Author: Pushminder Sidhu

ਲੁਧਿਆਣਾ, 29 ਜੁਲਾਈ। ਲੁਧਿਆਣਾ ਵਿੱਚ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ’ਤੇ ਨਕੇਲ ਕੱਸਣ ਲਈ ਐਕਸਾਈਜ਼ ਵਿਭਾਗ ਨੇ ਆਪਣੀ ਵਿਸ਼ੇਸ਼ ਇਨਫੋਰਸਮੈਂਟ ਮੁਹਿੰਮ ਹੋਰ ਤੇਜ਼ ਕਰ ਦਿੱਤੀ ਹੈ। ਵਿਭਾਗ ਵੱਲੋਂ ਲੁਧਿਆਣਾ ਈਸਟ ਰੇਂਜ ਵਿੱਚ ਵੱਡੇ ਪੱਧਰ ’ਤੇ ਅਚਾਨਕ ਛਾਪੇਮਾਰੀ ਕਰਕੇ ਢਾਬਿਆਂ, ਚਿਕਨ ਕਾਰਨਰਾਂ, ਸ਼ਰਾਬ ਦੇ ਠੇਕਿਆਂ ਅਤੇ ਹਾਰਡ ਬਾਰਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਗੈਰ-ਕਾਨੂੰਨੀ ਸ਼ਰਾਬ ਦੇ ਧੰਦੇ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਜਿਹੀਆਂ ਕਾਰਵਾਈਆਂ ਲਗਾਤਾਰ ਜਾਰੀ ਰਹਿਣਗੀਆਂ। ਇਹ ਮੁਹਿੰਮ ਡਿਪਟੀ ਕਮਿਸ਼ਨਰ ਐਕਸਾਈਜ਼ ਪਟਿਆਲਾ (ਪੀ.ਸੀ.ਐੱਸ.) ਸ਼੍ਰੀ ਖੁਸ਼ਦਿਲ ਸਿੰਘ ਦੀ ਦੇਖ-ਰੇਖ ਅਤੇ ਅਸਿਸਟੈਂਟ ਕਮਿਸ਼ਨਰ ਐਕਸਾਈਜ਼ ਸ਼੍ਰੀ ਅਮਿਤ ਗੋਇਲ ਦੇ ਨਿਰਦੇਸ਼ਾਂ…

Read More

ਲੁਧਿਆਣਾ, 29 ਜੁਲਾਈ: ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਹਿਮਾਂਸ਼ੂ ਜੈਨ ਨੇ ਅੱਜ ਉਦਯੋਗਪਤੀਆਂ, ਇੱਟਾਂ ਦੇ ਭੱਠਿਆਂ ਦੇ ਮਾਲਕਾਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਉਦਯੋਗਾਂ ਅਤੇ ਇੱਟਾਂ ਦੇ ਭੱਠਿਆਂ ਵਿੱਚ ਪੈਲੇਟ ਅਤੇ ਬ੍ਰਿਕੇਟ ਦੇ ਰੂਪ ਵਿੱਚ ਝੋਨੇ ਦੀ ਪਰਾਲੀ ਨੂੰ ਬਾਲਣ ਵਜੋਂ ਅਪਣਾਉਣ ਨੂੰ ਉਤਸ਼ਾਹਿਤ ਕਰਨ ਲਈ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਉਦਯੋਗਿਕ ਇਕਾਈਆਂ ਅਤੇ ਇੱਟਾਂ ਦੇ ਭੱਠਿਆਂ ਨੂੰ ਪਰਾਲੀ ਅਧਾਰਤ ਬਾਲਣ ਦੀ ਵਰਤੋਂ ਵਧਾਉਣ ਲਈ ਪ੍ਰੇਰਿਤ ਕਰਦਿਆਂ ਸਾਰੇ ਸਬੰਧਤ…

