- ਪੰਜਾਬ ਦੇ 1,746 ਹੋਰ ਨੌਜਵਾਨਾਂ ਨੂੰ ਪੁਲਿਸ ‘ਚ ਮਿਲੀ ਸਰਕਾਰੀ ਨੌਕਰੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੌਂਪੇ ਨਿਯੁਕਤੀ ਪੱਤਰ
- ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ-ਭਾਦਲਾ ਰੋਡ ਦੇ ਨਵੀਨੀਕਰਨ ਕਾਰਜਾਂ ਦਾ ਲਿਆ ਜਾਇਜ਼ਾ
- ਐਸ.ਆਰ.ਐਸ. ਪੋਲੀਟੈਕਨਿਕ ਕਾਲਜ, ਲੁਧਿਆਣਾ ਵੱਲੋਂ ਸੁਜ਼ੂਕੀ ਮੋਟਰਸਾਈਕਲ ਇੰਡੀਆ ਪ੍ਰਾ. ਲਿਮਟਿਡ ਦੇ ਸਹਿਯੋਗ ਨਾਲ ਸੜਕ ਸੁਰੱਖਿਆ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ
- ਪੁਰਾਣੇ ਸ਼ਹਿਰ ਵਿੱਚ ਜਾਮ ਪਈ ਵੱਡੀ ਸੀਵਰੇਜ ਲਾਈਨ ਦੀ ਸਫ਼ਾਈ ਲਈ ਨਗਰ ਨਿਗਮ ਨੇ ਲਗਾਈਆਂ ਸਵਿਸ-ਜਰਮਨ ਮਸ਼ੀਨਾਂ
- *ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਚੌਥੇ ਸੀਜ਼ਨ ਲਈ ਕਿਊ ਆਰ (QR) ਕੋਡ ਜਾਰੀ
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਵਿਧਾਨਸਭਾ ਹਲਕਾ ਜਲੰਧਰ ਪੱਛਮੀ ਦੇ 10 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ
- ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ ਬਾਲੀ
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਫਾਈ ਸੇਵਕਾਂ ਦੀ ਹੜਤਾਲ ਖਤਮ ਕਰਵਾਈ
Author: Pushminder Sidhu
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਅੱਜ ਸਰਬਸਮੰਤੀ ਨਾਲ ਕੌਮੀ ਖੇਤੀਬਾੜੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਕਿਸਾਨ ਵਿਰੋਧੀ ਦੱਸਦਿਆਂ ਰੱਦ ਕਰ ਦਿੱਤਾ ਹੈ।ਇਸ ਖਰੜੇ ਨੂੰ ਰੱਦ ਕਰਨ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੇਸ਼ ਕੀਤੇ ਮਤੇ ਉਤੇ ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਇਸ ਖਰੜੇ ਦਾ ਕੇਂਦਰ ਸਰਕਾਰ ਨੂੰ ਲਿਖਤੀ ਜਵਾਬ ਭੇਜ ਕੇ ਸਖ਼ਤ ਵਿਰੋਧ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਖਰੜੇ ਨੂੰ ਸੂਬਾ ਸਰਕਾਰ ਨੇ ਬਿਲਕੁਲ ਰੱਦ ਕਰ ਦਿੱਤਾ ਹੈ ਕਿਉਂਕਿ ਇਹ ਪੂਰੀ ਤਰ੍ਹਾਂ ਸੂਬੇ ਦੇ ਹਿੱਤਾਂ ਦੇ ਖਿਲਾਫ ਹੈ। ਭਗਵੰਤ ਸਿੰਘ…
ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਿਵਲ ਸਰਜਨ, ਦਫ਼ਤਰ, ਗੁਰਦਾਸਪੁਰ ਵਿਖੇ ਤਾਇਨਾਤ ਵਾਰਡ ਅਟੈਂਡੈਂਟ ਰਵਿੰਦਰਪਾਲ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੀ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰਦਾਸਪੁਰ ਜ਼ਿਲ੍ਹੇ ਦੀ ਤਹਿਸੀਲ ਬਟਾਲਾ ਦੇ ਪਿੰਡ ਫੁਲਕੇ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਸਨੇ ਆਪਣੇ ਚਾਚੇ ਦੇ ਮੌਤ ਦੇ ਸਰਟੀਫਿਕੇਟ ਲਈ ਬਿਨੈ ਕੀਤਾ ਸੀ ਅਤੇ ਉਕਤ ਮੁਲਜ਼ਮ ਨੇ ਮੌਤ ਦਾ ਸਰਟੀਫਿਕੇਟ ਜਾਰੀ ਕਰਵਾਉਣ ਬਦਲੇ…
ਪੰਜਾਬ ਸਰਕਾਰ ਵਲੋਂ ਭ੍ਰਿਸ਼ਟਾਚਾਰ ਵਿਰੋਧੀ ਵਿੱਢੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਜ਼ਮੀਨ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਜਾਇਜ਼ਾ ਲੈਣ ਅਤੇ ਨਿਰਵਿਘਨ ਪ੍ਰਾਪਰਟੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਲਈ ਸਬ ਰਜਿਸਟਰਾਰ ਦਫ਼ਤਰ ਜਲੰਧਰ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਤੋਂ ਇਲਾਵਾ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ‘ਤੇ ਐਸ.ਡੀ.ਐਮਜ਼. ਵਲੋਂ ਵੀ ਸਬੰਧਿਤ ਤਹਿਸੀਲਾਂ ਦੀ ਚੈਕਿੰਗ ਕੀਤੀ ਗਈ। ਤਹਿਸੀਲਾਂ ਵਿੱਚ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ’ਤੇ ਜ਼ੋਰ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਸਬ ਰਜਿਸਟਰਾਰਾਂ ਨੂੰ ਜਾਇਦਾਦ ਦੀ ਰਜਿਸਟ੍ਰੇਸ਼ਨ ਨਾਲ ਸਬੰਧਤ ਮਾਮਲਿਆਂ ਵਿੱਚ ਪੂਰੀ ਪਾਰਦਰਸ਼ਤਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ…
ਕਾਂਗਰਸੀ ਲੀਡਰ ਪ੍ਰਗਟ ਸਿੰਘ ਨੇ ਅੱਜ ਟਵੀਟ ਕਰ ਕੇ ਕਿਹਾ ਕਿ ਬੇਅਦਬੀ ਕੇਸਾਂ ਅਤੇ ਮੌੜ ਬੰਬ ਧਮਾਕੇ ਵਿੱਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਨਾਮਜ਼ਦ ਕੀਤਾ ਹੋਇਆ ਹੈ। ਜੇਕਰ ਭਗਵੰਤ ਮਾਨ ਸਰਕਾਰ ਭਾਜਪਾ ਨਾਲ ਮਿਲ ਕੇ ਡੇਰਾ ਮੁਖੀ ਦੀ ਮਦਦ ਨਹੀਂ ਕਰ ਰਹੀ, ਤਾਂ ਦੋਵਾਂ ਕੇਸਾਂ ਵਿੱਚ ਡੇਰਾ ਮੁਖੀ ਨੂੰ ਸੰਮਨ ਜ਼ਾਰੀ ਕਰਕੇ ਪੁੱਛਗਿੱਛ ਸ਼ੁਰੂ ਕੀਤੀ ਜਾਵੇ।ਪਿਛਲੇ ਵਿਧਾਨ ਸਭਾ ਸੈਸ਼ਨ ਵਿੱਚ ਦਿੱਤੇ ਗਏ ਭਰੋਸੇ ਦੇ ਬਾਵਜੂਦ, ਅੱਜ ਤੱਕ ਬੇਅਦਬੀ ਕੇਸਾਂ ਅਤੇ ਮੌੜ ਬੰਬ ਧਮਾਕੇ ਵਿੱਚ ਡੇਰਾ ਮੁਖੀ ਨੂੰ ਕਿਉਂ ਨਹੀਂ ਸੰਮਨ ਕੀਤਾ ਜਾ ਰਿਹਾ?
ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੀ ਨਵੀਂ ਚੇਅਰਪਰਸਨ ਹਰਮੋਹਨ ਕੌਰ ਸੰਧੂ ਨੂੰ ਨਿਯੁਕਤ ਕੀਤਾ ਗਿਆ ਹੈ। ਹਰਮੋਹਨ ਕੌਰ ਸੰਧੂ ਪੀਪੀਐਸਸੀ ਦੇ ਮੌਜੂਦਾ ਮੈਂਬਰ ਹਨ ਅਤੇ ਉਨ੍ਹਾਂ ਨੂੰ ਹੁਣ ਚੇਅਰਮੈਨ ਅਹੁਦੇ ਦਾ ਐਡਿਸ਼ਨਲ ਚਾਰਜ ਦਿੱਤਾ ਗਿਆ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ 20 ਜ਼ਿਲ੍ਹਿਆਂ ਦੀ ਇੰਪਰੂਵਮੈਂਟ ਟਰੱਸਟ ਲਈ ਨਵੇਂ ਚੇਅਰਮੈਨ ਅਤੇ ਟਰੱਸਟੀ ਨਿਯੁਕਤ ਕਰ ਦਿੱਤੇ ਹਨ। ਇਸ ਮੌਕੇ ‘ਤੇ ਉਨ੍ਹਾਂ ਨੇ ਨਵੀਂ ਜ਼ਿੰਮੇਵਾਰੀ ਸੰਭਾਲ ਰਹੇ ਵਿਅਕਤੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਉਮੀਦ ਜਤਾਈ ਕਿ ਉਹ ਆਪਣੀ ਨਿਯੁਕਤੀ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵਲੋਂ ਆਉਣ ਵਾਲੇ ਦਿਨਾਂ ‘ਚ ਹੋਰ ਵਲੰਟੀਅਰਾਂ ਨੂੰ ਉਨ੍ਹਾਂ ਦੇ ਯੋਗਦਾਨ ਮੁਤਾਬਕ ਮਾਣ-ਸਤਿਕਾਰ ਦਿੱਤਾ ਜਾਵੇਗਾ, ਤਾਂ ਜੋ ਸੂਬੇ ਦੀ ਵਿਕਾਸ ਪ੍ਰਕਿਰਿਆ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾ ਸਕੇ।
ਸੋਮਵਾਰ ਨੂੰ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਪੰਜਾਬ ਵਿਧਾਨ ਸਭਾ ਦੇ ਇਜਲਾਸ ਵਿੱਚ ਖੇਤੀਬਾੜੀ ਮੰਤਰੀ ਸ . ਗੁਰਮੀਤ ਸਿੰਘ ਖੁੱਡੀਆਂ ਨੂੰ ਡੇਰਾਬੱਸੀ ਵਿੱਚ ਪੰਜਾਬ ਮੰਡੀ ਬੋਰਡ ਅਧੀਨ ਆਉਂਦੀਆਂ ਸੜਕਾਂ ਦੀ ਵਿਗੜਦੀ ਹਾਲਤ ਬਾਰੇ ਸਵਾਲ ਕੀਤਾ। ਸ਼ੰਭੂ ਬਾਰਡਰ ਬੰਦ ਹੋਣ ਕਾਰਨ ਡੇਰਾਬੱਸੀ ਹਲ਼ਕੇ ਦੀਆਂ ਸੜਕਾਂ ‘ਤੇ ਆਵਾਜਾਈ ਵਿੱਚ ਕਾਫ਼ੀ ਵਾਧਾ ਹੋਇਆ ਹੈ, ਜਿਸ ਕਾਰਨ ਇਹ ਟੁੱਟ ਗਈਆਂ ਹਨ। ਇਸ ਨਾਲ ਡੇਰਾਬੱਸੀ ਦੇ ਲੋਕਾਂ ਨੂੰ ਬਹੁਤ ਜ਼ਿਆਦਾ ਅਸੁਵਿਧਾ ਹੋਈ ਹੈ, ਜਿਨ੍ਹਾਂ ਨੂੰ ਹੁਣ ਆਪਣੇ ਰੋਜ਼ਾਨਾ ਆਉਣ-ਜਾਣ ਵਿੱਚ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਵਿਧਾਇਕ ਰੰਧਾਵਾ ਨੇ ਇਹ ਮਹੱਤਵਪੂਰਨ ਸਵਾਲ ਉਠਾਇਆ ਕਿ ਕੀ ਸਰਕਾਰ ਕੋਲ ਇਨ੍ਹਾਂ ਸੜਕਾਂ ਦੀ ਮੁਰੰਮਤ ਦਾ ਕੋਈ ਪ੍ਰਸਤਾਵ…
ਸ਼ਹਿਰ ਦੇ ਫੇਜ਼-1 ਵਿਖੇ ਸਥਿਤ ਗੁਰੂ ਨਾਨਕ ਖੋਖਾ ਮਾਰਕਿਟ ਅਤੇ ਫੇਜ਼-7 ਵਿਖੇ ਸਥਿਤ ਰਾਜੀਵ ਗਾਂਧੀ ਖੋਖਾ ਮਾਰਕਿਟ ਵਿਖੇ ਪਿਛਲੇ ਲਗਭਗ 40 ਸਾਲਾਂ ਦੇ ਵੱਧ ਸਮੇਂ ਤੋਂ ਕੱਚੇ ਖੋਖਿਆਂ ਵਿੱਚ ਕੰਮ ਚਲਾ ਰਹੇ ਦੁਕਾਨਦਾਰਾਂ ਨੂੰ ਸਬੰਧਤ ਥਾਵਾਂ ਤੇ ਵਾਜਬ ਕੀਮਤ ਵਸੂਲ ਕਰਕੇ ਪੱਕੇ ਬੂਥ ਬਣਾ ਕੇ ਅਲਾਟ ਕਰਨ ਦਾ ਮੁੱਦਾ ਪਿਛਲੇ 2 ਸਾਲਾਂ ਤੋਂ ਸ. ਕੁਲਵੰਤ ਸਿੰਘ ਹਲਕਾ ਵਿਧਾਇਕ ਐਸ.ਏ.ਐਸ. ਨਗਰ ਵੱਲੋਂ ਗਮਾਡਾ ਪਾਸ ਉਠਾਉਣ ਤੋਂ ਬਾਅਦ, ਅੱਜ ਇਹ ਮੁੱਦਾ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਉਠਾਉਂਦੇ ਹੋਏ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਤੋਂ ਪੁੱਛਿਆ ਗਿਆ ਕਿ ਐਸ.ਏ.ਐਸ. ਨਗਰ ਦੇ ਫੇਜ਼-1 ਵਿਖੇ ਲਗਭਗ 280…
ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅੱਜ (24 ਫਰਵਰੀ) ਸ਼ੁਰੂ ਹੋਇਆ। ਇਸ ਦੌਰਾਨ ਕੈਬਨਿਟ ਮੰਤਰੀ ਅਰੋੜਾ ਨੇ ਅਧਿਕਾਰੀਆਂ ਨੂੰ ਸਲਾਹ ਦਿੱਤੀ ਕਿ ਉਹ ਸਰਕਾਰੀ ਸੀਟਾਂ ‘ਤੇ ਬੈਠ ਕੇ ਲੋਕਾਂ ਨੂੰ ਗੁੰਮਰਾਹ ਨਾ ਕਰਨ।ਨਹੀਂ ਤਾਂ, ਤਨਖਾਹ ਤੋਂ ਪੈਨਸ਼ਨ ਵੱਲ ਜਾਣ ਵਿੱਚ ਕੋਈ ਦੇਰੀ ਨਹੀਂ ਹੋਵੇਗੀ। ਇਸ ਦੇ ਨਾਲ ਹੀ, ਕਿਸਾਨ ਅੰਦੋਲਨ ਕਾਰਨ ਸ਼ੰਭੂ ਸਰਹੱਦੀ ਸੜਕ ਦੇ ਬੰਦ ਹੋਣ ਕਾਰਨ ਡੇਰਾਬੱਸੀ ਵਿੱਚੋਂ ਲੰਘਦੀਆਂ ਖਸਤਾ ਹਾਲਤ ਸੜਕਾਂ ਦਾ ਮੁੱਦਾ ਵੀ ਸੈਸ਼ਨ ਵਿੱਚ ਉਠਾਇਆ ਗਿਆ।ਹਾਲਾਂਕਿ, ਸੈਸ਼ਨ ਵਿੱਚ ਇਹ ਸਪੱਸ਼ਟ ਹੋ ਗਿਆ ਕਿ ਨਾਬਾਰਡ ਤੋਂ 1800 ਕਰੋੜ ਰੁਪਏ ਦਾ ਕਰਜ਼ਾ ਕਦੋਂ ਪ੍ਰਾਪਤ ਹੋਵੇਗਾ। ਉਸ ਤੋਂ ਬਾਅਦ ਹੀ ਸੜਕਾਂ ਵਿੱਚ ਸੁਧਾਰ ਹੋਵੇਗਾ। ਹੁਣ ਸੈਸ਼ਨ 25 ਫਰਵਰੀ ਸਵੇਰੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਪੰਜਾਬ ਵੱਲੋਂ ਨਸ਼ਾ ਤੱਸਕਰਾ ਖਿਲਾਫ ਚਲਾਈ ਗਈ ਮੁਹਿੰਮ ਤਹਿਤ SSP ਅਜੈ ਗਾਂਧੀ ਮੋਗਾ ਦੇ ਦਿਸ਼ਾ ਨਿਰਦੇਸ਼ਾ ਹੇਠ ਮੋਗਾ ਪੁਲਿਸ ਨੇ ਨਾਕਾ ਬੰਦੀ ਦੌਰਾਨ ਤਿੰਨ ਨਸ਼ਾ ਤਸਕਰਾਂ ਨੂੰ ਕੋਟਕਪੂਰਾ ਬਾਈਪਾਸ ਤੋਂ 200 ਗ੍ਰਾਮ ਹੈਰੋਇਨ ਅਤੇ ਇੱਕ ਕਾਰ ਨਾਲ ਗਿਰਫਤਾਰ ਕੀਤਾ। ਉਹਨਾਂ ਤੇ ਥਾਣਾ ਸਿਟੀ ਸਾਊਥ ਵਿੱਚ NDPS ਤਹਿਤ ਮਾਮਲਾ ਦਰਜ ਕੀਤਾ ਗਿਆ।ਇਸ ਸੰਬਧੀ ਜਾਣਕਾਰੀ ਦਿੰਦਿਆਂ DSP ਸਿਟੀ ਰਵਿੰਦਰ ਸਿੰਘ ਨੇ ਕਿਹਾ ਕਿ SSP ਮੋਗਾ ਅਜੈ ਗਾਂਧੀ ਦੇ ਹੁਕਮਾਂ ਅਧੀਨ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਲਈ ਨਸ਼ਾ ਤਸਕਰਾਂ ‘ਤੇ ਲਗਾਤਾਰ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਇਸੇ ਕੜੀ ਦੇ ਤਹਿਤ ਮੋਗਾ ਪੁਲੀਸ ਨੇ…

