- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ
- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ
- ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਸਬੰਧੀ ਦਾਅਵਾ ਗੁੰਮਰਾਹਕੁੰਨ
- ਨਸ਼ਾ ਮੁਕਤੀ ਮੋਰਚਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ, ਨਸ਼ੇ ਖ਼ਿਲਾਫ਼ ਰਣਨੀਤੀ ’ਤੇ ਕੀਤੀ ਚਰਚਾ
- ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਦੀ ਸਫਲ ਆਯੋਜਨ
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
Author: Pushminder Sidhu
ਲੁਧਿਆਣਾ, 20 ਸਤੰਬਰ – ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (ਐਨ ਐਚ ਆਰ ਸੀ) ਸਪੈਸ਼ਲ ਮਾਨੀਟਰ ਬਾਲ ਕ੍ਰਿਸ਼ਨ ਗੋਇਲ ਵੱਲ੍ਹੋਂ ਆਪਣੇ ਨਿਰਧਾਰਿਤ ਟੂਰ ਪ੍ਰੋਗਰਾਮ ਦੌਰਾਨ, ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ, ਲੁਧਿਆਣਾ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਸ਼ਮੀ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ। ਸਪੈਸ਼ਲ ਮਾਨੀਟਰ ਬਾਲ ਕ੍ਰਿਸ਼ਨ ਗੋਇਲ ਨੇ ਜੇਲ੍ਹਾਂ ਦੇ ਦੌਰੇ ਦੌਰਾਨ ਖਾਣ-ਪੀਣ ਦੀਆਂ ਸਹੂਲਤਾਂ ਦੀ ਸਮੀਖਿਆ ਕੀਤੀ ਅਤੇ ਤਿੰਨਾਂ ਜੇਲ੍ਹਾਂ ਦੇ ਸੁਪਰਡੈਂਟਾਂ ਨਾਲ ਮੀਟਿੰਗ ਕਰਦਿਆਂ ਬੰਦੀਆਂ ਦੀ ਸਹੂਲਤ ਲਈ ਲੰਬੀ ਵਿਚਾਰ ਚਰਚਾ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਸਪੱਸ਼ਟ ਕੀਤਾ…
ਲੁਧਿਆਣਾ, 20 ਸਤੰਬਰ – ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸਥਾਨਕ ਸਾਊਥ ਬਾਈਪਾਸ, ਕਨਾਲ ਰੋਡ ’ਤੇ ਸਥਿਤ ਮੌਰਗਨ ਕਰਾਸਿੰਗ ਵਿਖੇ ਇੱਕ ਵਿਸ਼ਵ ਪ੍ਰਸਿੱਧ ਅਮਰੀਕਨ ਫਾਸਟ-ਫੂਡ ਰੈਸਟੋਰੈਂਟ ਦਾ ਰਸਮੀ ਉਦਘਾਟਨ ਕੀਤਾ ਗਿਆ। ਇਸ ਮੌਕੇ ਮੌਰਗਨ ਕਰਾਸਿੰਗ ਦੇ ਮਾਲਕ ਕਰਨਲ ਹਰਬੰਤ ਸਿੰਘ ਕਾਹਲੋਂ ਅਤੇ ਰਿੰਕੀ ਕਾਹਲੋਂ ਵੀ ਮੌਜੂਦ ਸਨ। ਕੈਬਨਿਟ ਮੰਤਰੀ ਖੁੱਡੀਆਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਦੇ ਚਲਦਿਆਂ ਸੂਬੇ ਵਿੱਚ ਉਦਯੋਗ ਨੂੰ ਹੁਲਾਰਾ ਦੇਣ ਦੇ ਮੰਤਵ ਨਾਲ ਇਨਵੈਸਟ ਪੰਜਾਬ ਤਹਿਤ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਉੁੱਘੀਆਂ ਕੰਪਨੀਆਂ ਦੇ ਨਾਲ ਰਾਬਤਾ ਕਰਕੇ ਪੰਜਾਬ ਵਿੱਚ ਨਿਵੇਸ਼ ਕੀਤਾ ਜਾ ਰਿਹਾ ਹੈ, ਇਹ ਇਸੇ ਲੜੀ ਦਾ…
ਲੁਧਿਆਣਾ, 19 ਸਤੰਬਰ, 2026: ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ ਸ੍ਰੀ ਹਰਪ੍ਰੀਤ ਸੰਧੂ ਨੇ ਅੱਜ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ (ਗਡਵਾਸੂ), ਲੁਧਿਆਣਾ ਵੱਲੋਂ ਕਰਵਾਏ ਗਏ ਸਾਲਾਨਾ ਪਸ਼ੂ ਪਾਲਣ ਮੇਲੇ ਦੇ ਸਮਾਪਤੀ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਕਿਸਾਨਾਂ, ਪਸ਼ੂ ਪਾਲਕਾਂ, ਵੈਟਰਨਰੀ ਮਾਹਿਰਾਂ, ਵਿਗਿਆਨੀਆਂ, ਖੋਜਕਰਤਾਵਾਂ ਅਤੇ ਵਿਦਿਆਰਥੀਆਂ ਦੇ ਇਕੱਠ ਨੂੰ ਸੰਬੋਧਨ ਕੀਤਾ। ਇਸ ਮੌਕੇ ਸ੍ਰੀ ਸੰਧੂ ਨੇ ਪਸ਼ੂ ਪਾਲਣ, ਡੇਅਰੀ ਫਾਰਮਿੰਗ ਅਤੇ ਕਿਸਾਨ ਭਾਈਚਾਰੇ ਦੀ ਭਲਾਈ ਲਈ ਗਡਵਾਸੂ ਦੇ ਮਹੱਤਵਪੂਰਨ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਅਤੇ ਇਸ ਨਾਲ ਜੁੜੀਆਂ ਸਹਾਇਕ ਗਤੀਵਿਧੀਆਂ ਪੰਜਾਬ ਦੀ ਖੇਤੀਬਾੜੀ ਆਰਥਿਕਤਾ ਦਾ ਅਹਿਮ ਹਿੱਸਾ ਹਨ। ਉਨ੍ਹਾਂ ਜ਼ੋਰ ਦਿੱਤਾ ਕਿ…
ਜਲੰਧਰ, 19 ਸਤੰਬਰ ਪੰਜਾਬ ਦੇ ਖੁਰਾਕ, ਸਿਵਲ ਸਪਲਾਈਜ਼ ਅਤੇ ਖ਼ਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਵਲੋਂ ਅੱਜ ਕੈਬਨਿਟ ਮੰਤਰੀ ਮੋਹਿੰਦਰ ਭਗਤ ਨਾਲ ਉਹਨਾਂ ਦੀ ਰਿਹਾਇਸ਼ ’ਤੇ ਮਿਲ ਕੇ ਉਹਨਾਂ ਦੇ ਪਿਤਾ ਅਤੇ ਸਾਬਕਾ ਮੰਤਰੀ ਚੁਨੀ ਲਾਲ ਭਗਤ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਦੁੱਖੀ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕੈਬਨਿਟ ਮੰਤਰੀਆਂ ਵਲੋਂ ਵਿਛੜੇ ਆਗੂ ਨੂੰ ਪੰਜਾਬ ਦੀ ਸਿਆਸਤ ਦੀ ਵਿਲੱਖਣ ਸ਼ਖਸੀਅਤ ਕਰਾਰ ਦਿੱਤਾ, ਜਿਨਾਂ ਨੇ ਦਹਾਕਿਆਂ ਤੱਕ ਪੂਰੀ ਲਗਨ, ਮਿਹਨਤ ਅਤੇ ਇਮਾਨਦਾਰੀ ਨਾਲ ਮਾਣ ਸਨਮਾਨ ਹਾਸਿਲ ਕੀਤਾ। ਉਨ੍ਹਾਂ…
ਸਮਰਾਲਾ (ਲੁਧਿਆਣਾ), 16 ਸਤੰਬਰ: ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਦੇ ਪ੍ਰਿੰਸੀਪਲ ਸਕੱਤਰ ਸ੍ਰੀ ਰਾਹੁਲ ਤਿਵਾੜੀ, ਆਈ.ਏ.ਐੱਸ. ਵੱਲੋਂ ਅੱਜ ਪੀ.ਐੱਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ), ਸਮਰਾਲਾ ਅਤੇ ਪੀ.ਐੱਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ), ਮਾਛੀਵਾੜਾ ਦਾ ਦੌਰਾ ਕਰਕੇ ਪੀ.ਐੱਮ. ਸ਼੍ਰੀ ਸਕੀਮ ਤਹਿਤ ਵੱਖ-ਵੱਖ ਮਾਪਦੰਡਾਂ ਅਨੁਸਾਰ ਨਿਰੀਖਣ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ, ਬੁਨਿਆਦੀ ਸਹੂਲਤਾਂ ਅਤੇ ਵਿਦਿਆਰਥੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਨਿਰੀਖਣ ਦੌਰਾਨ ਸ੍ਰੀ ਰਾਹੁਲ ਤਿਵਾੜੀ ਨੇ ਦੋਵਾਂ ਸਕੂਲਾਂ ਦੇ ਕੈਂਪਸ ਵਿੱਚ ਸਥਿਤ ਵੱਖ-ਵੱਖ ਪ੍ਰਯੋਗਸ਼ਾਲਾਵਾਂ, ਕਲਾਸ ਰੂਮਾਂ, ਵਿਦਿਆਰਥੀਆਂ ਦੇ ਵਾਸ਼ਰੂਮਾਂ, ਮਿਡ-ਡੇ-ਮੀਲ (ਐੱਮ.ਡੀ.ਐੱਮ.) ਪ੍ਰਬੰਧਾਂ ਅਤੇ ਖੇਡ ਮੈਦਾਨਾਂ ਦਾ…
ਲੁਧਿਆਣਾ 16 ਸਤੰਬਰ… ਅੱਜ ਕੈਬਿਨੇਟ ਮੰਤਰੀ ਸਰਦਾਰ ਹਰਦੀਪ ਸਿੰਘ ਮੁੰਡੀਆਂ ਦੇ ਵੱਲੋਂ ਰਾਹੋਂ ਰੋਡ ਸ਼ਹਿਨਾਈ ਪੈਲਸ,ਵੀਰ ਪੈਲਸ ਚੰਡੀਗੜ੍ਹ ਰੋਡ ਅਤੇ ਖਾਸੀ ਕਲਾ ਵਿਖੇ ਵਿਸ਼ਾਲ ਮੈਡੀਕਲ ਤੇ ਅੱਖਾਂ ਦਾ ਫਰੀ ਚੈੱਕ ਅਪ ਕੈਂਪ ਅਤੇ ਖੂਨ ਦਾਨ ਕੈੰਪ ਦਾ ਆਯੋਜਨ ਸੂਰੀ ਹਸਪਤਾਲ ਬਲਾਚੋਰ ਦੇ ਸਹਿਯੋਗ ਨਾਲ ਲਗਾਇਆ ਗਿਆ।ਇਸ ਮੌਕੇ ਜਿੱਥੇ ਹਲਕਾ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਮੈਡੀਕਲ ਚੈੱਕਅਪ ਕੈਂਪ ਅੱਖਾਂ ਦੇ ਚੈੱਕ ਅਪ ਕੈਂਪ ਦਾ ਲਾਹਾ ਲਿਆ ਉਥੇ ਹੀ ਆਪ ਮੁਹਾਰੇ ਖੂਨਦਾਨ ਵੀ ਕੀਤਾ। ਜਿਸ ਦੌਰਾਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਵੱਲੋਂ ਪਿੰਡਾਂ ਦੇ ਸਰਪੰਚਾਂ ਨੂੰ ਗਰਾਂਟਾਂ ਦੇ ਚੈੱਕ ਵੰਡੇ ਗਏ ਉੱਥੇ ਕੱਚੇ ਮਕਾਨਾਂ ਦੇ ਚੈੱਕ ਵੀ ਜਰੂਰਤਮੰਦ ਪਰਿਵਾਰਾਂ ਨੂੰ…
ਲੁਧਿਆਣਾ, 16 ਸਤੰਬਰ: ਵਸਨੀਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ, ਡਿਪਟੀ ਮੇਅਰ ਪ੍ਰਿੰਸ ਜੌਹਰ ਨੇ ਬੁੱਧਵਾਰ ਨੂੰ ਵਾਰਡ ਨੰਬਰ 40 ਦੀ ‘ਪੀਰ ਬਾਬਾ ਜੀ ਵਾਲੀ ਗਲੀ’ (ਗਲੀ ਨੰਬਰ 1, ਸ਼ਿਮਲਾਪੁਰੀ) ਵਿੱਚ ਟਿਊਬਵੈੱਲ ਲਗਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਇਸ ਇਲਾਕੇ ਵਿੱਚ ਲਗਭਗ 12.05 ਲੱਖ ਰੁਪਏ ਦੀ ਲਾਗਤ ਨਾਲ 25 ਐਚ.ਪੀ. ਦਾ ਟਿਊਬਵੈੱਲ ਲਗਾਇਆ ਜਾ ਰਿਹਾ ਹੈ। ਇਲਾਕਾ ਨਿਵਾਸੀਆਂ ਦੇ ਨਾਲ ਮੌਜੂਦ ਜੌਹਰ ਨੇ ਕਿਹਾ ਕਿ ਲੋਕਾਂ ਦੀ ਮੰਗ ਨੂੰ ਪੂਰਾ ਕਰਦੇ ਹੋਏ ਇਸ ਇਲਾਕੇ ਵਿੱਚ ਟਿਊਬਵੈੱਲ ਲਗਾਇਆ ਜਾ ਰਿਹਾ ਹੈ, ਜਿਸ ਨਾਲ ਪੀਣ ਵਾਲੇ ਪਾਣੀ ਦੀ ਸਪਲਾਈ ਸੁਚਾਰੂ ਹੋਵੇਗੀ। ਡਿਪਟੀ ਮੇਅਰ ਜੌਹਰ ਨੇ ਕਿਹਾ ਕਿ ਨੈਸ਼ਨਲ…
ਜਲੰਧਰ, 1 ਸਤੰਬਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵਲੋਂ ਅੱਜ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 5 ਕਿਲੋਮੀਟਰ ‘ਰਨ ਫਾਰ ਇਕੁਐਲਿਟੀ’ ਮੈਰਾਥਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਸਰਕਾਰੀ ਆਰਟਸ ਅਤੇ ਸਪੋਰਟਸ ਕਾਲਜ ਤੋਂ ਸ਼ੁਰੂ ਹੋਈ ਇਸ ਮੈਰਾਥਨ ਵਿੱਚ 650 ਐਥਲੀਟਾਂ ਨੇ ਹਿੱਸਾ ਲਿਆ। ਇਹ ਮੈਰਾਥਨ ਕਪੂਰਥਲਾ ਚੌਕ, ਵਰਕਸ਼ਾਪ ਚੌਕ ਅਤੇ ਡੀ.ਏ.ਵੀ. ਕਾਲਜ ਤੋਂ ਹੁੰਦੀ ਹੋਈ ਇਸੇ ਰੂਟ ਤੋਂ ਮੁੜ ਕਾਲਜ ਪਹੁੰਚ ਕੇ ਸਮਾਪਤ ਹੋਈ। ਮੈਰਾਥਨ ਵਿੱਚ ਸ਼ਾਮਲ ਐਥਲੀਟਾਂ, ਖੇਡ ਕਲੱਬਾਂ ਅਤੇ ਐਨ.ਜੀ.ਓਜ਼ ਦਾ ਉਤਸ਼ਾਹ ਦੇਣ ਯੋਗ ਸੀ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ…
