Author: Pushminder Sidhu

ਸਮਰਾਲਾ, ਲੁਧਿਆਣਾ, 24 ਅਗਸਤ: ਚੱਲ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਐਸ.ਐਮ.ਓ. ਸਮਰਾਲਾ ਦੇ ਨਾਲ ਅੱਜ ਸਿਵਲ ਹਸਪਤਾਲ, ਸਮਰਾਲਾ ਵਿਖੇ ਸਥਿਤ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕੇਂਦਰ ਵਿੱਚ ਚੱਲ ਰਹੀਆਂ ਨਸ਼ਾ ਮੁਕਤੀ ਅਤੇ ਇਲਾਜ ਸੇਵਾਵਾਂ ਦਾ ਜਾਇਜ਼ਾ ਲਿਆ ਅਤੇ ਇਲਾਜ ਅਧੀਨ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਐਸ.ਐਸ.ਪੀ. ਖੰਨਾ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਪੁਲਿਸ ਅਤੇ ਸਿਹਤ ਵਿਭਾਗ ਵਿਚਕਾਰ ਮਜ਼ਬੂਤ ਤਾਲਮੇਲ ਬੇਹੱਦ ਜ਼ਰੂਰੀ ਹੈ। ਇਸ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਕਰਕੇ ਨਸ਼ਿਆਂ ਦੀ ਰੋਕਥਾਮ, ਨਸ਼ਾ ਤਸਕਰੀ ’ਤੇ ਸਖ਼ਤ ਕਾਰਵਾਈ…

Read More

ਜਲੰਧਰ, 24 ਅਗਸਤ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਵਲੋਂ ਅੱਜ 120 ਫੁੱਟੀ ਰੋਡ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ 3 ਬੱਸਾਂ ਰਵਾਨਾ ਕੀਤੀਆਂ ਗਈਆਂ। ਇਸ ਮੌਕੇ ਸੰਗਤਾਂ ਦੇ ਨਾਲ ਰੂਬਰੂ ਹੁੰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਮੁੱਖ ਮੰਤਰੀ, ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਉਹਨਾਂ ਦੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾਂ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਇਸ ਯੋਜਨਾਂ ਤਹਿਤ ਪੰਜਾਬ ਦੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ…

Read More

ਲੁਧਿਆਣਾ, 15 ਅਗਸਤ 2026: ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਦੇ ਵਿੱਤ, ਯੋਜਨਾ, ਟਰਾਂਸਪੋਰਟ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਤਿਰੰਗਾ ਲਹਿਰਾਇਆ ਅਤੇ ਦੇਸ਼ ਵਾਸੀਆਂ ਨੂੰ ਹਾਰਦਿਕ ਵਧਾਈ ਦਿੱਤੀ। ਉਨ੍ਹਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਸ਼ਹੀਦ ਲਾਲਾ ਲਾਜਪਤ ਰਾਏ, ਸ਼ਹੀਦ ਡਾ. ਦੀਵਾਨ ਸਿੰਘ ਕਾਲੇਪਾਣੀ ਸਮੇਤ ਸਾਰੇ ਆਜ਼ਾਦੀ ਘੁਲਾਟੀਆਂ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਯਾਦ ਕਰਦਿਆਂ ਕਿਹਾ ਕਿ ਆਜ਼ਾਦੀ ਸੰਘਰਸ਼ ਵਿੱਚ ਪੰਜਾਬੀਆਂ ਦਾ ਯੋਗਦਾਨ ਸਭ ਤੋਂ ਮੋਹਰੀ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹੀਦਾਂ ਅਤੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ…

