Author: Pushminder Sidhu

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਹਥਿਆਰਬੰਦ ਦਸਤਿਆਂ ਵਿੱਚ ਸੂਬੇ ਦੇ ਨੌਜਵਾਨਾਂ ਦੀ ਸ਼ਮੂਲੀਅਤ ਵਿੱਚ ਵਾਧਾ ਕਰਨ ਉਤੇ ਸੂਬਾ ਸਰਕਾਰ ਵੱਧ ਧਿਆਨ ਦੇਵੇਗੀ।ਨੈਸ਼ਨਲ ਡਿਫੈਂਸ ਕਾਲਜ ਦੇ ਕਮਾਂਡੈਂਟ ਏਅਰ ਮਾਰਸ਼ਲ ਹਰਦੀਪ ਬੈਂਸ ਏ.ਵੀ.ਐਸ.ਐਮ., ਵੀ.ਐਸ.ਐਮ., ਦੀ ਅਗਵਾਈ ਵਿੱਚ ਆਏ ਵਫ਼ਦ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦਾ ਸ਼ਾਨਾਮੱਤਾ ਇਤਿਹਾਸ ਹੈ ਕਿ ਇਸ ਦੇ ਜਵਾਨਾਂ ਨੇ ਭਾਰਤੀ ਹਥਿਆਰਬੰਦ ਦਸਤਿਆਂ ਵਿੱਚ ਦੇਸ਼ ਦੀ ਸੇਵਾ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਹਾਲੀਆ ਸਮੇਂ ਵਿੱਚ ਇਹ ਰੁਝਾਨ ਘਟਿਆ ਹੈ ਪਰ ਸੂਬਾ ਸਰਕਾਰ ਨੌਜਵਾਨਾਂ ਨੂੰ ਹਥਿਆਰਬੰਦ ਦਸਤਿਆਂ ਵਿੱਚ ਭਰਤੀ ਲਈ ਪ੍ਰੇਰਿਤ ਕਰਨ ਵਾਸਤੇ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ। ਭਗਵੰਤ…

Read More

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵਿਰੁੱਧ ਦਰਜ ਸਾਰੀਆਂ ਐਫਆਈਆਰਜ਼ ਦੇ ਪੂਰੇ ਵੇਰਵੇ ਮੰਗੇ ਹਨ। ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ, ਅਦਾਲਤ ਨੇ ਅੰਮ੍ਰਿਤਸਰ ਅਤੇ ਮੋਗਾ ਦੇ ਜ਼ਿਲ੍ਹਾ ਮੈਜਿਸਟ੍ਰੇਟਾਂ (ਡੀਐਮਜ਼) ਨੂੰ 17 ਫਰਵਰੀ ਤੱਕ ਅਦਾਲਤ ਵਿੱਚ ਪੂਰੀ ਜਾਣਕਾਰੀ ਜਮ੍ਹਾਂ ਕਰਾਉਣ ਦੇ ਨਿਰਦੇਸ਼ ਦਿੱਤੇ ਹਨ।ਇਹ ਕਦਮ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੀ ਗ੍ਰਿਫ਼ਤਾਰੀ ਅਤੇ ਉਨ੍ਹਾਂ ਵਿਰੁੱਧ ਦਰਜ ਮਾਮਲਿਆਂ ਵਿੱਚ ਪਾਰਦਰਸ਼ਤਾ ਬਣਾਈ ਰੱਖਣ ਲਈ ਚੁੱਕਿਆ ਗਿਆ ਹੈ। ਅਦਾਲਤ ਦੇ ਹੁਕਮ ਤੋਂ ਬਾਅਦ, ਪ੍ਰਸ਼ਾਸਨ ਨੂੰ ਸਾਰੀਆਂ ਐਫਆਈਆਰਜ਼ ਅਤੇ ਸਬੰਧਤ ਦਸਤਾਵੇਜ਼ ਅਦਾਲਤ ਵਿੱਚ ਜਮ੍ਹਾਂ ਕਰਾਉਣੇ ਪੈਣਗੇ। ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀ ਇਸ ਸਮੇਂ…

