਾਂ ਦੇ ਵੱਡੇ ਫਰਕ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਇਸ ਹਲਕੇ ਵਿਚ ਸਭ ਤੋਂ ਪਤਲੀ ਹਾਲਤ ਮਨਪ੍ਰੀਤ ਸਿੰਘ…

Read More

ਹਰਜਿੰਦਰ ਸਿੰਘ ਸਿੱਧੂ ਉਰਫ਼ ਹਰਜ ਨੂੰ ਡੈਲਟਾ ਪੁਲਿਸ ਦਾ ਨਵਾਂ ਮੁਖੀ ਬਣਾਇਆ ਗਿਆ ਹੈ। ਡੈਲਟਾ ਪੁਲਿਸ ਦੀ ਹੋਂਦ ਤੋਂ ਬਾਅਦ ਪਹਿਲੀ ਵਾਰ ਕਿਸੇ ਪੰਜਾਬੀ ਵਿਅਕਤੀ ਨੂੰ ਇਸ ਅਹੁਦੇ ’ਤੇ ਬਿਰਾਜਮਾਨ ਹੋਣ ਦਾ ਮਾਣ ਹਾਸਲ ਹੋਇਆ ਹੈ। ਹਰਜਿੰਦਰ ਸਿੱਧੂ 1993 ਵਿੱਚ ਡੈਲਟਾ ਪੁਲਿਸ ਵਿੱਚ ਸਿਪਾਹੀ ਵਜੋਂ ਭਰਤੀ ਹੋਏ ਤੇ ਹਰ ਜ਼ਿੰਮੇਵਾਰੀ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਂਦਿਆਂ ਉਨ੍ਹਾਂ ਇਸ ਪੁਲਿਸ ਫੋਰਸ ਦੇ ਮੁਖੀ ਦੇ ਅਹੁਦੇ ਤੱਕ ਪਹੁੰਚ ਕੇ ਸਮੁੱਚੇ ਪੰਜਾਬੀਆਂ ਦਾ ਸਿਰ ਮਾਣ ਨਾਲ ਉੱਚਾ ਕੀਤਾ ਹੈ। ਕੈਨੇਡਾ ਦੇ ਪੱਛਮੀ ਸਾਹਿਲ ਦੀ ਬੰਦਰਗਾਹ ਡੈਲਟਾ ਵਿੱਚ ਹੋਣ ਕਰਕੇ ਡੈਲਟਾ ਪੁਲਿਸ ਨੂੰ ਕਈ ਵੱਡੀਆਂ ਜ਼ਿੰਮੇਵਾਰੀਆਂ ਨਿਭਾਉਣੀਆਂ ਪੈਂਦੀਆਂ ਹਨ। ਵਿਦੇਸ਼ਾਂ ਤੋਂ ਦਰਾਮਦ ਹੁੰਦੇ ਤੇ…

Read More

ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਦੇ ਗੁਰਦੀਪ ਸਿੰਘ ਰੰਧਾਵਾ ਨੇ ਜਿੱਤ ਹਾਸਿਲ ਕੀਤੀ। ਉਨ੍ਹਾਂ ਨੇ ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਦੀ ਪਤਨੀ ਕਾਂਗਰਸ ਉਮੀਦਵਾਰ ਜਤਿੰਦਰ ਕੌਰ ਰੰਧਾਵਾ ਨੂੰ 5722 ਹਜ਼ਾਰ ਵੋਟਾਂ ਦੇ ਫਰਕ ਨਾਲ਼ ਹਰਾਇਆ। ਭਾਜਪਾ ਦੇ ਰਵੀਕਰਨ ਸਿੰਘ ਕਾਹਲੋਂ ਨੂੰ ਸਿਰਫ 6449 ਵੋਟ ਹੀ ਮਿਲ ਸਕੇ ਅਤੇ ਉਹਨਾਂ ਦੀ ਜ਼ਮਾਨਤ ਜ਼ਬਤ ਹੋ ਗਈ। ਰੰਧਾਵਾ ਨੇ ਕਿਹਾ ਕਿ ਉਹਨਾਂ ਦੀ ਲੜਾਈ ਹੰਕਾਰ ਅਤੇ ਪਰਿਵਾਰਵਾਦ ਦੇ ਵਿਰੁੱਧ ਲੜਾਈ ਸੀ ਅਤੇ ਇਸ ਵਿੱਚ ਜਿੱਤ ਹੰਕਾਰ ਅਤੇ ਪਰਿਵਾਰਵਾਦ ਦੀ ਹਰ ਹੋਈ ਹੈ। ਚੋਣ ਨਤੀਜਾ ਐਲਾਨ ਹੋਣ ਤੋਂ ਬਾਅਦ ਆਪ ਸਮਰਥਕਾਂ ਵਿੱਚ ਖੁਸ਼ੀ ਦੀ ਭਾਰੀ ਲਹਿਰ ਪਾਈ ਗਈ ਅਤੇ ਭੰਗੜਾ ਪਾ ਕੇ ਜਸ਼ਨ…

