- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ
- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ
- ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਸਬੰਧੀ ਦਾਅਵਾ ਗੁੰਮਰਾਹਕੁੰਨ
- ਨਸ਼ਾ ਮੁਕਤੀ ਮੋਰਚਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ, ਨਸ਼ੇ ਖ਼ਿਲਾਫ਼ ਰਣਨੀਤੀ ’ਤੇ ਕੀਤੀ ਚਰਚਾ
- ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਦੀ ਸਫਲ ਆਯੋਜਨ
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
Author: Pushminder Sidhu
ਲੁਧਿਆਣਾ, 13 ਅਗਸਤ: ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਸ਼ਡਿਊਲ ਅਨੁਸਾਰ ਯੋਗਤਾ ਮਿਤੀ 01 ਅਕਤੂਬਰ 2026 ਦੇ ਆਧਾਰ ਤੇ ਫੋਟੋ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਮਿਤੀ 13 ਅਗਸਤ 2026 ਨੂੰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕਰਵਾਈ ਗਈ। ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਹਿਮਾਂਸ਼ੂ ਜੈਨ ਵੱਲੋ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਵੱਲੋ ਦੱਸਿਆ ਗਿਆ ਕਿ ਡਰਾਫਟ ਵੋਟਰ ਸੂਚੀ ਵਿੱਚ ਕੁੱਲ ਵੋਟਰਾਂ ਦੀ ਗਿਣਤੀ 22,67,911 ਹੈ। ਜਿਸ ਵਿੱਚ 11,96,869 ਪੁਰਸ਼, 10,70,962 ਔਰਤਾਂ, 80 ਟ੍ਰਾਂਸਜੈਂਡਰ, 57 ਐਨ.ਆਰ.ਆਈ ਵੋਟਰ ਸ਼ਾਮਿਲ ਹਨ। ਪੋਲਿੰਗ ਸਟੇਸ਼ਨ ਦੀ ਰੇਸ਼ਲਾਈਜੇਸ਼ਨ ਉਪਰੰਤ 3031 ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ। ਜਿਹਨਾਂ ਵਿੱਚ…
ਲੁਧਿਆਣਾ, 12 ਅਗਸਤ: ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ (ਵੀ.ਐਸ.ਐਸ.ਐਲ) ਆਪਣੇ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐਸ.ਆਰ) ਪ੍ਰੋਜੈਕਟ ਤਹਿਤ ਲੁਧਿਆਣਾ ਸ਼ਹਿਰ ਨੂੰ ਹੋਰ ਹਰਾ-ਭਰਾ, ਸੁੰਦਰ ਅਤੇ ਵਾਤਾਵਰਣ ਪੱਖੋਂ ਮਜ਼ਬੂਤ ਬਣਾਉਣ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ। ‘ਪ੍ਰਕ੍ਰਿਤੀ ਲੁਧਿਆਣਾ’ ਪਹਿਲਕਦਮੀ ਅਧੀਨ ਸ਼ਹਿਰ ਦੀਆਂ ਹਰੀਆਂ ਪੱਟੀਆਂ, ਜੰਗਲਾਂ ਅਤੇ ਪਾਰਕਾਂ ਦੇ ਵਿਕਾਸ ਅਤੇ ਬੰਜਰ ਜ਼ਮੀਨਾਂ ਨੂੰ ਹਰੇ ਭਰੇ ਖੇਤਰਾਂ ਵਿੱਚ ਤਬਦੀਲ ਕਰਨ ਲਈ ਵਿਸ਼ੇਸ਼ ਕੰਮ ਕੀਤਾ ਜਾ ਰਿਹਾ ਹੈ। ਵੀ.ਐਸ.ਐਸ.ਐਲ ਦੇ ਚੇਅਰਮੈਨ ਸ੍ਰੀ ਸਚਿਤ ਜੈਨ, ਕਾਰਜਕਾਰੀ ਨਿਰਦੇਸ਼ਕ ਸ੍ਰੀਮਤੀ ਸੌਮਿਆ ਜੈਨ ਅਤੇ ਕਾਰਜਕਾਰੀ ਨਿਰਦੇਸ਼ਕ ਸ੍ਰੀ ਆਰ.ਕੇ. ਰੇਵਾੜੀ ਦੀ ਅਗਵਾਈ ਹੇਠ ਇਹ ਪਹਿਲਕਦਮੀ ਵਾਤਾਵਰਣ ਸੰਭਾਲ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋ ਰਹੀ ਹੈ। ਫੋਕਲ ਪੁਆਇੰਟ ਸਮੇਤ ਲੁਧਿਆਣਾ ਦੇ ਵੱਖ-ਵੱਖ…
ਖੰਨਾ, (ਲੁਧਿਆਣਾ), 12 ਅਗਸਤ: ਬੈਂਕਾਂ ਅਤੇ ਵਿੱਤੀ ਸੰਸਥਾਵਾਂ ਦੀ ਸੁਰੱਖਿਆ ਨੂੰ ਲੈ ਕੇ ਖੰਨਾ ਪੁਲਿਸ ਦੀ ਗੰਭੀਰਤਾ ਉਸ ਸਮੇਂ ਸਪੱਸ਼ਟ ਹੋਈ, ਜਦੋਂ ਐੱਸ.ਐੱਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਖੁਦ ਵੱਖ-ਵੱਖ ਬੈਂਕਾਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦੀ ਜਾਂਚ ਕੀਤੀ। ਐੱਸਐੱਸਪੀ ਦੇ ਇਸ ਸਿੱਧੇ ਨਿਰੀਖਣ ਨਾਲ ਬੈਂਕ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੁਰੱਖਿਆ ਪ੍ਰਤੀ ਹੋਰ ਸੁਚੇਤ ਰਹਿਣ ਦਾ ਸੰਦੇਸ਼ ਮਿਲਿਆ। ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਬੈਂਕਾਂ ਵਿੱਚ ਪਹੁੰਚ ਕੇ ਦਾਖ਼ਲੇ ਅਤੇ ਬਾਹਰ ਜਾਣ ਦੇ ਰਸਤੇ, ਸੁਰੱਖਿਆ ਕਰਮਚਾਰੀਆਂ ਦੀ ਤਾਇਨਾਤੀ, ਸੀਸੀਟੀਵੀ ਕੈਮਰੇ, ਅਲਾਰਮ ਸਿਸਟਮ ਅਤੇ ਹੋਰ ਸੁਰੱਖਿਆ ਪ੍ਰਬੰਧਾਂ ਦੀ ਜਾਂਚ ਕੀਤੀ। ਇਸ ਦੌਰਾਨ ਉਨ੍ਹਾਂ ਨੇ ਖਾਸ ਤੌਰ ’ਤੇ ਕਰੰਸੀ ਚੈਸਟ ਅਤੇ ਕੈਸ਼ ਵੈਨ ਦੀ…
ਖੰਨਾ, (ਲੁਧਿਆਣਾ), 12 ਅਗਸਤ: ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਡਾਇਰੈਕਟਰ ਡਾ. ਸੁਨੀਲ ਬਾਂਸਲ ਨੇ ਖੰਨਾ ਸਿਵਲ ਹਸਪਤਾਲ ਦਾ ਦੌਰਾ ਕਰਕੇ ਸਿਹਤ ਸੇਵਾਵਾਂ ਅਤੇ ਹਸਪਤਾਲ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਹਸਪਤਾਲ ਪਹੁੰਚਣ ’ਤੇ ਐਸ.ਐਮ.