- ਐਸ.ਆਰ.ਐਸ. ਪੋਲੀਟੈਕਨਿਕ ਕਾਲਜ, ਲੁਧਿਆਣਾ ਵੱਲੋਂ ਸੁਜ਼ੂਕੀ ਮੋਟਰਸਾਈਕਲ ਇੰਡੀਆ ਪ੍ਰਾ. ਲਿਮਟਿਡ ਦੇ ਸਹਿਯੋਗ ਨਾਲ ਸੜਕ ਸੁਰੱਖਿਆ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ
- ਪੁਰਾਣੇ ਸ਼ਹਿਰ ਵਿੱਚ ਜਾਮ ਪਈ ਵੱਡੀ ਸੀਵਰੇਜ ਲਾਈਨ ਦੀ ਸਫ਼ਾਈ ਲਈ ਨਗਰ ਨਿਗਮ ਨੇ ਲਗਾਈਆਂ ਸਵਿਸ-ਜਰਮਨ ਮਸ਼ੀਨਾਂ
- *ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਚੌਥੇ ਸੀਜ਼ਨ ਲਈ ਕਿਊ ਆਰ (QR) ਕੋਡ ਜਾਰੀ
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਵਿਧਾਨਸਭਾ ਹਲਕਾ ਜਲੰਧਰ ਪੱਛਮੀ ਦੇ 10 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ
- ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ ਬਾਲੀ
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਫਾਈ ਸੇਵਕਾਂ ਦੀ ਹੜਤਾਲ ਖਤਮ ਕਰਵਾਈ
- *ਐਸ.ਐਸ.ਪੀ ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਸਮਰਾਲਾ ਦੇ ਨਸ਼ਾ ਛੁਡਾਊ ਕੇਂਦਰ ਦਾ ਲਿਆ ਜਾਇਜ਼ਾ, ਇਲਾਜ ਸਹੂਲਤਾਂ ਬਾਰੇ ਕੀਤੀ ਸਮੀਖਿਆ
- ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਹੁਣ ਤੱਕ 4 ਲੱਖ ਤੋਂ ਵੱਧ ਸੰਗਤਾਂ ਨੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਕੀਤੇ ਦਰਸ਼ਨ- ਮੋਹਿੰਦਰ ਭਗਤ
Author: Pushminder Sidhu
