- ਪੰਜਾਬ ਦੇ 1,746 ਹੋਰ ਨੌਜਵਾਨਾਂ ਨੂੰ ਪੁਲਿਸ ‘ਚ ਮਿਲੀ ਸਰਕਾਰੀ ਨੌਕਰੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੌਂਪੇ ਨਿਯੁਕਤੀ ਪੱਤਰ
- ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ-ਭਾਦਲਾ ਰੋਡ ਦੇ ਨਵੀਨੀਕਰਨ ਕਾਰਜਾਂ ਦਾ ਲਿਆ ਜਾਇਜ਼ਾ
- ਐਸ.ਆਰ.ਐਸ. ਪੋਲੀਟੈਕਨਿਕ ਕਾਲਜ, ਲੁਧਿਆਣਾ ਵੱਲੋਂ ਸੁਜ਼ੂਕੀ ਮੋਟਰਸਾਈਕਲ ਇੰਡੀਆ ਪ੍ਰਾ. ਲਿਮਟਿਡ ਦੇ ਸਹਿਯੋਗ ਨਾਲ ਸੜਕ ਸੁਰੱਖਿਆ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ
- ਪੁਰਾਣੇ ਸ਼ਹਿਰ ਵਿੱਚ ਜਾਮ ਪਈ ਵੱਡੀ ਸੀਵਰੇਜ ਲਾਈਨ ਦੀ ਸਫ਼ਾਈ ਲਈ ਨਗਰ ਨਿਗਮ ਨੇ ਲਗਾਈਆਂ ਸਵਿਸ-ਜਰਮਨ ਮਸ਼ੀਨਾਂ
- *ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਚੌਥੇ ਸੀਜ਼ਨ ਲਈ ਕਿਊ ਆਰ (QR) ਕੋਡ ਜਾਰੀ
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਵਿਧਾਨਸਭਾ ਹਲਕਾ ਜਲੰਧਰ ਪੱਛਮੀ ਦੇ 10 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ
- ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ ਬਾਲੀ
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਫਾਈ ਸੇਵਕਾਂ ਦੀ ਹੜਤਾਲ ਖਤਮ ਕਰਵਾਈ
Author: Pushminder Sidhu
ਪੰਜਾਬ ਵਿਧਾਨ ਸਭਾ ਦਾ ਦੋ ਦਿਨਾਂ ਸੈਸ਼ਨ ਅੱਜ ਸ਼ੁਰੂ ਹੋ ਗਿਆ ਹੈ। ਸਭ ਤੋਂ ਪਹਿਲਾਂ, ਕੁਝ ਸਮਾਂ ਪਹਿਲਾਂ ਅਕਾਲ ਚਲਾਣਾ ਕਰ ਗਈਆਂ ਉੱਘੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਦੇਣ ਦੀ ਪ੍ਰਕਿਰਿਆ ਚੱਲ ਰਹੀ ਹੈ। ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ, ਡਾ. ਮਨਮੋਹਨ ਸਿੰਘ ਸਮੇਤ ਕਈ ਹਸਤੀਆਂ ਨੂੰ ਦਿੱਤੀ ਜਾ ਰਹੀ ਸ਼ਰਧਾਂਜਲੀਪੰਜਾਬ ਵਿਧਾਨ ਸਭਾ ਦਾ ਦੋ ਦਿਨਾਂ ਸੈਸ਼ਨ ਅੱਜ ਸ਼ੁਰੂ ਹੋ ਗਿਆ ਹੈ। ਸਭ ਤੋਂ ਪਹਿਲਾਂ, ਕੁਝ ਸਮਾਂ ਪਹਿਲਾਂ ਅਕਾਲ ਚਲਾਣਾ ਕਰ ਗਈਆਂ ਉੱਘੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਦੇਣ ਦੀ ਪ੍ਰਕਿਰਿਆ ਚੱਲ ਰਹੀ ਹੈ। ਪੰਜਾਬ ਵਿਧਾਨ ਸਭਾ ਦਾ ਦੋ ਦਿਨਾਂ ਸੈਸ਼ਨ ਅੱਜ ਸ਼ੁਰੂ ਹੋ ਗਿਆ ਹੈ। ਸਭ ਤੋਂ ਪਹਿਲਾਂ, ਕੁਝ ਸਮਾਂ ਪਹਿਲਾਂ ਅਕਾਲ ਚਲਾਣਾ…
ਯੂ ਟਿਊਬ ‘ਇੰਡੀਆਜ਼ ਗੌਟ ਲੇਟੈਂਟ’ ਸ਼ੋ ਦੌਰਾਨ ਇਤਰਾਜ ਯੋਗ ਟਿਪਣੀ ਕਰਨ ਦੇ ਮਾਮਲੇ ‘ਚ ਯੂਟਿਊਬਰ ਰਣਵੀਰ ਅਲਾਹਬਾਦੀਆ ਅਤੇ ਆਸ਼ੀਸ਼ ਚੰਚਲਾਨੀ ਸੋਮਵਾਰ ਨੂੰ ਮਹਾਰਾਸ਼ਟਰ ਸਾਈਬਰ ਸੈੱਲ ਦੇ ਸਾਹਮਣੇ ਮਾਮਲੇ ਦੇ ਸਬੰਧ ਵਿੱਚ ਆਪਣੇ ਬਿਆਨ ਦਰਜ ਕਰਵਾਉਣ ਲਈ ਪੇਸ਼ ਹੋਏ।ਅਧਿਕਾਰੀਆਂ ਨੇ ਦੱਸਿਆ ਕਿ ਮਹਾਰਾਸ਼ਟਰ ਸਾਈਬਰ ਸੈੱਲ ਵੱਲੋਂ ਜਾਰੀ ਸੰਮਨਾਂ ਦੇ ਅਨੁਸਾਰ, ਇਲਾਹਾਬਾਦੀਆ ਅਤੇ ਚੰਚਲਾਨੀ ਦੁਪਹਿਰ ਨੂੰ ਨਵੀਂ ਮੁੰਬਈ ਦੇ ਮਹਾਪੇ ਵਿਖੇ ਏਜੰਸੀ ਦੇ ਮੁੱਖ ਦਫਤਰ ਪਹੁੰਚੇ। ਉਨ੍ਹਾਂ ਕਿਹਾ ਕਿ ਅਧਿਕਾਰੀ ਉਨ੍ਹਾਂ ਦੇ ਬਿਆਨ ਦਰਜ ਕਰ ਰਹੇ ਹਨ।ਮਹਾਰਾਸ਼ਟਰ ਸਾਈਬਰ ਸੈੱਲ ਯੂਟਿਊਬ ‘ਤੇ ਪ੍ਰਸਾਰਿਤ ਇੱਕ ਸ਼ੋਅ ਦੌਰਾਨ ਕਥਿਤ ਅਸ਼ਲੀਲ ਟਿੱਪਣੀਆਂ ਨੂੰ ਲੈ ਕੇ ਇਲਾਹਬਾਦੀਆ ਅਤੇ ਹੋਰਾਂ ਵਿਰੁੱਧ ਦਰਜ ਮਾਮਲੇ ਦੀ ਜਾਂਚ ਕਰ ਰਿਹਾ ਹੈ।
ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਹਲਕਾ ਅਧੀਨ ਦਾਣਾ ਮੰਡੀ ਵਿਖੇ ਸੀਵਰੇਜ਼ ਨੂੰ ਸੁਚਾਰੂ ਅਤੇ ਸੜਕਾਂ ਨੂੰ ਦਰੁਸਤ ਕਰਨ ਦਾ ਮੁੱਦਾ ਜ਼ੋਰ-ਸ਼ੋਰ ਨਾਲ ਚੁੱਕਿਆ।ਵਿਧਾਇਕ ਬੱਗਾ ਨੇ ਸਪੱਸ਼ਟ ਕੀਤਾ ਉਨ੍ਹਾਂ ਦੇ ਹਲਕੇ ਵਿੱਚ ਲੁਧਿਆਣਾ ਸ਼ਹਿਰ ਦੀ ਇਹ ਪ੍ਰਮੁੱਖ ਦਾਣਾ ਮੰਡੀ ਹੈ ਜਿੱਥੇ ਝੋਨੇ ਅਤੇ ਕਣਕ ਦੀ ਖਰੀਦ ਸੀਜ਼ਨ ਦੌਰਾਨ, ਸੀਵਰੇਜ਼ ਸਮੱਸਿਆ ਅਤੇ ਟੁੱਟੀਆਂ ਸੜਕਾਂ ਕਾਰਨ ਕਿਸਾਨਾਂ ਨੂੰ ਬੇਹੱਦ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਸਬੰਧੀ ਉਨ੍ਹਾਂ ਸਮੇਂ-ਸਮੇਂ ‘ਤੇ ਸਕੱਤਰ ਮਾਰਕੀਟ ਕਮੇਟੀ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਦੇ ਧਿਆਨ ਵਿੱਚ ਵੀ ਇਹ ਮਾਮਲਾ ਲਿਆਂਦਾ ਹੈ। ਉਨ੍ਹਾਂ ਸੀਵਰੇਜ਼ ਦੀ ਸਮੱਸਿਆ ਦੇ ਨਿਪਟਾਰੇ ਅਤੇ ਸੜਕਾਂ ਦੇ ਪੁਨਰ ਨਿਰਮਾਣ…
ਵਿਧਾਨ ਸਭਾ ਸੈਸ਼ਨ ਦੌਰਾਨ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਅੱਜ ਸੂਬੇ ਭਰ ਵਿੱਚ ਓਵਰਹੈਡ ਹਾਈ ਟੈਂਸ਼ਨ ਤਾਰਾਂ ਥੱਲੇ ਬਣੇ ਘਰਾਂ ਵਿੱਚ ਰਹਿਣ ਵਾਲੇ ਵਸਨੀਕਾਂ ਦੀ ਜਾਨ-ਮਾਲ ਦੀ ਰਾਖੀ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਿਹੜੇ ਘਰ ਓਵਰਹੈਡ ਹਾਈ ਟੈਂਸ਼ਨ ਤਾਰਾਂ ਦੇ ਥੱਲੇ ਹਨ ਉਨ੍ਹਾਂ ਦੇ ਮਾਲਕਾਂ ਨੂੰ ਸਰਕਾਰ ਵੱਲੋਂ ਮੁਆਵਜ਼ਾ ਦੇ ਕੇ ਮਕਾਨ ਖਾਲੀ ਕਰਵਾਉਣੇ ਚਾਹੀਦੇ ਹਨ ਤਾਂ ਜੋ ਅਣਸੁਖਾਵੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਹ ਤਾਰਾਂ 10-12 ਫੁੱਟ ਦੀ ਦੂਰੀ ਤੋਂ ਵਿਅਕਤੀ ਨੂੰ ਆਪਣੀ ਚਪੇਟ ਵਿੱਚ ਲੈ ਲੈਂਦੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ‘ਤੇ ਰਾਜ ਕਰ ਚੁੱਕੀਆਂ ਸਾਬਕਾ…
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਸੰਗਰੂਰ ਦੇ ਪਿੰਡ ਝਾੜੋਂ ਦੇ ਵਸਨੀਕ ਇੱਕ ਆਮ ਵਿਅਕਤੀ ਹਰਪ੍ਰੀਤ ਸਿੰਘ ਨੂੰ ਪੁਲਿਸ ਮੁਲਾਜ਼ਮਾਂ ਖਾਤਰ 10000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਇੱਕ ਔਰਤ ਦੁਆਰਾ ਦਰਜ ਕਰਵਾਈ ਗਈ ਔਨਲਾਈਨ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਮੁਲਜ਼ਮ ਹਰਪ੍ਰੀਤ ਸਿੰਘ ਨੇ ਸੰਗਰੂਰ ਜ਼ਿਲ੍ਹੇ ਦੇ…
ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਜਿਹੜਾ ਵਰਤਾਰਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਧਿਕਾਰ ਖੇਤਰ ਸਬੰਧੀ ਸਿਰਜਿਆ ਜਾ ਰਿਹਾ ਹੈ ਇਹ ਕੌਮੀ ਤੌਰ ਤੇ ਘਾਤਕ ਅਤੇ ਸਮੁੱਚੇ ਸਿੱਖ ਜਗਤ ਨਾਲ ਕੋਝਾ ਮਜ਼ਾਕ ਕਰਨ ਅਤੇ ਰਾਜਨੀਤਕ ਧਿਰ ਵਾਲੇ ਆਪਣੀ ਮੜੀ ਆਪ ਪੁਟਣ ਵਾਲਾ ਸਿੱਧ ਹੋਵੇਗਾ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸ਼੍ਰੋਮਣੀ ਕਮੇਟੀ ਦੀ ਕਾਰਜਕਰਨੀ ਦੇ ਮੈਂਬਰਾਂ ਵੱਲੋਂ ਉਨ੍ਹਾਂ ਦੇ ਅਧਿਕਾਰਾਂ ਤੇ ਸੀਮਾਵਾਂ ਪ੍ਰਤੀ ਪਾਠ ਪੜਾਉਣਾ ਬਹਤੁ ਹੀ ਮੰਦਭਾਗਾ ਹੈ ਜਾਂ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਮੈਂਬਰ ਹੀ ਅਕਾਲ ਤਖ਼ਤ ਸਾਹਿਬ…
