Author: Pushminder Sidhu

ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਸਾਹਿਬ ਦੇ ਹੈਰੀਟੇਜ ਸਟਰੀਟ ਵਿਖੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ ਦੀ ਤੋੜਭੰਨ ਦੀ ਘਟਨਾ ਨੂੰ ਬੇਹੱਦ ਸ਼ਰਮਨਾਕ ਅਤੇ ਨਿੰਦਣਯੋਗ ਵਰਤਾਰਾ ਕਰਾਰ ਦਿੰਦਿਆਂ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ 26 ਜਨਵਰੀ ਨੂੰ ਜਦੋਂ ਸੰਵਿਧਾਨ ਲਾਗੂ ਹੋਣ ਦੇ 76ਵੇਂ ਗਣਤੰਤਰ ਦਿਵਸ ਮੌਕੇ ਸਾਰਾ ਦੇਸ਼ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਨੂੰ ਯਾਦ ਕਰ ਰਿਹਾ ਸੀ ਤਾਂ ਉਸੇ ਦਿਨ ਗੁਰੂ ਦੀ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਉਨ੍ਹਾਂ ਦੇ ਬੁੱਤ ਨੂੰ ਤੋੜਨ ਦੀ ਘਟਨਾ ਬੇਹੱਦ ਦੁਖਦਾਈ ਹੈ। ਬਾਜਵਾ ਨੇ ਕਿਹਾ ਕਿ 26 ਜਨਵਰੀ ਵਾਲੇ ਦਿਨ ਜਦ ਚੱਪੇ ਚੱਪੇ…

Read More

ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸਵਿੰਧਾਨ ਦੇ ਘਾੜੇ ਉਘੇ ਸੰਵਿਧਾਨ ਕਾਰ ਡਾ. ਭੀਮ ਰਾਓ ਰਾਮਜੀ ਅੰਬੇਦਕਰ ਦੇ ਸਥਾਨਕ ਲੱਗੇ ਬੁੱਤ ਨਾਲ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਕੀਤੀ ਛੇੜਛਾੜ ਅਤਿ ਮੰਦਭਾਗੀ ਤੇ ਅਤਿ ਨਿੰਦਣਯੋਗ ਹੈ ਜਿਹੜੇ ਵੀ ਵਿਅਕਤੀਆਂ ਵੱਲੋਂ ਅਜਿਹਾ ਕੀਤਾ ਗਿਆ ਹੈ ਉਹ ਕਦੇ ਵੀ ਭਾਈਚਾਰਕ ਸਾਂਝ ਦੇ ਪੁਜਾਰੀ ਨਹੀਂ ਹੋ ਸਕਦਾ ਇਹ ਹਲਾਤਾਂ ਨੂੰ ਖਰਾਬ ਕਰਨ ਦੀ ਸੋਚੀ ਸਮਝੀ ਸਾਜਿਸ਼ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕਰਦਿਆਂ ਕਿਹਾ ਕਿ ਇਸ ਸਾਜਿਸ਼ ਪਿੱਛੇ ਜਿਹੜੀਆਂ ਵੀ ਸ਼ਕਤੀਆਂ ਕੰਮ ਕਰ ਰਹੀਆਂ ਹਨ ਉਨ੍ਹਾਂ ਨੂੰ ਬੇਨਕਾਬ ਕਰਨਾ ਚਾਹੀਦਾ ਹੈ। ਉਨ੍ਹਾਂ ਅਫਸੋਸ ਜਾਹਿਰ ਕੀਤਾ ਕਿ ਇਹ ਸ਼ਹਿਰ ਦੇ ਹਲਾਤਾਂ ਨੂੰ ਖਰਾਬ ਕਰਨ ਲਈ ਅਡੰਬਰ ਰਚਿਆ ਗਿਆ ਤਾਂ ਜੋ ਫਿਰਕਾਪ੍ਰਸਤੀ ਫੈਲ ਸਕੇ।

Read More

ਚੰਡੀਗੜ੍ਹ ਮੇਅਰ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਬਹੁਤ ਵੱਡਾ ਝਟਕਾ ਲੱਗਿਆ ਹੈ। ਕਾਂਗਰਸ ਦੀ ਵਾਰਡ ਨੰਬਰ 27 ਤੋਂ ਕਾਂਗਰਸ ਕੌਂਸਲਰ ਗੁਰਬਖਸ਼ ਰਾਵਤ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਈ। ਜਾਣਕਾਰੀ ਮੁਤਾਬਿਕ, ਉਨ੍ਹਾਂ ਨੂੰ ਭਾਜਪਾ ਦੇ ਸੂਬਾ ਪ੍ਰਧਾਨ ਜੇਪੀ ਮਲਹੋਤਰਾ ਅਤੇ ਸੀਨੀਅਰ ਨੇਤਾ ਸੰਜੇ ਟੰਡਨ ਨੇ ਪਾਰਟੀ ਵਿੱਚ ਸ਼ਾਮਲ ਕਰਵਾਇਆ।

