Author: Pushminder Sidhu

ਲੁਧਿਆਣਾ, 6 ਅਗਸਤ : ਆਉਣ ਵਾਲੇ ਰਾਸ਼ਟਰੀ ਡੀਵਰਮਿੰਗ ਦਿਵਸ (ਐਨ.ਡੀ.ਡੀ.) ਨੂੰ ਸਫਲਤਾਪੂਰਵਕ ਮਨਾਉਣ ਅਤੇ ਜ਼ਿਲ੍ਹੇ ਦੇ ਹਰ ਯੋਗ ਬੱਚੇ ਤੱਕ ਇਸ ਮੁਹਿੰਮ ਦਾ ਲਾਭ ਪਹੁੰਚਾਉਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਨੇ ਅੱਜ ਬੱਚਤ ਭਵਨ ਵਿਖੇ ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਦੌਰਾਨ ਉਨ੍ਹਾਂ ਨੇ ਰਾਸ਼ਟਰੀ ਡੀਵਰਮਿੰਗ ਦਿਵਸ ਸਬੰਧੀ ਪੋਸਟਰਾਂ ਅਤੇ ਆਈ.ਈ.ਸੀ. (ਜਾਣਕਾਰੀ, ਸਿੱਖਿਆ ਅਤੇ ਸੰਚਾਰ) ਸਮੱਗਰੀ ਨੂੰ ਅਧਿਕਾਰਤ ਤੌਰ ’ਤੇ ਜਾਰੀ ਕੀਤਾ। ਮੀਟਿੰਗ ਵਿੱਚ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਪ੍ਰੀਤ ਸਿੰਘ, ਰਾਸ਼ਟਰੀ ਬਾਲ ਸਿਹਤ ਕਾਰਜਕਰਮ (ਆਰ.ਬੀ.ਐਸ.ਕੇ.) ਦੀਆਂ ਟੀਮਾਂ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਨੇ ਕਿਹਾ ਕਿ…

Read More

ਜਲੰਧਰ, 6 ਅਗਸਤ : ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼ ਕਰਨ ਦੇ ਫ਼ੈਸਲੇ ਨਾਲ ਬੇਸਹਾਰਾ ਪਸ਼ੂਧਨ ਦੀ ਸਾਂਭ-ਸੰਭਾਲ ਵਿੱਚ ਲੱਗੀਆਂ ਗਊਸ਼ਾਲਾਵਾਂ ਨੂੰ ਵੱਡੀ ਰਾਹਤ ਮਿਲੇਗੀ। ਇਥੇ ਸਰਕਟ ਹਾਊਸ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਸੰਬੋਧਨ ਕਰਦਿਆਂ ਉਪ ਚੇਅਰਮੈਨ ਕੀਮਤੀ ਭਗਤ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ 366 ਗਊਸ਼ਾਲਾਵਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ 152 ਹੋਰ ਗਊਸ਼ਾਲਾਵਾਂ ਨੂੰ ਇਸ ਦਾਇਰੇ ਵਿੱਚ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਸਰਕਾਰ…