ਗੰਨਾ ਕਾਸ਼ਤਕਾਰਾਂ ਲਈ ਸਭ ਤੋਂ ਵੱਧ ਗੰਨੇ ਦਾ ਭਾਅ (ਸਟੇਟ ਐਗਰੀਡ ਪ੍ਰਾਈਸ) ਦੇਣ ਵਿੱਚ ਦੇਸ਼ ਦੀ ਅਗਵਾਈ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਸ.ਏ.ਪੀ. ਵਿੱਚ ਪ੍ਰਤੀ ਕੁਇੰਟਲ 10 ਰੁਪਏ ਇਜ਼ਾਫਾ ਕਰਨ ਦਾ ਐਲਾਨ ਕੀਤਾ, ਜਿਸ ਨਾਲ ਕਿਸਾਨਾਂ ਨੂੰ ਗੰਨੇ ਦੀ ਫਸਲ ਦਾ ਪ੍ਰਤੀ ਕੁਇੰਟਲ 401 ਰੁਪਏ ਭਾਅ ਮਿਲੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਗੰਨਾ ਕਾਸ਼ਤਕਾਰਾਂ ਦੀ ਭਲਾਈ ਲਈ ਵਚਨਬੱਧ ਹੈ, ਇਸ ਲਈ ਕਿਸਾਨਾਂ ਨੂੰ 10 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ, ਦੇਸ਼ ਭਰ ਵਿੱਚ ਗੰਨੇ ਦਾ ਸਭ ਤੋਂ ਵੱਧ ਰੇਟ ਦੇਵੇਗਾ ਜਿਸ ਨਾਲ…
ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਮੰਗਲਵਾਰ ਸਵੇਰੇ ਰਾਜਪਾਲ ਸੀਪੀ ਰਾਧਾਕ੍ਰਿਸ਼ਨਨ ਨਾਲ ਮੁਲਾਕਾਤ ਕੀਤੀ ਅਤੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਉਨ੍ਹਾਂ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ। ਰਾਜਪਾਲ ਨੇ ਸ਼ਿੰਦੇ ਨੂੰ ਨਵੇਂ ਮੁੱਖ ਮੰਤਰੀ ਦੇ ਸਹੁੰ ਚੁੱਕਣ ਤੱਕ ਕਾਰਜਕਾਰੀ ਮੁੱਖ ਮੰਤਰੀ ਵਜੋਂ ਕੰਮ ਕਰਨ ਲਈ ਕਿਹਾ ਹੈ। ਸੱਤਾਧਾਰੀ ਮਹਾਯੁਤੀ ਗਠਜੋੜ ਦੀ ਜ਼ਬਰਦਸਤ ਜਿੱਤ ਤੋਂ ਬਾਅਦ ਮਹਾਰਾਸ਼ਟਰ ਦਾ ਅਗਲਾ ਮੁੱਖ ਮੰਤਰੀ ਕੌਣ ਬਣੇਗਾ, ਇਸ ਦਾ ਰਹੱਸ ਅਜੇ ਖੁੱਲ੍ਹਿਆ ਨਹੀਂ ਹੈ। ਸ਼ਿੰਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਅਤੇ ਅਜੀਤ ਪਵਾਰ ਦੇ ਨਾਲ ਰਾਜ ਭਵਨ ਪਹੁੰਚੇ। ਮੌਜੂਦਾ ਮਹਾਰਾਸ਼ਟਰ ਵਿਧਾਨ ਸਭਾ ਦਾ ਕਾਰਜਕਾਲ 26 ਨਵੰਬਰ ਨੂੰ ਖਤਮ ਹੋ ਰਿਹਾ ਹੈ। ਦੀਪਕ…
