Author: Pushminder Sidhu

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਬਠਿੰਡਾ ਅਰਬਨ ਦੇ ਪਿੰਡ ਭੋਖੜਾ ਅਤੇ ਪਿੰਡ ਬਾਜਕ ਵਿਖੇ ਸਥਿਤ ਆਂਗਣਵਾੜੀ ਕੇਂਦਰਾਂ ਦੀ ਅਚਨਚੇਤ ਚੈਕਿੰਗ ਕੀਤੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਠਿੰਡਾ ਅਰਬਨ ਦੇ ਪਿੰਡ ਭੋਖੜਾ ਵਿਖੇ ਆਂਗਣਵਾੜੀ ਸੈਂਟਰ ਵਿੱਚ ਕਰਵਾਈ ਗਈ ਗ੍ਰੈਫਟੀ ਅਤੇ ਐਸ.ਐਨ.ਪੀ ਦੇ ਰਿਕਾਰਡ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਐਸ.ਐਨ.ਪੀ. ਲਾਭਪਾਤਰੀਆਂ ਅਤੇ ਬਜੁਰਗਾਂ ਨਾਲ ਪੈਨਸ਼ਨ ਸਬੰਧੀ ਵੀ ਗੱਲਬਾਤ ਕੀਤੀ ਗਈ।ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਪਿੰਡ ਬਾਜਕ ਵਿਖੇ ਨਰੇਗਾ ਦੇ ਸਹਿਯੋਗ ਨਾਲ ਬਣਾਈ ਗਈ ਆਂਗਣਵਾੜੀ ਸੈਂਟਰ ਦੀ ਬਿਲਡਿੰਗ ਦਾ ਦੋਰਾ ਕੀਤਾ ਗਿਆ। ਪੂਰਕ ਪੋਸ਼ਣ…

Read More

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਨਵੇਂ ਉਭਰੇ ਹਿਉਮਨ ਮੈਟਾਨਿਉਮੋਵਾਇਰਸ (ਐਚ.ਐਮ.ਪੀ.ਵੀ) ਤੋਂ ਕਿਸੇ ਵੀ ਤਰ੍ਹਾਂ ਨਾ ਘਬਰਾਉਣ। ਸਿਹਤ ਮੰਤਰੀ ਨੇ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਇਹ ਵਾਇਰਸ ਤੋਂ ਸੰਭਾਵਤ ਪ੍ਰਭਾਵਤ ਵਿਅਕਤੀਆਂ ਦੇ ਇਲਾਜ ਲਈ ਕੀਤੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਦੱਸਿਆ ਕਿ ਇਸ ਵਾਇਰਸ ਦੀ ਟੈਸਟਿੰਗ ਸਹੂਲਤ ਰਾਜਿੰਦਰਾ ਹਸਪਤਾਲ ਸਮੇਤ ਪੂਰੇ ਪੰਜਾਬ ‘ਚ ਉਪਲਬੱਧ ਹੈ ਅਤੇ ਇੱਥੇ ਲਾਇਫ ਸਪੋਰਟ ਐਮਰਜੈਂਸੀ ਸਵਾਇਨ ਫਲੂ ਵਾਰਡ ਵਿੱਚ 20 ਬੈਡ ਤੇ 5 ਨੰਬਰ ਵਾਰਡ ‘ਚ 30 ਬੈਡਾਂ ਸਮੇਤ 20 ਵੈਂਟੀਲੇਟਰ ਤਿਆਰ ਹਨ। ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ…

