Author: Pushminder Sidhu

ਕੇਂਦਰ ਸਰਕਾਰ ਨਵੇਂ ਸਾਲ ਤੇ ਜੰਮੂ ਕਸ਼ਮੀਰ ਦੇ ਲੋਕਾਂ ਨੂੰ ਤੋਹਫਾ ਦੇਵੇਗੀ। ਸਰਕਾਰ ਨੇ 25 ਜਨਵਰੀ ਤੋਂ ਨਵੀਂ ਦਿੱਲੀ ਸ੍ਰੀਨਗਰ ਬੰਦੇ ਭਾਰਤ ਸਲੀਪਰ ਟਰੇਨ ਚਲਾਉਣ ਦਾ ਫੈਸਲਾ ਕੀਤਾ ਹੈ। ਕਸ਼ਮੀਰ ਰੇਲ ਲਿੰਕ, ਜੋ ਊਧਮਪੁਰ-ਸ਼੍ਰੀਨਗਰ-ਬਾਰਾਮੂਲਾ ਰੇਲ ਲਿੰਕ (USBRL) ਪ੍ਰੋਜੈਕਟ ਦਾ ਹਿੱਸਾ ਹੈ, ਜਨਵਰੀ 2025 ਦੇ ਪਹਿਲੇ ਹਫ਼ਤੇ ਤੱਕ ਚਾਲੂ ਹੋ ਜਾਵੇਗਾ। ਇਸ ਤੋਂ ਬਾਅਦ ਬਿਨਾਂ ਕਿਸੇ ਰੁਕਾਵਟ ਦੇ ਦਿੱਲੀ ਤੋਂ ਸ਼੍ਰੀਨਗਰ ਦੀ ਸਿੱਧੀ ਯਾਤਰਾ ਕੀਤੀ ਜਾ ਸਕਦੀ ਹੈ।ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ‘ਐਕਸ’ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਲਿਖਿਆ, “ਦਿੱਲੀ ਤੋਂ ਕਸ਼ਮੀਰ ਲਈ ਰੇਲਗੱਡੀ ਜਨਵਰੀ 2025 ਦੇ ਪਹਿਲੇ ਹਫ਼ਤੇ ਸ਼ੁਰੂ ਹੋ ਜਾਵੇਗੀ।” ਇਹ ਸੇਵਾ ਹਾਈ-ਸਪੀਡ ਵੰਦੇ ਭਾਰਤ ਸਲੀਪਰ ਟਰੇਨ ਨਾਲ ਸ਼ੁਰੂ…

Read More

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ, ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਨਕਸ਼ੇ-ਕਦਮਾਂ ‘ਤੇ ਚੱਲ ਰਹੀ ਹੈ। ਅੱਜ ਇੱਥੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਮੌਜੂਦਗੀ ਵਿੱਚ ਜੈਨ ਭਗਵਤੀ ਦੀਕਸ਼ਾ ਮਹਾਉਤਸਵ ਦੇ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਮੁਖੀ ਹੋਣ ਦੇ ਨਾਤੇ ਸਾਰੇ ਵਸਨੀਕਾਂ ਦੇ ਹਿੱਤਾਂ ਦੀ ਰਾਖੀ ਕਰਨ ਉਨ੍ਹਾਂ ਦਾ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਉਹ ਮਹਾਨ ਅਤੇ ਪਵਿੱਤਰ ਧਰਤੀ ਹੈ, ਜਿੱਥੇ ਵੱਖ-ਵੱਖ ਧਰਮਾਂ, ਭਾਸ਼ਾਵਾਂ ਅਤੇ ਸਮਾਜ ਦੇ ਸਮੂਹ ਵਰਗਾਂ ਦੇ ਲੋਕ ਸ਼ਾਂਤੀ ਅਤੇ ਸਦਭਾਵਨਾ ਨਾਲ…

