- ਪੰਜਾਬ ਦੇ 1,746 ਹੋਰ ਨੌਜਵਾਨਾਂ ਨੂੰ ਪੁਲਿਸ ‘ਚ ਮਿਲੀ ਸਰਕਾਰੀ ਨੌਕਰੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੌਂਪੇ ਨਿਯੁਕਤੀ ਪੱਤਰ
- ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ-ਭਾਦਲਾ ਰੋਡ ਦੇ ਨਵੀਨੀਕਰਨ ਕਾਰਜਾਂ ਦਾ ਲਿਆ ਜਾਇਜ਼ਾ
- ਐਸ.ਆਰ.ਐਸ. ਪੋਲੀਟੈਕਨਿਕ ਕਾਲਜ, ਲੁਧਿਆਣਾ ਵੱਲੋਂ ਸੁਜ਼ੂਕੀ ਮੋਟਰਸਾਈਕਲ ਇੰਡੀਆ ਪ੍ਰਾ. ਲਿਮਟਿਡ ਦੇ ਸਹਿਯੋਗ ਨਾਲ ਸੜਕ ਸੁਰੱਖਿਆ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ
- ਪੁਰਾਣੇ ਸ਼ਹਿਰ ਵਿੱਚ ਜਾਮ ਪਈ ਵੱਡੀ ਸੀਵਰੇਜ ਲਾਈਨ ਦੀ ਸਫ਼ਾਈ ਲਈ ਨਗਰ ਨਿਗਮ ਨੇ ਲਗਾਈਆਂ ਸਵਿਸ-ਜਰਮਨ ਮਸ਼ੀਨਾਂ
- *ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਚੌਥੇ ਸੀਜ਼ਨ ਲਈ ਕਿਊ ਆਰ (QR) ਕੋਡ ਜਾਰੀ
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਵਿਧਾਨਸਭਾ ਹਲਕਾ ਜਲੰਧਰ ਪੱਛਮੀ ਦੇ 10 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ
- ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ ਬਾਲੀ
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਫਾਈ ਸੇਵਕਾਂ ਦੀ ਹੜਤਾਲ ਖਤਮ ਕਰਵਾਈ
Author: Pushminder Sidhu
ਲੁਧਿਆਣਾ ਜ਼ਿਲ੍ਹੇ ਦੇ ਪਿੰਡ ਹਸਨਪੁਰ ਵਿੱਚ ਆਵਾਰਾ ਕੁੱਤਿਆਂ ਨੇ ਇੱਕ ਹੋਰ ਮਾਸੂਮ ਬੱਚੇ ਦੀ ਜਾਨ ਲੈ ਲਈ। ਖੇਤਾਂ ਵਿੱਚ ਰਹਿਣ ਵਾਲੇ ਇੱਕ ਪਰਿਵਾਰ ਦੇ 11 ਸਾਲਾ ਬੱਚੇ ਹਰਸੁਖਪ੍ਰੀਤ ਸਿੰਘ ਨੂੰ ਕੁੱਤਿਆਂ ਨੇ ਵੱਢ ਕੇ ਮੌਤ ਦੇ ਘਾਟ ਉਤਾਰ ਦਿੱਤਾ। 5ਵੀਂ ਜਮਾਤ ਦੇ ਵਿਦਿਆਰਥੀ ਹਰਸੁਖਪ੍ਰੀਤ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਲੁਧਿਆਣਾ ਦੇ ਪਿੰਡ ਹਸਨਪੁਰ ‘ਚ ਕੁੱਤਿਆਂ ਦਾ ਆਤੰਕ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਪਹਿਲਾਂ ਆਵਾਰਾ ਕੁੱਤਿਆਂ ਦਾ ਸ਼ਿਕਾਰ ਬਜ਼ੁਰਗ ਹੁੰਦੇ ਸਨ ਪਰ ਹੁਣ ਉਹ ਮਾਸੂਮ ਬੱਚਿਆਂ ‘ਤੇ ਜਾਨਲੇਵਾ ਹਮਲੇ ਕਰ ਰਹੇ ਹਨ। ਆਵਾਰਾ ਕੁੱਤਿਆਂ ਦੇ ਵੱਢਣ ਨਾਲ ਪਿੰਡ ਵਿਚ ਇਕ ਹੋਰ ਮਾਸੂਮ ਦੀ ਮੌਤ ਹੋ ਗਈ ਹੈ।…
