- ਐਸ.ਆਰ.ਐਸ. ਪੋਲੀਟੈਕਨਿਕ ਕਾਲਜ, ਲੁਧਿਆਣਾ ਵੱਲੋਂ ਸੁਜ਼ੂਕੀ ਮੋਟਰਸਾਈਕਲ ਇੰਡੀਆ ਪ੍ਰਾ. ਲਿਮਟਿਡ ਦੇ ਸਹਿਯੋਗ ਨਾਲ ਸੜਕ ਸੁਰੱਖਿਆ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ
- ਪੁਰਾਣੇ ਸ਼ਹਿਰ ਵਿੱਚ ਜਾਮ ਪਈ ਵੱਡੀ ਸੀਵਰੇਜ ਲਾਈਨ ਦੀ ਸਫ਼ਾਈ ਲਈ ਨਗਰ ਨਿਗਮ ਨੇ ਲਗਾਈਆਂ ਸਵਿਸ-ਜਰਮਨ ਮਸ਼ੀਨਾਂ
- *ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਚੌਥੇ ਸੀਜ਼ਨ ਲਈ ਕਿਊ ਆਰ (QR) ਕੋਡ ਜਾਰੀ
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਵਿਧਾਨਸਭਾ ਹਲਕਾ ਜਲੰਧਰ ਪੱਛਮੀ ਦੇ 10 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ
- ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ ਬਾਲੀ
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਫਾਈ ਸੇਵਕਾਂ ਦੀ ਹੜਤਾਲ ਖਤਮ ਕਰਵਾਈ
- *ਐਸ.ਐਸ.ਪੀ ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਸਮਰਾਲਾ ਦੇ ਨਸ਼ਾ ਛੁਡਾਊ ਕੇਂਦਰ ਦਾ ਲਿਆ ਜਾਇਜ਼ਾ, ਇਲਾਜ ਸਹੂਲਤਾਂ ਬਾਰੇ ਕੀਤੀ ਸਮੀਖਿਆ
- ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਹੁਣ ਤੱਕ 4 ਲੱਖ ਤੋਂ ਵੱਧ ਸੰਗਤਾਂ ਨੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਕੀਤੇ ਦਰਸ਼ਨ- ਮੋਹਿੰਦਰ ਭਗਤ
Author: Pushminder Sidhu
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਲੁਧਿਆਣਾ ਖੇਤੀਬਾੜੀ ਵਿਭਾਗ ਦੀ ਗਠਿਤ ਟੀਮ ਵੱਲੋਂ ਐੱਸ. ਭਾਰਤ ਸਰਟੀਸ ਐਗਰੋ ਸਾਇੰਸ ਲਿਮਿਟੇਡ, ਪਿੰਡ ਸਾਇਆ, ਲੁਧਿਆਣਾ ਦੀ ਚੈਕਿੰਗ ਕੀਤੀ ਫਰਮ ਦੀ ਚੈਕਿੰਗ ਦੌਰਾਨ ਪਾਇਆ ਗਿਆ ਕਿ ਅਣਅਧਿਕਾਰਤ ਗੁਦਾਮ ਵਿੱਚ ਗੈਰ-ਮਨਜ਼ੂਰਸੁਦਾ ਬਾਇਓਸਟੀਮੂਲੈਂਟਸ ਖਾਦਾਂ ਰੱਖ ਕੇ ਵੇਚੀਆਂ ਜਾ ਰਹੀਆਂ ਸਨ ਖਾਦ ਤੇ ਕੀਟਨਾਸ਼ਕ ਇੰਸਪੈਕਟਰ ਵੱਲੋਂ ਕੰਪਨੀ ਅਤੇ ਇਸਦੇ ਜਿੰਮੇਵਾਰ ਵਿਅਕਤੀਆਂ ਵਿਰੁੱਧ ਥਾਣਾ ਡੇਹਲੋਂ ਵਿਖੇ ਐਫ.