Read More

ਪਟਿਆਲਾ, 20 ਨਵੰਬਰ 2024 – ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪਟਿਆਲਾ (ਘਲੋੜੀ) ਵਿਖੇ 4.5 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਮੱਛੀ ਮੰਡੀ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ, ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੀ ਮੌਜੂਦ ਸਨ। ਕੈਬਨਿਟ ਮੰਤਰੀ ਖੁੱਡੀਆਂ ਨੇ ਦੱਸਿਆ ਕਿ ਇਸ ਮੱਛੀ ਮੰਡੀ ਨੂੰ ਥੋਕ ਮੰਡੀ ਵਜੋਂ ਵਿਕਸਿਤ ਕੀਤਾ ਗਿਆ ਹੈ ਅਤੇ ਇਸ ਮੰਡੀ ਦੇ ਵਿਕਾਸ ਨਾਲ ਮੱਛੀ ਪਾਲਣ ਉਦਯੋਗ ਨੂੰ ਪ੍ਰੋਤਸਾਹਨ ਮਿਲੇਗਾ ਅਤੇ ਸਥਾਨਕ ਮੱਛੀ ਵਿਕਰੇਤਾਵਾਂ ਲਈ ਆਮਦਨ…

Read More

ਲੁਧਿਆਣਾ, 20 ਨਵੰਬਰ -ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਬੁੱਧਵਾਰ ਨੂੰ ਲੁਧਿਆਣਾ ਇੰਪਰੂਵਮੈਂਟ ਟਰੱਸਟ (ਐਲ.ਆਈ.ਟੀ) ਨੂੰ ਵੱਖ-ਵੱਖ ਥਾਵਾਂ ਤੇ ਚੱਲ ਰਹੇ ਰੰਗਾਈ ਯੂਨਿਟਾਂ ਲਈ ਟਰਾਂਸਪੋਰਟ ਨਗਰ ਵਿੱਚ ਇੱਕ ਕਾਮਨ ਐਫਲੂਐਂਟ ਟ੍ਰੀਟਮੈਂਟ ਪਲਾਂਟ (ਸੀ.ਈ.ਟੀ.ਪੀ) ਦੀ ਸਥਾਪਨਾ ਲਈ ਢੁਕਵੀਂ ਜ਼ਮੀਨ ਦੀ ਸ਼ਨਾਖਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਪ੍ਰੋਜੈਕਟ ‘ਤੇ ਕੇਂਦ੍ਰਿਤ ਇੱਕ ਮੀਟਿੰਗ ਦੌਰਾਨ ਸ੍ਰੀ ਜਤਿੰਦਰ ਜੋਰਵਾਲ, ਨਗਰ ਨਿਗਮ ਕਮਿਸ਼ਨਰ ਸ੍ਰੀ ਆਦਿਤਿਆ ਡਚਲਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਮਰਜੀਤ ਬੈਂਸ ਦੇ ਨਾਲ ਉਹਨਾਂ ਨੇ ਐਲ.ਆਈ.ਟੀ ਨੂੰ ਹਦਾਇਤ ਕੀਤੀ ਕਿ ਉਹ ਜ਼ਮੀਨ ਦੇ ਢੁਕਵੇਂ ਹਿੱਸੇ ਦਾ ਮੁਲਾਂਕਣ ਕਰਨ ਲਈ ਖੇਤਰ ਵਿੱਚ ਇੱਕ ਟੀਮ ਭੇਜਣ। ਉਨ੍ਹਾਂ ਨੇ ਇਸ ਪ੍ਰਕਿਰਿਆ ਨੂੰ ਤੇਜ਼ ਕਰਨ ਲਈ…

Read More

ਚੰਡੀਗੜ੍ਹ, 20 ਨਵੰਬਰ 2024 – ਸਿਹਤ ਸੰਭਾਲ ਖੇਤਰ ਵਿੱਚ ਨੌਜਵਾਨਾਂ ਨੂੰ ਸਿਖਲਾਈ ਪ੍ਰਦਾਨ ਕਰਕੇ ਸੂਬੇ ਦੀ ਸਿਹਤ ਸੰਭਾਲ ਸਮਰੱਥਾ ਵਿੱਚ ਹੋਰ ਵਾਧਾ ਕਰਨ ਦੇ ਉਦੇਸ਼ ਨਾਲ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੇ ਸਾਲਾਨਾ ਘੱਟੋ-ਘੱਟ 200 ਉਮੀਦਵਾਰਾਂ ਨੂੰ ਸਿਖਲਾਈ ਪ੍ਰਦਾਨ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ (ਬੀ.ਐਫ.ਯੂ.ਐਚ.ਐਸ.) ਨਾਲ ਸਮਝੌਤਾ ਸਹੀਬੱਧ ਕੀਤਾ ਹੈ। ਇਸ ਤੋਂ ਇਲਾਵਾ, ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਦੇ ਸਹਿਯੋਗ ਨਾਲ ਫ਼ਰੀਦਕੋਟ ਵਿਖੇ ਹੈਲਥ ਸਕਿੱਲ ਡਿਵੈਲਪਮੈਂਟ ਸੈਂਟਰ ਵਿੱਚ ਇੱਕ ਸੈਂਟਰ ਆਫ਼ ਐਕਸੀਲੈਂਸ ਵੀ ਸਥਾਪਿਤ ਕੀਤਾ ਜਾਵੇਗਾ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾੜ…