ਜਲੰਧਰ ਦੇ ਵਾਰਡ ਨੰਬਰ 62 ਤੋਂ ਆਮ ਆਦਮੀ ਪਾਰਟੀ ਦੇ ਕੌਂਸਲਰ ਵਨੀਤ ਧੀਰ ਨਗਰ ਨਿਗਮ ਦੇ ਨਵੇਂ ਮੇਅਰ ਹੋਣਗੇ। ਬਲਬੀਰ ਸਿੰਘ ਬਿੱਟੂ ਢਿੱਲੋਂ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਮਲਕੀਤ ਸਿੰਘ ਨੂੰ ਡਿਪਟੀ ਮੇਅਰ ਬਣਾਇਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਤਿੰਨ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਜਲੰਧਰ ਦੇ ਵਿਕਾਸ ਲਈ ਵਚਨਬੱਧ ਹੈ। ਸ਼ਹਿਰ ਦਾ ਵਿਕਾਸ ਅਤੇ ਆਧੁਨਿਕੀਕਰਨ ਸਾਡੀ ਤਰਜੀਹ ਹੈ। ਤਿੰਨਾਂ ਨਾਵਾਂ ਦਾ ਐਲਾਨ ਹੁੰਦੇ ਹੀ ‘ਆਪ’ ਆਗੂਆਂ ਤੇ ਵਰਕਰਾਂ ਨੇ ਰੈੱਡ ਕਰਾਸ ਭਵਨ ਦੇ ਬਾਹਰ ਢੋਲ ਵਜਾ ਕੇ ਨਵੇਂ ਅਹੁਦੇਦਾਰਾਂ ਦਾ ਸਵਾਗਤ ਕੀਤਾ ਅਤੇ ਪਾਰਟੀ ਦੀ ਜਿੱਤ ਦਾ…
ਉਨ੍ਹਾਂ ਦੱਸਿਆ ਕਿ ਨਾਰਕੋਟਿਕਸ ਕੰਟਰੋਲ ਬਿਊਰੋ (ਐਨ.ਸੀ.ਬੀ.) ਦੇ ਚੰਡੀਗੜ੍ਹ, ਅੰਮ੍ਰਿਤਸਰ ਸਥਿਤ ਜ਼ੋਨਲ ਦਫ਼ਤਰ ਅਤੇ ਅੰਮ੍ਰਿਤਸਰ ਸਥਿਤ ਰੀਜ਼ਨਲ ਦਫ਼ਤਰ ਨੂੰ ਪੀ.ਏ.ਆਈ.ਐਸ. 2.0 ਤੱਕ ਪਹੁੰਚ ਪ੍ਰਦਾਨ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 529 ਆਊਟਪੇਸ਼ੈਂਟ ਓਪੀਓਇਡ ਅਸਿਸਟਡ ਟ੍ਰੀਟਮੈਂਟ (ਓ.ਓ.ਏ.ਟੀ.) ਕਲੀਨਿਕਾਂ ਵਿੱਚ ਨਸ਼ੇ ਦੇ ਆਦੀਆਂ ਨੂੰ ਮੁਫਤ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇਲ੍ਹਾਂ ਵਿੱਚ 17 ਓ.ਓ.ਏ.ਟੀ. ਕਲੀਨਿਕ ਵੀ ਸਥਾਪਿਤ ਕੀਤੇ ਗਏ ਹਨ ਅਤੇ ਸੂਬਾ ਸਰਕਾਰ ਨੇ ਨਸ਼ੇ ਦੇ ਆਦੀਆਂ ਦੇ ਇਲਾਜ ਲਈ 213 ਨਿੱਜੀ ਅਤੇ ਸਰਕਾਰੀ ਨਸ਼ਾ ਛੁਡਾਊ ਕੇਂਦਰ ਅਤੇ 90 ਮੁਖ ਵਸੇਬਾ ਕੇਂਦਰ ਸਥਾਪਤ ਕੀਤੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨਸ਼ਾ ਮੁਕਤੀ ਅਤੇ…
