- ਪੰਜਾਬ ਦੇ 1,746 ਹੋਰ ਨੌਜਵਾਨਾਂ ਨੂੰ ਪੁਲਿਸ ‘ਚ ਮਿਲੀ ਸਰਕਾਰੀ ਨੌਕਰੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੌਂਪੇ ਨਿਯੁਕਤੀ ਪੱਤਰ
- ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ-ਭਾਦਲਾ ਰੋਡ ਦੇ ਨਵੀਨੀਕਰਨ ਕਾਰਜਾਂ ਦਾ ਲਿਆ ਜਾਇਜ਼ਾ
- ਐਸ.ਆਰ.ਐਸ. ਪੋਲੀਟੈਕਨਿਕ ਕਾਲਜ, ਲੁਧਿਆਣਾ ਵੱਲੋਂ ਸੁਜ਼ੂਕੀ ਮੋਟਰਸਾਈਕਲ ਇੰਡੀਆ ਪ੍ਰਾ. ਲਿਮਟਿਡ ਦੇ ਸਹਿਯੋਗ ਨਾਲ ਸੜਕ ਸੁਰੱਖਿਆ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ
- ਪੁਰਾਣੇ ਸ਼ਹਿਰ ਵਿੱਚ ਜਾਮ ਪਈ ਵੱਡੀ ਸੀਵਰੇਜ ਲਾਈਨ ਦੀ ਸਫ਼ਾਈ ਲਈ ਨਗਰ ਨਿਗਮ ਨੇ ਲਗਾਈਆਂ ਸਵਿਸ-ਜਰਮਨ ਮਸ਼ੀਨਾਂ
- *ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਚੌਥੇ ਸੀਜ਼ਨ ਲਈ ਕਿਊ ਆਰ (QR) ਕੋਡ ਜਾਰੀ
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਵਿਧਾਨਸਭਾ ਹਲਕਾ ਜਲੰਧਰ ਪੱਛਮੀ ਦੇ 10 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ
- ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ ਬਾਲੀ
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਫਾਈ ਸੇਵਕਾਂ ਦੀ ਹੜਤਾਲ ਖਤਮ ਕਰਵਾਈ
Author: Pushminder Sidhu
ਭਾਸ਼ਾ ਵਿਭਾਗ ਵੱਲੋਂ ਗੁਰੂ ਨਾਨਕ ਭਵਨ ਵਿਖੇ ਨਾਟਕ ਸੰਬੰਧੀ ਸਮਾਗਮ ਮਾਣਯੋਗ ਮੁੱਖ ਮੰਤਰੀ ਪੰਜਾਬ, ਸ.ਭਗਵੰਤ ਸਿੰਘ ਮਾਨ ਅਤੇ ਮੰਤਰੀ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਵਿੱਚ ਮਾਂ-ਬੋਲੀ ਪੰਜਾਬੀ ਦਾ ਮਾਣ ਅਤੇ ਰੁਤਬਾ ਉੱਚਾ ਕਰਨ ਲਈ ਅਨੇਕ ਤਰ੍ਹਾਂ ਦੇ ਟੀਚੇ ਨਿਰਧਾਰਤ ਕੀਤੇ ਗਏ ਹਨ। ਨਿਰਦੇਸ਼ਕ ਭਾਸ਼ਾ ਵਿਭਾਗ ਪੰਜਾਬ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ਵਿੱਚ ਭਾਸ਼ਾ ਵਿਭਾਗ ਦੁਆਰਾ ਬਹੁਤ ਉਤਸ਼ਾਹ ਨਾਲ਼ ਇਹਨਾਂ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਕਾਰਜ ਕੀਤੇ ਜਾ ਰਹੇ ਹਨ। ਇਸੇ ਕੜੀ ਵਿੱਚ ਜ਼ਿਲ੍ਹਾ ਭਾਸ਼ਾ ਦਫ਼ਤਰ, ਲੁਧਿਆਣਾ ਦੁਆਰਾ ਗੁਰੂ ਨਾਨਕ ਭਵਨ ਲੁਧਿਆਣਾ ਦੇ ਸੋਹਣ ਲਾਲ ਪਾਹਵਾ ਆਡੀਟੋਰੀਅਮ ਵਿਖੇ ਨਾਟਕ ਦਾ ਮੰਚਨ ਕਰਵਾਇਆ ਗਿਆ। ਭਾਸ਼ਾ ਅਫ਼ਸਰ…
