- ਪੰਜਾਬ ਦੇ 1,746 ਹੋਰ ਨੌਜਵਾਨਾਂ ਨੂੰ ਪੁਲਿਸ ‘ਚ ਮਿਲੀ ਸਰਕਾਰੀ ਨੌਕਰੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੌਂਪੇ ਨਿਯੁਕਤੀ ਪੱਤਰ
- ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ-ਭਾਦਲਾ ਰੋਡ ਦੇ ਨਵੀਨੀਕਰਨ ਕਾਰਜਾਂ ਦਾ ਲਿਆ ਜਾਇਜ਼ਾ
- ਐਸ.ਆਰ.ਐਸ. ਪੋਲੀਟੈਕਨਿਕ ਕਾਲਜ, ਲੁਧਿਆਣਾ ਵੱਲੋਂ ਸੁਜ਼ੂਕੀ ਮੋਟਰਸਾਈਕਲ ਇੰਡੀਆ ਪ੍ਰਾ. ਲਿਮਟਿਡ ਦੇ ਸਹਿਯੋਗ ਨਾਲ ਸੜਕ ਸੁਰੱਖਿਆ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ
- ਪੁਰਾਣੇ ਸ਼ਹਿਰ ਵਿੱਚ ਜਾਮ ਪਈ ਵੱਡੀ ਸੀਵਰੇਜ ਲਾਈਨ ਦੀ ਸਫ਼ਾਈ ਲਈ ਨਗਰ ਨਿਗਮ ਨੇ ਲਗਾਈਆਂ ਸਵਿਸ-ਜਰਮਨ ਮਸ਼ੀਨਾਂ
- *ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਚੌਥੇ ਸੀਜ਼ਨ ਲਈ ਕਿਊ ਆਰ (QR) ਕੋਡ ਜਾਰੀ
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਵਿਧਾਨਸਭਾ ਹਲਕਾ ਜਲੰਧਰ ਪੱਛਮੀ ਦੇ 10 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ
- ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ ਬਾਲੀ
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਫਾਈ ਸੇਵਕਾਂ ਦੀ ਹੜਤਾਲ ਖਤਮ ਕਰਵਾਈ
Author: Pushminder Sidhu
ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਮੁਹਾਲੀ ਆਬਕਾਰੀ ਟੀਮ ਅਤੇ ਮੁਹਾਲੀ ਪੁਲੀਸ ਦੀ ਸ਼ਮੂਲੀਅਤ ਵਾਲੇ ਵਿਸ਼ੇਸ਼ ਅਪ੍ਰੇਸ਼ਨ ਗਰੁੱਪ ਨੇ ਹੰਡੇਸਰਾ ਨੇੜੇ ਇੱਕ ਟਰੱਕ ਨੂੰ ਰੋਕ ਕੇ “ਸਿਰਫ਼ ਚੰਡੀਗੜ੍ਹ ਵਿੱਚ ਵਿਕਰੀ ਲਈ” ਵਜੋਂ ਮਾਰਕ ਕੀਤੀਆਂ 220 ਸ਼ਰਾਬ ਦੀਆਂ ਪੇਟੀਆਂ ਜ਼ਬਤ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਅਪਰੇਸ਼ਨ ਚੰਡੀਗੜ੍ਹ (ਯੂ.ਟੀ.) ਤੋਂ ਪੰਜਾਬ ਵਿੱਚ ਸ਼ਰਾਬ ਦੀ ਤਸਕਰੀ ਦੇ ਅਪਰਾਧ ਨਾਲ ਨਜਿੱਠਣ ਲਈ ਪਿਛਲੇ ਕੁਝ ਦਿਨਾਂ ਤੋਂ ਸੂਬੇ ਭਰ ਵਿੱਚ ਚਲਾਈ ਗਈ ਵਿਸ਼ੇਸ਼ ਮੁਹਿੰਮ ਦਾ ਹਿੱਸਾ ਹੈ। ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਕਾਰਵਾਈ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਇਹ ਕਾਰਵਾਈ…
