- ਕੈਬਨਿਟ ਮੰਤਰੀ ਮੋਹਿੰਦਰ ਭਗਤ 27 ਨਵੰਬਰ ਨੂੰ ਬਾਗਬਾਨੀ ਵਿਕਾਸ ਕੇਂਦਰ, ਲਾਢੋਵਾਲ ਦਾ ਵਿਸ਼ੇਸ਼ ਦੌਰਾ ਕਰਨਗੇ
- ‘ਸਵੈ-ਗਣਨਾ’ ਪ੍ਰਕਿਰਿਆ ਰਾਹੀਂ ਅਧਿਕਾਰੀਆਂ ਨੇ ਆਪਣੇ ਵੇਰਵੇ ਕੀਤੇ ਦਰਜ
- ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਰਧਮਾਨ ਸਪੈਸ਼ਲ ਸਟੀਲਜ਼ ਵੱਲੋਂ 10 ਲੱਖ ਰੁਪਏ ਦੀ ਸਹਾਇਤਾ
- ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਹਲਕੇ ਦੇ ਵਸਨੀਕਾਂ ਨੂੰ ਅਪੀਲ; ਸਵੈ-ਗਣਨਾ’ ਸਹੂਲਤ ਦਾ ਵੱਧ ਤੋਂ ਵੱਧ ਲਿਆ ਜਾਵੇ ਲਾਭ
- ਨੌਜਵਾਨਾਂ ਵਿਚਕਾਰ ਪਹੁੰਚੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ, ਕਿਹਾ—ਅੱਜ ਦੇ ਨੌਜਵਾਨ ਹੀ ਕੱਲ੍ਹ ਦੇ ਦੇਸ਼ ਦੇ ਕੌਮੀ ਨਿਰਮਾਤਾ, ਮਿਹਨਤ ਅਤੇ ਲਗਨ ਨਾਲ ਹਾਸਲ ਕਰਨ ਵੱਡੇ ਮੁਕਾਮ
- ਰਾਜ ਪੱਧਰੀ ਖੇਡਾਂ ਦੇ ਛੇਵੇਂ ਦਿਨ ਫਸਵੇਂ ਮੁਕਾਬਲੇ ਹੋਏ
- ਜਵਾਹਰ ਨਵੋਦਿਆ ਵਿਦਿਆਲਿਆ ਧਨਾਨਸੂ ’ਚ ਦਾਖਲੇ ਲਈ ਚੋਣ ਪ੍ਰੀਖਿਆ 28 ਨਵੰਬਰ ਨੂੰ
Author: Pushminder Sidhu
ਜਲੰਧਰ: ਪੰਜਾਬ ਰਾਜ ਸੀਨੀਅਰ ਬੈਡਮਿੰਟਨ ਚੈਂਪੀਅਨਸ਼ਿਪ 2024 ਅੱਜ ਤੋਂ ਜਲੰਧਰ ਦੇ ਪ੍ਰਸਿੱਧ ਰਾਏਜ਼ਾਦਾ ਹੰਸਰਾਜ ਬੈਡਮਿੰਟਨ ਸਟੇਡੀਅਮ ਵਿੱਚ ਸ਼ੁਰੂ ਹੋ ਗਈ। ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ, ਜਲੰਧਰ ਵੱਲੋਂ ਆਯੋਜਿਤ ਇਹ ਚੈਂਪੀਅਨਸ਼ਿਪ 2 ਦਸੰਬਰ ਤੱਕ ਚਲੇਗੀ। ਇਸ ਚੈਂਪੀਅਨਸ਼ਿਪ ਵਿੱਚ ਰਾਜ ਦੇ ਲਗਭਗ 200 ਖਿਡਾਰੀ ਭਾਗ ਲੈ ਰਹੇ ਹਨ। ਸ਼ਨੀਵਾਰ ਨੂੰ ਜਲੰਧਰ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਚੈਂਪੀਅਨਸ਼ਿਪ ਦਾ ਉਦਘਾਟਨ ਕੀਤਾ। ਦਰਸ਼ਕਾਂ ਨੂੰ ਸੰਬੋਧਨ ਕਰਦੇ ਹੋਏ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਵਿਅਕਤੀ ਦੇ ਵਿਕਾਸ ਵਿੱਚ ਖੇਡਾਂ ਦੀ ਭੂਮਿਕਾ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ, “ਖੇਡਾਂ ਸਿਰਫ ਸ਼ਾਰੀਰਕ ਸਹਿਨਸ਼ੀਲਤਾ ਬਾਰੇ ਹੀ ਨਹੀਂ ਹਨ, ਬਲਕਿ ਇਨ੍ਹਾਂ ਨਾਲ ਵਿਅਕਤੀ ਦਾ ਵਿਕਾਸ, ਅਨੁਸ਼ਾਸਨ, ਟੀਮ ਵਰਕ ਅਤੇ…