Read More

ਬੀ.ਸੀ. ਦੇ ਪ੍ਰੀਮੀਅਰ ਡੇਵਿਡ ਈਬੀ ਵੱਲੋਂ ਆਪਣੀ ਨਵੀਂ ਕੈਬਨਿਟ ਦਾ ਐਲਾਨ ਕਰ ਦਿਤਾ ਗਿਆ ਹੈ ਅਤੇ ਚਾਰ ਪੰਜਾਬੀਆਂ ਨੂੰ ਮੰਤਰੀ ਮੰਡਲ ਵਿਚ ਜਗ੍ਹਾ ਮਿਲੀ ਹੈ। ਨਿੱਕੀ ਸ਼ਰਮਾ ਬੀ.ਸੀ. ਦੇ ਡਿਪਟੀ ਪ੍ਰੀਮੀਅਰ ਹੋਣਗੇ ਅਤੇ ਅਟਾਰਨੀ ਜਨਰਲ ਦੀ ਜ਼ਿੰਮੇਵਾਰੀ ਵੀ ਉਨ੍ਹਾਂ ਕੋਲ ਹੀ ਹੋਵੇਗੀ। ਰਵੀ ਕਾਹਲੋਂ ਹਾਊਸਿੰਗ ਅਤੇ ਮਿਊਂਸਪਲ ਮਾਮਲਿਆਂ ਬਾਰੇ ਮੰਤਰੀ ਬਣਾਏ ਗਏ ਹਨ ਜਦਕਿ ਜਗਰੂਪ ਬਰਾੜ ਮਾਇਨਿੰਗ ਅਤੇ ਕ੍ਰਿਟੀਕਲ ਮਿਨਰਲਜ਼ ਮੰਤਰੀ ਹੋਣਗੇ। ਨਿੱਕੀ ਸ਼ਰਮਾ ਨੂੰ ਪ੍ਰੀਮੀਅਰ ਦੀ ਜ਼ਿੰਮੇਵਾਰੀ ਵੀ ਮਿਲੀ ਰਵੀ ਪਰਵਾਰ ਨੂੰ ਸੂਬੇ ਦਾ ਜੰਗਲਾਤ ਮੰਤਰੀ ਬਣਾਇਆ ਗਿਆ ਹੈ ਅਤੇ ਰਾਜ ਚੌਹਾਨ ਨੂੰ ਸਪੀਕਰ ਦਾ ਅਹੁਦਾ ਮਿਲਣਾ ਤੈਅ ਮੰਨਿਆ ਜਾ ਰਿਹਾ ਹੈ। ਦੂਜੇ ਪਾਸੇ ਸਿਹਤ ਖੇਤਰ ਵਿਚ ਤਸੱਲੀਬਖ਼ਸ਼ ਕਾਰਗੁਜ਼ਾਰੀ…