Read More

ਬਰਨਾਲਾ ਵਿਚ ਵੱਡਾ ਉਲਟਫੇਰ ਹੋਇਆ ਹੈ। AAP ਦਾ ਗੜ੍ਹ ਮੰਨੀ ਜਾਂਦੀ ਸੀਟ ਉਤੇ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ 28 ਹਜ਼ਾਰ ਤੋਂ ਜ਼ਿਆਦਾ ਵੋਟ ਲੈਕੇ ਜਿੱਤ ਹਾਸਲ ਕੀਤੀ ਹੈ। ਜਦੋਂਕਿ ਆਮ ਆਦਮੀ ਪਾਰਟੀ ਉਮੀਦਵਾਰ ਨੂੰ 26 ਹਜ਼ਾਰ ਵੋਟਾਂ ਮਿਲੀਆਂ ਹਨ। ਜਦੋਂਕਿ ਤੀਜੇ ਨੰਬਰ ਤੇ ਭਾਜਪਾ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਹਨ ਜਿਨ੍ਹਾਂ ਨੂੰ 17 ਹਜ਼ਾਰ ਵੋਟਾਂ ਮਿਲੀਆਂ ਹਨ। ਚੌਥੇ ਨੰਬਰ ਤੇ ਅਜ਼ਾਦ ਉਮੀਦਵਾਰ ਗੁਰਦੀਪ ਬਾਠ ਹਨ। ਜਿਨ੍ਹਾਂ ਨੂੰ 16 ਹਜ਼ਾਰ ਵੋਟਾਂ ਮਿਲੀਆ ਹਨ। AAP ਨੂੰ ਮਹਿੰਗੀ ਪਈ ਬਗਾਵਤਆਮ ਆਦਮੀ ਪਾਰਟੀ ਨੂੰ ਗੁਰਦੀਪ ਸਿੰਘ ਬਾਠ ਵੱਲੋਂ ਕੀਤੀ ਗਈ ਬਗਾਵਤ ਦਾ ਨੁਕਸਾਨ ਹੁੰਦਾ ਦਿਖਾਈ ਦੇ ਰਿਹਾ ਹੈ। ਇੱਕ ਪਾਸੇ ਜਿੱਥੇ ਆਮ…