Read More

ਖੰਨਾ, ਲੁਧਿਆਣਾ, 28 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਖੇਤੀਬਾੜੀ ਨੂੰ ਹੋਰ ਮਜ਼ਬੂਤ ਬਣਾਉਣ, ਧਰਤੀ ਹੇਠਲੇ ਪਾਣੀ ਦੀ ਸੰਭਾਲ ਕਰਨ ਅਤੇ ਕਿਸਾਨਾਂ ਨੂੰ ਸਮੇਂ ਸਿਰ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਜਲ ਸਰੋਤ ਵਿਭਾਗ ਪੰਜਾਬ ਵੱਲੋਂ ਵਿਧਾਨ ਸਭਾ ਹਲਕਾ ਖੰਨਾ ਅਧੀਨ ਪਿੰਡ ਭੱਟੀਆਂ ਵਿਖੇ 70.52 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਅਹਿਮ ਸਿੰਚਾਈ ਪ੍ਰੋਜੈਕਟਾਂ ਦਾ ਉਦਘਾਟਨ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਅਤੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਾਂਝੇ ਤੌਰ ‘ਤੇ ਕੀਤਾ। ਇਸ ਮੌਕੇ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ…

Read More

ਲੁਧਿਆਣਾ, 28 ਜੁਲਾਈ: ਹਲਕਾ ਆਤਮ ਨਗਰ ਦੇ ਵਿਧਾਇਕ ਸ਼੍ਰੀ ਕੁਲਵੰਤ ਸਿੰਘ ਸਿੱਧੂ ਨੇ ਅੱਜ ਆਰੀਅਨ ਗੁਪਤਾ ਦਾ ਉਚੇਚੇ ਤੌਰ ‘ਤੇ ਸਨਮਾਨ ਕੀਤਾ, ਜਿਸ ਨੇ ਦੇਸ਼ ਦੀ ਸਭ ਤੋਂ ਵੱਕਾਰੀ ਪ੍ਰੀਖਿਆ NEET (ਨੀਟ) 2026 ਵਿੱਚ ਪੂਰੇ ਭਾਰਤ ਵਿੱਚੋਂ ਪਹਿਲਾ ਰੈਂਕ (AIR 1) ਹਾਸਲ ਕੀਤਾ ਹੈ। ਵਿਧਾਇਕ ਨੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਲਈ ਵਧੇਰੇ ਖੁਸ਼ੀ ਦੀ ਗੱਲ ਹੈ ਕਿਉਂਕਿ ਆਰੀਅਨ ਉਨ੍ਹਾਂ ਦੇ ਆਪਣੇ ਹਲਕੇ ਆਤਮ ਨਗਰ ਦਾ ਰਹਿਣ ਵਾਲਾ ਹੈ। ਐਮ.ਐਲ.ਏ. ਸਿੱਧੂ ਨੇ ਦੱਸਿਆ ਕਿ ਇਸ ਸਾਲ ਦੇਸ਼ ਭਰ ‘ਚੋਂ ਲਗਭਗ 20 ਲੱਖ ਬੱਚਿਆਂ ਨੇ ਨੀਟ ਦੀ ਪ੍ਰੀਖਿਆ ਦਿੱਤੀ ਸੀ, ਜਿਸ ਵਿੱਚੋਂ ਇਕੱਲੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਰਿਕਾਰਡ…

Read More

ਪਾਇਲ, (ਲੁਧਿਆਣਾ), 05 ਜੁਲਾਈ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਐਤਵਾਰ ਨੂੰ ਪਿੰਡ ਰੱਬੋਂ ਉੱਚੀ ਵਿਖੇ ਮਹਾਨ ਸਿੱਖ ਕ੍ਰਾਂਤੀਕਾਰੀ ਅਤੇ ਆਜ਼ਾਦੀ ਘੁਲਾਟੀਏ ਬਾਬਾ ਮਹਾਰਾਜ ਸਿੰਘ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ‘ਤੇ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਵਿਸ਼ੇਸ਼ ਤੌਰ ਤੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ, ਪਿੰਡ ਰੱਬੋ ਉੱਚੀ, ਪਾਇਲ, (ਲੁਧਿਆਣਾ) ਵਿਖੇ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਨਾਲ ਹਲਕਾ ਪਾਇਲ ਦੇ ਵਿਧਾਇਕ ਸ. ਮਨਵਿੰਦਰ ਸਿੰਘ ਗਿਆਸਪੁਰਾ, ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ, ਸੰਤ ਬਾਬਾ ਭੁਪਿੰਦਰ ਸਿੰਘ ਰਾੜਾ ਸਾਹਿਬ ਜਰਗ, ਸੰਤ ਬਾਬਾ ਹਰਨੇਕ ਸਿੰਘ ਲੰਗਰਾਂ ਵਾਲੇ ਤੋਂ ਇਲਾਵਾ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਮੌਜੂਦ ਸਨ। ਇਸ ਮੌਕੇ ਸੰਬੋਧਨ…