Read More

ਈਸੜੂ, ਖੰਨਾ (ਲੁਧਿਆਣਾ), 15 ਅਗਸਤ: ਪੰਜਾਬ ਦੇ ਕੈਬਨਿਟ ਮੰਤਰੀਆਂ ਸ੍ਰੀ ਹਰਪਾਲ ਸਿੰਘ ਚੀਮਾ ਅਤੇ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਨੀਵਾਰ ਨੂੰ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੇ ਜੱਦੀ ਪਿੰਡ ਈਸੜੂ ਵਿਖੇ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸ਼ਹੀਦ ਨੇ ਪੁਰਤਗਾਲੀ ਸ਼ਾਸਨ ਤੋਂ ਗੋਆ ਨੂੰ ਆਜ਼ਾਦ ਕਰਵਾਉਣ ਸਮੇਂ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਉਨ੍ਹਾਂ ਨੇ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਬੁੱਤ ‘ਤੇ ਫੁੱਲ ਮਾਲਾਵਾਂ ਭੇਂਟ ਕੀਤੀਆ ਅਤੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੀਆਂ ਭਤੀਜੀਆਂ ਜਸਵਿੰਦਰ ਕੌਰ ਅਤੇ ਨਰਿੰਦਰ ਕੌਰ ਨੂੰ ਸਨਮਾਨਿਤ ਵੀ ਕੀਤਾ। ਕੈਬਨਿਟ ਮੰਤਰੀ ਸ੍ਰੀ ਹਰਪਾਲ ਸਿੰਘ…

Read More

ਈਸੜੂ, ਖੰਨਾ (ਲੁਧਿਆਣਾ), 15 ਅਗਸਤ: ਵਿਧਾਨ ਸਭਾ ਹਲਕਾ ਪਾਇਲ ਤੋਂ ਵਿਧਾਇਕ ਸ੍ਰੀ ਮਨਵਿੰਦਰ ਸਿੰਘ ਗਿਆਸਪੁਰਾ ਨੇ ਅੱਜ ਪਿੰਡ ਈਸੜੂ ਵਿਖੇ ਸ਼ਹੀਦ ਮਾਸਟਰ ਕਰਨੈਲ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਨੂੰ ਯਾਦ ਕਰਦਿਆਂ ਕਿਹਾ ਕਿ ਅੱਜ ਅਸੀਂ ਜਿਸ ਆਜ਼ਾਦੀ ਨੂੰ ਮਾਣ ਰਹੇ ਹਾਂ, ਉਹ ਸ਼ਹੀਦਾਂ ਦੀਆਂ ਅਮੁੱਲੀਆਂ ਕੁਰਬਾਨੀਆਂ ਦਾ ਨਤੀਜਾ ਹੈ। ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਸ਼ਹੀਦਾਂ ਦੀ ਸੋਚ, ਸਿਦਕ ਅਤੇ ਕੁਰਬਾਨੀ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣਾ ਸਾਡਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਦੇਸ਼ ਅਤੇ ਪੰਜਾਬ ਦੀ ਤਰੱਕੀ ਲਈ ਸਾਨੂੰ ਸ਼ਹੀਦਾਂ ਦੇ ਦਿਖਾਏ ਰਸਤੇ ’ਤੇ ਚੱਲਦਿਆਂ ਇਮਾਨਦਾਰੀ ਅਤੇ ਲੋਕ-ਹਿੱਤ…

Read More

ਲੁਧਿਆਣਾ; 14 ਅਗਸਤ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਹੈਬੋਵਾਲ ਵਿਖੇ 65 ਕਰੋੜ ਰੁਪਏ ਦੀ ਲਾਗਤ ਵਾਲੇ ਕੰਪ੍ਰੈਸਡ ਬਾਇਓ-ਗੈਸ (ਸੀਬੀਜੀ) ਪਲਾਂਟ ਦਾ ਨੀਂਹ ਪੱਥਰ ਰੱਖਿਆ ਗਿਆ ਜਿਸ ਨਾਲ ਬੁੱਢੇ ਨਾਲੇ ਵਿੱਚ ਕੂੜਾ-ਕਰਕਟ ਦਾਖਲ ਹੋਣ ਨੂੰ ਰੋਕਿਆ ਜਾਵੇਗਾ ਅਤੇ ਇਸ ਨਾਲ ਪਾਣੀ ਦੀ ਗੁਣਵੱਤਾ ਵਿੱਚ ਸੁਧਾਰ ਹੋਵੇਗਾ। ਇਸ ਦੇ ਨਾਲ ਹੀ ਇਹ ਪਲਾਂਟ ਸੀਵਰੇਜ ਦੇ ਜਾਮ ਹੋਣ ਦੀ ਸਮੱਸਿਆ ਨੂੰ ਹੱਲ ਕਰਨ ਅਤੇ ਬੁੱਢੇ ਨਾਲੇ ਵਿੱਚ ਪ੍ਰਦੂਸ਼ਣ ਘਟਾਉਣ ਵਿੱਚ ਵੀ ਮਦਦ ਕਰੇਗਾ। ਇਹ ਪ੍ਰੋਜੈਕਟ 2.5 ਏਕੜ ਵਿੱਚ ਬਣਾਇਆ ਜਾ ਰਿਹਾ ਹੈ ਅਤੇ ਸਤੰਬਰ 2027 ਤੱਕ ਇਸ ਦੇ ਕਾਰਜਸ਼ੀਲ ਹੋਣ ਦੀ ਸੰਭਾਵਨਾ ਹੈ। ਇਸ ਪਲਾਂਟ ਵਿੱਚ ‘ਵੇਸਟ-ਟੂ-ਵੈਲਥ’ ਮਿਸ਼ਨ ਤਹਿਤ ਡੇਅਰੀ…