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੇਸ਼ ਦੇ ਸੰਵਿਧਾਨ ਨੂੰ ਅਪਣਾਏ ਜਾਣ ਦੀ 75ਵੀਂ ਵਰ੍ਹੇਗੰਢ ਮੌਕੇ ਮੰਗਲਵਾਰ ਨੂੰ ਸੰਸਦ ਵਿੱਚ 75 ਰੁਪਏ ਦਾ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਜਾਰੀ ਕੀਤਾ। ਇਹ ਇਤਿਹਾਸਕ ਸਿੱਕਾ ਨਵੀਂ ਦਿੱਲੀ ਸਥਿਤ ਸੰਵਿਧਾਨ ਭਵਨ ਦੇ ਸੈਂਟਰਲ ਹਾਲ ਵਿੱਚ ਆਯੋਜਿਤ ਇੱਕ ਸਮਾਰੋਹ ਦੌਰਾਨ ਜਾਰੀ ਕੀਤਾ ਗਿਆ। ਸੰਵਿਧਾਨ ਦਿਵਸ ‘ਤੇ ਸੰਸਦ ਦੇ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਦੇ ਹੋਏ ਮੁਰਮੂ ਨੇ ਕਿਹਾ ਕਿ ਸੰਵਿਧਾਨ ਇਕ ਜੀਵਤ ਅਤੇ ਪ੍ਰਗਤੀਸ਼ੀਲ ਦਸਤਾਵੇਜ਼ ਹੈ। ਰਾਸ਼ਟਰਪਤੀ ਨੇ ਸੰਵਿਧਾਨ ਦੀ ਪਹਿਲੀ ਸੰਸਕ੍ਰਿਤ ਕਾਪੀ ਅਤੇ ਇਸਦੇ ਮੈਥਿਲੀ ਸੰਸਕਰਣ ਦਾ ਵੀ ਪਰਦਾਫਾਸ਼ ਕੀਤਾ। ਭਾਰਤੀਆਂ ਨੂੰ ਮੌਲਿਕ ਕਰਤੱਵਾਂ ਦੀ ਪਾਲਣਾ ਕਰਨ ਦੀ ਅਪੀਲ ਖਬਰਾਂ ਮੁਤਾਬਕ ਇਕੱਠ ਨੂੰ…
ਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕਿਹਾ ਕਿ ਤਿੰਨ ਰੇਲ ਪ੍ਰੋਜੈਕਟਾਂ ਨੂੰ ਕੇਂਦਰੀ ਮੰਤਰੀ ਮੰਡਲ ਦੀ ਮਨਜ਼ੂਰੀ ਨਾਲ ਮਹਾਰਾਸ਼ਟਰ, ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਨੂੰ ਫਾਇਦਾ ਹੋਵੇਗਾ ਅਤੇ ਮੁੰਬਈ ਅਤੇ ਪ੍ਰਯਾਗਰਾਜ ਵਿਚਕਾਰ ਵਿਅਸਤ ਮਾਰਗ ਦੇ ਵਿਕਾਸ ਨੂੰ ਹੁਲਾਰਾ ਮਿਲੇਗਾ। ਉਨ੍ਹਾਂ ਨੇ X ‘ਤੇ ਇੱਕ ਪੋਸਟ ਵਿਚ ਕਿਹਾ, “ਬਿਹਤਰ ਬੁਨਿਆਦੀ ਢਾਂਚਾ ਸੁਪਨਿਆਂ ਨੂੰ ਜੋੜਨ ਅਤੇ ਤਰੱਕੀ ਨੂੰ ਤੇਜ਼ ਕਰਨ ਬਾਰੇ ਹੈ।” ਮੰਤਰੀ ਮੰਡਲ ਦੇ ਹੋਰ ਫੈਸਲਿਆਂ ‘ਤੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਕੁਦਰਤੀ ਖੇਤੀ ‘ਤੇ ਰਾਸ਼ਟਰੀ ਮਿਸ਼ਨ ਭਾਰਤੀ ਖੇਤੀ ‘ਚ ਪਰਿਵਰਤਨਸ਼ੀਲ ਤਬਦੀਲੀ ਲਿਆਵੇਗਾ। ਉਨ੍ਹਾਂ ਨੇ ਕਿਹਾ, “ਇਸ ਕੋਸ਼ਿਸ਼ ਰਾਹੀਂ, ਅਸੀਂ ਮਿੱਟੀ ਦੀ ਸਿਹਤ ਦਾ ਪਾਲਣ ਪੋਸ਼ਣ ਕਰ ਰਹੇ ਹਾਂ, ਜੈਵ ਵਿਭਿੰਨਤਾ…