Read More

ਲੁਧਿਆਣਾ 02 ਜੁਲਾਈ: ਬਰਾਈਟ ਮਾਈਂਡਜ਼ ਪੰਜਾਬ 2026 ਤਹਿਤ ਅੱਜ ਗੁਰੂ ਨਾਨਕ ਦੇਵ ਭਵਨ, ਲੁਧਿਆਣਾ ਵਿਖੇ ਇੱਕ ਵਿਸ਼ਾਲ ਅਤੇ ਪ੍ਰੇਰਣਾਦਾਇਕ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਸ੍ਰ. ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਸਿੱਧਾ ਸੰਵਾਦ ਸਥਾਪਿਤ ਕਰਨਾ ਅਤੇ ਸਿੱਖਿਆ ਪ੍ਰਣਾਲੀ ਵਿੱਚ ਹੋ ਰਹੇ ਬਦਲਾਅ ਅਤੇ ਸੁਧਾਰਾਂ ਬਾਰੇ ਵਿਚਾਰ-ਵਟਾਂਦਰਾ ਕਰਨਾ ਸੀ। ਇਸ ਮੌਕੇ 12ਵੀਂ ਜਮਾਤ ਵਿੱਚ 95 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਿੱਖਿਆ ਮੰਤਰੀ ਹਰਜੋਤ…

Read More

ਚੰਡੀਗੜ੍ਹ, 2 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਪਹੁੰਚ ਅਨੁਸਾਰ, ਪੰਜਾਬ ਵਿਜੀਲੈਂਸ ਬਿਊਰੋ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਪੂਰਥਲਾ ਦੇ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਪਰਮਜੀਤ ਸਿੰਘ ਨੂੰ ਸਤਿੰਦਰ ਬੀਰ ਸਿੰਘ ਦੀ ਫਰਮ ‘ਐਜੂਰਾਈਜ਼ ਐਂਟਰਪ੍ਰਾਈਜ਼’ ਨੂੰ ਸਾਈਕੋਮੈਟ੍ਰਿਕ ਟੈਸਟਿੰਗ ਅਲਾਟ ਕਰਨ ਬਦਲੇ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ’ਤੇ ਸੇਵਾਮੁਕਤ ਜ਼ਿਲ੍ਹਾ ਸਿੱਖਿਆ ਅਧਿਕਾਰੀ ਸਤਿੰਦਰ ਬੀਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ…

Read More

ਜਲੰਧਰ, 2 ਜੁਲਾਈ : ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ 24 ਵਿਦਿਆਰਥੀਆਂ ਨੇ 245ਵੀਂ ਬਟਾਲੀਅਨ, ਸੈਂਟਰਲ ਰਿਜ਼ਰਵ ਪੁਲਿਸ ਫੋਰਸ (ਸੀ.ਆਰ.ਪੀ.ਐਫ.), ਲਿਧਰਾਂ (ਜਲੰਧਰ) ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸਕੱਤਰ ਡਾ. ਸੁਰਜੀਤ ਲਾਲ ਅਤੇ ਪੰਜ ਅਧਿਆਪਕ ਮੌਜੂਦ ਸਨ। 245ਵੀਂ ਬਟਾਲੀਅਨ ਦੇ ਕਮਾਂਡੈਂਟ ਬ੍ਰਿਜ ਲਾਲ, ਅਰਵਿੰਦ ਨੰਦਾ ਦੂਜੇ ਕਮਾਨ ਅਧਿਕਾਰੀ, ਵਿਸ਼ਾਲ ਵਿਗ ਉਪ ਕਮਾਂਡੈਂਟ ਅਤੇ ਪਰਵੀਣ ਕੁਮਾਰ ਉਪ ਕਮਾਂਡੈਂਟ ਅਤੇ ਬਟਾਲੀਅਨ ਦੇ ਹੋਰ ਅਧਿਕਾਰੀਆਂ ਦੀ ਅਗਵਾਈ ਵਿੱਚ ਵਿਦਿਆਰਥੀਆਂ ਨੂੰ ਬਟਾਲੀਅਨ ਦੇ ਕੈਂਪ ਦਾ ਦੌਰਾ ਕਰਵਾਇਆ। ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਅਧੀਨ ਵੱਖ-ਵੱਖ ਕੋਰਸਾਂ ਦੀ ਇੰਟਰਨਸ਼ਿਪ ਕਰ ਰਹੇ ਸਿਖਿਆਰਥੀ ਵੀ ਮੌਜੂਦ ਸਨ। ਵਿਦਿਆਰਥੀਆਂ…