Read More

ਪੰਜਾਬ ਦੇ ਅਬੋਹਰ ਦੇ ਪਹਿਲਵਾਨ ਟੋਨੀ ਸੰਧੂ ਨੇ ਅਮਰੀਕਾ ’ਚ ਹੋਈ ਵਿਸ਼ਵ ਪਾਵਰ ਲਿਫਟਿੰਗ ਚੈਂਪੀਅਨਸ਼ਿਪ ’ਚ ਤਿੰਨ ਸੋਨ ਤਗਮੇ ਜਿੱਤ ਕੇ ਜ਼ਿਲ੍ਹੇ, ਪੰਜਾਬ ਅਤੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਸਭ ਤੋਂ ਵੱਡੀ ਪ੍ਰਾਪਤੀ ਇਹ ਹੈ ਕਿ ਟੋਨੀ ਸੰਧੂ ਨੇ 2025 ’ਚ ਹੋਣ ਵਾਲੀਆਂ ਉਲੰਪਿਕ ਖੇਡਾਂ ਲਈ ਵੀ ਕੁਆਲੀਫਾਈ ਕਰ ਲਿਆ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਅਮਨ ਪ੍ਰਕਾਸ਼ ਟੋਨੀ ਸੰਧੂ ਦੇਸ਼-ਵਿਦੇਸ਼ ਵਿੱਚ ਕਈ ਮੁਕਾਬਲਿਆਂ ਵਿੱਚ ਭਾਗ ਲੈ ਕੇ ਅਣਗਿਣਤ ਮੈਡਲ ਜਿੱਤ ਚੁੱਕੇ ਹਨ ਅਤੇ ਨੌਜਵਾਨਾਂ ਨੂੰ ਕੁਸ਼ਤੀ ਅਤੇ ਬਾਡੀ ਬਿਲਡਿੰਗ ਲਈ ਪ੍ਰੇਰਿਤ ਕਰ ਚੁੱਕੇ ਹਨ। ਅਬੋਹਰ ਵਿੱਚ ਬਾਡੀ ਬਿਲਡਿੰਗ ਦੇ ਪਿਤਾਮਾ ਵਜੋਂ ਜਾਣੇ ਜਾਂਦੇ ਟੋਨੀ ਸੰਧੂ…

Read More

ਪਿੰਡ ਝਾਡ਼ ਸਾਹਿਬ ਵਿਖੇ ਅੱਧੀ ਰਾਤ ਨੂੰ ਸਰਹਿੰਦ ਨਹਿਰ ਕਿਨਾਰੇ ਸੜਕ ’ਤੇ ਹੀ 2 ਮਾਸੀ ਪੁੱਤ ਭਰਾਵਾਂ ਵਿਚਕਾਰ ਖੂਨੀ ਝੜਪ ਹੋ ਗਈ ਜਿਸ ਵਿਚ ਇਕ ਭਰਾ ਨੇ ਦੂਜੇ ਦਾ ਬੇਰਹਿਮੀ ਨਾਲ ਗਲ਼ਾ ਵੱਢ ਕੇ ਕਤਲ ਕਰ ਦਿੱਤਾ। ਇਸ ਸਬੰਧੀ ਡੀਐੱਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਰਾਤ ਕਰੀਬ 12.50 ਵਜੇ ਮਾਛੀਵਾਡ਼ਾ ਪੁਲਸ ਥਾਣਾ ਨੂੰ ਕਾਲ ਆਈ ਕਿ ਝਾੜ ਸਾਹਿਬ ਨੇੜੇ ਖ਼ੂਨੀ ਝੜਪ ਹੋਈ ਹੈ। ਉਨ੍ਹਾਂ ਦੱਸਿਆ ਕਿ ਰਛਪਾਲ ਸਿੰਘ ਵਾਸੀ ਗੁਮਾਣਪੁਰ, ਹਲਕਾ ਮਜੀਠਾ ਜੋ ਕਿ ਆਪਣਾ ਟਰੱਕ ਲੈ ਕੇ ਲੁਧਿਆਣਾ ਤੋਂ ਬੱਦੀ ਵੱਲ ਨੂੰ ਜਾ ਰਿਹਾ ਸੀ ਜਦਕਿ ਚਮਕੌਰ ਸਿੰਘ ਬੱਦੀ ਤੋਂ ਲੁਧਿਆਣਾ ਵੱਲ ਨੂੰ ਜਾ ਰਿਹਾ ਸੀ। ਇਹ ਦੋਵੇਂ ਝਾੜ…

