- ਪੰਜਾਬ ਦੇ 1,746 ਹੋਰ ਨੌਜਵਾਨਾਂ ਨੂੰ ਪੁਲਿਸ ‘ਚ ਮਿਲੀ ਸਰਕਾਰੀ ਨੌਕਰੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੌਂਪੇ ਨਿਯੁਕਤੀ ਪੱਤਰ
- ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ-ਭਾਦਲਾ ਰੋਡ ਦੇ ਨਵੀਨੀਕਰਨ ਕਾਰਜਾਂ ਦਾ ਲਿਆ ਜਾਇਜ਼ਾ
- ਐਸ.ਆਰ.ਐਸ. ਪੋਲੀਟੈਕਨਿਕ ਕਾਲਜ, ਲੁਧਿਆਣਾ ਵੱਲੋਂ ਸੁਜ਼ੂਕੀ ਮੋਟਰਸਾਈਕਲ ਇੰਡੀਆ ਪ੍ਰਾ. ਲਿਮਟਿਡ ਦੇ ਸਹਿਯੋਗ ਨਾਲ ਸੜਕ ਸੁਰੱਖਿਆ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ
- ਪੁਰਾਣੇ ਸ਼ਹਿਰ ਵਿੱਚ ਜਾਮ ਪਈ ਵੱਡੀ ਸੀਵਰੇਜ ਲਾਈਨ ਦੀ ਸਫ਼ਾਈ ਲਈ ਨਗਰ ਨਿਗਮ ਨੇ ਲਗਾਈਆਂ ਸਵਿਸ-ਜਰਮਨ ਮਸ਼ੀਨਾਂ
- *ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਚੌਥੇ ਸੀਜ਼ਨ ਲਈ ਕਿਊ ਆਰ (QR) ਕੋਡ ਜਾਰੀ
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਵਿਧਾਨਸਭਾ ਹਲਕਾ ਜਲੰਧਰ ਪੱਛਮੀ ਦੇ 10 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ
- ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ ਬਾਲੀ
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਫਾਈ ਸੇਵਕਾਂ ਦੀ ਹੜਤਾਲ ਖਤਮ ਕਰਵਾਈ
Author: Pushminder Sidhu
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ 8ਵਾਂ ਬਜਟ ਪੇਸ਼ ਕਰ ਰਹੇ ਹਨ। ਵਿੱਤ ਮੰਤਰੀ ਸੀਤਾਰਮਨ ਨੇ ਕਿਹਾ ਕਿ ਇਹ ਦੇਸ਼ ਦੀਆਂ ਇੱਛਾਵਾਂ ਦਾ ਬਜਟ ਹੈ। ਬਜਟ ਪੇਸ਼ ਕਰਦੇ ਹੋਏ ਵਿੱਤ ਮੰਤਰੀ ਨੇ ਕਿਹਾ ਕਿ ਅਸੀਂ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਅਰਥਵਿਵਸਥਾ ਹਾਂ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇਸ ਬਜਟ ਵਿੱਚ ਸਭ ਦੇ ਵਿਕਾਸ ‘ਤੇ ਜ਼ੋਰ ਦਿੱਤਾ ਹੈ।
ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦੇਸ਼ ਦੇ 100 ਜ਼ਿਲ੍ਹਿਆਂ ਵਿਚ ਕਿਸਾਨਾਂ ਲਈ ਨਵੀਂ ਧਨ ਧਾਨਯ ਸਕੀਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਹਨਾਂ ਜ਼ਿਲ੍ਹਿਆਂ ਵਿਚ ਖੇਤੀਬਾੜੀ ਉਤਪਾਦਨ ਘੱਟ ਹੋਣ ਕਾਰਣ ਯੋਜਨਾ ਸ਼ੁਰੂ ਕੀਤੀ ਜਾ ਰਹੀ ਹੈ ਜਿਸ ਨਾਲ 1.77 ਕਰੋੜ ਕਿਸਾਨਾਂ ਨੂੰ ਲਾਭ ਮਿਲੇਗਾ।