Read More

ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਆ ਅਤੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ 76ਵੇਂ ਗਣਤੰਤਰ ਦਿਵਸ ਮੌਕੇ ਨਵਾਂਸ਼ਹਿਰ ਵਿਖੇ ਕੌਮੀ ਝੰਡਾ ਲਹਿਰਾਉਣ ਤੋਂ ਪਹਿਲਾਂ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਯਾਦਗਾਰ ’ਤੇ ਸ਼ਰਧਾ ਸੁਮਨ ਅਰਪਿਤ ਕੀਤੇ। ਇਸ ਮੌਕੇ ਉਨਾਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਬੁੱਤ ’ਤੇ ਫੁੱਲ ਮਾਲਾਵਾਂ ਭੇਟ ਕਰਨ ਤੋਂ ਇਲਾਵਾ ਉਨਾਂ ਦੇ ਪਿਤਾ ਸ. ਕਿਸ਼ਨ ਸਿੰਘ ਦੇ ਸਮਾਰਕ ’ਤੇ ਵੀ ਸ਼ਰਧਾ ਦੇ ਫੁੱਲ ਅਰਪਿਤ ਕੀਤੇ। ਇਸ ਮੌਕੇ ਉਨਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਆਜ਼ਾਦ ਫ਼ਿਜ਼ਾ ਵਿਚ ਸਾਹ ਲੈ ਰਹੇ ਹਾਂ। ਉਨਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਦੇ ਇਸ ਜੱਦੀ ਪਿੰਡ ਤੋਂ ਸਹੁੰ ਚੁੱਕ ਕੇ…

Read More

ਅੱਜ 62ਵੇਂ ਦਿਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਦਾਤਾਸਿੰਘਵਾਲਾ-ਖਨੌਰੀ ਕਿਸਾਨ ਮੋਰਚਾ ਵਿਖੇ ਭੁੱਖ ਹੜਤਾਲ ਜਾਰੀ ਰਹੀ। ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ‘ਤੇ, ਅੱਜ ਦੇਸ਼ ਭਰ ’ਚ ਦੁਪਹਿਰ 12 ਵਜੇ ਤੋਂ 1.30 ਵਜੇ ਤੱਕ ਕਿਸਾਨਾਂ ਦੇ ਟਰੈਕਟਰ ਸੜਕਾਂ ‘ਤੇ ਰਹੇ। ਪੰਜਾਬ ’ਚ 500 ਤੋਂ ਵੱਧ ਥਾਵਾਂ ‘ਤੇ ਅਤੇ ਹਰਿਆਣਾ ਵਿੱਚ 200 ਤੋਂ ਵੱਧ ਥਾਵਾਂ ‘ਤੇ ਕਿਸਾਨਾਂ ਨੇ ਟਰੈਕਟਰ ਸੜਕਾਂ ‘ਤੇ ਰਹੇ। ਇਸੇ ਤਰ੍ਹਾਂ, ਅੱਜ ਦੇ ਪ੍ਰੋਗਰਾਮ ਵਿੱਚ ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ, ਜਿਸ ਵਿੱਚ ਤਾਮਿਲਨਾਡੂ ਵਿੱਚ 50 ਥਾਵਾਂ, ਉੱਤਰ ਪ੍ਰਦੇਸ਼ ਵਿੱਚ 40 ਥਾਵਾਂ, ਕਰਨਾਟਕ ਵਿੱਚ 22 ਥਾਵਾਂ ਅਤੇ ਰਾਜਸਥਾਨ ਵਿੱਚ 20 ਥਾਵਾਂ ਸ਼ਾਮਲ ਹਨ। ਕਿਸਾਨ…