ਸ੍ਰੀ ਮੁਕਤਸਰ ਸਾਹਿਬ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਵਿੰਗ ਬਠਿੰਡਾ ਨੇ ਇੱਕ ਸਾਂਝੇ ਆਪਰੇਸ਼ਨ ਦੌਰਾਨ ਇੱਕ ਠੇਕੇਦਾਰ ਕੋਲੋਂ ਕਰੋੜ ਰੁਪਏ ਫਿਰੌਤੀ ਮੰਗਣ ਵਾਲੇ ਦੋ ਬਦਮਾਸ਼ਾਂ ਨੂੰ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਇਹ ਮੁਕਾਬਲਾ ਅੱਜ ਵੱਡੇ ਤੜਕੇ ਹੋਇਆ ਜਿਸ ’ਚ ਇੱਕ ਬਦਮਾਸ਼ ਨੂੰ ਗੋਲੀ ਵੀ ਲੱਗੀ ਹੈ ਜਿਸ ਦੀ ਗ੍ਰਿਫਤਾਰੀ ਫਿਲਹਾਲ ਬਾਕੀ ਹੈ ।ਮੁਲਜਮਾਂ ਦੀ ਪਛਾਣ ਲਖਵੀਰ ਸਿੰਘ ਉਰਫ ਸੋਨੂੰ ਪੁੱਤਰ ਬਲਵੰਤ ਸਿੰਘ, ਉਮਰ ਕਰੀਬ 40 ਸਾਲ ਅਤੇ ਸਰਬਨ ਸਿੰਘ ਪੁੱਤਰ ਹਰਬੰਸ ਸਿੰਘ ਵਾਸੀਅਨ ਪਿੰਡ ਰੁਪਾਣਾ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ। ਸੁਖਮੰਦਰ ਸਿੰਘ ਉਰਫ ਬਿੰਦੀ ਪੁੱਤਰ ਬਿਹਾਰੀ ਲਾਲ ਵਾਸੀ ਪਿੰਡ ਰੁਪਾਣਾ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਗ੍ਰਿਫਤਾਰੀ ਬਾਕੀ…
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂ ਜੀ ਸੀ) ਵੱਲੋਂ ਵਾਈਸ ਚਾਂਸਲਰਾਂ ਦੀ ਨਿਯੁਕਤੀ ਲਈ ਜਾਰੀ ਕੀਤਾ ਗਿਆ ਖਰੜਾ ਸੰਘੀ ਢਾਂਚੇ ਦੀ ਭਾਵਨਾ ਦੇ ਖਿਲਾਫ ਹੈ ਤੇ ਇਸਦਾ ਮਕਸਦ ਰਾਜਾਂ ਦੇ ਅਧਿਕਾਰ ਹੜੱਪ ਕਰਨਾ ਅਤੇ ਇਹ ਕੇਂਦਰ ਸਰਕਾਰ ਨੂੰ ਸੌਂਪਣਾ ਹੈ। ਅਕਾਲੀ ਆਗੂ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਖਰੜਾ ਭਾਰਤੀ ਯੂਨੀਵਰਸਿਟੀਆਂ ਦਾ ਕੌਮੀਕਰਨ ਕਰਨ ਬਰਾਬਰ ਹੈ। ਉਹਨਾਂ ਕਿਹਾ ਕਿ ਇਸ ਰਾਹੀਂ ਉਹਨਾਂ ਰਾਜਾਂ ਦੀਆਂ ਤਾਕਤਾਂ ਖੋਹਣ ਦਾ ਯਤਨ ਕੀਤਾ ਗਿਆ ਹੈ ਜਿਹਨਾਂ ਨੇ ਇਹਨਾਂ ਯੂਨੀਵਰਸਿਟੀਆਂ ਦੀ ਸਥਾਪਨਾ ਆਪਣੇ ਫੰਡਾਂ ਨਾਲ ਕੀਤੀ ਤੇ ਆਪਣੇ ਸਰੋਤਾਂ ਨਾਲ ਇਹ ਯੂਨੀਵਰਸਿਟੀਆਂ ਚਲਾ…
ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤ ਵਿਭਾਗ ਵੱਲੋਂ ‘ਈ ਸੇਵਾ ਪੋਰਟਲ’ ਤੇ ਸਤੰਬਰ 2019 ਵਿੱਚ ਸ਼ੁਰੂ ਕੀਤੀਆਂ ‘ਆਰਮਜ਼ ਲਾਇਸੈਂਸ ਅਤੇ ਅਲਾਈਡ ਸਰਵਿਸਜ਼’ ਲੈਣ ਤੋਂ ਵਾਂਝੇ ਜਿਲ੍ਹੇ ਦੇ ਲਗਪਗ ਇੱਕ ਹਜ਼ਾਰ ਲਾਇਸੰਸੀ ਅਸਲਾ ਧਾਰਕਾਂ ਨੂੰ ਆਖ਼ਰੀ ਮੌਕਾ ਦਿੰਦੇ ਹੋਏ, ਜ਼ਿਲ੍ਹਾ ਪ੍ਰਸ਼ਾਸਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ 31 ਜਨਵਰੀ 2025 ਤੋਂ ਪਹਿਲਾਂ-ਪਹਿਲਾਂ ਆਪਣਾ ਅਸਲਾ ਲਾਇਸੈਂਸ ਡਾਟਾ/ ਨਵੀਨੀਕਰਨ ‘ਈ ਸੇਵਾ ਪੋਰਟਲ’ ਰਾਹੀਂ ਕਰਵਾਉਣ ਦੀ ਹਦਾਇਤ ਕੀਤੀ ਗਈ ਹੈ। ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੱਲੋਂ ਜਾਰੀ ਆਦੇਸ਼ਾਂ ਅਨੁਸਾਰ ਸਾਲ 2019 ਤੋਂ ਬਾਅਦ ‘ਈ ਸੇਵਾ ਪੋਰਟਲ’ ਤੇ ਰਜਿਸਟਰ ਨਾ ਹੋਏ/ਨਵੀਨੀਕਰਨ ਨਾ ਕਰਵਾਉਣ ਵਾਲੇ ਇਨ੍ਹਾਂ ਇੱਕ ਹਜ਼ਾਰ ਲਾਇਸੰਸੀ ਅਸਲਾ ਧਾਰਕਾਂ ਦੀ ਸੂਚੀ ਜ਼ਿਲ੍ਹਾ ਪ੍ਰਸ਼ਾਸਨ…
ਅੱਜ ਖਨੌਰੀ ਬਾਰਡਰ ’ਤੇ ਇੱਕ ਹੋਰ ਕਿਸਾਨ ਦੀ ਮੌਤ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਖਨੌਰੀ ਮੋਰਚੇ ‘ਤੇ ਬਿਮਾਰ ਹੋਇਆ ਸੀ। ਖਨੌਰੀ ਮੋਰਚੇ ਉੱਪਰ ਬਿਮਾਰ ਹੋਣ ਉਪਰੰਤ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖ਼ਲ ਕਰਵਾਏ ਗਏ ਜਿੱਥੇ ਉਹਨਾਂ ਦੀ ਇਲਾਜ ਦੌਰਾਨ ਅੱਜ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 80 ਸਾਲਾ ਜੱਗਾ ਸਿੰਘ ਪੁੱਤਰ ਦਰਬਾਰਾ ਸਿੰਘ (SC ਭਾਈਚਾਰੇ ਨਾਲ ਸੰਬੰਧਿਤ) ਪਿੰਡ ਗੋਦਾਰਾ, ਤਹਿ ਜੈਤੋ, ਜ਼ਿਲ੍ਹਾ ਫ਼ਰੀਦਕੋਟ ਵਜੋਂ ਹੋਈ ਹੈ। ਸ੍ਰ ਜੱਗਾ ਸਿੰਘ ਦੇ 5 ਪੁੱਤਰ ਅਤੇ ਇੱਕ ਧੀ ਦਾ ਪਿਤਾ ਸੀ। ਅੱਜ 12 ਜਨਵਰੀ 2025 ਨੂੰ ਖਨੌਰੀ ਮੋਰਚੇ ਉੱਪਰ ਸ਼ਹੀਦ ਜੱਗਾ ਸਿੰਘ ਨੂੰ ਸ਼ਰਧਾਂਜਲੀ ਦੇਣ ਉਪਰੰਤ ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਗੋਦਾਰਾ ਨੇੜੇ ਬਾਜਾਖਾਨਾ ਵਿਖੇ ਕੀਤਾ ਜਾਵੇਗਾ।
ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਪੰਜਾਬ ਮਾਲ ਅਧਿਕਾਰੀ ਐਸੋਸੀਏਸ਼ਨ ਨੇ ਐਲਾਨ ਕੀਤਾ ਕਿ ਮਾਲ ਅਫਸਰ ਮੰਗਲਵਾਰ, 14 ਜਨਵਰੀ ਤੋਂ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਜਾਣਗੇ। ਐਸੋਸੀਏਸ਼ਨ ਨੇ ਮਾਲ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਸਰਕਾਰ ਨੂੰ ਤਿੰਨ ਦਿਨਾਂ ਦਾ ਅਲਟੀਮੇਟਮ ਦਿੱਤਾ ਹੈ। ਜੇਕਰ ਸਰਕਾਰ ਤਿੰਨ ਦਿਨਾਂ ਅੰਦਰ ਮਾਮਲੇ ਦੀ ਜਾਂਚ ਬਾਰੇ ਲਿਖਤੀ ਅਪਡੇਟ ਦੇਣ ਵਿੱਚ ਅਸਫਲ ਰਹਿੰਦੀ ਹੈ, ਤਾਂ ਪੰਜਾਬ ਭਰ ਵਿੱਚ ਸਾਰੀਆਂ ਰਜਿਸਟ੍ਰੇਸ਼ਨ ਸੇਵਾਵਾਂ ਬੰਦ ਕਰ ਦਿੱਤੀਆਂ ਜਾਣਗੀਆਂ। ਪੰਜਾਬ ਮਾਲ ਅਧਿਕਾਰੀ ਐਸੋਸੀਏਸ਼ਨ ਨੇ ਸਰਕਾਰ ਵੱਲੋਂ ਪ੍ਰਾਪਤ ਕੀਤੇ ਗਏ ਅਨੁਚਿਤ ਵਿਵਹਾਰ ‘ਤੇ ਗੰਭੀਰ ਚਿੰਤਾਵਾਂ ਪ੍ਰਗਟ ਕੀਤੀਆਂ ਹਨ। ਉਨ੍ਹਾਂ ਨੂੰ ਲੱਗਦਾ ਹੈ ਕਿ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ, ਜਿਸ ਕਾਰਨ…
ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਪੰਜਾਬ ਰਾਜ ਐਡਵਾਈਜਰੀ ਬੋਰਡ ਦੀ ਉੱਚ ਪੱਧਰੀ ਮੀਟਿੰਗ ਪੰਜਾਬ ਭਵਨ ਵਿਖੇ ਹੋਈ, ਜਿਸ ਵਿੱਚ ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਇੰਨ ਬਿੰਨ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਦਿਵਿਆਂਗ ਵਿਅਕਤੀਆਂ ਨੂੰ ਇਹਨਾਂ ਸਕੀਮਾਂ ਦਾ ਲਾਭ ਮਿਲ ਸਕੇ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦਿਵਿਆਂਗਜਨਾ ਦੀਆਂ ਭਲਾਈ ਸਕੀਮਾਂ ਦਾ ਉੱਚ ਪੱਧਰੀ ਰਿਵਿਊ ਕਰਦਿਆਂ ਵੱਖ-ਵੱਖ ਵਿਭਾਗਾਂ ਨੂੰ ਦਿਵਿਆਂਗਜਨਾਂ ਦੀਆਂ ਭਲਾਈ ਸਕੀਮਾਂ ਨੂੰ ਜਮੀਨੀ ਪੱਧਰ ਤੇ ਸਹੀ ਢੰਗ ਨਾਲ ਲਾਗੂ ਕਰਨ ਲਈ ਹੁਕਮ ਦਿੱਤੇ। ਕੈਬਨਿਟ ਮੰਤਰੀ ਨੇ ਅਧਿਕਾਰੀਆਂ…
ਇੱਕ ਵਿਆਹ ਸਮਾਗਮ ਵਿੱਚ ਸਮੂਲੀਅਤ ਕਰਨ ਤੋਂ ਬਾਅਦ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ, ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਮਿਲੇ ਅਤੇ ਧਾਰਮਿਕ ਤੇ ਪੰਥਕ ਵਿਚਾਰਾਂ ਸਾਂਝੀਆਂ ਕੀਤੀਆਂ। ਨਿਹੰਗ ਮੁਖੀ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਬੁੱਢਾ ਦਲ ਵਿਖੇ ਪੁੱਜੇ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸ੍ਰੀ ਦਰਬਾਰ ਸਾਹਿਬ ਪ੍ਰਕਰਮਾ ਵਿੱਚ ਕੁਝ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਬੇਇਨਸਾਫੀ ਕਰ ਰਹੀ ਹੈ। ਕਿਸਾਨਾਂ ਨੂੰ ਹੱਕੀ ਮੰਗਾਂ ਮਨਵਾਉਣ ਲਈ ਆਪਣੀਆਂ ਅਹੂਤੀਆਂ ਦੇਣੀਆਂ ਪੈ ਰਹੀਆਂ ਹਨ। ਉਨ੍ਹਾਂ ਕੇਂਦਰ ਸਰਕਾਰ ਨੂੰ…
ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਵਰਕਿੰਗ ਕਮੇਟੀ ਵੱਲੋਂ ਅਹਿਮ ਮੀਟਿੰਗ ਕੀਤੀ ਗਈ ਸੀ ਜਿਸ ਵਿੱਚ ਉਹਨਾਂ ਵੱਲੋਂ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੇ ਗਏ ਅਸਤੀਫੇ ਨੂੰ ਪ੍ਰਵਾਨ ਕਰ ਲਿੱਤਾ ਗਿਆ ਹੈ। ਜਿਸ ਤੋਂ ਬਾਅਦ ਬਿਆਨ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦਾ ਸਾਹਮਣੇ ਆਇਆ ਹੈ। ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਦੀ ਵੀ ਪ੍ਰਵਾਨਗੀ ਨੂੰ ਦੇਖਦੇ ਹੋਏ ਇਹ ਸਹੀ ਕਦਮ ਹੈ । ਉਹਨਾਂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਅੱਜ ਵੀ ਉਹਨਾਂ ਵੱਲੋਂ ਨਿਰਧਾਰਿਤ ਕੀਤੀ ਗਈ ਸੱਤ ਮੈਂਬਰੀ ਕਮੇਟੀ ਸਟੈਂਡ ਕਰਦੀ ਹੈ।…
ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਆਗੂਆਂ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਬੀਬੀ ਜਗੀਰ ਕੌਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੋਲੇ ਝੂਠ ਲਈ ਉਨ੍ਹਾਂ ‘ਤੇ ਤਿੱਖਾ ਸ਼ਬਦੀ ਹਮਲਾ ਕੀਤਾ ਹੈ।ਇੱਥੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਯੂਥ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ, “ਇਹ ਬਹੁਤ ਹੀ ਸ਼ਰਮਨਾਕ ਅਤੇ ਨਿੰਦਣਯੋਗ ਹੈ ਕਿ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਬੀਬੀ ਜਗੀਰ ਕੌਰ ਨੇ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਸਾਹਮਣੇ ਖੜਕੇ ਸਰਾਸਰ ਝੂਠ ਬੋਲਿਆ ਅਤੇ ਇਹ ਮੰਨਣ ਤੋਂ ਇਨਕਾਰ ਕਰ ਦਿੱਤਾ ਕਿ ਉਹਨਾਂ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਦੀ…