Read More

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ‘ਚ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫਾ। ਬਜਟ ਵਿੱਚ ਕਿਸਾਨ ਕ੍ਰੈਡਿਟ ਕਾਰਡ ਤਹਿਤ ਦਿੱਤੇ ਜਾਣ ਵਾਲੇ ਕਰਜ਼ੇ ਦੀ ਸੀਮਾ 3 ਲੱਖ ਰੁਪਏ ਤੋਂ ਵਧਾ ਕੇ 5 ਲੱਖ ਰੁਪਏ ਕਰ ਦਿੱਤੀ ਗਈ ਹੈ। ਸਰਕਾਰ ਦੇ ਇਸ ਫੈਸਲੇ ਨਾਲ ਦੇਸ਼ ਦੇ ਕਰੋੜਾਂ ਕਿਸਾਨਾਂ ਨੂੰ ਫਾਇਦਾ ਹੋਵੇਗਾ। ਸ਼ੁੱਕਰਵਾਰ ਨੂੰ ਸੰਸਦ ਵਿੱਚ ਪੇਸ਼ ਕੀਤੇ ਗਏ ਆਰਥਿਕ ਸਰਵੇਖਣ 2024-25 ਵਿੱਚ ਦੱਸਿਆ ਗਿਆ ਕਿ ਮਾਰਚ 2024 ਤੱਕ ਦੇਸ਼ ਵਿੱਚ ਕਿਸਾਨ ਕ੍ਰੈਡਿਟ ਕਾਰਡ (ਕੇਸੀਸੀ) ਦੀ ਗਿਣਤੀ 7.75 ਕਰੋੜ ਸੀ। ਕੇਸੀਸੀ ਤਹਿਤ ਕਿਸਾਨਾਂ ਨੂੰ 9.81 ਲੱਖ ਕਰੋੜ ਰੁਪਏ ਦੇ ਕਰਜ਼ੇ ਦਿੱਤੇ ਗਏ ਹਨ। ਕਿਸਾਨ ਕ੍ਰੈਡਿਟ ਕਾਰਡ (ਕੇਸੀਸੀ) ਸਕੀਮ 1998 ਵਿੱਚ ਸ਼ੁਰੂ ਕੀਤੀ ਗਈ…

Read More

ਗੁਜਰਾਤ-ਨਾਸਿਕ ਹਾਈਵੇ ’ਤੇ ਭਿਆਨਕ ਹਾਦਸੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਨੇ ਟਵੀਟ ’ਤੇ ਦੁੱਖ ਸਾਂਝਾ ਕਰਦੇ ਹੋਏ ਲਿਖਿਆ ਹੈ ਕਿ‘‘ਗੁਜਰਾਤ ਦੇ ਡਾਂਗ ਜ਼ਿਲ੍ਹੇ ਦੇ ਨਾਸਿਕ-ਸੂਰਤ ਹਾਈਵੇਅ ‘ਤੇ ਵਾਪਰੇ ਇੱਕ ਵੱਡੇ ਹਾਦਸੇ ਦੀ ਖ਼ਬਰ ਮਿਲੀ ਹੈ। ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਜਾ ਰਹੀ ਸ਼ਰਧਾਲੂਆਂ ਨਾਲ ਭਰੀ ਬੱਸ ਡੂੰਘੀ ਖੱਡ ‘ਚ ਡਿੱਗ ਗਈ ਹੈ। ਜਿਸ ਵਿੱਚ ਯਾਤਰੀਆਂ ਦੀ ਦੁਖਦਾਈ ਮੌਤ ਦੀ ਖ਼ਬਰ ਮਿਲੀ ਹੈ ਅਤੇ ਕੁੱਝ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਮੈਂ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦਾ ਹਾਂ। ’’