Read More

ਖੰਨਾ, (ਲੁਧਿਆਣਾ), 14 ਅਗਸਤ: ਉਪ ਮੰਡਲ ਮਜਿਸਟਰੇਟ (ਐਸ.ਡੀ.ਐਮ), ਖੰਨਾ ਸਵਾਤੀ ਟਿਵਾਣਾ ਵੱਲੋਂ ਗੋਆ ਦੀ ਅਜ਼ਾਦੀ ਦੇ ਮਹਾਨ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ‘ਤੇ ਪੰਜਾਬ ਸਰਕਾਰ ਵੱਲੋਂ 15 ਅਗਸਤ ਨੂੰ ਪਿੰਡ ਈਸੜੂ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੇ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਸ਼ੁੱਕਰਵਾਰ ਨੂੰ ਪਿੰਡ ਈਸੜੂ ਵਿਖੇ ਮੀਟਿੰਗ ਕੀਤੀ। ਇਸ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਐਸ.ਡੀ.ਐਮ ਸਵਾਤੀ ਟਿਵਾਣਾ ਵੱਲੋਂ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਰਾਜ ਪੱਧਰੀ ਸਮਾਗਮ ਨੂੰ ਸਫਲ ਬਣਾਉਣ ਅਤੇ ਪੁਖਤਾ ਪ੍ਰਬੰਧ ਕਰਨ ਲਈ…

Read More

ਅੱਜ ਮਿਤੀ 14.08.2026 ਨੂੰ ਮੈਡਮ ਹਰਪ੍ਰੀਤ ਕੌਰ ਰੰਧਾਵਾ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼-ਜੱਜ-ਸਹਿਤ-ਚੇਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਜੀ ਵੱਲੋਂ ਭਾਰਤ ਦੇ 80ਵੇਂ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ, ਜਿਲ੍ਹਾ ਕੋਰਟ ਕੰਪਲੈਕਸ, ਲੁਧਿਆਣਾ ਵਿਖੇ ਰੁੱਖ ਲਗਾਓ ਮੁਹਿੰਮ ਤਹਿਤ ਬੂਟੇ ਲਗਾਏ ਗਏ। ਇਸ ਮੌਕੇ ਸਮੂਹ ਮਾਨਯੋਗ ਜੁਡੀਸ਼ੀਅਲ ਅਫ਼ਸਰ ਸਾਹਿਬਾਨ, ਜਿਲ੍ਹਾ ਬਾਰ ਐਸੋਸੀਏਸ਼ਨ ਦੇ ਮਾਨਯੋਗ ਪ੍ਰਧਾਨ ਅਤੇ ਸੈਕਟਰੀ, ਵਣ ਰੇਂਜ਼ ਅਫ਼ਸਰ ਅਤੇ ਕਰਮਚਾਰੀ ਹਾਜ਼ਰ ਸਨ।ਇਸ ਮੌਕੇ ਮੈਡਮ ਹਰਪ੍ਰੀਤ ਕੌਰ ਰੰਧਾਵਾ ਜੀ ਨੇ ਕਿਹਾ ਕਿ ਵਾਤਾਵਰਣ ਦੀ ਸੰਭਾਲ ਅੱਜ ਦੇ ਸਮੇਂ ਦੀ ਅਹਿਮ ਲੋੜ ਹੈ ਅਤੇ ਸਾਫ਼-ਸੁਥਰਾ ਤੇ ਹਰਾ-ਭਰਾ ਵਾਤਾਵਰਣ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਡੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਰੁੱਖ ਸਾਨੂੰ ਸਾਫ਼…