ਮਾਨਸਾ ਦੇ ਪਿੰਡ ਜਵਾਹਰਕੇ ਦੀ ਪੰਚਾਇਤ ਨੇ ਪਿੰਡ ਵਾਸੀਆਂ ਲਈ ਸਖ਼ਤ ਫ਼ਰਮਾਨ ਜਾਰੀ ਕੀਤੇ ਹਨ। ਸਰਬ ਸੰਮਤੀ ਨਾਲ ਪਾਸ ਕੀਤੇ ਮਤਿਆਂ ਵਿਚ ਸਾਫ਼ ਆਖਿਆ ਗਿਆ ਹੈ ਕਿ ਜੇਕਰ ਪਿੰਡ ਦਾ ਕੋਈ ਵਿਅਕਤੀ ਕਿਸੇ ਪਰਵਾਸੀ ਨਾਲ ਵਿਆਹ ਕਰਵਾਉਂਦਾ ਹੈ ਤਾਂ ਉਸ ਨੂੰ ਪਿੰਡ ਵਿਚ ਰਹਿਣ ਨਹੀਂ ਦਿੱਤਾ ਜਾਵੇਗਾ। ਪੰਚਾਇਤੀ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ। ਇਸ ਤੋਂ ਇਲਾਵਾ ਪਿੰਡ ਵਿਚ ਲਵ ਮੈਰਿਜ ਵੀ ਬੈਨ ਕੀਤੀ ਗਈ ਹੈ। ਹੁਕਮਾਂ ਵਿਚ ਇਹ ਵੀ ਆਖਿਆ ਗਿਆ ਹੈ ਕਿ ਜੇਕਰ ਪਿੰਡ ਦਾ ਕੋਈ ਮੁੰਡਾ-ਕੁੜੀ ਪਿੰਡ ਵਿਚ ਹੀ ਵਿਆਹ ਕਰਵਾਉਂਦਾ ਹੈ ਤਾਂ ਉਸ ਨੂੰ ਵੀ ਪਿੰਡ ਵਿਚ ਰਹਿਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। …
ਵਿਧਾਨ ਸਭਾ ਹਲਕਾ ਖਰੜ ਦੇ ਵਿਧਾਇਕ ਬੀਬਾ ਅਨਮੋਲ ਗਗਨ ਮਾਨ ਵੱਲੋਂ ਕੁਰਾਲੀ ਵਿਖੇ ਆਯੋਜਿਤ ਸੇਵਾ ਸਮਾਗਮ ਸਮੇਂ ਆਸ ਪਾਸ ਦੇ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਬਹੁਤੀਆਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ। ਜਦ ਕਿ ਬਹੁਤ ਸਾਰੇ ਕੰਮਾਂ ਸਬੰਧੀ ਉਹਨਾਂ ਕਾਰਵਾਈ ਸ਼ੁਰੂ ਕਰ ਦਿੱਤੀ। ਇਸ ਮੌਕੇ ’ਤੇ ਅਨਮੋਲ ਗਗਨਮਾਨ ਨੇ ਕਿਹਾ ਕਿ ਅਜਿਹੇ ਸਮਾਗਮ ਬੜੇ ਸਫ਼ਲ ਹੋ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਕੀਤੇ ਵਾਅਦੇ ਪੂਰੇ ਕਰਨ ਲਈ ਬਚਨ ਵੱਧ ਹੈ ਅਤੇ ਇਸੇ ਕੜੀ ਤਹਿਤ ਸੇਵਾ ਸਮਾਗਮ ਵੀ ਆਯੋਜਿਤ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਅੱਜ ਦੇ ਸਮਾਗਮ ਵਿੱਚ ਕੁਰਾਲੀ ਦੇ ਬਲਾਕ ਮਾਜਰੀ ਤੇ ਆਸ-ਪਾਸ…