Read More

ਜ਼ਿਮਨੀ ਚੋਣਾਂ ਦੇ ਨਤੀਜੇ ਲਗਭਗ ਆ ਗਏ ਹਨ। ਆਮ ਆਦਮੀ ਪਾਰਟੀ ਦੇ ਉਮੀਦਵਾਰ ਇਸ਼ਾਂਕ ਚੱਬੇਵਾਲ ਨੇ ਵੱਡੇ ਫਰਕ ਨਾਲ ਕਾਂਗਰਸ ਦੇ ਰਣਜੀਤ ਕੁਮਾਰ ਨੂੰ ਮਾਤ ਦਿੱਤੀ ਹੈ। ਇਸ਼ਾਂਕ ਚੱਬੇਵਾਲ ਨੂੰ 51904 ਵੋਟਾਂ ਪ੍ਰਾਪਤ ਹੋਈਆਂ ਜਦੋਂ ਕਿ ਰਣਜੀਤ ਕੁਮਾਰ 23214 ਵੋਟਾਂ ਨਾਲ ਦੂਜੇ ਨੰਬਰ ਉਤੇ ਰਹੇ। ਇਸ਼ਾਂਕ ਨੇ 28690 ਦੀ ਵੱਡੀ ਲੀਡ ਨਾਲ ਚੱਬੇਵਾਲ ਵਿਧਾਨ ਸਭਾ ਸੀਟ ਆਪ ਦੀ ਝੋਲੀ ਪਾਈ ਹੈ। ਪਹਿਲੀ ਵਾਰ ਚੋਣ ਲੜ ਰਹੇ ਹਨ ਇਸ਼ਾਂਕਇਸ਼ਾਂਕ ਚੱਬੇਵਾਲ ਜ਼ਿਮਨੀ ਚੋਣ ਨਾਲ ਆਪਣੇ ਸਿਆਸੀ ਕਰੀਅਰ ਦੀ ਸ਼ੁਰੂਆਤ ਕਰ ਰਹੇ ਹਨ। ਹਾਲਾਂਕਿ ਉਹਨਾਂ ਦਾ ਪਰਿਵਾਰ ਪਹਿਲਾਂ ਤੋਂ ਹੀ ਸਿਆਸਤ ਵਿੱਚ ਹੈ। ਪਰ ਇਸ਼ਾਂਕ ਲਈ ਇਹ ਚੋਣ ਉਹਨਾਂ ਦੇ ਸਿਆਸੀ ਕਰੀਅਰ ਦੀ…

Read More

ਖੁਰਾਕ ਤੇ ਸਪਲਾਈ ਵਿਭਾਗ ਨੇ ਜ਼ਿਲਾ ਲੁਧਿਆਣਾ ਦੇ ਕਰੀਬ 1850 ਰਾਸ਼ਨ ਡਿਪੂਆਂ ‘ਤੇ ‘‘ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ’’ ਯੋਜਨਾ ਨਾਲ ਜੁੜੇ 466162 ਰਾਸ਼ਨ ਕਾਰਡ ਧਾਰਕਾਂ ਦੇ 17 ਲੱਖ ਤੋਂ ਵੱਧ ਮੈਂਬਰਾਂ ਨੂੰ ਮੁਫਤ ਕਣਕ ਦੇਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਜਿਸ ਵਿੱਚ ਇਸ ਸਕੀਮ ਨਾਲ ਜੁੜੇ ਹਰ ਲਾਭ ਯੋਗ ਪਰਿਵਾਰ ਨੂੰ ਨਵੰਬਰ ਮਹੀਨੇ ਤੋਂ ਲੈ ਕੇ 31 ਜਨਵਰੀ ਤੱਕ 3 ਮਹੀਨੇ ਲਈ ਅਨਾਜ ਦਿੱਤਾ ਜਾਵੇਗਾ। ਮੈਂਬਰ ਨੂੰ 5 ਕਿਲੋ ਪ੍ਰਤੀ ਮਹੀਨਾ ਦੇ ਹਿਸਾਬ ਨਾਲ 15 ਕਿਲੋ ਕਣਕ 3 ਮਹੀਨਿਆਂ ਲਈ ਬਿਲਕੁਲ ਮੁਫਤ ਦਿੱਤੀ ਜਾਵੇਗੀ। ਵਿਭਾਗ ਵੱਲੋਂ ਦਿੱਤੀ ਗਈ ਕਣਕ ਦੀ ਈ.ਕੇ.ਵਾਈ.ਸੀ. ਨਹੀਂ ਕੀਤੀ ਗਈ ਹੈ, ਜਿਸ ਦੀ ਪੁਸ਼ਟੀ ਰਾਸ਼ਨ…