Read More

ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਸਿੱਖ ਕੌਮ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ ਹੈ। ਅੱਜ ਆਪਣੇ ਭਰਾ ਕੁਲਵੰਤ ਸਿੰਘ ਰਾਜੋਆਣਾ ਦੀ ਅੰਤਿਮ ਅਰਦਾਸ ਵਿਚ ਸ਼ਾਮਲ ਹੋਣ ਆਏ ਬਲਵੰਤ ਸਿੰਘ ਰਾਜੋਆਣਾ ਨੇ ਸ਼ਰਧਾਂਜਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲ ਸਮੇਂ ਵਿਚ ਆਪਸੀ ਝਗੜਿਆਂ ਕਾਰਣ ਸਿੱਖ ਸੰਸਥਾਵਾਂ ਕਮਜ਼ੋਰ ਹੋਈਆਂ ਹਨ। ਉਹਨਾਂ ਕਿਹਾ ਕਿ ਉਹ ਬੁਲਾਰੇ ਨਹੀਂ ਹਨ ਤੇ ਉਹਨਾਂ ਨੂੰ ਭਾਸ਼ਣ ਦੇਣਾ ਨਹੀਂ ਆਉਂਦਾ ਪਰ ਜੋ ਗੱਲਾਂ ਮੇਰੇ ਦਿਲ ਵਿਚ ਹਨ, ਉਹ ਮੈਂ ਜ਼ਰੂਰ ਕਰਾਂਗਾ। ਉਹਨਾਂ ਕਿਹਾ ਕਿ ਜੇਕਰ ਸਾਡੀਆਂ ਸੰਸਥਾਵਾਂ ਕਮਜ਼ੋਰ ਹੋਣਗੀਆਂ ਤਾਂ ਸਾਡੇ ਨਾਲ ਬੇਇਨਸਾਫੀ ਹੁੰਦੀ ਰਹੇਗੀ। ਉਹਨਾਂ ਕਿਹਾ ਕਿ 31 ਮਾਰਚ 2012 ਨੂੰ ਜਦੋਂ ਮੈਨੂੰ ਫਾਂਸੀ ਦੇ…

Read More

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਨੂੰ ਕੈਰੇਬੀਅਨ ਦੇਸ਼ ਗੁਆਨਾ ਪਹੁੰਚੇ। ਜਿਵੇਂ ਹੀ ਉਨ੍ਹਾਂ ਦਾ ਜਹਾਜ਼ ਗੁਆਨਾ ਦੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਤਰਿਆ ਤਾਂ ਰਾਸ਼ਟਰਪਤੀ ਤੋਂ ਲੈ ਕੇ ਪੂਰਾ ਮੰਤਰੀ ਮੰਡਲ ਪੀਐਮ ਮੋਦੀ ਦੇ ਸਵਾਗਤ ਲਈ ਤਿਆਰ ਖੜ੍ਹਾ ਦੇਖਿਆ ਗਿਆ। ਗੁਆਨਾ ਵੀ ਪੀਐਮ ਮੋਦੀ ਨੂੰ ਆਪਣਾ ਸਰਵਉੱਚ ਨਾਗਰਿਕ ਸਨਮਾਨ ਦੇਣ ਜਾ ਰਿਹਾ ਹੈ। ਹੁਣ ਤੱਕ ਕੁੱਲ 19 ਦੇਸ਼ਾਂ ਨੇ ਪੀਐਮ ਮੋਦੀ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਅਜਿਹਾ ਸਨਮਾਨ ਦਿੱਤਾ ਹੈ। ਪੀਐਮ ਮੋਦੀ 56 ਸਾਲਾਂ ਵਿੱਚ ਗੁਆਨਾ ਦਾ ਦੌਰਾ ਕਰਨ ਵਾਲੇ ਪਹਿਲੇ ਭਾਰਤੀ ਪ੍ਰਧਾਨ ਮੰਤਰੀ ਹਨ। ਜਿਸ ਕਾਰਨ ਬੇਮਿਸਾਲ ਕਦਮ ਚੁੱਕਦਿਆਂ ਪ੍ਰਧਾਨ ਇਰਫਾਨ ਅਲੀ ਅਤੇ ਦਰਜਨ ਤੋਂ ਵੱਧ ਕੈਬਨਿਟ ਮੰਤਰੀਆਂ ਨੇ ਹਵਾਈ ਅੱਡੇ…

Read More