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੂੰ ਰਾਜ ਖੇਤੀਬਾੜੀ ਮਾਰਕੀਟਿੰਗ ਬੋਰਡ ਦੀ ਰਾਸ਼ਟਰੀ ਕੌਂਸਲ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਹਰਿਆਣਾ ਦੀ ਵਿਧਾਇਕ ਅਦਿਤੀ ਦੇਵੀ ਲਾਲ ਚੌਟਾਲਾ ਵੀ ਮੌਜੂਦ ਸਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇੰਤਕਾਲ ਦੇ ਕੇਸਾਂ ਦੇ ਤੁਰੰਤ ਨਿਪਟਾਰੇ ਅਤੇ ਲੋਕਾਂ ਦੀ ਖੱਜਲ-ਖੁਆਰੀ ਖ਼ਤਮ ਕਰਨ ਲਈ ਮਾਲ ਵਿਭਾਗ ਵੱਲੋਂ ਸੂਬੇ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਮਾਲ ਅਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਝਗੜਾ ਰਹਿਤ ਇੰਤਕਾਲਾਂ ਦਾ ਫ਼ੈਸਲਾ 45 ਦਿਨਾਂ ਦੇ ਅੰਦਰ ਕਰਨਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਅਤੇ ਇਕ ਮਹੀਨੇ ਅੰਦਰ ਅਜਿਹੇ ਸਾਰੇ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 31 ਦਸੰਬਰ ਤੋਂ ਬਾਅਦ, ਜੇ 45 ਦਿਨ ਦੀ ਸਮਾਂ ਸੀਮਾਂ ਤੋਂ ਵੱਧ ਕੋਈ…
ਦਿੱਲੀ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਰਾਸ਼ਟਰੀ ਰਾਜਧਾਨੀ ਵਿੱਚ ਔਰਤਾਂ ਨੂੰ 1,000 ਰੁਪਏ ਦਾ ਮਹੀਨਾਵਾਰ ਮਾਣ ਭੱਤਾ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ ਦੇ ਤਹਿਤ ਰਜਿਸਟ੍ਰੇਸ਼ਨ ਜਲਦੀ ਸ਼ੁਰੂ ਹੋ ਜਾਵੇਗੀ। ਉੱਤਰ-ਪੂਰਬੀ ਦਿੱਲੀ ਦੇ ਬੁਰਾੜੀ ‘ਚ ‘ਆਪ’ ਦੀ ਪਦਯਾਤਰਾ ਮੁਹਿੰਮ ਦੌਰਾਨ ਇਸ ਯੋਜਨਾ ਬਾਰੇ ਬੋਲਦਿਆਂ ਕੇਜਰੀਵਾਲ ਨੇ ਕਿਹਾ ਕਿ ਮਹਿਲਾ ਬਿਨੈਕਾਰ ਰਾਸ਼ਟਰੀ ਰਾਜਧਾਨੀ ਦੀ ਰਜਿਸਟਰਡ ਵੋਟਰ ਹੋਣੀ ਚਾਹੀਦੀ ਹੈ। ਮਾਰਚ ਵਿੱਚ ਪੇਸ਼ ਕੀਤੇ ਵਿੱਤੀ ਸਾਲ 2024-25 ਦੇ ਆਪਣੇ ਬਜਟ ਵਿੱਚ ‘ਆਪ’ ਦੀ ਅਗਵਾਈ ਵਾਲੀ ਸਰਕਾਰ ਨੇ ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ ਦਾ ਐਲਾਨ…