Read More

ਪੰਜਾਬ ਵਿੱਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਨਗਰ ਨਿਗਮ ਚੋਣਾਂ ਦਾ ਇੰਤਜ਼ਾਰ ਖਤਮ ਹੋ ਗਿਆ ਹੈ। ਦੱਸ ਦਈਏ ਕਿ ਸਰਕਾਰ ਨੇ ਪਿਛਲੇ ਲੰਬੇ ਸਮੇਂ ਤੋਂ ਲਟਕ ਰਹੀਆਂ ਨਗਰ ਨਿਗਮ ਚੋਣਾਂ ਦਸੰਬਰ ਦੇ ਅੰਤ ‘ਚ ਕਰਵਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਹੁਕਮ ਲੋਕਲ ਬਾਡੀਜ਼ ਵਿਭਾਗ ਦੇ ਸਕੱਤਰ ਵੱਲੋਂ ਜਾਰੀ ਕੀਤੇ ਗਏ ਹਨ, ਜਿਸ ਤਹਿਤ 5 ਨਗਰ ਨਿਗਮਾਂ ਦੀਆਂ ਚੋਣਾਂ ਕਰਵਾਉਣ ਲਈ ਕਿਹਾ ਗਿਆ ਹੈ। ਇਸ ਸਬੰਧੀ ਸ਼ਡਿਊਲ ਆਉਣ ਵਾਲੇ ਦਿਨਾਂ ਵਿੱਚ ਜਾਰੀ ਕੀਤਾ ਜਾਵੇਗਾ।ਦੱਸ ਦਈਏ ਕਿ ਇਸ…

Read More

ਮਹਾਰਾਸ਼ਟਰ ਦੀਆਂ 288 ਵਿਧਾਨ ਸਭਾ ਸੀਟਾਂ ‘ਤੇ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਜਾਰੀ ਹੈ। ਪਹਿਲੇ ਦੋ ਘੰਟਿਆਂ ਵਿੱਚ ਮਹਾਯੁਤੀ (ਐਮਯੂ) ਅਤੇ ਮਹਾਵਿਕਾਸ ਅਘਾੜੀ (ਐਮਵੀਏ) ਵਿਚਕਾਰ ਮੁਕਾਬਲਾ ਹੋਇਆ, ਪਰ ਢਾਈ ਘੰਟੇ ਬਾਅਦ ਯਾਨੀ ਸਵੇਰੇ 10.30 ਵਜੇ ਤੋਂ ਬਾਅਦ, ਭਾਜਪਾ ਗਠਜੋੜ ਦਾ ਰੁਝਾਨ ਇੱਕ ਤਰਫਾ ਜਿੱਤ ਵੱਲ ਆ ਗਿਆ। ਇਸ ਨੂੰ 200 ਤੋਂ ਵੱਧ ਸੀਟਾਂ ਮਿਲਦੀਆਂ ਨਜ਼ਰ ਆ ਰਹੀਆਂ ਹਨ। ਦੂਜੇ ਪਾਸੇ ਕਾਂਗਰਸ ਗਠਜੋੜ ਵੀ ਪਛੜ ਗਿਆ ਹੈ। ਉਹ 55 ਸੀਟਾਂ ‘ਤੇ ਅੱਗੇ ਹੈ। ਭਾਜਪਾ ਨੇ 149 ਸੀਟਾਂ ‘ਤੇ ਚੋਣ ਲੜੀ ਸੀ। ਇਨ੍ਹਾਂ ‘ਚੋਂ ਭਾਜਪਾ 127 ਸੀਟਾਂ ‘ਤੇ ਅੱਗੇ ਹੈ, ਯਾਨੀ ਭਾਜਪਾ 86 ਫੀਸਦੀ ਸੀਟਾਂ ‘ਤੇ ਅੱਗੇ ਹੈ। ਸੀਐਮ ਏਕਨਾਥ…