ਆਈ.ਆਰ ਦਰਜ਼ ਕਰਵਾਈ ਜ਼ਿਲ੍ਹੇ ਦੇ ਸਮੂਹ ਡੀਲਰਾਂ ਨੂੰ ਹਦਾਇਤ ਕਿ ਉਹ ਅਣਅਧਿਕਾਰਤ ਅਤੇ ਗੈਰਮਿਆਰੀ ਕੀਟਨਾਸ਼ਕ ਦਵਾਈਆਂ, ਖਾਦਾਂ ਅਤੇ ਬੀਜ ਕਿਸਾਨਾਂ ਨੂੰ ਵੇਚਣ ਤੋਂ ਗੁਰੇਜ਼ ਕਰਨ :- ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਦੀਪ ਸਿੰਘ ਲੁਧਿਆਣਾ, 24 ਨਵੰਬਰ (000) ਪੰਜਾਬ ਵਿੱਚ ਹਾੜੀ ਦੇ ਸੀਜ਼ਨ ਦੌਰਾਨ ਖੇਤੀਬਾੜੀ…
ਜਗਰਾਓਂ/ਸਵੱਦੀ ਕਲਾਂ, 24 ਨਵੰਬਰ- ਮਹਿਲਾ ਸਸ਼ਕਤੀਕਰਨ ਵੱਲ ਆਪਣੇ ਕਦਮ ਨੂੰ ਵਧਾਉਂਦਿਆਂ ਪਿੰਡ ਸਵੱਦੀ ਕਲਾਂ ਦੀ ਅਗਾਂਹਵਧੂ ਔਰਤ ਅਰਵਿੰਦਰ ਕੌਰ ਨੇ ਡਰੋਨ ਪਾਇਲਟ ਬਣ ਕੇ ਹੋਰਨਾਂ ਔਰਤਾਂ ਲਈ ਵੀ ਸਫ਼ਲਤਾ ਦੇ ਰਾਹ ਖੋਲ੍ਹ ਦਿੱਤੇ ਹਨ। ਅਰਵਿੰਦਰ ਕੌਰ ਆਪਣੇ ਇਲਾਕੇ ਦੀ ਪਹਿਲੀ ਮਹਿਲਾ ਡਰੋਨ ਪਾਇਲਟ ਬਣ ਗਈ ਹੈ। ਇਸ ਦੇ ਲਈ ਉਸ ਨੇ ਬਾਕਾਇਦਾ ਚੰਬਲ ਫਰਟੀਲਾਈਜ਼ਰ ਕੰਪਨੀ ਰਾਹੀਂ ਇਫਕੋ ਤੋਂ ਟ੍ਰੇਨਿੰਗ ਲਈ ਜਿਸ ਤੋਂ ਬਾਅਦ ਉਸ ਨੂੰ ਕੰਪਨੀ ਵੱਲੋਂ ਫਸਲਾਂ ਉਤੇ ਸਪਰੇਅ ਕਰਨ ਵਾਲਾ ਡਰੋਨ ਵੀ ਦਿੱਤਾ ਗਿਆ ਜਿਸ ਨਾਲ ਉਹ ਇਲਾਕੇ ਵੀ ਕਿਸਾਨਾਂ ਦੇ ਖੇਤਾਂ ਵਿਚ ਡਰੋਨ ਰਾਹੀਂ ਦਵਾਈ ਸਪਰੇਅ ਕਰਕੇ ਪ੍ਰਸਿੱਧੀ ਹਾਸਲ ਕਰ ਰਹੀ ਹੈ। ਅਰਵਿੰਦਰ ਕੌਰ ਪਤਨੀ ਜਗਰੂਪ ਸਿੰਘ…
ਤਿੰਨ ਨੌਜਵਾਨਾਂ ਵੱਲੋਂ ਅਕਾਲੀ ਦਲ ਦੇ ਆਗੂ ਦੇ ਘਰ ‘ਤੇ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੇਰ ਰਾਤ ਵਾਪਰੀ ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਅਕਾਲੀ ਦਲ ਦੇ ਆਗੂ ਦਾ ਭਰਾ ਵੀ ਸਿਆਸਤ ਵਿੱਚ ਸਰਗਰਮ ਹੈ ਅਤੇ ਕਾਂਗਰਸ ਨਾਲ ਜੁੜਿਆ ਹੋਇਆ ਹੈ। ਜਾਣਕਾਰੀ ਅਨੁਸਾਰ ਸ਼ਨੀਵਾਰ ਰਾਤ ਕਰੀਬ 11 ਵਜੇ ਬਾਈਕ ‘ਤੇ ਸਵਾਰ ਤਿੰਨ ਨੌਜਵਾਨਾਂ ਨੇ ਕਾਂਗਰਸ ਦੇ ਜਨਰਲ ਸਕੱਤਰ ਕਿਰਨਜੀਤ ਸਿੰਘ ਗਹਿਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਜਗਦੀਪ ਸਿੰਘ ਗਹਿਰੀ ਦੇ ਘਰ ‘ਤੇ ਗੋਲੀਆਂ ਚਲਾ ਦਿੱਤੀਆਂ। ਅਣਪਛਾਤੇ ਨੌਜਵਾਨਾਂ ਵੱਲੋਂ ਆਗੂਆਂ ਦੇ ਘਰਾਂ ‘ਤੇ ਫਾਇਰਿੰਗ ਕਰਨ ਕਾਰਨ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।…