ਪੰਜਾਬ ਦੀ ਸੀਨੀਅਰ ਹੈਂਡਬਾਲ ਟੀਮ (women) ਨੇ ਸ਼ਾਨਦਾਰ ਪ੍ਰਦਰਸ਼ਨ ਦਿਖਾਉਂਦਿਆਂ ਰਾਸ਼ਟਰੀ ਹੈਂਡਬਾਲ ਚੈਂਪਿਅਨਸ਼ਿਪ ਵਿੱਚ ਜੇਤੂ ਤਾਜ ਹਾਸਲ ਕੀਤਾ। ਫਾਈਨਲ ਮੁਕਾਬਲੇ ਵਿੱਚ ਟੀਮ ਨੇ ਆਪਣੀ ਮਜ਼ਬੂਤ ਰਣਨੀਤੀ ਅਤੇ ਜਿੱਤ ਦੇ ਜਜ਼ਬੇ ਨਾਲ ਵਿਰੋਧੀ ਟੀਮ ਨੂੰ ਹਰਾਇਆ। ਪੰਜਾਬ ਹੈਂਡਬਾਲ ਐਸੋਸੀਏਸ਼ਨ ਨੇ ਟੀਮ ਦੇ ਖਿਡਾਰੀਆਂ ਅਤੇ ਸਟਾਫ਼ ਨੂੰ ਮੁਬਾਰਕਬਾਦ ਦਿੱਤੀ ਹੈ। ਇਹ ਮੁਕਾਬਲੇ ਬਿਹਾਰ ਵਿਚ 5 ਤੋਂ 9 ਜਨਵਰੀ ਵਿਚਕਾਰ ਹੋਏ ਸਨ। ਇਸ ਦੌਰਾਨ ਪੰਜਾਬ ਦੀ ਟੀਮ ਨੇ ਦਿੱਲੀ ਦੀ ਟੀਮ ਨੂੰ 40-25 ਅੰਕਾਂ ਨਾਲ ਹਰਾਇਆ।
ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੀ ਦੁਖਦਾਈ ਅਤੇ ਬੇਵਕਤੀ ਮੌਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਜਿਨ੍ਹਾਂ ਦਾ ਬੀਤੀ ਰਾਤ ਦੇਹਾਂਤ ਹੋ ਗਿਆ। ਮੁੱਖ ਮੰਤਰੀ ਅੱਜ ਇੱਥੇ ਵਿਧਾਇਕ ਦੇ ਸਸਕਾਰ ਵਿੱਚ ਸ਼ਾਮਲ ਹੋਏ। ਇੱਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਗੋਗੀ ਨੂੰ ਮਿਹਨਤੀ, ਸਮਰਪਿਤ ਅਤੇ ਵਚਨਬੱਧ ਸਾਥੀ ਦੱਸਿਆ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲਈ ਵੱਡਾ ਨਿੱਜੀ ਘਾਟਾ ਹੈ ਅਤੇ ਆਮ ਆਦਮੀ ਪਾਰਟੀ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ, ਕਿਉਂਕਿ ਗੋਗੀ ਪਾਰਟੀ ਦੇ ਸਮਰਪਿਤ ਸਿਪਾਹੀ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੋਗੀ ਨੇ ਲੋਕਾਂ ਖਾਸ ਕਰਕੇ ਆਪਣੇ ਹਲਕੇ ਦੇ ਲੋਕਾਂ ਦੀ ਭਲਾਈ ਲਈ…
ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ ਜਲੰਧਰ ਨੂੰ ਪ੍ਰਾਈਵੇਟ ਹਸਪਤਾਲਾਂ ਤੋਂ ਬਿਹਤਰ ਬਣਾਉਣ ਦੀ ਆਪਣੀ ਵਚਨਬੱਧਤਾ ਦੁਹਰਾਈ। ਵਿਧਾਇਕ ਰਮਨ ਅਰੋੜਾ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਸਮੇਤ ਸਿਵਲ ਹਸਪਤਾਲ ਦੇ ਦੌਰੇ ਦੌਰਾਨ ਰਾਜ ਸਭਾ ਮੈਂਬਰ ਨੇ ਹਸਪਤਾਲ ਦੇ ਬੁਨਿਆਦੀ ਢਾਂਚੇ ਅਤੇ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਯੋਜਨਾਵਾਂ ਦੀ ਰੂਪ-ਰੇਖਾ ਉਲੀਕੀ।ਸ੍ਰੀ ਅਰੋੜਾ ਨੇ ਹਸਪਤਾਲ ਦੇ ਅੰਦਰ ਚਾਰ ਨਵੇਂ ਅਤਿ-ਆਧੁਨਿਕ ਆਪ੍ਰੇਸ਼ਨ ਥੀਏਟਰ ਬਣਾਉਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਪਾਣੀ ਜਮ੍ਹਾ ਹੋਣ ਦੀ ਸਮੱਸਿਆ ਦੇ ਹੱਲ ਲਈ ਪੁਰਾਣੇ ਸੀਵਰੇਜ ਸਿਸਟਮ ਨੂੰ ਤਬਦੀਲ ਕਰਨ ਦੇ ਨਿਰਦੇਸ਼ ਦੇਣ ਦੇ ਨਾਲ-ਨਾਲ ਪੂਰੇ ਹਸਪਤਾਲ ਵਿੱਚ ਨਵੇਂ ਟਾਇਲਟ ਬਲਾਕ…