Read More

ਚੰਡੀਗੜ੍ਹ ਨਵੰਬਰ 2024- ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਗਰਾਂਮੀਣ ਬੈਂਕ ਦੀ ਪਿੰਡ ਭਾਣੋਲੰਗਾ ਜਿਲਾ ਕਪੂਰਥਲਾ ਸਥਿਤ ਸ਼ਾਖ਼ਾ ਵਿੱਚ 34,92,299 ਰੁਪਏ ਦੀ ਹੇਰਾਫੇਰੀ ਕਰਨ ਸਬੰਧੀ ਬੈਂਕ ਦੇ ਸਾਬਕਾ ਮੈਨੇਜਰ ਦੋਸ਼ੀ ਪ੍ਰਮੋਦ ਕੁਮਾਰ, ਵਾਸੀ ਪਿੰਡ ਕੁੰਡਲ, ਜਿਲਾ ਬੀਕਾਨੇਰ ਰਾਜਸਥਾਨ ਨੂੰ ਗ੍ਰਿਫਤਾਰ ਕੀਤਾ ਹੈ ਜੋ ਸਾਲ 2022 ਤੋਂ ਫਰਾਰ ਚੱਲ ਰਿਹਾ ਸੀ। ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (2) ਅਤੇ ਆਈ.ਪੀ. ਸੀ. ਦੀ ਧਾਰਾ 409 ਤਹਿਤ ਥਾਣਾ ਸਦਰ ਜਿਲਾ ਕਪੂਰਥਲਾ ਵਿੱਚ ਦਰਜ ਮੁਕੱਦਮਾ ਨੰ: 58 ਮਿਤੀ 30/05/2022 ਵਿੱਚ ਉਕਤ ਦੋਸ਼ੀ ਪ੍ਰਮੋਦ ਕੁਮਾਰ, ਸਾਬਕਾ ਮੈਨੇਜਰ, ਲੋੜੀਂਦਾ ਸੀ। ਇਸ ਮੈਨੇਜਰ ਨੇ ਪੰਜਾਬ ਗਰਾਂਮੀਣ ਬੈਂਕ…

Read More

ਪੁਲਿਸ ਨੇ ਕਿਸਾਨਾਂ ’ਤੇ ਸੁੱਟੇ ਅੱਥਰੂ ਗੈਸ ਦੇ ਗੋਲੇ ਬਠਿੰਡਾ-ਬਠਿੰਡਾ ਦੇ ਪਿੰਡ ਦੁਨੇਵਾਲਾ ‘ਚ ਕੇਂਦਰ ਸਰਕਾਰ ਦੇ ‘ਭਾਰਤ ਮਾਲਾ ਪ੍ਰਾਜੈਕਟ’ ਨੂੰ ਲੈ ਕੇ ਪੁਲਿਸ ਅਤੇ ਕਿਸਾਨਾਂ ਵਿਚਾਲੇ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਬੀਤੇ ਦਿਨ ਪ੍ਰਸ਼ਾਸਨ ਵੱਲੋਂ ਪੁਲਿਸ ਦੀ ਅਗਵਾਈ ‘ਚ ਪ੍ਰਸ਼ਾਸਨ ਵੱਲੋਂ ਪਿੰਡ ਦੀ ਜ਼ਮੀਨ ਨੂੰ ਕਬਜ਼ੇ ‘ਚ ਲੈਣ ਕਾਰਨ ਕਿਸਾਨਾਂ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਦੇ ਵਿਰੋਧ ‘ਚ ਕਿਸਾਨਾਂ ਵੱਲੋਂ ਸ਼ੁੱਕਰਵਾਰ ਵੱਡਾ ਇਕੱਠ ਕਰਕੇ ਜ਼ਮੀਨ ਛੁਡਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ, ਜਿਸ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਸਖ਼ਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਕਿਸਾਨ ਆਗੂਆਂ ਵੱਲੋਂ ਪੰਜਾਬ ਭਰ ਤੋਂ ਭਾਰਤੀ…

Read More