ਓ ਡਾ. ਮਨਿੰਦਰ ਸਿੰਘ ਭਸੀਨ ਸਮੇਤ ਸਮੂਹ ਸਟਾਫ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਦੌਰੇ ਦੌਰਾਨ ਡਾਇਰੈਕਟਰ ਡਾ. ਸੁਨੀਲ ਬਾਂਸਲ ਨੇ ਹਸਪਤਾਲ ਦੇ ਐਮਰਜੈਂਸੀ ਵਾਰਡ, ਜਨਰਲ ਵਾਰਡ, ਸਰਜਰੀ ਵਾਰਡ, ਜੱਚਾ-ਬੱਚਾ ਇਮਾਰਤ, ਦਵਾਈ ਸਟੋਰ ਸਮੇਤ ਵੱਖ-ਵੱਖ ਹਿੱਸਿਆਂ ਦਾ ਨਿਰੀਖਣ ਕੀਤਾ। ਉਨ੍ਹਾਂ ਹਸਪਤਾਲ ਵਿੱਚ ਇਲਾਜ ਅਧੀਨ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਹਸਪਤਾਲ ਦੀਆਂ ਸੇਵਾਵਾਂ ਤੇ ਪ੍ਰਬੰਧਾਂ ਸਬੰਧੀ ਮਰੀਜ਼ਾਂ ਤੋਂ ਫੀਡਬੈਕ…
*ਕਰਤਾਰਪੁਰ (ਜਲੰਧਰ); 9 ਅਗਸਤ* ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਦੀਵੀ ਸਿੱਖਿਆਵਾਂ ਅਤੇ ਇਲਾਹੀ ਸੰਦੇਸ਼ ਪ੍ਰਤੀ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਵਿਖੇ ‘ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ’ ਦਾ ਨੀਂਹ ਪੱਥਰ ਰੱਖਿਆ। ਇਸ ਪਵਿੱਤਰ ਮੌਕੇ ਡੇਰਾ ਸੱਚਖੰਡ ਬੱਲਾਂ ਦੇ ਪਦਮ ਸ੍ਰੀ ਸੰਤ ਨਿਰੰਜਨ ਦਾਸ ਜੀ, ਬਾਲ ਨਾਥ ਆਸ਼ਰਮ ਦੇ ਸੰਤ ਪ੍ਰਗਟ ਨਾਥ ਜੀ, ਕਠਾਰ ਦੇ ਸੰਤ ਪਰਦੀਪ ਦਾਸ ਜੀ, ਸੰਤ ਤੇਜਾ ਸਿੰਘ ਜੀ, ਸੰਤ ਨਿਰਮਲ ਦਾਸ ਜੀ ਜੌੜੇ ਵਾਲੇ, ਸੰਤ ਲੇਖ ਰਾਜ ਜੀ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਮੌਜੂਦ ਸਨ। ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ…
ਲੁਧਿਆਣਾ, 9 ਅਗਸਤ: ਕੈਦੀਆਂ ਦੀ ਭਲਾਈ, ਸਿਹਤ ਸਹੂਲਤਾਂ ਅਤੇ ਰਹਿਣ-ਸਹਿਣ ਦੀਆਂ ਸਥਿਤੀਆਂ ਦਾ ਜਾਇਜ਼ਾ ਲੈਣ ਦੇ ਉਦੇਸ਼ ਨਾਲ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਅੱਜ ਕੇਂਦਰੀ ਜੇਲ੍ਹ ਅਤੇ ਬੋਰਸਟਲ ਜੇਲ੍ਹ ਦਾ ਵਿਆਪਕ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਜੇਲ੍ਹਾਂ ਵਿੱਚ ਕੈਦੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਬੁਨਿਆਦੀ ਸਹੂਲਤਾਂ, ਸਿਹਤ ਸੇਵਾਵਾਂ, ਸਫ਼ਾਈ ਪ੍ਰਬੰਧਾਂ ਅਤੇ ਰੋਜ਼ਾਨਾ ਦੀਆਂ ਲੋੜਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਜੇਲ੍ਹ ਵਿੱਚ ਬੰਦ ਕੈਦੀਆਂ ਨਾਲ ਸਿੱਧੀ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਚਿੰਤਾਵਾਂ ਸੁਣੀਆਂ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਕੈਦੀਆਂ ਦੀਆਂ ਜਾਇਜ਼ ਮੁਸ਼ਕਲਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣ ਅਤੇ ਜੇਲ੍ਹ ਪ੍ਰਬੰਧਨ ਵਿੱਚ ਲੋੜੀਂਦੇ ਸੁਧਾਰ ਲਿਆਉਣ…
ਲੁਧਿਆਣਾ, 9 ਅਗਸਤ: ਭਗਵਾਨ ਸ਼ਿਵ ਦੀ ਭਗਤੀ ਅਤੇ ਆਸਥਾ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਦਾ ਆਯੋਜਨ 14 ਅਗਸਤ ਨੂੰ ਦਰੇਸੀ ਗਰਾਊਂਡ, ਲੁਧਿਆਣਾ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਸਮਾਗਮ ਸ਼ਾਮ 6:30 ਵਜੇ ਸ਼ੁਰੂ ਹੋਵੇਗਾ, ਜਿਸ ਵਿੱਚ ਦੇਸ਼ ਦੇ ਪ੍ਰਸਿੱਧ ਗਾਇਕ ਕੈਲਾਸ਼ ਖੇਰ ਆਪਣੀ ਭਗਤੀਮਈ ਪੇਸ਼ਕਾਰੀ ਰਾਹੀਂ ਸ਼ਰਧਾਲੂਆਂ ਨੂੰ ਨਿਹਾਲ ਕਰਨਗੇ। ਇਸ ਸਬੰਧੀ ਲੁਧਿਆਣਾ ਵਿਖੇ ਕਰਵਾਈ ਪ੍ਰੈਸ ਕਾਨਫਰੰਸ ਦੌਰਾਨ ਵਿਧਾਇਕ ਕੁਲਵੰਤ ਸਿੰਘ ਸਿੱਧੂ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਚੌਧਰੀ ਮਦਨ ਲਾਲ ਬੱਗਾ, ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਅਤੇ ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਸਾਂਝੇ ਤੌਰ ’ਤੇ ਇਹ ਜਾਣਕਾਰੀ…
ਸਮਰਾਲਾ, (ਲੁਧਿਆਣਾ), 8 ਅਗਸਤ: ਨੌਜਵਾਨ ਕੁੜੀਆਂ ਅਤੇ ਔਰਤਾਂ ਵਿੱਚ ਸਿਹਤ, ਸਫਾਈ ਅਤੇ ਕਾਨੂੰਨੀ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਮੋਦਿਨੀ ਫਾਊਂਡੇਸ਼ਨ ਅਤੇ ਪ੍ਰਸਿੱਧ ਗਾਇਨੀਕੋਲੋਜਿਸਟ ਤੇ ਸਮਾਜ ਸੇਵਕ ਡਾ. ਨੀਲਮ ਸੋਢੀ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਗੋਸਲਾਂ ਵਿਖੇ ਇੱਕ ਵਿਸ਼ੇਸ਼ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਮਾਹਵਾਰੀ ਸਫਾਈ ਸਬੰਧੀ ਸਮਾਜਿਕ ਝਿਜਕ ਅਤੇ ਭਰਮਾਂ ਨੂੰ ਦੂਰ ਕਰਨਾ ਅਤੇ ਪੋਕਸੋ (POCSO) ਐਕਟ ਤਹਿਤ ਬਾਲ ਸੁਰੱਖਿਆ ਅਤੇ ਕਾਨੂੰਨੀ ਅਧਿਕਾਰਾਂ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਸੀ। ਸਬ-ਡਵੀਜ਼ਨਲ ਮੈਜਿਸਟ੍ਰੇਟ (ਐਸ.ਡੀ.ਐਮ.) ਸਮਰਾਲਾ ਗੁਰਸਿਮਰਨਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਵਿਦਿਆਰਥਣਾਂ ਨਾਲ ਖੁੱਲ੍ਹੇ ਅਤੇ ਇੰਟਰਐਕਟਿਵ ਸੈਸ਼ਨ…