ਪੰਜਾਬ ਦੇ ਉਦਯੋਗ ਤੇ ਵਣਜ ਅਤੇ ਪੰੂਜੀ ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੇਸ਼ ਵਿਦੇਸ਼ ਦੀਆਂ ਫੂਡ ਕੰਪੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਹੈ। ਨੋਇਡਾ ਵਿਖੇ ਟ੍ਰੇਡ ਪ੍ਰਮੋਸ਼ਨ ਕਾਊਂਸਲ ਆਫ ਇੰਡੀਆ (ਟੀਪੀਸੀਆਈ) ਅਤੇ ਕੇਂਦਰ ਸਰਕਾਰ ਦੇ ਵਣਜ ਮੰਤਰਾਲੇ ਦੇ ਸਹਿਯੋਗ ਨਾਲ ਚੱਲ ਰਹੇ ਅੱਠਵੇਂ ਇੰਡਸ ਫੂਡ ਮੇਲੇ ਦੌਰਾਨ ਫੂਡ ਖੇਤਰ ਦੇ 40 ਦੇ ਕਰੀਬ ਮੈਨੇਜਿੰਗ ਡਾਇਰੈਕਟਰਾਂ ਅਤੇ ਸੀਈਓਜ਼ ਨੂੰ ਸੰਬੋਧਨ ਕਰਦਿਆਂ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਵਿੱਚ ਨਿਵੇਸ਼ ਦੀਆਂ ਸੰਭਾਵਨਾਵਾਂ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਫੂਡ ਖੇਤਰ ‘ਚ ਨਿਵੇਸ਼ ਦੀਆਂ ਸੰਭਾਵਨਾਵਾਂ ਬਹੁਤ ਉੱਜਵਲ ਹਨ ਕਿਉਂ ਕਿ ਪੰਜਾਬ ਦੇ ਲਜੀਜ਼ ਖਾਣਿਆਂ ਬਾਰੇ ਜਗ ਜਾਹਰ…
ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰਾਲਾ (GoI), ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU), ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਅਤੇ ਹਿੰਦੁਸਤਾਨ ਯੂਨੀਲੀਵਰ ਲਿਮਟਿਡ (HUL) ਪੰਜਾਬ ਵਿੱਚ ਟਮਾਟਰ ਉਤਪਾਦਨ ਅਤੇ ਪੇਸਟ ਨਿਰਮਾਣ ਨੂੰ ਵਧਾਉਣ ਲਈ ਸਾਂਝੀ ਚਰਚਾ ਕਰਨ ਜਾ ਰਹੇ ਹਨ। ਰਾਜਪੁਰਾ ਵਿੱਚ ਹਿੰਦੁਸਤਾਨ ਯੂਨੀਲੀਵਰ ਪਲਾਂਟ ਦੇ ਆਪਣੇ ਦੌਰੇ ਦੌਰਾਨ, ਕੇਂਦਰੀ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ, ਸ਼੍ਰੀ ਰਵਨੀਤ ਸਿੰਘ ਬਿੱਟੂ ਨੇ ਇਨ੍ਹਾਂ ਹਿੱਸੇਦਾਰਾਂ ਵਿਚਕਾਰ ਸਹਿਯੋਗ ‘ਤੇ ਜ਼ੋਰ ਦਿੱਤਾ ਤਾਂ ਜੋ ਪੰਜਾਬ ਦੇ ਕਿਸਾਨ ਅੰਤਰਰਾਸ਼ਟਰੀ ਮਿਆਰਾਂ ਦੇ ਟਮਾਟਰ ਉਗਾ ਸਕਣ ਅਤੇ ਬਾਅਦ ਵਿੱਚ ਟਮਾਟਰ ਪੇਸਟ ਦਾ ਉਤਪਾਦਨ ਕਰ ਸਕਣ। ਰਾਜਪੁਰਾ ਵਿੱਚ HUL ਪਲਾਂਟ ਨੂੰ ਕੈਚੱਪ ਉਤਪਾਦਨ ਲਈ ਸਾਲਾਨਾ 11,423 ਮੀਟ੍ਰਿਕ ਟਨ ਟਮਾਟਰ ਪੇਸਟ ਦੀ ਲੋੜ ਹੁੰਦੀ…