ਬੁੱਢੇ ਦਰਿਆ ਅਤੇ ਘੱਗਰ ਦਰਿਆ ਬਾਰੇ ਵਿਧਾਨ ਸਭਾ ਕਮੇਟੀ ਨੇ ਸ਼ੁੱਕਰਵਾਰ ਨੂੰ 225 ਐਮ.ਐਲ.ਡੀ ਜਮਾਲਪੁਰ ਸੀਵਰ ਟ੍ਰੀਟਮੈਂਟ ਪਲਾਂਟ (ਐਸ.ਟੀ.ਪੀ) ਵਿਖੇ ਹੋਈ ਇੱਕ ਮੀਟਿੰਗ ਦੌਰਾਨ ਬੁੱਢੇ ਦਰਿਆ ਨੂੰ ਮੁੜ ਸੁਰਜੀਤ ਕਰਨ ਦੇ ਪ੍ਰੋਜੈਕਟ ਦੀ ਸਮੀਖਿਆ ਕੀਤੀ। ਵਿਧਾਨ ਸਭਾ ਕਮੇਟੀ ਦੇ ਚੇਅਰਮੈਨ, ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਨੇ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ, ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਸਮੇਤ ਹੋਰਾਂ ਨੇ ਮੀਟਿੰਗ ਵਿੱਚ ਹਿੱਸਾ ਲਿਆ। ਮੀਟਿੰਗ ਦੌਰਾਨ, ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਗੋਬਰ ਅਤੇ ਅਣਸੋਧੇ ਉਦਯੋਗਿਕ ਗੰਦੇ ਪਾਣੀ ਦੇ ਦਰਿਆ ਵਿੱਚ ਵਹਾਅ ਨੂੰ ਰੋਕਣ ਲਈ ਜ਼ਰੂਰੀ…
ਪੰਜਾਬ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਅਬਦੁਲ ਬਾਰੀ ਸਲਮਾਨੀ ਵੱਲੋਂ ਲੁਧਿਆਣਾ ਜੇਲ੍ਹ ਦਾ ਵਿਸ਼ੇਸ਼ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਰਮਜ਼ਾਨ ਦੇ ਮਹੀਨੇ ਦੌਰਾਨ ਮੁਸਲਿਮ ਕੈਦੀਆਂ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਜਾਂਚ ਕੀਤੀ।ਉਨ੍ਹਾਂ ਅੱਗੇ ਦੱਸਿਆ ਕਿ ਜੇਲ੍ਹ ਵਿੱਚ ਵੱਖ-ਵੱਖ ਕੇਸਾਂ ਵਿੱਚ 150 ਦੇ ਕਰੀਬ ਮੁਸਲਿਮ ਕੈਦੀ ਹਨ ਜਿਨ੍ਹਾਂ ਲਈ ਰਮਜ਼ਾਨ ਦੇ ਮਹੀਨੇ ਵਿੱਚ ਰੋਜ਼ੇ ਰੱਖਣ ਲਈ ਸਰਕਾਰ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਸਵੇਰ ਦੀ ਸੇਹਰੀ ਅਤੇ ਸ਼ਾਮ ਦੀ ਇਫਤਾਰੀ ਵਿੱਚ ਫਲ ਅਤੇ ਭੋਜਨ ਦੇਣ ਦੇ ਨਾਲ-ਨਾਲ ਰਾਤ ਨੂੰ ਤਰਬੀਹ ਦੀ ਨਮਾਜ਼ ਲਈ ਵੀ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਦੌਰਾਨ ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਕਮਿਸ਼ਨ ਸਜ਼ਾ ਪੂਰੀ…
