- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ
- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ
- ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਸਬੰਧੀ ਦਾਅਵਾ ਗੁੰਮਰਾਹਕੁੰਨ
- ਨਸ਼ਾ ਮੁਕਤੀ ਮੋਰਚਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ, ਨਸ਼ੇ ਖ਼ਿਲਾਫ਼ ਰਣਨੀਤੀ ’ਤੇ ਕੀਤੀ ਚਰਚਾ
- ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਦੀ ਸਫਲ ਆਯੋਜਨ
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
Author: Pushminder Sidhu
ਲੁਧਿਆਣਾ, 1 ਜੁਲਾਈ: ਪੰਜਾਬ ਸਰਕਾਰ ਵੱਲੋਂ ਹਲਕਾ ਲੁਧਿਆਣਾ ਉੱਤਰੀ ਦੇ ਵਿਕਾਸ ਨੂੰ ਨਵੀਂ ਦਿਸ਼ਾ ਅਤੇ ਇਲਾਕਾ ਵਾਸੀਆਂ ਨੂੰ ਵੱਡਾ ਤੋਹਫਾ ਦਿੰਦਿਆਂ ਬੁੱਧਵਾਰ ਨੂੰ ਛਾਉਣੀ ਮੁਹੱਲਾ, ਲੁਧਿਆਣਾ ਵਿਖੇ ਕਰੀਬ 1.30 ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕ ਸਨਾਤਨ ਭਵਨ ਦੇ ਨਿਰਮਾਣ ਕਾਰਜ ਦਾ ਨੀਹ ਪੱਥਰ (ਭੂਮੀ ਪੂਜਨ) ਕੀਤਾ ਗਿਆ। ਇਸ ਮਹੱਤਵਪੂਰਨ ਪ੍ਰੋਜੈਕਟ ਦਾ ਭੂਮੀ ਪੂਜਨ ਸੰਤ ਸਮਾਜ ਦੀ ਹਾਜ਼ਰੀ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਹਲਕਾ ਲੁਧਿਆਣਾ ਉੱਤਰੀ ਦੇ ਵਿਧਾਇਕ ਚੌਧਰੀ ਮਦਨ…
ਖੰਨਾ, ਲੁਧਿਆਣਾ, 30 ਜੂਨ:ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਹੋਰ ਮਜ਼ਬੂਤੀ ਦਿੰਦਿਆਂ ਐੱਸ.ਐੱਸ.ਪੀ. ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਖੰਨਾ ਪੁਲਿਸ ਨੇ ਇੱਕ ਹੋਰ ਅਹਿਮ ਕਦਮ ਚੁੱਕਿਆ ਹੈ। ਕਾਨੂੰਨੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ 53 ਐਨ.ਡੀ.ਪੀ.