ਲੁਧਿਆਣਾ, 08 ਅਗਸਤ (000) – ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਸੁਰਿੰਦਰ ਸਿੰਘ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਖੰਨਾ ਦੇ ਵਾਰਡ ਨੰ 27 ਅਤੇ ਵਿਨੋਦ ਨਗਰ ਵਿਖੇ ਦੁੱਧ ਖਪਤਕਾਰ ਜਾਗਰੁਕਤਾ ਕੈਂਪ ਲਗਾਇਆ ਗਿਆ ਜਿੱਥੇ ਦੁੱਧ ਦੇ ਨਮੂਨੇ ਲੈ ਮੌਕੇ ’ਤੇ ਹੀ ਕੀਤੀ ਪਰਖ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕੈਂਪ ਮੌਕੇ ਵਾਰਡ ਨੰਬਰ 27, ਸਮਰਾਲਾ ਰੋਡ ਵਿਖੇ ਦੁੱਧ ਦੇ 37 ਸੈਂਪਲ ਚੈਕ ਕੀਤੇ ਗਏ ਜਿਨ੍ਹਾ ਵਿਚੋ 13 ਵਿੱਚ ਪਾਣੀ ਦੀ ਮਾਤਰਾ ਵੱਧ ਪਾਈ ਗਈ ਜਦਕਿ ਬਾਕੀ ਸੈਂਪਲ ਮਿਆਰ ਅਨੁਸਾਰ ਪਾਏ ਗਏ ਅਤੇ ਉਨ੍ਹਾਂ ਵਿੱਚ ਕੋਈ ਹਾਨੀਕਾਰਕ ਤੱਤ ਨਹੀਂ ਪਾਇਆ ਗਿਆ। ਇਸ ਤੋਂ ਇਲਾਵਾ ਵਿਨੋਦ ਨਗਰ ਵਿਖੇ 36 ਸੈਂਪਲ ਚੈਕ ਕੀਤੇ ਗਏ ਜਿਨ੍ਹਾਂ…
ਚੰਡੀਗੜ੍ਹ/ਜਲੰਧਰ; 08 ਅਗਸਤ 2026: ਅੰਤਰਰਾਸ਼ਟਰੀ ਗੈਂਗਸਟਰਾਂ ਨਾਲ ਜੁੜੇ ਵੱਖ-ਵੱਖ ਅਪਰਾਧਾਂ ਦਾ ਪਰਦਾਫ਼ਾਸ਼ ਕਰਨ ਤੋਂ ਲੈ ਕੇ ਨਸ਼ਾ ਤਸਕਰਾਂ ਦੇ ਨੈੱਟਵਰਕ ਨੂੰ ਕਮਜ਼ੋਰ ਕਰਨ ਤੱਕ, ਕਮਿਸ਼ਨਰੇਟ ਪੁਲਿਸ ਜਲੰਧਰ ਨੇ ਸੰਗਠਿਤ ਅਪਰਾਧਾਂ ਲਈ ਘੱਟੋ-ਘੱਟ ਗੁੰਜਾਇਸ਼ ਨੂੰ ਯਕੀਨੀ ਬਣਾਇਆ ਹੈ। ਇਹ ਸਕਾਰਾਤਮਕ ਨਤੀਜਾ ਆਧੁਨਿਕ ਪੁਲਿਸਿੰਗ ਰਣਨੀਤੀ ਅਤੇ ਬਿਹਤਰ ਤਾਲਮੇਲ ਦਾ ਸਿੱਟਾ ਹੈ, ਜਿਸ ਤਹਿਤ ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਅਪਰਾਧਿਕ ਗਿਰੋਹਾਂ ਦੇ ਗੈਰ-ਕਾਨੂੰਨੀ ਵਿੱਤੀ ਸਰੋਤਾਂ, ਹਥਿਆਰਾਂ, ਆਵਾਜਾਈ, ਗੁੰਮਨਾਮੀ ਅਤੇ ਨਵੇਂ ਮੈਂਬਰਾਂ ਦੀ ਭਰਤੀ ਦੇ ਨੈੱਟਵਰਕ ਨੂੰ ਨਿਸ਼ਾਨਾ ਬਣਾਇਆ। ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤੇ ਗਏ ਹਰ ਅਭਿਆਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਦਿਆਂ, ਕਮਿਸ਼ਨਰੇਟ ਪੁਲਿਸ ਜਲੰਧਰ ਨੇ ਪਿਛਲੇ ਸੱਤ ਮਹੀਨਿਆਂ ਦੌਰਾਨ ਐਨਡੀਪੀਐੱਸ (ਨਾਰਕੋਟਿਕ ਡਰੱਗਜ਼ ਐਂਡ…