ਮੋਗਾ-ਜ਼ਿਲ੍ਹਾ ਮੋਗਾ ਦੇ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟ੍ਰੇਟ ਵਿਸ਼ੇਸ਼ ਸਾਰੰਗਲ ਨੇ ਪਰਾਲੀ ਸਾੜਨ ਦੇ ਦੋਸ਼ ਵਿੱਚ ਪਿੰਡ ਕੰਨੀਆਂ ਖਾਸ ਦੇ ਨੰਬਰਦਾਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਤਹਿਸੀਲਦਾਰ, ਧਰਮਕੋਟ ਵੱਲੋਂ ਪਿੰਡ ਕੰਨੀਆਂ ਖਾਸ ਵਿਖੇ ਸਟੱਬਲ ਬਰਨਿੰਗ ਦਾ ਮੌਕਾ ਦੇਖਿਆ ਗਿਆ। ਇਸ ਸਬੰਧੀ ਖਸਰਾ ਨੰਬਰ 23//18(5-10), 19/1(4-8)ਕੁੱਲ ਰਕਬਾ 9-18 ਤੇ ਅੱਗ ਲਗਾਈ ਗਈ ਸੀ। ਇਹਨਾਂ ਨੰਬਰ ਦੀ ਮਾਲਕੀ ਸੁਖਦੇਵ ਸਿੰਘ ਪੁੱਤਰ ਅਜੀਤ ਸਿੰਘ ਅਤੇ ਹੋਰ ਧਿਰਾਂ ਦੀ ਹੈ ਅਤੇ ਸੁਖਦੇਵ ਸਿੰਘ ਪਿੰਡ ਕੰਨੀਆਂ ਖਾਸ ਦਾ ਨੰਬਰਦਾਰ ਹੈ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਇਸ ਸਬੰਧੀ ਉਪ ਮੰਡਲ ਮੈਜਿਸਟਰੇਟ, ਧਰਮਕੋਟ ਵੱਲੋਂ ਸਬ ਡਵੀਜਨ ਅਧੀਨ ਆਉਦੇ ਨੰਬਰਦਾਰਾਂ…
ਕਿਸਾਨਾਂ ਦੀਆਂ ਸਮੱਸਿਆਵਾਂ ਬਾਰੇ ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਨੇ ਕਿਹਾ ਹੈ ਕਿ ਕਿਸਾਨਾਂ ਦੀਆਂ ਲਾਗਤਾਂ ਅਤੇ ਖੇਤੀ ਲਈ ਲਏ ਗਏ ਕਰਜ਼ਿਆਂ ਦਾ ਬੋਝ ਵਧ ਰਿਹਾ ਹੈ ਪਰ ਖੇਤੀ ਉਪਜ ਨਹੀਂ ਵਧ ਰਹੀ। ਕਮੇਟੀ ਨੇ ਆਪਣੀ ਅੰਤਰਿਮ ਰਿਪੋਰਟ ਦਾਖਲ ਕਰ ਦਿੱਤੀ ਹੈ। ਇਸ ਵਿਚ ਖੇਤੀਬਾੜੀ ਸੰਕਟ ਦੇ ਕਾਰਨਾਂ ਦਾ ਵੇਰਵਾ ਦਿੱਤਾ ਗਿਆ ਹੈ। ਜਿਸ ਵਿੱਚ ਖੜੋਤ ਪੈਦਾਵਾਰ, ਵਧਦੀ ਲਾਗਤ, ਕਰਜ਼ਾ ਅਤੇ ਨਾਕਾਫ਼ੀ ਮਾਰਕੀਟਿੰਗ ਪ੍ਰਣਾਲੀਆਂ ਸ਼ਾਮਲ ਹਨ। ਸ਼ੰਭੂ ਸਰਹੱਦ ‘ਤੇ ਅੰਦੋਲਨ ਕਰ ਰਹੇ ਕਿਸਾਨਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ 2 ਸਤੰਬਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਨਵਾਬ ਸਿੰਘ ਦੀ ਪ੍ਰਧਾਨਗੀ ਹੇਠ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ…