ਬਿਟਕੋਇਨ (Bitcoin) ਦੇ ਨਿਵੇਸ਼ਕ ਛੱਪਰਪਾੜ ਕਮਾਈ ਕਰ ਰਹੇ ਹਨ। ਜੇਕਰ ਤੁਸੀਂ 2010 ਵਿੱਚ ਬਿਟਕੋਇਨ ਵਿੱਚ 1,000 ਰੁਪਏ ਦਾ ਨਿਵੇਸ਼ ਕੀਤਾ ਹੁੰਦਾ, ਤਾਂ ਅੱਜ ਤੁਹਾਡੇ ਕੋਲ 2450 ਕਰੋੜ ਰੁਪਏ ਹੁੰਦੇ। ਬਿਟਕੋਇਨ ਨੂੰ 2009 ਵਿੱਚ ਲਾਂਚ ਕੀਤਾ ਗਿਆ ਸੀ। ਇਹ ਇੱਕ ਅਸਪਸ਼ਟ ਡਿਜੀਟਲ ਮੁਦਰਾ ਸੀ। ਸ਼ੁਰੂਆਤੀ ਦਿਨਾਂ ਵਿੱਚ ਇਸਦਾ ਲਗਪਗ ਕੋਈ ਮੁੱਲ ਨਹੀਂ ਸੀ। ਬਿਟਕੋਇਨ ਦਾ ਵਪਾਰ ਪਹਿਲੀ ਵਾਰ 2010 ਵਿੱਚ ਹੋਇਆ ਸੀ। ਇਸਦੀ ਕੀਮਤ ਇੱਕ ਰੁਪਏ ਦੇ ਇੱਕ ਹਿੱਸੇ ਤੋਂ ਸ਼ੁਰੂ ਹੁੰਦੀ ਹੈ। 2024 ਤੱਕ ਬਿਟਕੁਆਇਨ ਦੀ ਕੀਮਤ 100,000 ਡਾਲਰ (84.36 ਲੱਖ ਰੁਪਏ) ਤੱਕ ਪਹੁੰਚ ਗਈ ਹੈ। 2010 ਵਿੱਚ ਬਿਟਕੋਇਨ ਦੀ ਕੀਮਤ ਕੀ ਸੀ? 2010 ਵਿੱਚ ਬਿਟਕੋਇਨ ਦਾ ਵਪਾਰ ਲਗਪਗ $0.08…
ਸੋਮਵਾਰ ਦੁਪਹਿਰ ਕਿਸੇ ਕੰਮ ਡੀਸੀ ਦਫਤਰ ਪਹੁੰਚੇ 60 ਸਾਲਾ ਅੰਮ੍ਰਿਤਧਾਰੀ ਨੇ ਖ਼ੁਦ ਨੂੰ ਅੱਗ ਲਗਾ ਲਈ। ਅੱਗ ਲੱਗਦਿਆਂ ਹੀ ਬਜ਼ੁਰਗ ਸੜ ਕੇ ਸੁਆਹ ਹੋ ਗਿਆ। ਨੇੜੇ ਖੜ੍ਹੇ ਪੁਲਿਸ ਮੁਲਾਜ਼ਮ ਤਮਾਸ਼ਾ ਦੇਖਦੇ ਰਹੇ। ਜਦੋਂਕਿ ਆਮ ਲੋਕਾਂ ਨੇ ਬੜੀ ਮੁਸ਼ਕਲ ਨਾਲ ਅੱਗ ’ਤੇ ਕਾਬੂ ਪਾਇਆ। 60 ਫੀਸਦ ਝੁਲਸ ਜਾਣ ਕਾਰਨ ਬਜ਼ੁਰਗ ਦੀ ਹਾਲਤ ਨਾਜ਼ੁਕ ਹੋ ਗਈ। ਉਸ ਨੂੰ ਇਲਾਜ ਲਈ ਅੰਮ੍ਰਿਤਸਰ ਹਸਪਤਾਲ ਲਿਜਾਇਆ ਗਿਆ। ਡੀਸੀ ਦਫ਼ਤਰ ਸਾਹਮਣੇ ਕੰਮ ਕਰਦੇ ਨਾਨਕ ਸਿੰਘ ਨੇ ਦੱਸਿਆ ਕਿ ਡੀਸੀ ਦਫ਼ਤਰ ਦੇ ਬਾਹਰ ਆ ਕੇ ਇਕ ਬਜ਼ੁਰਗ ਵਿਅਕਤੀ ਨੇ ਆਪਣੇ ਉੱਤੇ ਪੈਟਰੋਲ ਪਾ ਕੇ ਅੱਗ ਲਗਾ ਲਈ। ਡੀਸੀ ਦਫ਼ਤਰ ਦੇ ਗੇਟ ’ਤੇ ਚਾਰ ਪੁਲਿਸ ਮੁਲਾਜ਼ਮ ਤਾਇਨਾਤ ਸਨ।…