ਬਿਜ਼ਨਸ ਸਕੂਲ ਆਫ਼ ਐਡਮਿਿਨਸਟ੍ਰੇਸ਼ਨ (ਸੀਬੀਐਸਏ), ਸੀਜੀਸੀ ਲਾਂਡਰਾਂ ਵੱਲੋਂ ਕੈਂਪਸ ਵਿਖੇ ‘ਸ਼ੇਪਿੰਗ ਦ ਫਿਊਚਰ-ਗਲੋਬਲ ਟ੍ਰੈਂਡਜ਼ ਇਨ ਮੈਨੇਜਮੈਂਟ ਪੈਰਾਡਾਈਮਜ਼-2025’ ਵਿਸ਼ੇ ਸੰਬੰਧੀ ਦੋ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਕੀਤਾ ਗਿਆ। ਇਸ ਵਿੱਚ 300 ਤੋਂ ਵੱਧ ਵਿਿਦਆਰਥੀ, ਖੋਜ ਵਿਦਵਾਨ, ਅਕਾਦਮਿਕ ਅਤੇ ਉਦਯੋਗ ਪੇਸ਼ੇਵਰ ਸ਼ਾਮਲ ਹੋਏ। ਇਸ ਕਾਨਫਰੰਸ ਦੇ ਪਹਿਲੇ ਦਿਨ ਦੀ ਮੁੱਖ ਵਿਸ਼ੇਸ਼ਤਾ ਕਾਨਫਰੰਸ ਕਿਤਾਬ ਦਾ ਰਿਲੀਜ਼ ਹੋਣਾ ਸੀ ਅਤੇ ਨਾਲ ਹੀ ਚੁਣੇ ਹੋਏ ਖੋਜ ਪੱਤਰਾਂ ਦੀ ਸਬਮਿਸ਼ਨ ਸ਼ਾਮਲ ਸੀ ਜੋ ਕਿ ਉੱਭਰ ਰਹੇ ਪ੍ਰਬੰਧਨ ਪੈਰਾਡਾਈਮਜ਼ ਵਿੱਚ ਅਕਾਦਮਿਕ ਉੱਤਮਤਾ, ਨਵੀਨਤਾ ਅਤੇ ਰਚਨਾਤਮਕਤਾ ਨੂੰ ਪ੍ਰਦਰਸ਼ਿਤ ਕਰਦੇ ਸਨ। ਇਸ ਦੌਰਾਨ ਜਮ੍ਹਾਂ ਕੀਤੇ ਗਏ 100 ਤੋਂ ਵੱਧ ਪੇਪਰਾਂ ਵਿੱਚੋਂ 86 ਪੇਪਰ ਚੁਣੇ ਗਏ।ਅੰਤਰਰਾਸ਼ਟਰੀ ਕਾਨਫਰੰਸ ਦੇ ਪਹਿਲੇ ਦਿਨ…
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੇਂਡੂ ਅਤੇ ਪਛੜੇ ਖੇਤਰਾਂ ਵਿੱਚ ਸਿਹਤ ਸੰਭਾਲ ਪਹੁੰਚ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਪੰਜਾਬ ਭਵਨ ਤੋਂ 10 ਮੋਬਾਈਲ ਮੈਡੀਕਲ ਯੂਨਿਟਾਂ (ਐਮ.ਐਮ.ਯੂਜ਼.) ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਮਾਨਸਾ ਤੇ ਬਠਿੰਡਾ ਜ਼ਿਲ੍ਹਿਆਂ ਦੇ ਵਿਧਾਇਕ ਵੀ ਮੌਜੂਦ ਸਨ।ਹੰਸ ਫਾਊਂਡੇਸ਼ਨ ਦੇ ਸਹਿਯੋਗ ਨਾਲ ਸ਼ੁਰੂ ਕੀਤੀਆਂ ਇਨ੍ਹਾਂ ਇਕਾਈਆਂ ਦਾ ਉਦੇਸ਼ ਪੇਂਡੂ ਖੇਤਰਾਂ ਵਿੱਚ ਰਹਿਣ ਵਾਲੇ ਨਾਗਰਿਕਾਂ ਲਈ ਉਹਨਾਂ ਦੇ ਦਰਾਂ ਤੱਕ ਹੀ ਜ਼ਰੂਰੀ…
