Author: Pushminder Sidhu

ਜਗਰਾਉਂ, ਲੁਧਿਆਣਾ, 31 ਅਗਸਤ: ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਵਾਤਾਵਰਨ ਪੱਖੋਂ ਬਿਹਤਰ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਤਹਿਤ ਜਗਰਾਉਂ ਸ਼ਹਿਰ ਦੇ ਵਾਰਡ ਨੰਬਰ 1 ਅਤੇ 11 ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਇਹ ਮੁਹਿੰਮ ਹਲਕਾ ਜਗਰਾਉਂ ਤੋਂ ਵਿਧਾਇਕਾ ਸ੍ਰੀਮਤੀ ਸਰਵਜੀਤ ਕੌਰ ਮਾਣੂੰਕੇ ਦੀ ਅਗਵਾਈ ਹੇਠ ਕਰਵਾਈ ਗਈ। ਇਸ ਮੌਕੇ ਵਿਧਾਇਕਾ ਨੇ ਖੁਦ ਸਫ਼ਾਈ ਕਾਰਜਾਂ ਵਿੱਚ ਸ਼ਮੂਲੀਅਤ ਕਰਦਿਆਂ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਕੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ। ਵਿਧਾਇਕਾ ਮਾਣੂੰਕੇ ਨੇ ਸਫ਼ਾਈ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਫ਼ਾਈ ਕਾਰਜਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਹਰ ਸੰਭਵ…

Read More

ਖੰਨਾ, ਲੁਧਿਆਣਾ, 31 ਅਗਸਤ: ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਵਿੱਚ ਸਾਫ਼-ਸਫ਼ਾਈ ਯਕੀਨੀ ਬਣਾਉਣ ਅਤੇ ਲੋਕਾਂ ਨੂੰ ਸਾਫ਼-ਸੁਥਰਾ ਤੇ ਸਿਹਤਮੰਦ ਵਾਤਾਵਰਣ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੇ ਗਏ ‘ਮਿਸ਼ਨ ਕਲੀਨ ਪੰਜਾਬ’ ਤਹਿਤ ਖੰਨਾ ਸ਼ਹਿਰ ਵਿੱਚ 29 ਅਗਸਤ ਤੋਂ 10 ਦਿਨਾਂ ਦੀ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸਬੰਧੀ ਉਪ ਮੰਡਲ ਮਜਿਸਟਰੇਟ (ਐਸ.ਡੀ.ਐਮ.) ਖੰਨਾ ਸ੍ਰੀਮਤੀ ਸਵਾਤੀ ਟਿਵਾਣਾ ਨੇ ਆਪਣੇ ਦਫ਼ਤਰ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੁਹਿੰਮ ਦੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਸ੍ਰੀਮਤੀ ਸਵਾਤੀ ਟਿਵਾਣਾ ਨੇ ਦੱਸਿਆ ਕਿ ਮੁਹਿੰਮ ਦੌਰਾਨ ਸ਼ਹਿਰ ਦੇ ਸਾਰੇ 33 ਵਾਰਡਾਂ ਵਿੱਚ ਕੂੜਾ ਸੁੱਟਣ ਦੇ ਸੰਵੇਦਨਸ਼ੀਲ ਸਥਾਨਾਂ ਦੀ ਪਹਿਚਾਣ ਕੀਤੀ ਗਈ ਹੈ। ਇਨ੍ਹਾਂ ਸਥਾਨਾਂ ਦੀ ਵਿਸ਼ੇਸ਼ ਤੌਰ…