Read More

ਜਲੰਧਰ, 6 ਅਗਸਤ : ਯੁਵਕ ਸੇਵਾਵਾਂ ਵਿਭਾਗ, ਜਲੰਧਰ ਵੱਲੋਂ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੇ ਸਹਿਯੋਗ ਨਾਲ ਲਾਇਲਪੁਰ ਖਾਲਸਾ ਕਾਲਜ ਦੇ ਖੇਡ ਮੈਦਾਨ ਵਿੱਚ ਰੈੱਡ ਰਿਬਨ ਕਲੱਬਾਂ ਦੀ ਜ਼ਿਲ੍ਹਾ ਪੱਧਰੀ ਮੈਰਾਥਨ ਕਰਵਾਈ ਗਈ। ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਜਲੰਧਰ ਰਵੀ ਦਾਰਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪ੍ਰੋਗਰਾਮ ਦਾ ਉਦੇਸ਼ ਨੌਜਵਾਨਾਂ ਨੂੰ ਐੱਚ.ਆਈ.ਵੀ./ਏਡਜ਼ ਵਰਗੀ ਬਿਮਾਰੀ ਅਤੇ ਨਸ਼ੇ ਦੀ ਸਮੱਸਿਆ ਪ੍ਰਤੀ ਜਾਗਰੂਕ ਕਰਨਾ ਸੀ। ਉਨ੍ਹਾਂ ਦੱਸਿਆ ਕਿ ਇਸ 5 ਕਿਲੋਮੀਟਰ ਮੈਰਾਥਨ ਵਿੱਚ ਜਲੰਧਰ ਦੇ ਵੱਖ-ਵੱਖ ਕਾਲਜਾਂ ਦੇ ਕੁੱਲ 25 ਲੜਕੇ ਅਤੇ 25 ਲੜਕੀਆਂ (ਅਥਲੀਟਾਂ) ਨੇ ਭਾਗ ਲਿਆ। ਦੌੜ ਦੌਰਾਨ ਲੜਕਿਆਂ ਦੇ ਵਰਗ ਵਿੱਚ ਪਰਮਿੰਦਰ ਸਿੰਘ (ਲਾਇਲਪੁਰ ਖਾਲਸਾ ਕਾਲਜ ਜਲੰਧਰ)…

Read More

ਲੁਧਿਆਣਾ, 5 ਅਗਸਤ: ਲੋਕਾਂ ਨੂੰ ਸੁਰੱਖਿਅਤ, ਸ਼ੁੱਧ ਅਤੇ ਮਿਆਰੀ ਖੁਰਾਕ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਫੂਡ ਸੇਫਟੀ ਵਿਭਾਗ, ਲੁਧਿਆਣਾ ਦੀ ਟੀਮ ਨੇ ਅੱਜ ਦੀਪ ਨਗਰ ਸਥਿਤ ਇੱਕ ਗੋਦਾਮ ਵਿੱਚ ਛਾਪੇਮਾਰੀ ਕਰਕੇ ਉੱਥੋਂ ਲਗਭਗ 3000 ਲੀਟਰ ਦੇਸੀ ਗਾਂ ਦਾ ਘਿਉ ਜ਼ਬਤ ਕੀਤਾ। ਛਾਪੇਮਾਰੀ ਦੌਰਾਨ ਬਰਾਮਦ ਕੀਤੇ ਗਏ ਘਿਉ ਦੇ ਨਮੂਨੇ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ, 2006 ਅਧੀਨ ਨਿਰਧਾਰਤ ਪ੍ਰਕਿਰਿਆ ਅਨੁਸਾਰ ਲੈ ਕੇ ਜਾਂਚ ਲਈ ਸਰਕਾਰੀ ਮਾਨਤਾ ਪ੍ਰਾਪਤ ਪ੍ਰਯੋਗਸ਼ਾਲਾ ਭੇਜੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿਹਤ ਅਫ਼ਸਰ (ਫੂਡ ਸੇਫਟੀ) ਡਾ. ਆਸ਼ੀਸ਼ ਚਾਵਲਾ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਇਹ ਘਿਉ…

Read More

ਪਾਇਲ, ਦੋਰਾਹਾ, ਖੰਨਾ, (ਲੁਧਿਆਣਾ) 02 ਅਗਸਤ: ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਸੜਕੀ ਸਹੂਲਤਾਂ ਦੇਣ ਦੇ ਉਦੇਸ਼ ਨਾਲ ਹਲਕਾ ਪਾਇਲ ਵਿੱਚ ਕਰੋੜਾਂ ਰੁਪਏ ਦੇ ਸੜਕੀ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ। ਇਸ ਤਹਿਤ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਨੇ ਦੋ ਮਹੱਤਵਪੂਰਨ ਸੜਕਾਂ ਦੇ ਨੀਂਹ ਪੱਥਰ ਰੱਖੇ, ਜਿਨ੍ਹਾਂ ਨੂੰ 10 ਫੁੱਟ ਤੋਂ ਵਧਾ ਕੇ 18 ਫੁੱਟ ਚੌੜਾ ਕੀਤਾ ਜਾਵੇਗਾ। ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਵਿਕਾਸ ਪੱਖੀ ਸੋਚ ਸਦਕਾ ਹਲਕੇ ਵਿੱਚ ਰਿਕਾਰਡ ਪੱਧਰ ‘ਤੇ ਸੜਕਾਂ ਦਾ ਨਿਰਮਾਣ ਹੋ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਕੋਈ ਵੀ…

Read More

ਲੁਧਿਆਣਾ, 2 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੁਧਿਆਣਾ ਦੇ ਕਿਦਵਈ ਨਗਰ ਅਤੇ ਮਿਲਰ ਗੰਜ ਵਿਖੇ ਦੋ ਨਵੇਂ ‘ਸਕੂਲ ਆਫ਼ ਐਮੀਨੈਂਸ’ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਜ਼ਿਲ੍ਹੇ ਵਿੱਚ ਸਕੂਲ ਆਫ਼ ਐਮੀਨੈਂਸ ਦੀ ਗਿਣਤੀ 16 ਹੋ ਗਈ ਹੈ। ਆਧੁਨਿਕ ਕਲਾਸਰੂਮਾਂ, ਅਤਿ-ਆਧੁਨਿਕ ਪ੍ਰਯੋਗਸ਼ਾਲਾਵਾਂ, ਆਡੀਟੋਰੀਅਮ ਅਤੇ ਹੋਰ ਉੱਨਤ ਸਹੂਲਤਾਂ ਨਾਲ ਲੈਸ ਇਹ ਨਵੇਂ ਕੈਂਪਸ, ਸਰਕਾਰੀ ਸਿੱਖਿਆ ਨੂੰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਨੂੰ ਪੜ੍ਹਨ ਲਈ ਵਿਸ਼ਵ ਪੱਧਰੀ ਢਾਂਚਾ ਮੁਹੱਈਆ ਕਰਵਾਉਣ ਹਿੱਤ ਪੰਜਾਬ ਸਰਕਾਰ ਦੇ ਠੋਸ ਯਤਨਾਂ ਦਾ ਹਿੱਸਾ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਵਿੱਚ ਲਗਾਤਾਰ ਨਿਵੇਸ਼ ਨੇ ਸਰਕਾਰੀ ਸਕੂਲਾਂ ਨੂੰ ਬੁਲੰਦੀਆਂ ‘ਤੇ ਪਹੁੰਚਾਇਆ ਹੈ। ਮੁੱਖ ਮੰਤਰੀ…

Read More

ਲੁਧਿਆਣਾ, 2 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਸੂਬੇ ਵਿੱਚੋਂ ਨਸ਼ਿਆਂ ਦਾ ਜੜ੍ਹੋਂ ਸਫ਼ਾਇਆ ਨਹੀਂ ਹੋ ਜਾਂਦਾ। ਉਨ੍ਹਾਂ ਐਲਾਨ ਕੀਤਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਦੀ ਸ਼ਾਨਦਾਰ ਸਫਲਤਾ ਲੋਕਾਂ ਦੀ ਸਰਗਰਮ ਭਾਗੀਦਾਰੀ ਨਾਲ ਹੀ ਸੰਭਵ ਹੋਈ ਹੈ। ਲੁਧਿਆਣਾ ਵਿਖੇ ਵਿਲੇਜ ਡਿਫੈਂਸ ਕਮੇਟੀ (ਵੀ.ਡੀ.ਸੀ.) ਦੇ ਵਲੰਟੀਅਰਾਂ (ਪਿੰਡਾਂ ਦੇ ਪਹਿਰੇਦਾਰਾਂ) ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਮੁਹਿੰਮ ਦੇ 500 ਦਿਨ ਪੂਰੇ ਹੋ ਗਏ ਹਨ, ਜਿਸ ਦੌਰਾਨ 70,000 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ 13,000 ਪਿੰਡਾਂ ਵਿੱਚ 1.25 ਲੱਖ…