Read More

ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਬੁੱਧਵਾਰ ਨੂੰ ਬੱਚਤ ਭਵਨ ਵਿਖੇ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ।ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਏ.ਡੀ.ਸੀ., ਐਸ.ਡੀ.ਐਮ., ਸਿਵਲ ਸਰਜਨ ਅਤੇ ਦਫ਼ਤਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਲੋਕ ਨਿਰਮਾਣ ਵਿਭਾਗ, ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.), ਏਅਰਪੋਰਟ ਅਥਾਰਟੀ ਆਫ਼ ਇੰਡੀਆ (ਏ.ਏ.ਆਈ.), ਪੰਜਾਬ ਸੀਵਰੇਜ ਬੋਰਡ, ਰੇਲਵੇ, ਈ.ਐਸ.ਆਈ ਮੈਡੀਕਲ ਹਸਪਤਾਲ ਅਤੇ ਕਾਲਜ ਅਤੇ ਪ੍ਰਾਈਵੇਟ ਠੇਕੇਦਾਰਾਂ ਦੇ ਨੁਮਾਇੰਦੇ ਹਾਜ਼ਰ ਸਨ। ਇਸ ਮੀਟਿੰਗ ਵਿੱਚ ਅਰੋੜਾ ਨੇ ਜਲੰਧਰ ਬਾਈਪਾਸ ਅਤੇ ਢੰਡਾਰੀ ਕਲਾਂ ‘ਤੇ ਵੀ.ਯੂ.ਪੀ., ਹਾਈਵੇਅ ਦੇ ਨਾਲ ਸਾਈਕਲ ਟਰੈਕ, ਲੁਧਿਆਣਾ-ਬਠਿੰਡਾ ਹਾਈਵੇਅ, ਦਿੱਲੀ-ਅੰਮ੍ਰਿਤਸਰ-ਕਟੜਾ ਹਾਈਵੇ, ਐਲੀਵੇਟਿਡ ਹਾਈਵੇਅ ਦੇ ਨਾਲ ਪਾਰਕਿੰਗ ਸਪੇਸ,…

Read More

ਟੋਹਾਣਾ ਮਹਾਂਪੰਚਾਇਤ ਤੇ ਜਾ ਰਹੀ ਬੱਸ ਨਾਲ ਲੰਘੀ ਛੇ ਦਸੰਬਰ ਨੂੰ ਵਾਪਰਿਆ ਹਾਦਸਾ ਪਿੰਡ ਕੋਠਾ ਗੁਰੂ ਦੇ ਤਿੰਨ ਪ੍ਰੀਵਾਰਾਂ ਨੂੰ ਰੋਹੀ ਦਾ ਰੁੱਖ ਬਣਾ ਗਿਆ ਹੈ। ਬਠਿੰਡਾ ਜਿਲ੍ਹੇ ਦੇ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਅੰਦਰ ਪੈਂਦੇ ਵੱਡੇ ਪਿੰਡ ਕੋਠਾ ਗੁਰੂ ਨਾਲ ਸਬੰਧਤ ਤਿਨ ਕਿਸਾਨ ਪ੍ਰੀਵਾਰਾਂ ਦੀਆਂ ਔਰਤਾਂ ਇਸ ਭਿਆਨਕ ਹਾਦਸੇ ਦੌਰਾਨ ਸਦਾ ਲਈ ਜਹਾਨੋ ਰੁਖਸਤ ਹੋ ਗਈਆਂ ਹਨ। ਮਹੱਤਵਪੂਰਨ ਇਹ ਵੀ ਹੈ ਕਿ ਇੰਨ੍ਹਾਂ ਤਿੰਨਾਂ ਕਿਸਾਨ ਔਰਤਾਂ ਦੀਆਂ ਮ੍ਰਿਤਕ ਦੇਹਾਂ ਸਰਕਾਰ ਦੀ ਬੇਰੁਖੀ ਕਾਰਨ ਸਰਕਾਰ ਦੇ ਮੁਰਦਾਘਰ ’ਚ ਰੁਲ ਰਹੀਆਂ ਹਨ। ਹੁਣ ਇਹ ਸਰਕਾਰ ਦੇ ਵਤੀਰੇ ਤੇ ਨਿਰਭਰ ਕਰਦਾ ਹੈ ਕਿ ਇੰਨ੍ਹਾਂ ਦੀ ਲਾਸ਼ ਨੂੰ ਮਿੱਟੀ ਕਦੋਂ ਨਸੀਬ ਹੋਵੇਗੀ ।…

Read More

ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਅੱਜ ਕੈਬਨਿਟ ਸਬ-ਕਮੇਟੀ ਨਾਲ ਸਿਵਲ ਸਕੱਤਰੇਤ-1 ਚੰਡੀਗੜ੍ਹ ਵਿਖੇ ਹੋਈ , ਮੀਟਿੰਗ ਤਕਰੀਬਨ 25 ਮਿੰਟ ਚੱਲੀ , ਇਸ ਮੀਟਿੰਗ ਵਿੱਚ ਯੂਨੀਅਨ ਆਗੂਆਂ ਵੱਲੋਂ ਜ਼ੋਰਦਾਰ ਢੰਗ ਨਾਲ ਮੰਗ ਰੱਖੀ ਗਈ ਕਿ ਉਹਨਾਂ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕੀਤਾ ਜਾਵੇ ਜਿਸ ਤੇ ਕੈਬਨਿਟ ਸਬ-ਕਮੇਟੀ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 2018 ਦੀ ਪਾਲਿਸੀ ਤਹਿਤ ਇਸ ਸੰਬੰਧੀ ਬਣੀ ਕਮੇਟੀ ਵਿੱਚ ਮੈਰੀਟੋਰੀਅਸ ਸਕੂਲਾਂ ਦੇ ਟੀਚਰਾਂ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਲਈ ਨਿਯਮ ਬਣਾਏ ਜਾਣਗੇ , ਇਸ ਸੰਬੰਧੀ ਉਹਨਾਂ ਕਿਹਾ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਦੇ ਨਤੀਜੇ ਬਹੁਤ ਅਹਿਮ ਹਨ , ਜ਼ਰੂਰ ਇਹਨਾਂ ਟੀਚਰਾਂ ਦੀਆਂ ਮੰਗਾਂ ਤੇ ਗੌਰ…

Read More

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਅਤੇ ਮਸਲਿਆਂ ਦੇ ਹੱਲ ਲਈ ਗਠਿਤ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ‘ਤੇ ਆਧਾਰਿਤ ਕੈਬਨਿਟ ਸਬ-ਕਮੇਟੀ ਨੇ ਅੱਜ ਮੈਰੀਟੋਰੀਅਸ ਟੀਚਰਜ਼ ਯੂਨੀਅਨ, 3704 ਅਧਿਆਪਿਕ ਯੂਨੀਅਨ, ਡੈਮੋਕਰੇਟਿਕ ਟੀਚਰਜ਼ ਫਰੰਟ , ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ, ਖੇਤਬਾੜੀ ਵਿਦਿਆਰਥੀ ਐਸੋਸੀਏਸ਼ਨ, ਅਤੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਨੁਮਾਇੰਦਿਆਂ ਨਾਲ ਲੜੀਵਾਰ ਮੀਟਿੰਗਾਂ ਕੀਤੀਆਂ। ਮੀਟਿੰਗ ਦੌਰਾਨ ਮੈਰੀਟੋਰੀਅਸ ਟੀਚਰਜ਼ ਯੂਨੀਅਨ ਦੇ ਨੁਮਾਇੰਦਿਆਂ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਸਿਰਜਣਾ ਵਿੱਚ ਮੈਰੀਟੋਰੀਅਸ ਸਕੂਲਾਂ ਦੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ ਅਤੇ ਆਪਣੀਆਂ ਮੰਗਾਂ ਅਤੇ ਮੁੱਦੇ ਪੇਸ਼ ਕੀਤੇ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੈਬਨਿਟ ਸਬ-ਕਮੇਟੀ ਦੀ ਤਰਫੋਂ…