Read More

*ਜਲੰਧਰ; 27 ਅਗਸਤ: * ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਪੁਲਿਸ ਵਿੱਚ ਭਰਤੀ ਹੋਏ 1,746 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜੋ ਕਿ ਸੂਬਾ ਸਰਕਾਰ ਦੀ ਮੈਰਿਟ ਦੇ ਆਧਾਰ ‘ਤੇ ਰੋਜ਼ਗਾਰ ਦੇਣ ਅਤੇ ਪੁਲਿਸ ਫੋਰਸ ਨੂੰ ਮਜ਼ਬੂਤ ਕਰਨ ਦੀ ਮੁਹਿੰਮ ਵਿੱਚ ਇੱਕ ਹੋਰ ਇਤਿਹਾਸਕ ਕਦਮ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੁਲਿਸ ਫੋਰਸ ਵਿੱਚ 13,092 ਜਵਾਨ ਸ਼ਾਮਲ ਕੀਤੇ ਗਏ ਹਨ, ਜਦੋਂ ਕਿ 3,298 ਹੋਰ ਕਾਂਸਟੇਬਲਾਂ ਦੀ ਭਰਤੀ ਪ੍ਰਕਿਰਿਆ ਚੱਲ ਰਹੀ ਹੈ। ਇਸ ਦੇ ਨਾਲ ਹੀ ‘ਬਿਨਾਂ ਰਿਸ਼ਵਤ, ਬਿਨਾਂ ਸਿਫ਼ਾਰਸ਼’ ਦੇ ਆਧਾਰ ਉੱਤੇ ਹੁਣ ਤੱਕ 70,840 ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ…

Read More

ਖੰਨਾ, ਲੁਧਿਆਣਾ, 27 ਅਗਸਤ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਅਤੇ ਬਿਜਲੀ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਖੰਨਾ-ਭਾਦਲਾ ਰੋਡ ’ਤੇ ਚੱਲ ਰਹੇ ਵਿਕਾਸ ਕਾਰਜਾਂ ਦਾ ਮੌਕੇ ’ਤੇ ਪਹੁੰਚ ਕੇ ਜਾਇਜ਼ਾ ਲਿਆ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਅਤੇ ਨਿਰਮਾਣ ਕਾਰਜ ਨਾਲ ਜੁੜੇ ਵਿਅਕਤੀਆਂ ਨੂੰ ਕੰਮ ਦੀ ਗੁਣਵੱਤਾ ਕਾਇਮ ਰੱਖਣ ਅਤੇ ਪ੍ਰੋਜੈਕਟ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਖੰਨਾ-ਭਾਦਲਾ ਰੋਡ ਦੇ ਨਵੀਨੀਕਰਨ ’ਤੇ ਲਗਭਗ 2 ਕਰੋੜ 35 ਲੱਖ ਰੁਪਏ ਦੀ ਲਾਗਤ ਆ ਰਹੀ ਹੈ। ਸੜਕ ਨੂੰ ਮਜ਼ਬੂਤ ਅਤੇ ਟਿਕਾਊ ਬਣਾਉਣ ਲਈ ਇੱਕ ਫੁੱਟ…

Read More

*ਲੁਧਿਆਣਾ, 26 ਅਗਸਤ 2026:* ਐਸ.ਆਰ.ਐਸ. ਪੋਲੀਟੈਕਨਿਕ ਕਾਲਜ, ਲੁਧਿਆਣਾ ਵਿਖੇ ਅੱਜ ਪ੍ਰਿੰਸੀਪਲ *ਸ੍ਰੀ ਮਨੋਜ ਕੁਮਾਰ ਜਾਂਬਲਾ* ਜੀ ਦੀ ਯੋਗ ਅਗਵਾਈ ਹੇਠ *ਸੁਜ਼ੂਕੀ ਮੋਟਰਸਾਈਕਲ ਇੰਡੀਆ ਪ੍ਰਾ. ਲਿਮਟਿਡ (SMIPL)* ਅਤੇ *ਵੈਲਿਊ ਲਾਈਫ ਫਾਊਂਡੇਸ਼ਨ (VLF)* ਦੇ ਸਹਿਯੋਗ ਨਾਲ ਸੜਕ ਸੁਰੱਖਿਆ ਜਾਗਰੂਕਤਾ ਪ੍ਰੋਗਰਾਮ ਸਫਲਤਾਪੂਰਵਕ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਸੜਕ ਸੁਰੱਖਿਆ ਅਤੇ ਜ਼ਿੰਮੇਵਾਰ ਡਰਾਈਵਿੰਗ ਪ੍ਰਤੀ ਜਾਗਰੂਕ ਕਰਨਾ ਸੀ। ਇਸ ਪ੍ਰੋਗਰਾਮ ਵਿੱਚ *300 ਤੋਂ ਵੱਧ ਵਿਦਿਆਰਥੀਆਂ* ਨੇ ਉਤਸ਼ਾਹ ਨਾਲ ਭਾਗ ਲਿਆ। SMIPL ਅਤੇ VLF ਦੇ ਮਾਹਿਰਾਂ ਵੱਲੋਂ ਟ੍ਰੈਫਿਕ ਨਿਯਮਾਂ, ਹੈਲਮੇਟ ਦੀ ਮਹੱਤਤਾ, ਸੁਰੱਖਿਅਤ ਰਾਈਡਿੰਗ ਤਕਨੀਕਾਂ ਅਤੇ ਐਮਰਜੈਂਸੀ ਸਹਾਇਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਤੋਂ ਬਾਅਦ ਵਿਦਿਆਰਥੀਆਂ ਨੂੰ *ਪ੍ਰੈਕਟੀਕਲ ਪ੍ਰਦਰਸ਼ਨ ਅਤੇ ਸੁਰੱਖਿਅਤ…