ਪਟਿਆਲਾ ਪੁਲਿਸ ਵੱਲੋਂ ਨਾਭੇ ਤੋਂ ਲੁੱਟੀ ਥਾਰ ਜੀਪ ਦਾ ਮੁੱਖ ਮੁਲਜ਼ਮ ਸੀਆਈਏ ਸਟਾਫ ਪਟਿਆਲਾ ਦੀ ਟੀਮ ਨਾਲ ਐਨਕਾਊਂਟਰ ਦੌਰਾਨ ਸੰਗਰੂਰ-ਪਟਿਆਲਾ ਬਾਈਪਾਸ ’ਤੇ ਜ਼ਖ਼ਮੀ ਹੋਇਆ ਹੈ। ਸੀਆਈਏ ਸਟਾਫ ਦੀ ਟੀਮ ਨਾਲ ਸੰਗਰੂਰ-ਪਟਿਆਲਾ ਬਾਈਪਾਸ ’ਤੇ ਮੁਕਾਬਲਾ ਹੋਇਆ ਹੈ। ਪੁਲਿਸ ਨੇ ਜ਼ਖ਼ਮੀ ਮੁਲਜ਼ਮ ਨੂੰ ਕਾਬੂ ਕਰ ਕੇ ਹਸਪਤਾਲ ‘ਚ ਦਾਖਲ ਕਰਵਾਇਆ ਹੈ। ਇਸ ਕੋਲੋਂ ਲੁੱਟੀ ਹੋਈ ਥਾਰ ਜੀਪ ਤੇ 32 ਬੌਰ ਪਿਸਟਲ ਬਰਾਮਦ ਕੀਤੇ ਹਨ। ਪੁਲਿਸ ਅਨੁਸਾਰ ਜ਼ਖ਼ਮੀ ਲੁਟੇਰੇ ਖਿਲਾਫ਼ ਅੱਧੀ ਦਰਜਨ ਦੇ ਕਰੀਬ ਲੁੱਟਾਂ-ਖੋਹਾਂ ਦੇ ਪਟਿਆਲਾ, ਸੰਗਰੂਰ, ਖੰਨਾ ਵਿਖੇ ਮੁਕੱਦਮੇ ਦਰਜ ਹਨ।
ਮੋਗਾ ਦੇ ਖੋਸਾ ਕੋਟਲਾ ਦਾ ਰਹਿਣ ਵਾਲਾ ਸੁਖਦੇਵ ਸਿੰਘ ਕਰੋੜਪਤੀ ਬਣ ਗਿਆ। ਉਸ ਨੇ ਨਾਗਾਲੈਂਡ ਲਾਟਰੀ (Nagaland Lottery) ਲਈ 6-6 ਰੁਪਏ ਦੀਆਂ 25 ਟਿਕਟਾਂ ਖਰੀਦੀਆਂ ਅਤੇ 1 ਕਰੋੜ ਰੁਪਏ ਦਾ ਇਨਾਮ ਜਿੱਤਿਆ। ਸੁਖਦੇਵ ਦੇ ਘਰ ਖੁਸ਼ੀ ਦਾ ਮਾਹੌਲ। ਪਿੰਡ ਵਾਸੀ ਵਧਾਈ ਦੇ ਰਹੇ ਹਨ। ਉਂਝ ਤਾਂ ਭਾਰਤ ਦੇ ਜ਼ਿਆਦਾਤਰ ਸੂਬਿਆਂ ਵਿੱਚ ਲਾਟਰੀ ‘ਤੇ ਪਾਬੰਦੀ ਹੈ ਪਰ ਕੇਰਲ ਸਰਕਾਰ ਵੱਲੋਂ ਖਾਸ ਲਾਟਰੀ ਪ੍ਰੋਗਰਾਮ ਚਲਾਇਆ ਜਾਂਦਾ ਹੈ। ਹਾਲਾਂਕਿ ਇੱਥੇ ਵੀ ਪ੍ਰਾਈਵੇਟ ਲਾਟਰੀਆਂ ‘ਤੇ ਪਾਬੰਦੀ ਹੈ। ਦੱਸ ਦੇਈਏ ਕਿ ਪੰਜਾਬ ਵਿੱਚ ਵੀ ਸਰਕਾਰ ਵੱਲੋਂ ਲਾਟਰੀ ਪ੍ਰੋਗਰਾਮ ਚਲਾਇਆ ਹੋਇਆ ਹੈ ਅਤੇ ਕੁਝ ਸਮਾਂ ਪਹਿਲਾਂ ਇੱਕ ਰਿਕਸ਼ਾ ਚਾਲਕ ਨੇ ਇਹ ਲਾਟਰੀ ਜਿੱਤੀ ਸੀ।