ਐਸ. ਮਾਮਲਿਆਂ ਨਾਲ ਸਬੰਧਤ ਜ਼ਬਤ ਕੀਤੀ ਗਈ ਨਸ਼ੀਲੀ ਸਮੱਗਰੀ ਦਾ ਸਰਕਾਰੀ ਇਨਸੀਨੇਟਰ, ਪੁਲਿਸ ਚੌਕੀ ਈਸ਼ਵਰ ਨਗਰ, ਫੋਕਲ ਪੁਆਇੰਟ ਲੁਧਿਆਣਾ ਵਿਖੇ ਨਿਯਮਾਂ ਅਨੁਸਾਰ ਨਿਪਟਾਰਾ ਕੀਤਾ ਗਿਆ। ਨਸ਼ਟ ਕੀਤੀ ਗਈ ਕੇਸ ਪ੍ਰਾਪਰਟੀ ਵਿੱਚ 10 ਕਿਲੋ ਭੁੱਕੀ, 3 ਕਿਲੋ 300 ਗ੍ਰਾਮ ਗਾਂਜਾ, 1 ਕਿਲੋ 50 ਗ੍ਰਾਮ ਹੈਰੋਇਨ, 60 ਨਸ਼ੀਲੀਆਂ ਗੋਲੀਆਂ ਅਤੇ 49 ਖਾਲੀ ਕੱਪੜੇ ਦੇ ਥੈਲੇ ਸ਼ਾਮਲ ਸਨ। ਇਹ ਸਾਰਾ ਸਾਮਾਨ ਵੱਖ-ਵੱਖ ਐਨ.ਡੀ.ਪੀ.ਐਸ. ਕੇਸਾਂ…
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਤੇ ਸਹੁੰ ਚੁੱਕ ਸਮਾਗਮ ਆਯੋਜਿਤ
ਲੁਧਿਆਣਾ, 30 ਜੂਨ – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ ਵੱਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਨਾਲਸਾ ਦੀ ਡਰੱਗ ਅਵੇਅਰਨੈਸ ਅਤੇ ਵੈਲਨੈੱਸ ਨੈਵੀਗੇਸ਼ਨ-ਇੱਕ ਨਸ਼ਾ ਮੁਕਤ ਭਾਰਤ ਸਕੀਮ ਤਹਿਤ ਵੱਖ-ਵੱਖ ਜਾਗਰੂਕਤਾ ਸੈਮੀਨਾਰ ਅਤੇ ਨਸ਼ਾ ਮੁਕਤੀ ਸਹੁੰ ਚੁੱਕ ਸਮਾਗਆਂ ਦਾ ਆਯੋਜਨ ਕੀਤਾ ਗਿਆ। ਜਾਗਰੂਕਤਾ ਸੈਮੀਨਾਰਾਂ ਦੌਰਾਨ ਨਸ਼ਿਆਂ ਦੇ ਸਰੀਰਕ, ਮਾਨਸਿਕ, ਸਮਾਜਿਕ ਅਤੇ ਆਰਥਿਕ ਮਾੜੇ ਪ੍ਰਭਾਵਾਂ, ਨਸ਼ਾ ਰੋਕਥਾਮ, ਇਲਾਜ ਅਤੇ ਪੁਨਰਵਾਸ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ ਗਈ। ਇਸ ਤੋਂ ਇਲਾਵਾ ਕਾਨੂੰਨੀ ਸੇਵਾਵਾਂ ਅਥਾਰਟੀਆਂ ਐਕਟ, 1987 ਅਧੀਨ ਉਪਲਬਧ ਮੁਫ਼ਤ ਕਾਨੂੰਨੀ ਸਹਾਇਤਾ, ਲੋਕ ਅਦਾਲਤਾਂ ਅਤੇ ਹੋਰ ਕਾਨੂੰਨੀ ਸੇਵਾਵਾਂ ਬਾਰੇ ਵੀ ਜਾਣੂ ਕਰਵਾਇਆ ਗਿਆ ਅਤੇ ਇਹ ਵੀ ਦੱਸਿਆ ਗਿਆ ਕਿ ਯੋਗ…
ਲੁਧਿਆਣਾ, 30 ਜੂਨ:ਪੇਂਡੂ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਲਈ ਰੋਜ਼ੀ-ਰੋਟੀ ਦੇ ਵਾਧੂ ਮੌਕੇ ਪੈਦਾ ਕਰਨ ਲਈ ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਨੇ ਮੰਗਲਵਾਰ ਨੂੰ ਬੱਚਤ ਭਵਨ ਲੁਧਿਆਣਾ ਵਿਖੇ ਫਾਰਮ ਸਟੇਅ ਨੀਤੀ 2026 ਬਾਰੇ ਇੱਕ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ ਕੀਤਾ। ਇਸ ਵਰਕਸ਼ਾਪ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਅਤੇ ਜ਼ਿਲ੍ਹੇ ਭਰ ਤੋਂ 80 ਕਿਸਾਨਾਂ ਨੇ ਭਾਗ ਲਿਆ।