ਜਲੰਧਰ, 1 ਸਤੰਬਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ‘ਕਲੀਨ ਪੰਜਾਬ’ ਮਿਸ਼ਨ ਤਹਿਤ ਸਥਾਨਕ ਨਿਊ ਗੌਤਮ ਨਗਰ ਵਿਖੇ ਚਲਾਈ ਗਈ ਸਫ਼ਾਈ ਮੁਹਿੰਮ ਵਿੱਚ ਹਿੱਸਾ ਲਿਆ। ਪੰਜਾਬ ਸਰਕਾਰ ਵਲੋਂ 29 ਅਗਸਤ ਤੋਂ ਸ਼ੁਰੂ ਕੀਤੀ ਇਸ ਮੁਹਿੰਮ ਦਾ ਉਦੇਸ਼ ਕੂੜੇ ਦੇ ਢੇਰਾਂ ਵਾਲੀਆਂ ਥਾਵਾਂ (ਜੀ.ਵੀ.ਪੀ.) ਨੂੰ ਖ਼ਤਮ ਕਰਨਾ ਅਤੇ ਸੂਬੇ ਭਰ ਵਿੱਚ ਸਾਫ਼-ਸੁਥਰੇ ਮਾਹੌਲ ਨੂੰ ਉਤਸ਼ਾਹਿਤ ਕਰਨਾ ਹੈ। ਕੈਬਨਿਟ ਮੰਤਰੀ ਨੇ ਸਫ਼ਾਈ ਮੁਹਿੰਮ ਦੌਰਾਨ ਸੈਨੀਟੇਸ਼ਨ ਵਰਕਰਾਂ ਨਾਲ ਮਿਲ ਕੇ ਖੁਦ ਗਲੀਆਂ ਦੀ ਸਫ਼ਾਈ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਉਦੋਂ ਹੀ ਸਫ਼ਲ ਹੋ ਸਕਦੇ ਹਨ, ਜਦੋਂ ਸਰਕਾਰੀ ਏਜੰਸੀਆਂ ਅਤੇ ਨਾਗਰਿਕ ਆਪਣੇ ਆਲੇ-ਦੁਆਲੇ ਨੂੰ…
ਲੁਧਿਆਣਾ, 31 ਅਗਸਤ – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਹਿਰਾਂ ਅਤੇ ਕਸਬਿਆਂ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਸਿਹਤਮੰਦ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਤਹਿਤ ਜ਼ਿਲ੍ਹਾ ਲੁਧਿਆਣਾ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ ਹੈ ਜਿੱਥੇ ਕੈਬਨਿਟ ਮੰਤਰੀਆਂ ਅਤੇ ਵਿਧਾਇਕ ਸਹਿਬਾਨਾਂ ਵੱਲੋਂ ਆਪੋ-ਆਪਣੇ ਹਲਕਿਆਂ ਵਿੱਚ ਮੁਹਿੰਮ ਦੀ ਅਗਵਾਈ ਕੀਤੀ ਗਈ। ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ, ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਵਾਰਡ ਨੰਬਰ 24, ਮੂੰਡੀਆਂ ਕਲਾਂ ਤੋਂ ਸਫਾਈ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਕੌਂਸਲਰ ਗੁਰਮੀਤ ਸਿੰਘ ਮੂੰਡੀਆਂ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਾਹਿਬਾਨ ਵੀ ਮੌਜੂਦ ਸਨ। ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ…