ਅਦਾਕਾਰ ਰਣਵੀਰ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ, ਉਥੇ ਹੀ ਉਨ੍ਹਾਂ ਲਾਈਨ ’ਚ ਲੱਗ ਕੇ ਗੁਰੂ ਘਰ ਦੇ ਦਰਸ਼ਨ ਕੀਤੇ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਏ ਸ਼ਰਧਾਲੂ ਰਣਵੀਰ ਨਾਲ ਤਸਵੀਰਾਂ ਖਿਚਵਾਉਣ ਲਈ ਉਤਾਵਲੇ ਨਜ਼ਰ ਆਏ ਪਰ ਰਣਵੀਰ ਨੇ ਮੱਥਾ ਟੇਕਣ ਤੋਂ ਬਾਅਦ ਪੱਤਰਕਾਰਾਂ ਨਾਲ ਵੀ ਕੋਈ ਗੱਲਬਾਤ ਨਹੀਂ ਕੀਤੀ ਅਤੇ ਬਿਨਾਂ ਗੱਲ ਕੀਤੇ ਹੀ ਚਲੇ ਗਏ। ਸੂਤਰਾਂ ਮੁਤਾਬਕ ਰਣਵੀਰ ਆਪਣੀ ਜਲਦ ਹੀ ਆਉਣ ਵਾਲੀ ਫ਼ਿਲਮ ਦੇ ਸਿਲਸਿਲੇ ’ਚ ਗੁਰੂ ਨਗਰੀ ਪਹੁੰਚੇ ਸਨ। ਇਸ ਉਪਰੰਤ ਰਣਵੀਰ ਸਿੰਘ ਸ਼੍ਰੀ ਦੁਰਗਿਆਣਾ ਤੀਰਥ ਦੇ ਲਕਸ਼ਮੀ ਨਾਰਾਇਣ ਮੰਦਰ ਵਿਖੇ ਵੀ ਨਤਮਸਤਕ ਹੋਣ…
ਪੂਡਾ ਦੇ ਜੂਨੀਅਰ ਇੰਜੀਨੀਅਰ ਅਤੇ ਮਾਹਰ ਪਾਵਰਲਿਫਟਰ ਮੋਹਿਤ ਦੁੱਗ ਨੇ ਇਕ ਵਾਰ ਫਿਰ ਜਲੰਧਰ ਅਤੇ ਭਾਰਤ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਨੇ ਵਰਲਡ ਪਾਵਰਲਿਫਟਿੰਗ ਚੈਂਪਿਅਨਸ਼ਿਪ 2024 ਵਿੱਚ ਸਿਲਵਰ ਮੈਡਲ ਜਿੱਤ ਕੇ ਦੇਸ਼ ਨੂੰ ਮਾਣ ਮਹਿਸੂਸ ਕਰਵਾਇਆ। ਇਹ ਚੈਂਪਿਅਨਸ਼ਿਪ 14 ਤੋਂ 17 ਨਵੰਬਰ 2024 ਤੱਕ ਸ਼ਿਕਾਗੋ, ਅਮਰੀਕਾ ਵਿੱਚ ਹੋਈ, ਜਿਸ ਵਿੱਚ ਅਮਰੀਕਾ, ਕੈਨੇਡਾ, ਆਸਟ੍ਰੇਲੀਆ ਅਤੇ ਇੰਗਲੈਂਡ ਸਮੇਤ 18 ਦੇਸ਼ਾਂ ਦੇ ਸਿਖਰ ਦੇ ਐਥਲੀਟਾਂ ਨੇ ਹਿੱਸਾ ਲਿਆ। 83 ਕਿਲੋ ਦੀ ਭਾਰ ਵਰਗ ਵਿੱਚ ਮੁਕਾਬਲਾ ਕਰਦਿਆਂ ਮੋਹਿਤ ਨੇ 165 ਕਿਲੋ ਦੀ ਸ਼ਾਨਦਾਰ ਬੈਂਚ ਪ੍ਰੈੱਸ ਨਾਲ ਦੂਜਾ ਸਥਾਨ ਹਾਸਲ ਕੀਤਾ। ਇਹ ਉਨ੍ਹਾਂ ਦੀ ਪੱਕੀ ਸਮਰਪਣ ਅਤੇ ਕੌਸ਼ਲ ਦਾ ਸਬੂਤ ਹੈ। ਲਗਾਤਾਰ ਦੂਜੀ ਵਾਰ…
ਨਵੀਂ ਦਿੱਲੀ- ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਦੇ ਪਤੀ ਰਾਬਰਟ ਵਾਡਰਾ ਨੇ ਕੇਰਲ ਦੀ ਵਾਇਨਾਡ ਲੋਕ ਸਭਾ ਸੀਟ ‘ਤੇ ਵੋਟਾਂ ਦੀ ਗਿਣਤੀ ‘ਚ ਵੱਡੀ ਲੀਡ ‘ਤੇ ਖੁਸ਼ੀ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਜਨਤਾ ਨੇ ਭਾਰੀ ਜਿੱਤ ਨਾਲ ਵਾਡਰਾ ਨੂੰ ਲੋਕ ਸਭਾ ਵਿਚ ਭੇਜਣ ਦਾ ਫ਼ੈਸਲਾ ਕਰ ਕੇ ਉਨ੍ਹਾਂ ਦੀ ਮਿਹਨਤ ਦਾ ਸਨਮਾਨ ਕੀਤਾ ਹੈ। ਦੱਸ ਦੇਈਏ ਕਿ ਪ੍ਰਿਯੰਕਾ ਨੇ ਕੇਰਲ ਦੀ ਵਾਇਨਾਡ ਸੰਸਦੀ ਸੀਟ ‘ਤੇ ਕਰੀਬ 3.5 ਲੱਖ ਵੋਟਾਂ ਦੀ ਲੀਡ ਨਾਲ ਸਭ ਤੋਂ ਅੱਗੇ ਚੱਲ ਰਹੀ ਹੈ। ਰਾਬਰਟ ਵਾਡਰਾ ਨੇ ਕਿਹਾ ਕਿ ਪ੍ਰਿਯੰਕਾ ਬਹੁਤ ਮਿਹਨਤੀ ਅਤੇ ਬਹੁਤ ਹੀ ਨਿਡਰ ਹੈ। ਉਨ੍ਹਾਂ ਨੂੰ ਭਰੋਸਾ ਹੈ ਕਿ ਲੋਕ ਸਭਾ ਵਿਚ…
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜੇ ਸਾਹਮਣੇ ਆ ਗਏ ਹਨ। ‘ਆਪ’ ਉਮੀਦਵਾਰਾਂ ਨੇ ਚਾਰ ਵਿਚੋਂ ਤਿੰਨ ਸੀਟਾਂ ਜਿੱਤ ਲਈਆਂ ਹਨ। ਉਮੀਦਵਾਰਾਂ ਦੀ ਇਸ ਸ਼ਾਨਦਾਰ ਜਿੱਤ ਲਈ ਸੀਐਮ ਭਗਵੰਤ ਮਾਨ ਨੇ ਵਧਾਈ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਜ਼ਿਮਨੀ ਚੋਣਾਂ ‘ਚ ਸ਼ਾਨਦਾਰ ਜਿੱਤ ਲਈ ਪੰਜਾਬੀਆਂ ਨੂੰ ਵਧਾਈਆਂ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਪੂਰੇ ਦੇਸ਼ ਵਿਚ ਦਿਨ-ਬ-ਦਿਨ ਬੁਲੰਦੀਆਂ ਛੂਹ ਰਹੀ ਹੈ। ਅਸੀਂ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਦਿਨ ਰਾਤ ਬਿਨਾਂ ਭੇਦਭਾਵ ਤੇ ਇਮਾਨਦਾਰੀ ਨਾਲ ਮਿਹਨਤ ਕਰ ਰਹੇ ਹਾਂ। ਮੁੱਖ ਮੰਤਰੀ ਮਾਨ…
ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਵਿਧਾਨ ਸਭਾ ਹਲਕਾ ਗਿੱਦੜਬਾਹਾ ਵਿਚ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਹਾਸਲ ਕੀਤੀ ਹੈ। ਇਥੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ 21801 ਵੋਟਾਂ ਦੇ ਵੱਡੇ ਫਰਕ ਨਾਲ ਜੇਤੂ ਰਹੇ ਹਨ। ਡਿੰਪੀ ਢਿੱਲੋਂ ਨੂੰ 71198 ਵੋਟਾਂ ਹਾਸਲ ਹੋਈਆਂ ਜਦਕਿ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਦੂਜੇ ਨੰਬਰ ‘ਤੇ ਰਹੇ ਜਿਨ੍ਹਾਂ ਨੂੰ 49397 ਵੋਟਾਂ ਮਿਲੀਆਂ ਅਤੇ ਉਨ੍ਹਾਂ ਨੂੰ ਵੋਟਾਂ ਦੇ ਵੱਡੇ ਫਰਕ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਇਸ ਹਲਕੇ ਵਿਚ ਸਭ ਤੋਂ ਪਤਲੀ ਹਾਲਤ ਮਨਪ੍ਰੀਤ ਸਿੰਘ…