Read More

ਗੁਰਦਾਸਪੁਰ ਸ਼ਹਿਰ ਦੇ ਮੁੱਖ ਸਿਵਲ ਹਸਪਤਾਲ ਵਿੱਚ ਬਿਜਲੀ ਗੁੱਲ ਹੋ ਗਈ ਅਤੇ ਲਗਭਗ ਸਵਾ ਘੰਟਾ ਲਾਈਟ ਨਹੀਂ ਆਈ। ਜਿਸ ਕਾਰਨ ਮਰੀਜ਼ਾਂ ਨੂੰ ਤੇ ਉਹਨਾਂ ਦੇ ਰਿਸ਼ਤੇਦਾਰਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ । ਨਵੇਂ ਜਨਮੇ ਬੱਚੇ ਜੋ ਮਸ਼ੀਨਾਂ ਦੇ ਸਹਾਰੇ ਸੀ ‌ ਉਹ ਵੀ ਸਵਾ ਘੰਟੇ ਦੇ ਕਰੀਬ ਠੰਡ ਵਿੱਚ ਨੰਗਾ ਹੀ ਪਿਆ ਰਿਹਾ। ਆਪਰੇਸ਼ਨ ਥੀਏਟਰ ਵਿੱਚ ਦੀ ਵੀ ਬਿਜਲੀ ਗੁਲ ਰਹੀ। ਹੈਰਾਨੀ ਦੀ ਗੱਲ ਇਹ ਹੈ ਕਿ ਇਸ ਬਾਰੇ ਸਿਵਲ ਹਸਪਤਾਲ ਦੇ ਅਧਿਕਾਰੀਆਂ ਦਾ ਕੋਈ ਵੀ ਪੱਖ ਸਾਹਮਣੇ ਨਹੀਂ ਆਇਆ ਹੈ । ਉੱਥੇ ਹੀ ਮਰੀਜਾਂ ਦੇ ਰਿਸ਼ਤੇਦਾਰਾਂ ਵੱਲੋਂ ਬਿਜਲੀ ਗੁੱਲ ਰਹਿਣ ਕਾਰਨ ਰੋਸ਼ ਵੇਖਣ ਨੂੰ ਮਿਲਿਆ । ਖਾਸ…

Read More

ਬਰਨਾਲਾ ਜ਼ਿਲ੍ਹੇ ਦੀਆਂ 5 ਪੰਚਾਇਤਾਂ ਨੇ ਆਪਣੇ ਇਲਾਕੇ ਦੇ ਐਸਐਚਓ ਨੂੰ ਸਨਮਾਨਿਤ ਕੀਤਾ ਹੈ। ਪੰਚਾਇਤਾਂ ਨੇ ਆਪਣੇ ਪਿੰਡ ਵਿਚੋਂ ਨਸ਼ਾ ਖ਼ਤਮ ਕਰਨ ਲਈ ਮਤਾ ਪਾ ਕੇ ਪੁਲਿਸ ਨੂੰ ਦਿੱਤਾ ਸੀ। ਪਿੰਡ ਧੋਲਾ ਦੀ ਪੰਚਾਇਤ ਨੇ ਮਤਾ ਪਾਸ ਕੀਤਾ ਸੀ ਕਿ ਸਾਡੇ ਪਿੰਡ ਵਿਚੋਂ ਨਸ਼ਾ ਵੇਚਣ ਵਾਲਿਆ ਉੱਤੇ ਕਾਰਵਾਈ ਹੋਣੀ ਚਾਹੀਦੀ ਹੈ। ਰੂੜੇਕੇ ਕਲਾਂ ਦੇ ਐਸਐਚਓ ਸਰੀਫ਼ ਖਾਂ ਨੇ ਨਸ਼ਾ ਤਸਕਰਾਂ ਖਿਲਾਫ਼ ਸਖਤ ਐਕਸ਼ਨ ਲਿਆ। ਪਿੰਡ ਧੌਲਾ ਸਮੇਤ ਪੰਜ ਪਿੰਡਾਂ ਦੀ ਪੰਚਾਇਤਾਂ ਨੇ ਇਕੱਠੇ ਹੋ ਕੇ ਪੁਲਿਸ ਥਾਣਾ ਰੂੜਕੇ ਕਲਾਂ ਦੇ ਐਸਐਚ ਸਰੀਫ ਖਾਂ ਵੱਲੋਂ ਨਸ਼ਿਆਂ ਖਿਲਾਫ ਕੀਤੀ ਸਖ਼ਤ ਕਾਰਵਾਈ ਤੋਂ ਖੁਸ਼ ਹੋ ਕੇ ਉਹਨਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ।…