Read More

ਕਿਸਾਨਾਂ ਨੇ ਹਰਿਆਣਾ ਦੇ ਜੀਂਦ ਵਿੱਚ ਦਿੱਲੀ-ਪਟਿਆਲਾ ਰਾਸ਼ਟਰੀ ਰਾਜਮਾਰਗ ‘ਤੇ ਸਥਿਤ ਖਟਕੜ ਟੋਲ ਪਲਾਜ਼ਾ ਨੂੰ ਮੁਕਤ ਕਰ ਦਿੱਤਾ ਹੈ। ਇਹ ਟੋਲ ਪਲਾਜ਼ਾ ਅੱਜ ਸ਼ਾਮ 4 ਵਜੇ ਤੋਂ ਟੋਲ ਫ੍ਰੀ ਰਹੇਗਾ। ਕਿਸਾਨਾਂ ਦਾ ਦੋਸ਼ ਹੈ ਕਿ ਟੋਲ ਕਰਮਚਾਰੀ ਕਿਸਾਨ ਸੰਗਠਨਾਂ ਦੇ ਆਗੂਆਂ ਨਾਲ ਦੁਰਵਿਵਹਾਰ ਕਰਦੇ ਹਨ, ਜਿਸ ਕਾਰਨ ਉਨ੍ਹਾਂ ਦਾ ਨਾਰਾਜ਼ਗੀ ਵਧ ਗਈ ਹੈ।ਕਿਸਾਨ ਆਗੂ ਸਿੱਕਮ ਸਫਾਖੇੜੀ ਨੇ ਕਿਹਾ ਕਿ ਦਿੱਲੀ ’ਚ ਹਾਲ ਹੀ ਵਿਚ ਹੋਈ ਇੱਕ ਮੀਟਿੰਗ ਦੌਰਾਨ ਟੋਲ ਵਰਕਰਾਂ ਨੇ ਕਿਸਾਨ ਸੰਗਠਨ ਦੇ ਆਗੂਆਂ ਨਾਲ ਦੁਰਵਿਵਹਾਰ ਕੀਤਾ ਸੀ। ਉਨ੍ਹਾਂ ਇਹ ਵੀ ਕਿਹਾ ਕਿ ਟੋਲ ਪਲਾਜ਼ਾ ਪ੍ਰਬੰਧਕ ਜ਼ਰੂਰੀ ਸਹੂਲਤਾਂ ਵੀ ਨਹੀਂ ਦੇ ਰਹੇ ਹਨ। ਹਾਈਵੇਅ ਕਈ ਥਾਵਾਂ ‘ਤੇ ਟੁੱਟਿਆ ਹੋਇਆ…

Read More

ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਸੂਬੇ ਨੇ ਵਿੱਤੀ ਸਾਲ 2023-24 ਦੇ ਮੁਕਾਬਲੇ ਚਾਲੂ ਵਿੱਤੀ ਸਾਲ ਵਿੱਚ ਜਨਵਰੀ ਤੱਕ ਨੈੱਟ ਵਸਤੂਆਂ ਅਤੇ ਸੇਵਾਵਾਂ ਕਰ (ਜੀਐਸਟੀ) ਪ੍ਰਾਪਤੀ ਵਿੱਚ ਪ੍ਰਭਾਵਸ਼ਾਲੀ 11.87 ਫ਼ੀਸਦੀ ਵਾਧਾ ਪ੍ਰਾਪਤ ਕਰਦਿਆਂ 10 ਫ਼ੀਸਦੀ ਦੀ ਕੌਮੀ ਔਸਤ ਨੂੰ ਪਾਰ ਕੀਤਾ ਹੈ। ਇਸ ਤੋਂ ਇਲਾਵਾ, ਪੰਜਾਬ ਨੇ ਚਾਲੂ ਵਿੱਤੀ ਸਾਲ ਵਿੱਚ ਆਬਕਾਰੀ ਵਿੱਚ 15.33 ਪ੍ਰਤੀਸ਼ਤ, ਅਤੇ ਨੈੱਟ ਜੀਐਸਟੀ, ਆਬਕਾਰੀ, ਵੈਟ, ਸੀਐਸਟੀ, ਅਤੇ ਪੀਐੱਸਡੀਟੀ ਤੋਂ ਪ੍ਰਾਪਤ ਕਰ ਵਿੱਚ ਕੁੱਲ 11.67 ਫ਼ੀਸਦ ਦਾ ਨੈੱਟ ਵਾਧਾ ਦਰਜ ਕੀਤਾ ਹੈ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ…