ਲੋਕ ਸਭਾ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਵਿਰੋਧੀ ਧਿਰ ਨੇ ਹੰਗਾਮਾ ਕਰ ਦਿੱਤਾ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਹੰਗਾਮੇ ਵਿਚਕਾਰ ਆਪਣਾ ਬਜਟ ਭਾਸ਼ਣ ਸ਼ੁਰੂ ਕੀਤਾ। ਹੰਗਾਮੇ ਦੌਰਾਨ ਸਪੀਕਰ ਨੇ ਵਿੱਤ ਮੰਤਰੀ ਸੀਤਾਰਮਨ ਨੂੰ ਬਜਟ ਪੜ੍ਹਨ ਲਈ ਬੁਲਾਇਆ। ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਸੰਸਦ ਮੈਂਬਰ ਨਾਅਰੇਬਾਜ਼ੀ ਕਰਦੇ ਦੇਖੇ ਗਏ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਸਾਡੀ ਅਰਥਵਿਵਸਥਾ ਸਾਰੀਆਂ ਪ੍ਰਮੁੱਖ ਅਰਥਵਿਵਸਥਾਵਾਂ ਵਿੱਚੋਂ ਸਭ ਤੋਂ ਤੇਜ਼ੀ ਨਾਲ ਵਧ ਰਹੀ ਹੈ। ਪਿਛਲੇ 10 ਸਾਲਾਂ ਵਿੱਚ ਸਾਡੇ ਵਿਕਾਸ ਟਰੈਕ ਰਿਕਾਰਡ ਅਤੇ ਢਾਂਚਾਗਤ ਸੁਧਾਰਾਂ ਨੇ ਵਿਸ਼ਵਵਿਆਪੀ ਧਿਆਨ ਆਪਣੇ ਵੱਲ ਖਿੱਚਿਆ ਹੈ। ਇਸ ਸਮੇਂ ਦੌਰਾਨ ਭਾਰਤ ਦੀ ਸਮਰੱਥਾ ਅਤੇ ਸਮਰੱਥਾ ਵਿੱਚ ਵਿਸ਼ਵਾਸ ਵਧਿਆ ਹੈ।…
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ, ਭੁੱਚੋ (ਬਠਿੰਡਾ) ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਸੰਦੀਪ ਕੁਮਾਰ ਨੂੰ 7000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਬਠਿੰਡਾ ਜ਼ਿਲ੍ਹੇ ਦੇ ਭੁੱਚੋ ਕਲਾਂ ਦੇ ਵਸਨੀਕ ਗੁਰਦਾਸ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਮੁਲਜ਼ਮ ਜੇ.ਈ. ਨੇ ਘਰੇਲੂ ਸਪਲਾਈ ਲਈ ਨਵਾਂ ਟਰਾਂਸਫਾਰਮਰ ਲਗਾਉਣ ਬਦਲੇ 7000…
ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਵਿਰਾਸਤੀ ਮਾਰਗ ਤੇ ਡਾਕਟਰ ਬੀ ਆਰ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਕਰਨ ਵਾਲੇ ਮੁਲਜ਼ਮ ਆਕਾਸ਼ਦੀਪ ਦੀ ਪੇਸ਼ੀ ਹੋਈ ਹੈ। ਪੁਲਿਸ ਪੁਲਿਸ ਨੇ ਅਦਾਲਤ ਵਿੱਚ ਅੱਜ ਇੱਕ ਵਾਰ ਫਿਰ ਤੋਂ ਪੇਸ਼ ਕੀਤਾ ਗਿਆ। ਅੰਮ੍ਰਿਤਸਰ ਅਦਾਲਤ ਨੇ ਪੁਲਿਸ ਨੂੰ ਅਕਾਸ਼ਦੀਪ ਦਾ ਪੰਜ ਦਿਨ ਦਾ ਹੋਰ ਪੁਲਿਸ ਰਿਮਾਂਡ ਦਿੱਤਾ ਹੈ। ਮਾਮਲੇ ਦੇ ਸਬੰਧੀ ਜਾਣਕਾਰੀ ਦਿੰਦਿਆਂ ACP ਜਸਪਾਲ ਸਿੰਘ ਨੇ ਦੱਸਿਆ ਕਿ ਡਾਕਟਰ ਬੀ.ਆਰ. ਅੰਬੇਡਕਰ ਦੀ ਪ੍ਰਤਿਮਾ ਤੋੜਨ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਨੂੰ ਦੁਬਾਰਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਉਥੋਂ ਮਾਨਯੋਗ ਜੱਜ ਸਾਹਿਬ ਨੇ 5 ਦਿਨ ਦਾ ਪੁਲਿਸ ਰਿਮਾਂਡ ਹੋਰ ਦਿੱਤਾ ਅਤੇ ਹੋਰ ਵੀ ਬਰੀਕੀ ਨਾਲ ਇਸ ਤੋਂ ਪੁੱਛਗਿੱਛ…