Read More

ਲੁਧਿਆਣਾ, 26 ਅਗਸਤ: ਬੁੱਢੇ ਦਰਿਆ ਦੇ ਨਾਲ ਲੱਗਦੇ ਢੋਕਾ ਮੁਹੱਲਾ ਅਤੇ ਹੋਰ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਦੀ ਪੁਰਾਣੀ ਸਮੱਸਿਆ ਨੂੰ ਹੱਲ ਕਰਨ ਲਈ ਨਗਰ ਨਿਗਮ ਲੁਧਿਆਣਾ ਨੇ ਵੱਡਾ ਕਦਮ ਚੁੱਕਿਆ ਹੈ। ਪੁਰਾਣੇ ਸ਼ਹਿਰ ਵਿੱਚ ਗਊਘਾਟ ਗੁਰਦੁਆਰਾ ਸਾਹਿਬ ਦੇ ਨੇੜੇ ਲੰਬੇ ਸਮੇਂ ਤੋਂ ਜਾਮ ਪਈ 78 ਇੰਚ ਦੀ ਮੁੱਖ ਸੀਵਰੇਜ ਲਾਈਨ ਦੀ ਸਫ਼ਾਈ ਲਈ ਸਵਿਸ ਅਤੇ ਜਰਮਨ ਤਕਨੀਕ ਵਾਲੀਆਂ ਅਤਿ ਆਧੁਨਿਕ ਸੁਪਰ-ਸਕਸ਼ਨ ਮਸ਼ੀਨਾਂ ਅਤੇ ਰੋਬੋਟਿਕ ਜਾਂਚ ਕੈਮਰੇ ਤਾਇਨਾਤ ਕੀਤੇ ਗਏ ਹਨ। ਮੇਅਰ ਇੰਦਰਜੀਤ ਕੌਰ ਨੇ ਬੁੱਧਵਾਰ ਨੂੰ ਮੌਕੇ ‘ਤੇ ਪਹੁੰਚ ਕੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ। ਇਸ ਮੌਕੇ ਮੇਅਰ ਨੇ ਕਿਹਾ ਕਿ ਇਸ ਮਹੱਤਵਪੂਰਨ ਸੀਵਰੇਜ ਲਾਈਨ ਦੇ ਜਾਮ ਹੋਣ…

Read More

ਲੁਧਿਆਣਾ, 26 ਅਗਸਤ – ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਲਈ ਕਿਊ ਆਰ (QR) ਕੋਡ ਜਾਰੀ ਕੀਤਾ ਗਿਆ ਹੈ ਜਿਸਦੇ ਤਹਿਤ ਖਿਡਾਰੀ ਮੁਫ਼ਤ ਰਜਿਸਟਰੇਸ਼ਨ ਦੀ ਸਹੂਲਤ ਦਾ ਲਾਭ ਸਕਦੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਪਹਿਲੀ ਵਾਰ ਕਿਊ ਆਰ (QR) ਕੋਡ ਅਧਾਰਤ ਮੁਫ਼ਤ ਰਜਿਸਟ੍ਰੇਸ਼ਨ ਦੀ ਸਹੂਲਤ ਜਾਰੀ ਕੀਤੀ ਗਈ ਹੈ। ਖਿਡਾਰੀ ਇਸ QR ਕੋਡ ਨੂੰ ਸਕੈਨ ਕਰਕੇ ਬਿਨਾਂ ਕਿਸੇ ਫ਼ੀਸ ਦੇ ਆਸਾਨੀ ਨਾਲ ਕਿਸੇ ਵੀ ਸਮੇਂ ਅਤੇ ਕਿਤੋਂ ਵੀ ਇਨ੍ਹਾਂ ਖੇਡਾਂ ਲਈ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਦੇ ਨਾਲ ਜ਼ਿਲ੍ਹਾ ਖੇਡ ਅਫ਼ਸਰ ਮਨਦੀਪ ਕੌਸ਼ਲ…