Read More

ਖੰਨਾ, ਲੁਧਿਆਣਾ, 1 ਅਗਸਤ: ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਅਤੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਨੀਵਾਰ ਨੂੰ ਹਲਕਾ ਖੰਨਾ ਦੇ ਪਿੰਡ ਤੁਰਮਰੀ, ਬੀਬੀਪੁਰ, ਫਤਿਹਪੁਰ ਅਤੇ ਜਲਾਜਣ ਵਿੱਚ ਲੋਕ ਮਿਲਣੀ ਪ੍ਰੋਗਰਾਮ ਕੀਤੇ। ਉਹਨਾਂ ਇਲਾਕਾ ਨਿਵਾਸੀਆਂ ਦੇ ਰੂਬਰੂ ਹੋ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਵਿਕਾਸ ਕਾਰਜਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਸੀਂ ਪੰਜਾਬ ਦੇ ਹਰ ਪਿੰਡ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ‘ਤੇ ਲੈ ਕੇ ਜਾਣ ਲਈ ਵਚਨਬੱਧ ਹਾਂ। ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਲੋਕ ਮਿਲਣੀ…

Read More

ਪਾਇਲ/ਲੁਧਿਆਣਾ 01 ਅਗਸਤ: ਹਲਕਾ ਪਾਇਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਨੇ ਕੇਂਦਰ ਸਰਕਾਰ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਨਾ ਖੋਲ੍ਹਣ ਦੇ ਫੈਸਲੇ ਦੀ ਸਖ਼ਤ ਨਿੰਦਾ ਕਰਦਿਆਂ ਇਸ ਨੂੰ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਦੇ ਉਲਟ ਕਰਾਰ ਦਿੱਤਾ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਫੈਸਲੇ ‘ਤੇ ਮੁੜ ਵਿਚਾਰ ਕਰਦੇ ਹੋਏ ਤੁਰੰਤ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣਾ ਚਾਹੀਦਾ ਹੈ, ਤਾਂ ਜੋ ਦੇਸ਼ ਅਤੇ ਵਿਦੇਸ਼ ਵਿੱਚ ਵੱਸਦੇ ਸਿੱਖ ਸੰਗਤਾਂ ਆਪਣੇ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਸਕਣ। ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਦੇਸ਼ ਦੀ ਵੰਡ ਤੋਂ ਬਾਅਦ ਸਿੱਖਾਂ ਦੇ ਕਈ ਇਤਿਹਾਸਕ…

Read More

ਦੋਰਾਹਾ, ਪਾਇਲ, ਖੰਨਾ, (ਲੁਧਿਆਣਾ), 1 ਅਗਸਤ: ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਅੱਜ 4.50 ਕਰੋੜ ਰੁਪਏ ਦੀ ਲਾਗਤ ਨਾਲ ਜੀ.ਟੀ. ਰੋਡ ਦੋਰਾਹਾ ਤੋਂ ਪਾਇਲ ਤੱਕ ਸੜਕ ਦੇ ਨਵੀਨੀਕਰਨ ਪ੍ਰੋਜੈਕਟ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਨਗਰ ਕੌਂਸਲ ਪਾਇਲ ਦੇ ਪ੍ਰਧਾਨ ਬਲਜਿੰਦਰ ਕੌਰ, ਸੀਨੀਅਰ ਮੀਤ ਪ੍ਰਧਾਨ ਬੂਟਾ ਸਿੰਘ ਰਾਣੋਂ ਸਮੇਤ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਪੰਚ-ਸਰਪੰਚ, ਇਲਾਕਾ ਨਿਵਾਸੀ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਖੇਤਰ ਵਿੱਚ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ…

Read More