Read More

ਪੰਜਾਬ ਦੇ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ ਅਤੇ ਲੋਕ ਸੰਪਰਕ ਮਿੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸ਼੍ਰੀ ਅਵਿਨਾਸ਼ ਸੂਦ ਮੈਮੋਰੀਅਲ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ, ਗੋਕੁਲ ਨਗਰ ਦੀ ਨਵੀਂ ਇਮਾਰਤ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਸੁਰੱਖਿਆ ਅਤੇ ਸਾਫ਼-ਸਫ਼ਾਈ ਲਈ ਲਗਭਗ 82 ਕਰੋੜ, ਵਾਈਫਾਈ ਕੁਨੈਕਸ਼ਨਾਂ ਲਈ 29.3 ਕਰੋੜ, ਸਕੂਲਾਂ ਵਿੱਚ ਪਖਾਨੇ, ਵਾਧੂ ਕਲਾਸ ਰੂਮ, ਲੈਬਾਰਟਰੀਆਂ, ਲਾਇਬ੍ਰੇਰੀਆਂ ਅਤੇ ਹੋਰ ਕੰਮਾਂ ਦੇ ਨਿਰਮਾਣ ਲਈ 120.43 ਕਰੋੜ ਮੁਹੱਈਆ ਕਰਵਾਏ ਹਨ ਤਾਂ ਜੋ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਸਹੂਲਤਾਂ ਮਿਲ ਸਕਣ। ਸਕੂਲ ਦੀ ਨਵੀਂ ਇਮਾਰਤ ਦੇ ਉਦਘਾਟਨ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨਾਬਾਰਡ ਅਧੀਨ ਕਲਾਸਰੂਮ, ਪ੍ਰਯੋਗਸ਼ਾਲਾਵਾਂ ਅਤੇ…

Read More

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਣ ਦਾ ਅਹਿਦ ਲੈਂਦਿਆਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਮਨ-ਸ਼ਾਂਤੀ, ਫਿਰਕੂ ਸਦਭਾਵਨਾ, ਏਕਤਾ ਅਤੇ ਭਾਈਚਾਰਕ ਸਾਂਝ ਵਿੱਚ ਵਿਘਨ ਪਾਉਣ ਦੇ ਮਨਸੂਬੇ ਕਿਸੇ ਵੀ ਕੀਮਤ ’ਤੇ ਸਫਲ ਨਹੀਂ ਹੋਣ ਦਿੱਤੇ ਜਾਣਗੇ। ਅੱਜ ਇੱਥੋਂ ਦੇ ਪੋਲੋ ਗਰਾਊਂਡ ਵਿਖੇ 76ਵੇਂ ਗਣਤੰਤਰ ਦਿਵਸ ਮੌਕੇ ਸਮਾਗਮ ਦੌਰਾਨ ਕੌਮੀ ਤਿਰੰਗਾ ਲਹਿਰਾਉਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ-ਪੈਗੰਬਰਾਂ, ਸੰਤਾਂ-ਮਹਾਂਪੁਰਸ਼ਾਂ ਅਤੇ ਸ਼ਹੀਦਾਂ ਦੀ ਧਰਤੀ ਹੈ ਜੋ ਹਮੇਸ਼ਾ ਭਾਈਚਾਰਕ ਸਾਂਝ ਅਤੇ ਫਿਰਕੂ ਸਦਭਾਵਨਾ ਦੀਆਂ ਮਹਾਨ ਕਦਰਾਂ-ਕੀਮਤਾਂ ਲਈ ਮਾਨਵਤਾ ਦਾ ਮਾਰਗਦਰਸ਼ਨ ਕਰਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ…

Read More

76ਵੇਂ ਗਣਤੰਤਰ ਦਿਵਸ ਮੌਕੇ ਡਿਪਟੀ ਸਪੀਕਰ ਸ. ਜੈ ਕਿਸ਼ਨ ਸਿੰਘ ਰੋੜੀ ਨੇ ਨਹਿਰੂ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਇਆ, ਜਿਸ ਉਪਰੰਤ ਪਰੇਡ ਦਾ ਨਿਰੀਖਣ ਕਰਨ ਲਈ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਅਤੇ ਸੀਨੀਅਰ ਪੁਲਿਸ ਕਪਤਾਨ ਸ. ਗੁਲਨੀਤ ਸਿੰਘ ਖੁਰਾਣਾ ਵਲੋਂ ਉਨ੍ਹਾਂ ਨੂੰ ਐਸਕੌਰਟ ਕਰਕੇ ਲਿਜਾਇਆ ਗਿਆ। ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਡਿਪਟੀ ਸਪੀਕਰ ਸ. ਜੈ ਕਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਲੰਬੇ ਸੰਘਰਸ਼ ਤੋਂ ਬਾਅਦ ਆਜ਼ਾਦੀ ਹਾਸਲ ਕਰਕੇ ਸੰਵਿਧਾਨ ਬਣਾਉਣ ਦੇ ਕਾਰਜ ਨੂੰ ਸਿਰੇ ਚੜਾਉਣ ਵਿਚ ਸਭ ਤੋਂ ਵੱਡਾ ਯੋਗਦਾਨ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਨੇ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਇਸ ਲਈ ਸਾਰੇ ਦੇਸ਼…

Read More