Read More

ਲੁਧਿਆਣਾ, 02 ਜੁਲਾਈ – ਭਾਸ਼ਾ ਵਿਭਾਗ ਦੁਆਰਾ ਉਰਦੂ ਸਿੱਖਣ ਦੇ ਚਾਹਵਾਨ ਵਿਅਕਤੀਆਂ ਲਈ ਲੁਧਿਆਣਾ ਵਿਖੇ ਉਰਦੂ ਕੋਰਸ ਦਾ ਅਗਲਾ ਸ਼ੈਸ਼ਨ ਜੁਲਾਈ 2026 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸੰਦੀਪ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਰਦੂ ਦੇ ਇਸ ਪੂਰੇ ਕੋਰਸ ਲਈ ਵਿਭਾਗ ਵੱਲੋਂ ਕੇਵਲ ਪੰਜ ਸੌ ਰੁਪਏ ਫੀਸ ਨਿਰਧਾਰਿਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਕੋਰਸ ਦੀ ਮਿਆਦ ਛੇ ਮਹੀਨੇ ਹੈ ਅਤੇ ਕਿਸੇ ਵੀ ਉਮਰ ਵਰਗ ਦਾ ਵਿਅਕਤੀ ਇਸ ਕੋਰਸ ਵਿੱਚ ਦਾਖਲਾ ਲੈ ਸਕਦਾ ਹੈ। ਇਸ ਕੋਰਸ ਲਈ ਵਿਸ਼ੇਸ਼ ਤੌਰ ਉਤੇ ਸਿੱਖਿਅਕ ਅਤੇ ਕਾਬਲ ਉਰਦੂ ਅਧਿਆਪਕਾਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਜ਼ਿਕਰਯੋਗ…

Read More

* ਲੁਧਿਆਣਾ, 1 ਜੁਲਾਈ: ਰਾਜ ਸਭਾ ਐਮ.ਪੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਬੁੱਧਵਾਰ ਨੂੰ ਨਗਰ ਨਿਗਮ ਜ਼ੋਨ ਡੀ ਦਫ਼ਤਰ ਵਿਖੇ ਬੁੱਢੇ ਦਰਿਆ ਪੁਨਰ ਸੁਰਜੀਤੀ ਪ੍ਰੋਜੈਕਟ ਦੀ ਸਮੀਖਿਆ ਕਰਨ ਲਈ ਇੱਕ ਮੀਟਿੰਗ ਕੀਤੀ ਅਤੇ ਬੁੱਢੇ ਦਰਿਆ ਵਿੱਚ ਅਜੇ ਵੀ ਗੋਬਰ ਸੁੱਟਣ ਵਾਲੇ ਡੇਅਰੀ ਮਾਲਕਾਂ ਦੁਆਲੇ ਸ਼ਿਕੰਜਾ ਕੱਸਣ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ। ਰਾਜ ਸਭਾ ਐਮ.ਪੀ ਸੰਤ ਸੀਚੇਵਾਲ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ) ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਡੇਅਰੀ ਮਾਲਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਅਤੇ ਲੋੜ ਪੈਣ ‘ਤੇ ਵਾਤਾਵਰਣ ਮੁਆਵਜ਼ਾ (ਈ.ਸੀ) ਲਗਾਉਣ, ਤਾਂ ਜੋ ਉਨ੍ਹਾਂ ਨੂੰ ਬੁੱਢੇ ਦਰਿਆ ਵਿੱਚ ਗੋਬਰ ਸੁੱਟਣ ਤੋਂ ਰੋਕਿਆ ਜਾ ਸਕੇ। ਰਾਜ…

Read More