ਸੂਬੇ ਵਿੱਚ ਜਨਤਕ ਸਿਹਤ ਬੁਨਿਆਦੀ ਢਾਂਚੇ ਨੂੰ ਹੋਰ ਬਿਹਤਰ ਕਰਨ ਦੇ ਮੱਦੇਨਜ਼ਰ ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਰਾਸ਼ਟਰੀ ਰੋਗ ਰੋਕਥਾਮ ਕੇਂਦਰ (ਐਨ.ਸੀ.ਡੀ.ਸੀ.), ਨਵੀਂ ਦਿੱਲੀ ਨਾਲ ਅੰਮ੍ਰਿਤਸਰ ਜ਼ਿਲ੍ਹੇ ਦੇ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ.) ਮਾਨਵਾਲਾ ਵਿਖੇ ਇੱਕ ਸੂਬਾਈ ਸ਼ਾਖਾ ਸਥਾਪਿਤ ਕਰਨ ਲਈ ਸਮਝੌਤਾ ਪੱਤਰ ਸਹੀਬੱਧ ਕੀਤਾ।ਇਹ ਸਮਝੌਤਾ ਪੱਤਰ ਸੋਮਵਾਰ ਨੂੰ ਪੰਜਾਬ ਭਵਨ ਵਿਖੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਪ੍ਰਮੁੱਖ ਸਕੱਤਰ (ਸਿਹਤ) ਕੁਮਾਰ ਰਾਹੁਲ ਅਤੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ (ਭਾਰਤ ਸਰਕਾਰ) ਦੀ ਸੀਨੀਅਰ ਖੇਤਰੀ ਨਿਰਦੇਸ਼ਕ ਡਾ. ਅਮਰਜੀਤ ਕੌਰ ਦਰਮਿਆਨ ਸਹੀਬੱਧ ਕੀਤਾ ਗਿਆ। ਇਸ ਆਗਾਮੀ ਪ੍ਰੋਜੈਕਟ ਬਾਰੇ ਵੇਰਵੇ ਸਾਂਝੇ ਕਰਦਿਆਂ ਡਾ. ਬਲਬੀਰ ਸਿੰਘ…
ਨਾਗਰਿਕ ਆਪਣੇ ਘਰ ਬੈਠੇ ਹੀ ਹੈਲਪਲਾਈਨ ਨੰਬਰ 1076 ਉੱਤੇ ਕਾਲ ਕਰਕੇ ਪ੍ਰਾਪਤ ਕਰ ਸਕਦੇ ਹਨ ਸੇਵਾਵਾਂ : ਚੇਅਰਮੈਨ ਰਮਨ ਬਹਿਲ
ਪੰਜਾਬ ਦੇ ਨਾਗਰਿਕਾਂ ਨੂੰ ਪਾਰਦਰਸੀ ਢੰਗ ਨਾਲ ਕੁਸ਼ਲ ਪ੍ਰਸਾਸਨ ਅਤੇ ਨਿਰਵਿਘਨ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਰਾਜ ਸਰਕਾਰ ਵੱਲੋਂ “ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ“ ਯੋਜਨਾ ਵਿੱਚ 363 ਹੋਰ ਨਾਗਰਿਕ-ਕੇਂਦਿ੍ਰਤ ਸੇਵਾਵਾਂ ਸਾਮਲ ਕਰ ਦਿੱਤੀਆਂ ਹਨ, ਜਿਸ ਨਾਲ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾਣ ਵਾਲੀਆਂ 406 ਸੇਵਾਵਾਂ ਹੁਣ ਨਾਗਰਿਕ ਆਪਣੇ ਘਰ ਬੈਠੇ ਪ੍ਰਾਪਤ ਕਰ ਸਕਣਗੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਇਸ ਪਹਿਲ ਤਹਿਤ ਡਰਾਈਵਿੰਗ ਲਾਇਸੈਂਸ, ਪੁਲਿਸ ਵੈਰੀਫਿਕੇਸਨ ਅਤੇ ਪਾਸਪੋਰਟ ਸਬੰਧੀ ਅਰਜੀਆਂ ਸਮੇਤ ਹੁਣ 406 ਸੇਵਾਵਾਂ ਦੀ ਡਿਲਿਵਰੀ ਨਾਗਰਿਕਾਂ ਨੂੰ ਉਹਨਾਂ ਦੇ ਦਰਾਂ ‘ਤੇ ਦਿੱਤੀ…