ਪੰਜਾਬ ਸਰਕਾਰ ਵੱਲੋਂ ਗਰੀਬ ਪਰਿਵਾਰਾਂ ਦੀ ਸਹਾਇਤਾ ਲਈ ਰਾਸ਼ਟਰੀ ਪਰਿਵਾਰਿਕ ਲਾਭ ਸਕੀਮ ਤਹਿਤ ਘਰ ਦੇ ਕਮਾਉ ਮੁੱਖੀ ਦੀ ਮੌਤ ਹੋ ਜਾਣ ‘ਤੇ ਪਰਿਵਾਰ ਨੂੰ 20,000/- ਰੁਪਏ ਦੀ ਯੱਕ-ਮੁਸ਼ਤ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਕਿਸੇ ਵੀ ਪ੍ਰਕਾਰ ਦੀ ਮੌਤ (ਕੁਦਰਤੀ ਜਾਂ ਹੋਰ ਕਾਰਨ ਕਰਕੇ) ਹੋਣ ਦੀ ਸਥਿਤੀ ਵਿੱਚ ਗਰੀਬ ਪਰਿਵਾਰ ਨਿਰਧਾਰਿਤ ਯੋਗਤਾਵਾਂ ਪੂਰੀ ਕਰਨ ‘ਤੇ ਇਸ ਸਕੀਮ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਨੇ ਦੱਸਿਆ ਕਿ ਪਰਿਵਾਰ ਵਿੱਚ ਕੋਈ ਮਹਿਲਾ, ਜੋ ਘਰ ਦੀ ਆਮਦਨ ਦਾ ਸਰੋਤ ਹੋਵੇ, ਉਹ ਵੀ ਘਰ ਦੀ ਕਮਾਉ ਮੁੱਖੀ…
ਸੂਬੇ ਦੇ ਸਰਕਾਰੀ ਸਕੂਲਾਂ ਦੇ ਪ੍ਰਦਰਸ਼ਨ ਨੂੰ ਹੋਰ ਬਿਹਤਰ ਕਰਨ ਅਤੇ ਮੁਕਾਬਲੇ ਦਾ ਹੁਨਰ ਪੈਦਾ ਕਰਨ ਲਈ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਕੁੱਲ 11 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਨਾਲ 161 ਸਰਕਾਰੀ ਸਕੂਲਾਂ ਨੂੰ “ਬੈਸਟ ਸਕੂਲ ਐਵਾਰਡ” ਨਾਲ ਸਨਮਾਨਿਤ ਕੀਤਾ।ਇੱਥੇ ਐਮ.ਸੀ. ਭਵਨ ਵਿਖੇ ਪੁਰਸਕਾਰ ਵੰਡ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੈਸ਼ਨ 2023-24 ਲਈ 92 ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਅਤੇ ਸੈਸ਼ਨ 2024-25 ਲਈ 69 ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹਰੇਕ ਪ੍ਰਾਇਮਰੀ ਸਕੂਲ ਨੂੰ 2.5 ਲੱਖ…
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦਾ ਸ਼ਿਕਾਰ ਹੋਣ ਤੋਂ ਬਚਾਉਣ ਦੇ ਉਦੇਸ਼ ਨਾਲ ਆਪਣੀ ਕਿਸਮ ਦੀ ਪਹਿਲੀ ਪਹਿਲਕਦਮੀ ਵਿੱਚ ਪੰਜਾਬ ਪੁਲਿਸ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਐਜੂਕੇਸ਼ਨਲ ਮਲਟੀਮੀਡੀਆ ਰਿਸਰਚ ਸੈਂਟਰ (ਈਐਮਆਰਸੀ) ਨਾਲ ਗਠਜੋੜ ਕੀਤਾ ਹੈ, ਜਿਸ ਤਹਿਤ ਸੂਬੇ ਭਰ ਦੇ ਸਕੂਲਾਂ ਅਤੇ ਸੰਵੇਦਨਸ਼ੀਲ ਸਥਾਨਾਂ ‘ਤੇ 10 ਘੰਟੇ ਦਾ ਵਿਆਪਕ ਨਸ਼ਾ ਵਿਰੋਧੀ ਜਾਗਰੂਕਤਾ ਕੋਰਸ ਸ਼ੁਰੂ ਕੀਤਾ ਜਾਵੇਗਾ। ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੀ ਮੌਜੂਦਗੀ ਵਿੱਚ ਏਡੀਜੀਪੀ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਨੀਲਾਭ ਕਿਸ਼ੋਰ, ਰਜਿਸਟਰਾਰ ਪੰਜਾਬੀ ਯੂਨੀਵਰਸਿਟੀ ਪ੍ਰੋ. (ਡਾ.) ਸੰਜੀਵ ਪੁਰੀ ਅਤੇ…
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਦੀ ਸੁਹਿਰਦ ਨਿਗਰਾਨੀ ਹੇਠ ਪੰਜਾਬ ਸਰਕਾਰ, ਬਾਗਬਾਨੀ ਖੇਤਰ ਵਿੱਚ ਬੇਮਿਸਾਲ ਵਿਕਾਸ ਕਰ ਰਹੀ ਹੈ। ਬਾਗਬਾਨੀ ਵਿਭਾਗ, ਜੋ ਪੰਜਾਬ ਵਿੱਚ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏ.ਆਈ.ਐਫ਼.) ਲਾਗੂ ਕਰਨ ਲਈ ਨੋਡਲ ਏਜੰਸੀ ਵੀ ਹੈ, ਨੇ ਸ਼ੁੱਕਰਵਾਰ ਨੂੰ ਪ੍ਰਗਤੀ ਦਾ ਜਾਇਜ਼ਾ ਲੈਣ ਅਤੇ ਚੋਟੀ ਦੇ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਸਨਮਾਨਿਤ ਕਰਨ ਲਈ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟਰੇਸ਼ਨ (ਮੈਗਸੀਪਾ) ਚੰਡੀਗੜ੍ਹ ਵਿਖੇ ਇੱਕ ਸੂਬਾ ਪੱਧਰੀ ਸੰਮੇਲਨ ਕਰਵਾਇਆ। ਇਸ ਸਮਾਗਮ ਵਿੱਚ ਬਾਗਬਾਨੀ, ਰੱਖਿਆ ਸੇਵਾਵਾਂ ਭਲਾਈ ਅਤੇ ਆਜ਼ਾਦੀ ਘੁਲਾਟੀਆਂ ਬਾਰੇ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦੋਂ ਕਿ ਸ੍ਰੀ…
‘ਯੁੱਧ ਨਸ਼ਿਆਂ ਵਿਰੁੱਧ’ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਨਸ਼ੀਲੇ ਪਦਾਰਥਾਂ ਦੇ ਗੈਰ-ਕਾਨੂੰਨੀ ਵਪਾਰ ਨਾਲ ਨਜਿੱਠਣ ਲਈ ਇਸ ਫ਼ੈਸਲਾਕੁਨ ਕਦਮ ਤਹਿਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਚ ਸ਼ਾਮਲ ਵਿਅਕਤੀਆਂ ਵਿਰੁੱਧ ਇਕ ਸਖ਼ਤ ਜ਼ੀਰੋ-ਟੌਲਰੈਂਸ ਨੀਤੀ ਅਪਣਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਬੁਰਾਈ ਵਿਚ ਸ਼ਾਮਲ ਕਿਸੇ ਵੀ ਵਿਅਕਤੀ ਜਾਂ ਅਪਰਾਧੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਸ ਦਾ ਅਹੁਦਾ ਜਾਂ ਪ੍ਰਭਾਵ ਕੋਈ ਵੀ ਹੋਵੇ।ਸੂਬੇ ਭਰ ਵਿਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਜ਼ਿਲ੍ਹਿਆਂ ਦੇ ਆਪਣੇ ਦੌਰੇ ਦੇ ਦੂਜੇ ਪੜਾਅ ਦੌਰਾਨ ਸ਼ਹੀਦ ਭਗਤ ਸਿੰਘ ਨਗਰ ਵਿਖੇ ਸਿਵਲ…