ਇਸ ਵਰਕਸ਼ਾਪ ਵਿੱਚ ਸੰਯੁਕਤ ਡਾਇਰੈਕਟਰ, ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਪੰਜਾਬ ਡਾ. ਦਮਪ੍ਰੀਤ ਵਾਲੀਆ, ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਗੁਰਦੀਪ ਸਿੰਘ, ਮੈਨੇਜਰ ਪ੍ਰੋਜੈਕਟ ਸ਼੍ਰੀਮਤੀ ਸ਼ੀਤਲ ਬਹਿਲ, ਸੈਰ ਸਪਾਟਾ ਅਫਸਰ ਗੁਰਜੋਤ ਸਿੰਘ ਅਤੇ ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ…
ਖੰਨਾ, ਲੁਧਿਆਣਾ, 29 ਜੂਨ: ਉਪ ਮੰਡਲ ਮੈਜਿਸਟਰੇਟ (ਐਸ.ਡੀ.ਐਮ.) ਖੰਨਾ ਸ੍ਰੀਮਤੀ ਸਵਾਤੀ ਟਿਵਾਣਾ ਨੇ ਵੱਲੋਂ ਸਬ ਰਜਿਸਟਰਾਰ, ਖੰਨਾ ਨੂੰ ਪੱਤਰ ਜਾਰੀ ਕਰਦਿਆਂ ਹਦਾਇਤ ਕੀਤੀ ਗਈ ਹੈ ਕਿ ਜਾਅਲੀ ਅਤੇ ਮੈਨੂਅਲ ਐਨ.ਓ.ਸੀਜ਼ ਦੇ ਆਧਾਰ ‘ਤੇ ਹੋਈਆਂ ਜ਼ਮੀਨੀ ਰਜਿਸਟਰੀਆਂ ਸਬੰਧੀ ਕੀਤੀ ਗਈ ਪੜਤਾਲ ਦੀ ਰਿਪੋਰਟ ਪਹਿਲਾਂ ਹੀ ਉਪ ਪੁਲਿਸ ਕਪਤਾਨ (ਡੀ.ਐਸ.ਪੀ.) ਖੰਨਾ ਨੂੰ ਕਾਨੂੰਨ ਅਨੁਸਾਰ ਲੋੜੀਂਦੀ ਅਗਲੀ ਕਾਰਵਾਈ ਲਈ ਭੇਜੀ ਜਾ ਚੁੱਕੀ ਹੈ। ਐਸ.ਡੀ.ਐਮ. ਨੇ ਆਪਣੇ ਪੱਤਰ ਵਿੱਚ ਸਪੱਸ਼ਟ ਕੀਤਾ ਹੈ ਕਿ ਜਿਨ੍ਹਾਂ ਜਾਅਲੀ ਜਾਂ ਮੈਨੂਅਲ ਐਨ.ਓ.ਸੀਜ਼ ਦੇ ਆਧਾਰ ‘ਤੇ ਜ਼ਮੀਨ ਦਾ ਰਕਬਾ ਵੇਚਿਆ ਜਾਂ ਖਰੀਦਿਆ ਗਿਆ ਹੈ, ਉਸ ਸਾਰੀ ਜ਼ਮੀਨ ਦੀ ਅੱਗੇ ਕਿਸੇ ਵੀ ਤਰ੍ਹਾਂ ਦੀ ਵਿਕਰੀ ਜਾਂ ਰਜਿਸਟਰੀ ‘ਤੇ ਤੁਰੰਤ ਪ੍ਰਭਾਵ…
ਜਲੰਧਰ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ ਦੱਸਿਆ ਕਿ 28 ਜੂਨ, 2026 ਨੂੰ ਰਾਸ਼ਟਰੀ ਪਲਸ ਪੋਲੀਓ ਟੀਕਾਕਰਨ ਦਿਵਸ ਮੌਕੇ ਤਿੰਨ ਦਿਨਾ ਪਲਸ ਪੋਲੀਓ ਮੁਹਿੰਮ ਦੇ ਪਹਿਲੇ ਦਿਨ ਪੰਜ ਸਾਲ ਤੋਂ ਘੱਟ ਉਮਰ ਦੇ 93,479 ਬੱਚਿਆਂ ਨੂੰ ਸਫ਼ਲਤਾਪੂਰਵਕ ਕਵਰ ਕੀਤਾ ਗਿਆ।ਵਧੇਰੇ ਜਾਣਕਾਰੀ ਦਿੰਦਿਆਂ ਸ਼੍ਰੀ ਵਾਲੀਆ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 28 ਜੂਨ 2026 ਤੋਂ 30 ਜੂਨ 2026 ਤੱਕ ਚੱਲਣ ਵਾਲੀ ਇਸ ਵਿਸ਼ੇਸ਼ ਮੁਹਿੰਮ ਦੌਰਾਨ 2,23,754 ਬੱਚਿਆਂ ਨੂੰ ਕਵਰ ਕਰਨ ਦਾ ਵਿਆਪਕ ਟੀਚਾ ਮਿੱਥਿਆ ਹੈ।