Read More

ਭਾਰਤ ਦੀਆਂ ਧੀਆਂ ਨੇ ਐਤਵਾਰ ਨੂੰ ਲਗਾਤਾਰ ਦੂਜੀ ਵਾਰ ਅੰਡਰ-19 ਮਹਿਲਾ ਟੀ-20 ਵਿਸ਼ਵ ਕੱਪ ਜਿੱਤ ਕੇ ਇਤਿਹਾਸ ਰਚ ਦਿੱਤਾ। ਟੀਮ ਨੇ ਫਾਈਨਲ ‘ਚ ਦੱਖਣੀ ਅਫਰੀਕਾ ਨੂੰ ਇਕਤਰਫਾ ਅੰਦਾਜ਼ ‘ਚ 9 ਵਿਕਟਾਂ ਨਾਲ ਹਰਾਇਆ। ਮੈਚ ‘ਚ ਦੱਖਣੀ ਅਫਰੀਕਾ ਦੀ ਕਪਤਾਨ ਕੈਲਾ ਰੇਨੇਕੇ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਉਸ ਦਾ ਇਹ ਫੈਸਲਾ ਗਲਤ ਸਾਬਤ ਹੋਇਆ, ਜਿੱਥੇ ਪੂਰੀ ਟੀਮ ਸਿਰਫ 82 ਦੌੜਾਂ ‘ਤੇ ਢਹਿ ਗਈ। ਭਾਰਤ ਨੇ ਇਹ ਟੀਚਾ ਸਿਰਫ਼ ਇੱਕ ਵਿਕਟ ਗੁਆ ਕੇ ਹਾਸਲ ਕਰ ਲਿਆ। ਫਾਈਨਲ ਮੈਚ ਵਿੱਚ ਗੋਂਗੜੀ ਤ੍ਰਿਸ਼ਾ ਨੇ ਟੀਮ ਇੰਡੀਆ ਲਈ ਗੇਂਦ ਅਤੇ ਬੱਲੇ ਨਾਲ ਧਮਾਕੇਦਾਰ ਪ੍ਰਦਰਸ਼ਨ ਕੀਤਾ ਅਤੇ ਦੱਖਣੀ ਅਫਰੀਕਾ ਨੂੰ ਮੈਚ…

Read More

ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ ਸਟੂਡੈਂਟਸ ਸਕੀਮ ਸਾਲ 2024-25 ਦੇ 86583 ਵਿਦਿਆਰਥੀਆਂ ਲਈ ਚਾਲੂ ਵਿੱਤੀ ਸਾਲ ਦੇ ਬਜਟ ਉਪਬੰਧ ਵਿੱਚੋਂ 55.45 ਕਰੋੜ ਰੁਪਏ ਦੀ ਰਾਸ਼ੀ ਰਾਜ ਦੇ ਹਿੱਸੇ ਵਜੋਂ ਜਾਰੀ ਕੀਤੀ ਗਈ ਹੈ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਅਨੂਸੂਚਿਤ ਜਾਤੀ ਦੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਮੁੱਖ ਟੀਚਾ ਅਤਿ ਗਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਸਿੱਖਿਆ ਪੂਰੀ ਕਰਨ ਲਈ ਸਹਾਇਤਾ ਪ੍ਰਦਾਨ ਕਰਨਾ ਹੈ। ਇਸ ਤੋਂ ਇਲਾਵਾ ਬਾਕੀ ਰਹਿੰਦੇ ਵਿਦਿਆਰਥੀਆਂ ਨੂੰ ਵੀ ਜਲਦ ਅਦਾਇਗੀ ਕੀਤੀ ਜਾਵੇਗੀ।ਉਨ੍ਹਾਂ…