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਭਲਕੇ ਤੋਂ ਖਨੌਰੀ ਸਰਹੱਦ ਵਿਖੇ ਮਰਨ ਵਰਤ ਸ਼ੁਰੂ ਕਰਨਗੇ, ਉਨ੍ਹਾਂ ਨੇ ਆਪਣੀ ਸਾਰੀ ਜ਼ਮੀਨ ਅਤੇ ਜਾਇਦਾਦ ਆਪਣੇ ਪਰਿਵਾਰਕ ਮੈਂਬਰਾਂ (ਪੁੱਤਰ, ਨੂੰਹ, ਪੋਤਰੇ) ਦੇ ਨਾਂ ਕਰਵਾ ਦਿੱਤੀ ਹੈ। 13 ਫਰਵਰੀ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੀ ਆਗਾਮੀ ਰਣਨੀਤੀ ਦੇ ਹਿੱਸੇ ਵਜੋਂ ਕਿਸਾਨ ਆਗੂ ਸਰਦਾਰ ਜਗਜੀਤ ਸਿੰਘ ਡੱਲੇਵਾਲ ਭਲਕੇ 26 ਨਵੰਬਰ ਤੋਂ ਖਨੌਰੀ ਸਰਹੱਦ ਵਿਖੇ ਮਰਨ ਵਰਤ ਸ਼ੁਰੂ ਕਰਨਗੇ। ਇਸ ਮੌਕੇ ਦੇਸ਼ ਭਰ ਤੋਂ ਕਿਸਾਨ ਆਗੂ ਖਨੌਰੀ ਸਰਹੱਦ ‘ਤੇ ਹਾਜ਼ਰ ਹੋਣਗੇ, ਕਿਸਾਨਾਂ ਦੇ ਵੱਡੇ ਜਥੇ ਖਨੌਰੀ ਸਰਹੱਦ ‘ਤੇ ਪਹੁੰਚ ਰਹੇ ਹਨ| ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਜਾਂ ਤਾਂ ਉਹ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਕੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਇੱਥੇ ਪੀ. ਐੱਸ. ਪੀ. ਸੀ. ਐੱਲ. ਦੇ ਨਵੇਂ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਇਹ ਨੌਕਰੀਆਂ ਬਹੁਤ ਦੇਰ ਪਹਿਲਾਂ ਮਿਲ ਜਾਣੀਆਂ ਚਾਹੀਦੀਆਂ ਸੀ ਪਰ ਕਿਸੇ ਵੀ ਸਰਕਾਰ ਨੇ ਨੌਜਵਾਨਾਂ ਬਾਰੇ ਕੁੱਝ ਨਹੀਂ ਸੋਚਿਆ। ਉਨ੍ਹਾਂ ਕਿਹਾ ਕਿ ਮੈਨੂੰ ਅੱਜ ਇਸ ਗੱਲ ਦੀ ਖ਼ੁਸ਼ੀ ਹੈ ਕਿ 1300 ਤੋਂ ਜ਼ਿਆਦਾ ਚੁੱਲ੍ਹੇ ਅੱਜ ਬਲਣਗੇ। ਅਸੀਂ ਪੌਣੇ 3 ਸਾਲਾਂ ‘ਚ 50 ਹਜ਼ਾਰ ਦੇ ਨੇੜੇ ਬਿਨਾਂ ਸਿਫਾਰਿਸ਼ ਅਤੇ ਰਿਸ਼ਵਤ ਦੇ ਨੌਕਰੀਆਂ ਦੇ ਚੁੱਕੇ ਹਾਂ। ਮੁੱਖ ਮੰਤਰੀ ਨੇ ਕਿਹਾ ਕਿ ਮੈਨੂੰ ਦੁੱਖ ਹੁੰਦਾ ਸੀ ਕਿ ਪੰਜਾਬ ਦੇ…