ਆਮ ਆਦਮੀ ਪਾਰਟੀ (ਆਪ) ਦੇ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੇਂਦਰ ਸਰਕਾਰ ਵੱਲੋਂ ਸਲਾਹਕਾਰ ਦੀ ਥਾਂ ‘ਤੇ ਮੁੱਖ ਸਕੱਤਰ ਨਿਯੁਕਤ ਕਰਨ ਦੇ ਮੁੱਦੇ ‘ਤੇ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ। ‘ਆਪ’ ਆਗੂਆਂ ਨੇ ਰਾਜਪਾਲ ਨੂੰ ਮਾਮਲੇ ਵਿੱਚ ਦਖ਼ਲ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਇਹ ਮਾਮਲਾ ਵੀ ਪੰਜਾਬ ਨਾਲ ਵਿਤਕਰੇ ਨੂੰ ਦਰਸਾਉਂਦਾ ਹੈ। ‘ਆਪ’ ਵਫ਼ਦ ਵਿੱਚ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਹਰਭਜਨ ਸਿੰਘ ਈਟੀਓ, ਹਰਦੀਪ ਸਿੰਘ ਮੁੰਡੀਆਂ, ਬਰਿੰਦਰ ਗੋਇਲ ਅਤੇ ‘ਆਪ’ ਆਗੂ ਡਾ. ਸੰਨੀ ਆਹਲੂਵਾਲੀਆ, ਦੀਪਕ ਬਾਲੀ, ਨੀਲ ਗਰਗ ਗੋਵਿੰਦਰ…
ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇੱਥੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਅਤੇ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ) ਦਾ ਸਾਲ 2025 ਦੇ ਕੈਲੰਡਰ ਨੂੰ ਜਾਰੀ ਕੀਤਾ। ਪੀ.ਐਸ.ਪੀ.ਸੀ.ਐਲ. ਦੇ ਕੈਲੰਡਰ ਵਿੱਚ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟ, ਗੋਇੰਦਵਾਲ ਸਾਹਿਬ ਦੀ ਤਸਵੀਰ ਦੇ ਨਾਲ-ਨਾਲ ਕਾਰਪੋਰੇਸ਼ਨ ਵਿੱਚ ਨਵ-ਨਿਯੁਕਤ ਕਰਮਚਾਰੀਆਂ ਨੂੰ ਸ਼ਾਮਲ ਕਰਨ ਲਈ ਕਰਵਾਏ ਗਏ ਸਮਾਗਮ ਦੀ ਤਸਵੀਰ ਵੀ ਦਿਖਾਈ ਗਈ ਹੈ। ਇਸ ਤੋਂ ਇਲਾਵਾ, ਇਸ ਵਿੱਚ ਇੱਕ ਸ਼ਾਨਦਾਰ ਸੋਲਰ ਰੁੱਖ ਹੈ, ਜੋ ਨਵਿਆਉਣਯੋਗ ਊਰਜਾ ਲਈ ਕਾਰਪੋਰੇਸ਼ਨ ਦੇ ਸਮਰਪਣ ਦਾ ਪ੍ਰਤੀਕ ਹੈ। ਦੂਸਰੇ ਪਾਸੇ, ਪੀ.ਐਸ.ਟੀ.ਸੀ.ਐਲ ਦਾ ਕੈਲੰਡਰ ਸੂਬੇ ਦੇ ਪਾਵਰ ਟਰਾਂਸਮਿਸ਼ਨ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ…