ਕੇਂਦਰੀ ਬਜਟ 2025-26 ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਨੀਤੀ ਆਯੋਗ ਦੀਆਂ ਮੀਟਿੰਗਾਂ ‘ਚ ਪੰਜਾਬ ਦਾ ਪੱਖ ਪੇਸ਼ ਕਰਨ ‘ਚ ਅਸਫਲ ਰਹਿਣ ‘ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਿੱਖੀ ਆਲੋਚਨਾ ਕੀਤੀ ਹੈ। ਪ੍ਰਧਾਨ ਮੰਤਰੀ, ਕੇਂਦਰੀ ਵਿੱਤ ਮੰਤਰੀ ਅਤੇ ਰਿਜ਼ਰਵ ਬੈਂਕ ਦੇ ਗਵਰਨਰ ਦੀ ਮੌਜੂਦਗੀ ‘ਚ ਨੀਤੀ ਆਯੋਗ ਦੀਆਂ ਬੈਠਕਾਂ ‘ਚ ਸੂਬਿਆਂ ਅਤੇ ਕੇਂਦਰ ਸਰਕਾਰ ਦਰਮਿਆਨ ਆਰਥਿਕ ਮੁੱਦਿਆਂ ਅਤੇ ਆਰਥਿਕ ਵਿਵਾਦਾਂ ‘ਤੇ ਚਰਚਾ ਕੀਤੀ ਜਾਂਦੀ ਹੈ। ਪੰਜਾਬ ਦੇ ਮੁੱਖ ਮੰਤਰੀ ਨੇ ਕਦੇ ਵੀ ਆਪਣੀ ਸਥਿਤੀ ਨੂੰ ਗੰਭੀਰਤਾ ਨਾਲ ਨਹੀਂ ਲਿਆ। ਬਾਜਵਾ ਨੇ…
1 ਫਰਵਰੀ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਬਜਟ 2025 ਪੇਸ਼ ਕਰਨਗੇ। ਇਸ ਤੋਂ ਇਲਾਵਾ, ਹਰ ਮਹੀਨੇ ਵਾਂਗ, ਇਸ ਮਹੀਨੇ ਵੀ ਕੁਝ ਨਿਯਮ ਆਉਣਗੇ ਅਤੇ ਬਦਲਾਅ ਵੀ ਹੋਣਗੇ। ਇਨ੍ਹਾਂ ਵਿੱਚ ਬੈਂਕਿੰਗ ਬਦਲਾਅ ਵੀ ਸ਼ਾਮਲ ਹਨ। ਭਾਰਤੀ ਰਿਜ਼ਰਵ ਬੈਂਕ (RBI)ਵੱਲੋਂ ਬੈਂਕਿੰਗ ਪ੍ਰਣਾਲੀ ਵਿੱਚ ਵੱਡੇ ਬਦਲਾਅ ਕੀਤੇ ਜਾਣਗੇ। ਅਜਿਹੀ ਸਥਿਤੀ ਵਿੱਚ, ਕੁਝ ਖਾਤਾ ਧਾਰਕਾਂ ਨੂੰ ਨਵੇਂ ਪ੍ਰਬੰਧਾਂ ਦਾ ਸਾਹਮਣਾ ਕਰਨਾ ਪਵੇਗਾ। ਦਰਅਸਲ, ਸਟੇਟ ਬੈਂਕ ਆਫ਼ ਇੰਡੀਆ (State Bank of India), ਪੰਜਾਬ ਨੈਸ਼ਨਲ ਬੈਂਕ (Punjab National Bank) ਅਤੇ ਕੇਨਰਾ ਬੈਂਕ (Canara Bank) ਵਰਗੇ ਵੱਡੇ ਬੈਂਕਾਂ ਵਿੱਚ ਬੈਂਕਿੰਗ ਸੇਵਾਵਾਂ ਬਦਲ ਜਾਣਗੀਆਂ। ਨਵੇਂ ਨਿਯਮਾਂ ਦਾ ਉਦੇਸ਼ ਡਿਜੀਟਲ ਬੈਂਕਿੰਗ ਨੂੰ ਹੋਰ ਵੀ ਬਿਹਤਰ ਬਣਾਉਣਾ ਹੈ। ਬੈਂਕਿੰਗ ਧੋਖਾਧੜੀ…
ਪੰਜਾਬ ਦੇ ਸ਼ੰਭੂ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਸ਼ੁੱਕਰਵਾਰ ਸਵੇਰੇ ਇੱਕ ਹੋਰ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਕਿਸਾਨ ਗੁੱਸੇ ਵਿੱਚ ਆ ਗਏ ਅਤੇ ਕਾਫ਼ੀ ਦੇਰ ਤੱਕ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਰਹੇ। ਮ੍ਰਿਤਕ ਕਿਸਾਨ ਦੀ ਪਛਾਣ ਪ੍ਰਗਟ ਸਿੰਘ ਵਜੋਂ ਹੋਈ ਹੈ, ਜੋ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਕੱਕੜ ਦਾ ਰਹਿਣ ਵਾਲਾ ਹੈ। ਮ੍ਰਿਤਕ ਕਿਸਾਨ ਦੋ ਏਕੜ ਜ਼ਮੀਨ ਦਾ ਮਾਲਕ ਸੀ। ਉਹ ਦੋ ਬੱਚਿਆਂ ਦਾ ਪਿਤਾ ਸੀ। ਮੌਕੇ ‘ਤੇ ਮੌਜੂਦ ਪੁਲਿਸ ਨੇ ਮ੍ਰਿਤਕ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਹੈ। ਇਸ ਦੌਰਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਵਰਤ ਜਾਰੀ ਹੈ।
ਪੰਜਾਬ ਦੇ ਫਿਰੋਜ਼ਪੁਰ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਪਿਕਅੱਪ ਅਤੇ ਕੈਂਟਰ ਵਿਚਕਾਰ ਹੋਈ ਟੱਕਰ ਵਿੱਚ ਨੌਂ ਲੋਕਾਂ ਦੀ ਮੌਤ ਹੋ ਗਈ ਅਤੇ 11 ਜ਼ਖਮੀ ਹੋ ਗਏ, ਜਿਨ੍ਹਾਂ ਵਿੱਚੋਂ ਪੰਜ ਦੀ ਹਾਲਤ ਗੰਭੀਰ ਹੈ। ਇਹ ਹਾਦਸਾ ਅੱਜ ਸਵੇਰੇ ਫਿਰੋਜ਼ਪੁਰ-ਫਾਜ਼ਿਲਕਾ ਸੜਕ ‘ਤੇ ਮੋਹਨ ਦੇ ਉਤਾੜ ਪਿੰਡ ਨੇੜੇ ਵਾਪਰਿਆ। ਹਾਦਸੇ ਸਮੇਂ ਪਿਕਅੱਪ ਵਿੱਚ 25 ਤੋਂ ਵੱਧ ਲੋਕ ਸਵਾਰ ਸਨ। ਪੁਲਿਸ ਅਧਿਕਾਰੀ ਅਨੁਸਾਰ ਇਹ ਹਾਦਸਾ ਧੁੰਦ ਕਾਰਨ ਹੋਇਆ ਜਾਪਦਾ ਹੈ। ਇੰਸਪੈਕਟਰ ਜਸਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਬਲ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਸਾਰੇ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ। ਬਰਾੜ ਨੇ ਦੱਸਿਆ ਹੈ ਕਿ ਪਿਕਅੱਪ ਵਿੱਚ ਮਜ਼ਦੂਰ…
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਿਹਗੜ੍ਹ ਸਾਹਿਬ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਧਰਮ ਅਧਿਐਨ ਵਿਭਾਗ ਵੱਲੋਂ ਮਨੁੱਖਤਾ ਨੂੰ ਜਾਤ ਪਾਤ ਦੇ ਕੋਹੜ ਤੋਂ ਬਚਾਉਣ ਲਈ ਗੁਰਬਾਣੀ ਵਿੱਚੋਂ ਪ੍ਰਾਪਤ ਹੁੰਦੀ ਸੇਧ ਅਤੇ ਆਦਰਸ਼ ਸਬੰਧੀ ਇੱਕ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਕਰਦਿਆਂ ਵਾਈਸ ਚਾਂਸਲਰ ਪ੍ਰੋਫੈਸਰ ਪ੍ਰਿਤ ਪਾਲ ਸਿੰਘ ਨੇ ਕਿਹਾ ਕਿ ਇਹ ਬੇਹੱਦ ਦੁਖਦਾਈ ਅਤੇ ਸ਼ਰਮਨਾਕ ਹੈ ਕਿ ਭਗਤ ਸਾਹਿਬਾਨ ਅਤੇ ਗੁਰੂ ਸਾਹਿਬਾਨ ਨੇ ਸਦੀਆਂ ਪਹਿਲਾਂ ਜਿਸ ਜਾਤ ਪਾਤ ਦੇ ਰੋੋਗ ਦਾ ਸਖਤੀ ਨਾਲ ਖੰਡਨ ਕੀਤਾ ਸੀ, ਉਹ ਅੱਜ ਵੀ ਸਾਡੇ ਸਮਾਜ ਵਿਚ ਵਿਆਪਤ ਹੈ। ਉਹਨਾਂ ਆਖਿਆ ਕਿ ਇਸ ਰੋਗ ਦੇ ਨਿਵਾਰਨ ਲਈ ਸਾਨੂੰ ਸਾਂਝੇ ਰੂਪ ਵਿੱਚ ਹੰਭਲਾ ਮਾਰਨ…