ਲੁਧਿਆਣਾ, 29 ਨਵੰਬਰ (000) ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਚੱਲਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਉੱਡਣ ਦਸਤਿਆਂ ਨੇ ਵੱਖ-ਵੱਖ ਖ਼ਾਦ ਕੰਪਨੀਆਂ ਅਤੇ ਉਨ੍ਹਾਂ ਦੇ ਡੀਲਰਾਂ ਦੇ ਗੋਦਾਮਾਂ ਦੀ ਜਾਂਚ ਕੀਤੀ। ਇਸ ਪਹਿਲਕਦਮੀ ਦਾ ਉਦੇਸ਼ ਗੈਰ-ਕਾਨੂੰਨੀ ਭੰਡਾਰਨ, ਖਾਦਾਂ ਦੀ ਕਾਲਾਬਾਜ਼ਾਰੀ ਅਤੇ ਡੀ.ਏ.ਪੀ ਅਤੇ ਹੋਰ ਖਾਦਾਂ ਨਾਲ ਬੇਲੋੜੇ ਰਸਾਇਣਾਂ ਦੀ ਟੈਗਿੰਗ ਨੂੰ ਰੋਕਣਾ ਹੈ। ਖੇਤੀਬਾੜੀ ਵਿਭਾਗ ਦੇ ਸੰਯੁਕਤ ਨਿਰਦੇਸ਼ਕ (ਇਨਪੁਟਸ) ਡਾ. ਗੁਰਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਚਾਰ ਦਸਤਿਆਂ ਨੇ ਖਾਦਾਂ ਦੇ 12 ਨਮੂਨੇ ਅਤੇ ਕੀਟਨਾਸ਼ਕਾਂ ਦੇ ਛੇ ਨਮੂਨੇ ਇਕੱਠੇ ਕੀਤੇ। ਡਾ. ਗੁਰਜੀਤ ਸਿੰਘ ਬਰਾੜ ਨੇ ਜ਼ੋਰ ਦੇ ਕੇ ਕਿਹਾ ਕਿ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ…
ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਨੂੰ ਹਿਰਾਸਤ ਵਿੱਚ ਲੈਣਾ ਪੰਜਾਬ ਸਰਕਾਰ ਨੂੰ ਪੁੱਠਾ ਪੈਣ ਲੱਗਾ ਹੈ। ਕਿਸਾਨਾਂ ਨੇ ਕੇਂਦਰ ਵਿਚਲੀ ਮੋਦੀ ਸਰਕਾਰ ਦੇ ਨਾਲ-ਨਾਲ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੀ ਮੋਰਚਾ ਖੋਲ੍ਹ ਦਿੱਤਾ ਹੈ। ਕਿਸਾਨਾਂ ਨੇ 1 ਦਸੰਬਰ ਨੂੰ ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦੇ ਘਿਰਾਓ ਦਾ ਐਲਾਨ ਕੀਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦੀ ਪੁਲਿਸ ਨੇ ਡੱਲੇਵਾਲ ਨੂੰ ਧੱਕੇ ਨਾਲ ਹਿਰਾਸਤ ਵਿੱਚ ਲਿਆ ਹੈ। ਕੇਂਦਰ ਤੇ ਸੂਬਾ ਸਰਕਾਰਾਂ ਮਿਲ ਕੇ ਕਿਸਾਨਾਂ ਵਿਰੁੱਧ ਕੰਮ ਕਰ ਰਹੀਆਂ ਹਨ। ਇਸ ਦੇ ਨਾਲ ਹੀ ਕਿਸਾਨ ਇਸ ਗੱਲ਼ ਤੋਂ ਵੀ ਔਖੇ ਹਨ ਕਿ ਡੱਲੇਵਾਲ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ।…