ਉਨ੍ਹਾਂ ਸਿਵਲ ਸਰਜਨ ਡਾ. ਰਾਜੇਸ਼ ਗਰਗ ਦੀ ਅਗਵਾਈ ਵਾਲੀਆਂ ਸਿਹਤ ਟੀਮਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਮੁਹਿੰਮ ਦੇ ਪਹਿਲੇ ਦਿਨ ਸ਼ਾਨਦਾਰ ਕੰਮ ਕਰਦੇ ਹੋਏ ਸ਼ੁਰੂਆਤੀ 24 ਘੰਟਿਆਂ…
ਜਲੰਧਰ, 28 ਜੂਨ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੱਲ ਰਹੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਤਹਿਤ ਜ਼ਿਲ੍ਹੇ ਵਿੱਚ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਵੱਲੋਂ ਘਰ-ਘਰ ਸਰਵੇਖਣ ਕੀਤਾ ਜਾ ਰਿਹਾ ਹੈ, ਜਿਸ ਤਹਿਤ ਬੀ.ਐਲ.ਓਜ਼ ਵੱਲੋਂ ਵੋਟਰਾਂ ਨੂੰ ਆਪਣੇ ਵੇਰਵਿਆਂ ਦੀ ਤਸਦੀਕ ਅਤੇ ਲੋੜੀਂਦੀ ਜਾਣਕਾਰੀ ਭਰਨ ਲਈ ਗਣਨਾ (ਇਨੂਮੀਰੇਸ਼ਨ) ਫਾਰਮ ਮੁਹੱਈਆ ਕਰਵਾਏ ਜਾ ਰਹੇ ਹਨ। ਇਸੇ ਕੜੀ ਤਹਿਤ ਅੱਜ ਰਾਜ ਸਭਾ ਮੈਂਬਰ ਅਤੇ ਪ੍ਰਸਿੱਧ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਸਬੰਧਤ ਬੀ.ਐਲ.ਓ ਵੱਲੋਂ ਇਨੂਮੀਰੇਸ਼ਨ ਫਾਰਮ ਸੌਂਪਿਆ ਗਿਆ।ਜ਼ਿਕਰਯੋਗ ਹੈ ਕਿ ਘਰ-ਘਰ ਸਰਵੇਖਣ ਦੀ ਪ੍ਰਕਿਰਿਆ 24 ਜੁਲਾਈ 2026 ਤੱਕ ਜਾਰੀ ਰਹੇਗੀ। 3 ਅਗਸਤ 2026 ਨੂੰ ਡ੍ਰਾਫ਼ਟ ਵੋਟਰ ਸੂਚੀ ਦੀ ਪ੍ਰਕਾਸ਼ਨਾ ਹੋਵੇਗੀ…
ਜਲੰਧਰ, 28 ਜੂਨ: ਜ਼ਿਲ੍ਹੇ ਵਿੱਚ ਐਤਵਾਰ ਨੂੰ ਤਿੰਨ ਦਿਨਾਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਦੇ ਢਾਈ ਮਹੀਨੇ ਦੇ ਪੁੱਤਰ ਨੂੰ ਸਿਹਤ ਵਿਭਾਗ ਦੀ ਟੀਮ ਵੱਲੋਂ ਪੋਲੀਓ ਰੋਧਕ ਬੂੰਦਾਂ ਪਿਲਾ ਕੇ ਕੀਤੀ ਗਈ।ਮਾਪਿਆਂ ਨੂੰ ਇਸ ਮੁਹਿੰਮ ਵਿੱਚ ਸਰਗਰਮ ਭਾਗੀਦਾਰੀ ਨਿਭਾਉਣ ਦੀ ਅਪੀਲ ਕਰਦਿਆਂ ਸ਼੍ਰੀ ਵਾਲੀਆ ਨੇ ਕਿਹਾ ਕਿ ਪੰਜ ਸਾਲ ਤੋਂ ਘੱਟ ਉਮਰ ਦੇ ਹਰੇਕ ਬੱਚੇ ਨੂੰ ਪੋਲੀਓ ਬੂੰਦਾਂ ਜ਼ਰੂਰ ਪਿਲਾਈਆਂ ਜਾਣ ਤਾਂ ਜੋ ਭਾਰਤ ਪੋਲੀਓ ਮੁਕਤ ਦੇਸ਼ ਬਣਿਆ ਰਹੇ। ਉਨ੍ਹਾਂ ਵਸਨੀਕਾਂ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਪੂਰਾ ਸਹਿਯੋਗ ਦੇਣ ਅਤੇ ਇਹ ਯਕੀਨੀ ਬਣਾਉਣ ਦੀ ਅਪੀਲ ਕੀਤੀ ਕਿ ਕੋਈ ਵੀ ਯੋਗ ਬੱਚਾ ਇਸ ਮੁਹਿੰਮ ਦੌਰਾਨ…