Read More

ਚੰਡੀਗੜ੍ਹ ਪ੍ਰੈਸ ਕਲੱਬ ਦਿੱਲੀ ਵਿਧਾਨ ਸਭਾ ਚੋਣਾਂ ਦੀ ਕਵਰੇਜ਼ ਕਰਨ ਗਏ ਇਲਾਕੇ ਦੇ ਪੱਤਰਕਾਰਾਂ ਲਈ ਬੇਲੋੜੀਆਂ ਰੁਕਾਵਟਾਂ ਖੜ੍ਹੀਆਂ ਕਰਨ ਲਈ ਦਿੱਲੀ ਪੁਲਿਸ ਦੀ ਸਖ਼ਤ ਨਿਖੇਧੀ ਕਰਦਾ ਹੈ।ਚੰਡੀਗੜ੍ਹ ਪ੍ਰੈਸ ਕਲੱਬ ਨੇ ਕਿਹਾ, “ਦਿੱਲੀ ਪੁਲਿਸ ਨੇ ਨਵੀਂ ਦਿੱਲੀ ਵਿੱਚ ਪੱਤਰਕਾਰਾਂ ਨਾਲ ਦੁਰਵਿਵਹਾਰ ਕੀਤਾ। ਪੱਤਰਕਾਰਾਂ ਨੂੰ ਉਨ੍ਹਾਂ ਦੇ ਸਰਕਾਰੀ ਸ਼ਨਾਖਤੀ ਕਾਰਡ ਦਿਖਾਉਣ ਦੇ ਬਾਵਜੂਦ ਰਿਪੋਰਟਿੰਗ ਕਰਨ ਤੋਂ ਰੋਕਿਆ ਗਿਆ। ਇਸ ਤੋਂ ਇਲਾਵਾ, ਉਨ੍ਹਾਂ ਨੂੰ ਰਾਤ ਭਰ ਥਾਣੇ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ। ਇਸ ਤਰ੍ਹਾਂ ਇਹ ਕਾਰਵਾਈ ਪ੍ਰੈਸ ਦੀ ਆਜ਼ਾਦੀ ਤੇ ਸਿੱਧਾ ਹਮਲਾ ਹੈ। ਪੱਤਰਕਾਰਾਂ ਦਾ ਮੌਲਿਕ ਅਧਿਕਾਰ ਹੈ ਕਿ ਉਹ ਬਿਨਾਂ ਕਿਸੇ ਡਰ ਜਾਂ ਅੜਿੱਕੇ ਦੇ ਰਿਪੋਰਟ ਕਰੇ।ਚੰਡੀਗੜ੍ਹ ਪ੍ਰੈੱਸ ਕਲੱਬ ਨੇ ਇਸ ਮਾਮਲੇ…

Read More

ਬਸੰਤ ਪੰਚਮੀ ਤੋਂ ਪਹਿਲਾਂ ਜਲੰਧਰ ਦਿਹਾਤੀ ਪੁਲਿਸ ਨੇ ਚੀਨੀ ਡੋਰ (ਸਿੰਥੈਟਿਕ ਮਾਂਝਾ) ਦੀ ਵਰਤੋਂ ਕਰਨ ਜਾਂ ਵੇਚਣ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀ ਹੈ।ਜਲੰਧਰ ਦਿਹਾਤੀ ਪੁਲਿਸ ਦੇ ਐਸ.ਐਸ.ਪੀ. ਹਰਕਮਲਪ੍ਰੀਤ ਸਿੰਘ ਖੱਖ ਨੇ ਅੱਜ ਐਲਾਨ ਕੀਤਾ ਹੈ ਕਿ ਇਸ ਘਾਤਕ ਡੋਰ ਦੀ ਵਿਕਰੀ ਅਤੇ ਵਰਤੋਂ ਨੂੰ ਰੋਕਣ ਲਈ ਵਿਸ਼ੇਸ਼ ਪੁਲਿਸ ਟੀਮਾਂ ਜ਼ਿਲ੍ਹੇ ਭਰ ਵਿੱਚ ਛਾਪੇਮਾਰੀ ਕਰਨਗੀਆਂ। ਉਨ੍ਹਾਂ ਕਿਹਾ ਕਿ ਪਾਬੰਦੀ ਲੱਗਣ ਦੇ ਬਾਵਜੂਦ, ਕੁਝ ਲੋਕ ਚੀਨੀ ਡੋਰ ਵੇਚਣਾ ਅਤੇ ਵਰਤੋਂ ਕਰਨਾ ਜਾਰੀ ਰੱਖਦੇ ਹਨ, ਜਿਸ ਨਾਲ ਮਾਸੂਮ ਜਾਨਾਂ ਨੂੰ ਜੋਖਮ ਵਿੱਚ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਅਪਰਾਧੀਆਂ ਖਿਲਾਫ ਕਤਲ ਦੀ ਕੋਸ਼ਿਸ਼ ਸਮੇਤ ਗੈਰ-ਜ਼ਮਾਨਤੀ…

Read More