ਵਿਦੇਸ਼ ਮੰਤਰੀ ਇਸ ਸਮੇਂ ਬ੍ਰਿਟੇਨ ਅਤੇ ਆਇਰਲੈਂਡ ਦੇ ਛੇ ਦਿਨਾਂ ਦੌਰੇ ‘ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਨੀਤੀ ‘ਤੇ ਚਰਚਾ ਕੀਤੀ। ਜੈਸ਼ੰਕਰ ਨੇ ਕਿਹਾ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਅਗਵਾਈ ਹੇਠ ਅਮਰੀਕੀ ਸਰਕਾਰ ਬਹੁਧਰੁਵੀਤਾ ਵੱਲ ਵਧ ਰਹੀ ਹੈ, ਜੋ ਕਿ ਭਾਰਤ ਦੇ ਹਿੱਤਾਂ ਦੇ ਅਨੁਸਾਰ ਹੈ। ਦੋਵੇਂ ਦੇਸ਼ ਦੁਵੱਲੇ ਵਪਾਰ ਸਮਝੌਤੇ ਦੀ ਜ਼ਰੂਰਤ ‘ਤੇ ਸਹਿਮਤ ਹੋਏ ਹਨ। ਬੁੱਧਵਾਰ ਸ਼ਾਮ ਨੂੰ ਲੰਡਨ ਦੇ ਚੈਥਮ ਹਾਊਸ ਥਿੰਕ ਟੈਂਕ ਵਿਖੇ ਆਯੋਜਿਤ ‘ਭਾਰਤ ਦਾ ਉਭਾਰ ਅਤੇ ਦੁਨੀਆ ਵਿੱਚ ਭੂਮਿਕਾ’ ਸਿਰਲੇਖ ਵਾਲੇ ਇੱਕ ਪ੍ਰੋਗਰਾਮ ਵਿੱਚ, ਜੈਸ਼ੰਕਰ ਤੋਂ ਟਰੰਪ ਪ੍ਰਸ਼ਾਸਨ ਦੇ ਪਹਿਲੇ ਹਫ਼ਤਿਆਂ ਅਤੇ ਪਰਸਪਰ ਟੈਰਿਫਾਂ ਬਾਰੇ ਉਨ੍ਹਾਂ ਦੇ ਵਿਚਾਰਾਂ ਬਾਰੇ…
ਬੀਤੇ ਦਿਨੀ ਅੰਮ੍ਰਿਤਸਰ ਦੇ ਰਾਜਾਸਾਂਸੀ ਇਲਾਕੇ ਵਿੱਚ ਹੋਈ ਭਾਰੀ ਗੜੇਮਾਰੀ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਦਾ ਜਾਇਜ਼ਾ ਲੈਣ ਅਤੇ ਪੀੜਤ ਕਿਸਾਨਾਂ ਨੂੰ ਮਿਲਣ ਲਈ ਮੌਕੇ ਉੱਤੇ ਪੁੱਜੇ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇੰਨਾ ਫਸਲਾਂ ਦੀ ਥਾਂ ਮੱਕੀ ਅਤੇ ਮੂੰਗੀ, ਜਿਸ ਦੀ ਬਿਜਾਈ ਦਾ ਸੀਜਨ ਚੱਲ ਰਿਹਾ ਹੈ, ਦੀ ਬਿਜਾਈ ਕਰਨ ਲਈ ਪੀੜਿਤ ਕਿਸਾਨਾਂ ਨੂੰ ਬੀਜ ਪੰਜਾਬ ਸਰਕਾਰ ਸਬਸਿਡੀ ਉੱਤੇ ਦੇਵੇਗੀ। ਉਹਨਾਂ ਕਿਹਾ ਕਿ ਬੀਤੇ ਦਿਨੀਂ ਉਹਨਾਂ ਇਸ ਬਾਬਤ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਨਾਲ ਗੱਲ ਕੀਤੀ ਸੀ, ਜਿਨਾਂ ਨੇ ਤੁਰੰਤ ਹੀ ਕਿਸਾਨਾਂ ਦੀ ਗੱਲ ਸੁਣਦੇ ਹੋਏ ਖੇਤੀਬਾੜੀ ਮੰਤਰੀ ਨੂੰ ਹਦਾਇਤ ਕੀਤੀ ਸੀ ਕਿ ਉਹ ਇੰਨਾ…