Read More

ਜਲੰਧਰ, 25 ਅਗਸਤ ਪੰਜਾਬ ਦੇ ਬਾਗਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵਲੋਂ ਅੱਜ ਰੰਗਲਾ ਪੰਜਾਬ ਵਿਕਾਸ ਸਕੀਮ ਤਹਿਤ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਵਿਖੇ ਕਰਵਾਏ ਜਾ ਰਹੇ 10 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨਾਲ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਨਜ਼ੂਰ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਇਹਨਾਂ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚ ਸਕੇ। ਰੰਗਲਾ ਪੰਜਾਬ ਵਿਕਾਸ ਸਕੀਮ ਨੂੰ ਇਕ ਵਿਲੱਖਣ ਪਹਿਲਕਦਮੀ ਕਰਾਰ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ…

Read More

ਜਲੰਧਰ, 25 ਅਗਸਤ : ਜਲੰਧਰ ਦਾ ਸੀ.ਟੀ.ਇੰਸਟੀਚਿਊਟ ਪ੍ਰਸਿੱਧ ਨਾਟਕ ‘ਹਮਾਰੇ ਰਾਮ’ ਦੀ ਪੇਸ਼ਕਾਰੀ ਲਈ ਪੂਰੀ ਤਰ੍ਹਾਂ ਤਿਆਰ ਹੈ। ਨਾਮੀ ਕਲਾਕਾਰ ਆਸੂਤੋਸ਼ ਰਾਣਾ ਵਲੋਂ ਆਪਣੀ ਪੂਰੀ ਟੀਮ ਦੇ ਨਾਲ ਰਮਾਇਣ ’ਤੇ ਅਧਾਰਿਤ ਭਗਵਾਨ ਰਾਮ ਜੀ ਦੇ ਜੀਵਨ, ਕਦਰਾਂ-ਕੀਮਤਾਂ ਅਤੇ ਫਲਸਫ਼ੇ ਸਬੰਧੀ ਨਾਟਕ ਦੀ ਪੇਸ਼ਕਾਰੀ ਕੀਤੀ ਜਾਵੇਗੀ। ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਅਤੇ ਪੰਜਾਬ ਸਭਿਆਚਾਰ ਅਤੇ ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਸਾਰੇ ਧਰਮਾਂ ਦੇ ਸਤਿਕਾਰ ਨੂੰ ਪਹਿਲ ਦਿੱਤੀ…

Read More

ਜਲੰਧਰ, 24 ਅਗਸਤ : ਕੈਬਨਿਟ ਮੰਤਰੀ ਪੰਜਾਬ ਸ੍ਰੀ ਮੋਹਿੰਦਰ ਭਗਤ ਨੇ ਅੱਜ ਜਲੰਧਰ ਵਿੱਚ ਸਫਾਈ ਸੇਵਕਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਕੀਤੀ ਜਾ ਰਹੀ ਹੜਤਾਲ ਨੂੰ ਖਤਮ ਕਰਵਾਉਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੇ ਸਥਾਨਕ ਆਗੂਆਂ ਵਲੋਂ ਸਫਾਈ ਸੇਵਕਾਂ ਨਾਲ ਮਿਲਕੇ ਜਲੰਧਰ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਫਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਚੇਅਰਮੈਨ ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਸ਼੍ਰੀ ਚੰਦਨ ਗਰੇਵਾਲ, ਮੇਅਰ ਸ਼੍ਰੀ ਵਨੀਤ ਧੀਰ, ਹਲਕਾ ਇੰਚਾਰਜ ਸ਼੍ਰੀ ਨਿਤਿਨ ਕੋਹਲੀ ਅਤੇ ਸ਼੍ਰੀਮਤੀ ਰਾਜਵਿੰਦਰ ਸਿੰਘ ਥਿਆੜਾ ਸਮੇਤ ਕੈਬਨਿਟ ਮੰਤਰੀ ਸ਼੍ਰੀ ਭਗਤ ਨੇ…

Read More