CM ਮਾਨ ਦੇ Dream Project ‘ਹਲਵਾਰਾ ਏਅਰਪੋਰਟ’ ਨੂੰ ਲੈ ਕੇ ਰੱਖਿਆ ਮੰਤਰੀ ਰਾਜਨਾਥ ਸਿੰਘ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਕੰਮ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਵੀਰਵਾਰ ਨੂੰ ਨਵੀਂ ਦਿੱਲੀ ਵਿਚ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਭਾਰਤੀ ਹਵਾਈ ਸੈਨਾ (ਆਈਏਐਫ) ਵੱਲੋਂ ਹਲਵਾਰਾ ਹਵਾਈ ਅੱਡੇ ਦੇ ਕੰਮ ਵਿਚ ਤੇਜ਼ੀ ਲਿਆਉਣ ਦੀ ਬੇਨਤੀ ਕੀਤੀ। ਸ਼ੁੱਕਰਵਾਰ ਨੂੰ ਇੱਥੇ ਇਹ ਜਾਣਕਾਰੀ ਦਿੰਦਿਆਂ MP ਸੰਜੀਵ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਮੀਟਿੰਗ ਦੌਰਾਨ ਰੱਖਿਆ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ, ਜਿਸ ਨੂੰ ਭਾਰਤੀ ਹਵਾਈ ਸੈਨਾ (ਆਈ.ਏ.ਐੱਫ.) ਵੱਲੋਂ ਸੰਚਾਲਿਤ ਕੀਤਾ ਜਾਂਦਾ ਹੈ, ਦੀ ਹਵਾਈ ਪੱਟੀ ਦੇ…
ਭਾਰਤੀ ਜਲ ਸੈਨਾ ਨੇ ਸ਼੍ਰੀਲੰਕਾਈ ਜਲ ਸੈਨਾ ਨਾਲ ਸਾਂਝੀ ਕਾਰਵਾਈ ਕਰਦੇ ਹੋਏ ਅਰਬ ਸਾਗਰ ਤੋਂ 500 ਕਿਲੋ ਨਸ਼ੀਲੇ ਪਦਾਰਥ ਜ਼ਬਤ ਕੀਤੇ ਹਨ। ਫੜਿਆ ਗਿਆ ਨਸ਼ੀਲੇ ਪਦਾਰਥ ਕ੍ਰਿਸਟਲ ਮੈਥ ਸਨ, ਜੋ ਕਿ ਦੋ ਕਿਸ਼ਤੀਆਂ ਤੋਂ ਜ਼ਬਤ ਕੀਤੇ ਗਏ ਸਨ। ਜ਼ਬਤ ਕੀਤੀਆਂ ਦੋਵੇਂ ਕਿਸ਼ਤੀਆਂ, ਸਵਾਰ ਵਿਅਕਤੀਆਂ ਅਤੇ ਨਸ਼ੀਲੇ ਪਦਾਰਥਾਂ ਨੂੰ ਸ੍ਰੀਲੰਕਾ ਸਰਕਾਰ ਦੇ ਹਵਾਲੇ ਕਰ ਦਿੱਤਾ ਗਿਆ ਹੈ, ਜਿੱਥੇ ਉਨ੍ਹਾਂ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਵਰਣਨਯੋਗ ਹੈ ਕਿ ਪਿਛਲੇ ਕੁਝ ਸਮੇਂ ਵਿਚ ਦੇਸ਼ ਵਿਚ ਵੱਖ-ਵੱਖ ਥਾਵਾਂ ‘ਤੇ ਵੱਡੇ ਪੱਧਰ ‘ਤੇ ਨਸ਼ੀਲੇ ਪਦਾਰਥ ਫੜੇ ਗਏ ਹਨ। ਹਾਲ ਹੀ ਵਿੱਚ ਅੰਡੇਮਾਨ ਤੋਂ ਵੀ 5500 ਕਿਲੋ ਨਸ਼ੀਲੇ ਪਦਾਰਥ ਜ਼ਬਤ ਕੀਤੇ ਹਾਲ ਹੀ ਵਿੱਚ, ਭਾਰਤੀ…