ਲੁਧਿਆਣਾ, 28 ਜੂਨ: ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੀ ਦਿਸ਼ਾ ਵੱਲ ਮਜ਼ਬੂਤੀ ਨਾਲ ਕਦਮ ਵਧਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਅਗਲੇ ਪੜਾਅ ‘ਤੇ ਲਿਜਾਂਦਿਆਂ ‘ਸੂਰਮਾ’ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਨਸ਼ਾ ਮੁਕਤ ਹੋਏ ਨੌਜਵਾਨਾਂ ਨੂੰ ਵਿਸ਼ੇਸ਼ ਤੌਰ ‘ਤੇ ਤਿਆਰ ਕੀਤੀਆਂ ‘ਸੂਰਮਾ’ ਛਾਪਾਂ (ਰਿੰਗ) ਅਤੇ ਟੀ-ਸ਼ਰਟਾਂ ਨਾਲ ਸਨਮਾਨਿਤ ਕੀਤਾ। ਇਸ ਨੂੰ ਸੂਬੇ ਦੀ ਨਸ਼ਾ ਵਿਰੋਧੀ ਮੁਹਿੰਮ ਦਾ ਅਗਲਾ ਪੜਾਅ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਉਪਰਾਲੇ ਦਾ ਉਦੇਸ਼ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਉਮੀਦ ਦੇ ਦੂਤ’ ਵਜੋਂ ਪੇਸ਼ ਕਰਨਾ ਹੈ, ਜੋ ਜ਼ਮੀਨੀ ਪੱਧਰ ‘ਤੇ…
ਜਲੰਧਰ, 23 ਜੂਨ : ਏ.ਡੀ.ਜੀ.ਪੀ. ਸਟੇਟ ਆਰਮਡ ਪੁਲਿਸ, ਜਲੰਧਰ ਐਮ.ਐਫ. ਫਰੂਕੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਕਮਾਂਡੈਂਟ ਸਿਖ਼ਲਾਈ ਮਨਦੀਪ ਸਿੰਘ ਗਿੱਲ ਦੀ ਰਹਿਨੁਮਾਈ ਹੇਠ 12ਵਾਂ ਅੰਤਰ ਰਾਸ਼ਟਰੀ ਯੋਗ ਦਿਵਸ ਪੀ.ਏ.ਪੀ. ਕੈਂਪਸ ਵਿਖੇ ਮਨਾਇਆ ਗਿਆ। ਸਮਾਗਮ ਵਿੱਚ ਸਟੇਟ ਆਰਮਡ ਪੁਲਿਸ ਦੇ ਵੱਖ-ਵੱਖ ਰੈਂਕਾ ਦੇ ਤਕਰੀਬਨ 350 ਅਧਿਕਾਰੀ/ਕਰਮਚਾਰੀ ਸ਼ਾਮਿਲ ਹੋਏ।ਇਸ ਮੌਕੇ ਕਮਾਂਡੈਟ ਨੇ ਯੋਗ ਅਭਿਆਸ ਵਿੱਚ ਭਾਗ ਲੈ ਰਹੇ ਅਫ਼ਸਰਾਂ ਅਤੇ ਜਵਾਨਾਂ ਨੂੰ ਯੋਗ ਦੇ ਫਾਇਦਿਆਂ ਬਾਰੇ ਦੱਸਿਆ। ਉਨ੍ਹਾਂ ਦੱਸਿਆ ਕਿ ਅੱਜ ਦੇ ਭੱਜ-ਦੌੜ ਵਾਲੇ ਯੁੱਗ ਵਿੱਚ ਯੋਗ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਬਹੁਤ ਫਾਇਦੇਮੰਦ ਹੈ। ਸਮਾਗਮ ਵਿੱਚ ਯੋਗ ਇੰਸਟਰਕਟਰਾਂ ਵੱਲੋਂ ਸਾਰੇ ਅਫ਼ਸਰਾਂ ਤੇ ਜਵਾਨਾਂ ਨੂੰ ਯੋਗ ਦੇ ਵੱਖ-ਵੱਖ ਆਸਣਾਂ ਦਾ ਅਭਿਆਸ ਕਰਵਾਇਆ ਗਿਆ।ਇਸ…