Read More

ਲੁਧਿਆਣਾ, 13 ਅਗਸਤ: 80ਵੇਂ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਵੀਰਵਾਰ ਨੂੰ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਲੁਧਿਆਣਾ ਦੇ ਮੈਦਾਨ ਵਿੱਚ ਹੋਈ। ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਪਰੇਡ ਦੀ ਪ੍ਰਧਾਨਗੀ ਕੀਤੀ ਅਤੇ ਝੰਡਾ ਲਹਿਰਾਇਆ। ਉਨ੍ਹਾਂ ਨੇ ਪਰੇਡ ਕਮਾਂਡਰ ਪੀ.ਪੀ.ਐਸ ਅਫਸਰ ਹਰਸ਼ਪ੍ਰੀਤ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ (ਪੁਰਸ਼ ਅਤੇ ਮਹਿਲਾ), ਪੰਜਾਬ ਹੋਮ ਗਾਰਡ, ਐਨ.ਸੀ.ਸੀ ਸਕਾਊਟਸ (ਲੜਕੇ ਅਤੇ ਲੜਕੀਆਂ) ਅਤੇ ਹੋਰਾਂ ਸਮੇਤ ਮਾਰਚ ਪਾਸਟ ਵਿੱਚ ਭਾਗ ਲੈਣ ਵਾਲੀਆਂ ਟੁਕੜੀਆਂ ਤੋਂ ਸਲਾਮੀ ਵੀ ਲਈ। ਇਸ ਮੌਕੇ ਡਿਪਟੀ ਕਮਿਸ਼ਨਰ ਦੇ ਨਾਲ ਡੀ.ਸੀ.ਪੀ. ਹਰਪਾਲ ਸਿੰਘ ਅਤੇ ਏ.ਡੀ.ਸੀ. ਸ੍ਰੀਮਤੀ ਸ਼ਿਖਾ ਭਗਤ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਰਹੇ। ਮਾਰਚ ਪਾਸਟ ਤੋਂ ਬਾਅਦ ਵਿਦਿਆਰਥੀਆਂ…

Read More

ਈਸੜੂ, ਖੰਨਾ, (ਲੁਧਿਆਣਾ) 13, ਅਗਸਤ: ਵਧੀਕ ਡਿਪਟੀ ਕਮਿਸ਼ਨਰ ਖੰਨਾ ਸ੍ਰੀਮਤੀ ਜਸ਼ਨਪ੍ਰੀਤ ਕੌਰ ਗਿੱਲ ਵੱਲੋਂ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਵਸ ਸਬੰਧੀ 15 ਅਗਸਤ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਪਿੰਡ ਈਸੜੂ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਏ.ਡੀ.ਸੀ ਸ੍ਰੀਮਤੀ ਜਸ਼ਨਪ੍ਰੀਤ ਕੌਰ ਗਿੱਲ ਨੇ ਦੱਸਿਆ ਕਿ ਪੰਜਾਬ ਦੇ ਵਿੱਤ, ਯੋਜਨਾ, ਪ੍ਰੋਗਰਾਮ ਲਾਗੂਕਰਨ, ਕਰ ਤੇ ਆਬਕਾਰੀ ਅਤੇ ਟਰਾਂਸਪੋਰਟ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਪਿੰਡ ਈਸੜੂ ਵਿਖੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਵਸ ਤੇ ਰਾਜ ਪੱਧਰੀ ਸਮਾਗਮ ਮੌਕੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ। ਰਾਜ ਪੱਧਰੀ ਸਮਾਗਮ ਸਬੰਧੀ ਪਿੰਡ ਈਸੜੂ ਵਿਖੇ ਸਿਵਲ ਅਤੇ…

Read More