Read More

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਵਿਚ ਪੰਜਾਬ ਦੇ ਰਾਜਪਾਲ ਕਮ ਯੂ ਟੀ ਦੇ ਪ੍ਰਸ਼ਾਸਕ ਦੇ ਸਲਾਹਕਾਰ ਦੇ ਅਹੁਦੇ ਨੂੰ ਮੁੱਖ ਸਕੱਤਰ ਵਿਚ ਬਦਲਣ ਦੇ ਫੈਸਲੇ ਦੀ ਜ਼ੋਰਦਾਰ ਨਿਖੇਧੀ ਕੀਤੀ।ਸਰਦਾਰ ਬਾਦਲ ਇਸ ਬਾਰੇ ਕੇਂਦਰ ਸਰਕਾਰ ਵੱਲੋਂ ਲਏ ਫੈਸਲੇ ਬਾਰੇ ਮੀਡੀਆ ਰਿਪੋਰਟਾਂ ’ਤੇ ਪ੍ਰਤੀਕਰਮ ਦੇ ਰਹੇ ਸਨ।ਉਹਨਾਂ ਕਿਹਾ ਕਿ ਤਾਜ਼ਾ ਫੈਸਲਾ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੇਂਦਰ ਨਾਲ ਰਲਗੱਢ ਹੋਣ ਦੇ ਫੈਸਲੇ ਦਾ ਨਤੀਜਾ ਹੈ। ਉਹਨਾਂ ਕਿਹਾ ਕਿ ਸਰਦਾਰ ਭਗਵੰਤ ਸਿੰਘ ਮਾਨ ਨੇ ਖੁਦ ਚੰਡੀਗੜ੍ਹ ’ਤੇ ਹਰਿਆਣਾ ਦੇ ਹੱਕ ਨੂੰ…

Read More

ਆਮ ਆਦਮੀ ਪਾਰਟੀ (ਆਪ) ਨੇ ਚੰਡੀਗੜ੍ਹ ਵਿੱਚ ਸਲਾਹਕਾਰ ਦੀ ਥਾਂ ਮੁੱਖ ਸਕੱਤਰ ਲਾਉਣ ਦੇ ਕੇਂਦਰ ਸਰਕਾਰ ਦੇ ਫੈਸਲੇ ਦਾ ਸਖ਼ਤ ਵਿਰੋਧ ਕੀਤਾ ਹੈ। ਪਾਰਟੀ ਨੇ ਕਿਹਾ ਕਿ ਇਸ ਫੈਸਲੇ ਨੇ ਇਕ ਵਾਰ ਫਿਰ ਕੇਂਦਰ ਦੇ ਪੰਜਾਬ ਵਿਰੋਧੀ ਰਵੱਈਏ ਨੂੰ ਉਜਾਗਰ ਕਰ ਦਿੱਤਾ ਹੈ। ਇਹ ਫੈਸਲਾ ਚੰਡੀਗੜ੍ਹ ‘ਤੇ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਹੈ।ਬੁੱਧਵਾਰ ਨੂੰ ਚੰਡੀਗੜ੍ਹ ਪਾਰਟੀ ਦਫਤਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ ‘ਆਪ’ ਪੰਜਾਬ ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਮੁੱਖ ਸਕੱਤਰ ਦੀ ਨਿਯੁਕਤੀ ਸੂਬੇ ਵਿੱਚ ਕੀਤੀ ਜਾਂਦੀ ਹੈ। ਚੰਡੀਗੜ੍ਹ ਕੋਈ ਸੂਬਾ ਨਹੀਂ ਹੈ ਅਤੇ ਨਾ ਹੀ ਇਸ ਦਾ ਕੋਈ ਮੁੱਖ ਮੰਤਰੀ ਹੈ। ਫਿਰ…

Read More

ਜ਼ਿਲ੍ਹਾ ਪ੍ਰੋਗਰਾਮ ਅਫਸਰ ਲੁਧਿਆਣਾ-ਕਮ-ਡਿਪਟੀ ਡਾਇਰੈਕਟਰ (ਵਾਧੂ ਚਾਰਜ) ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਸ਼੍ਰੀ ਗੁਲਬਹਾਰ ਸਿੰਘ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹਾ ਲੁਧਿਆਣਾ ਦੀ ਹਦੂਦ ਅੰਦਰ ਸਾਰੇ ਨਿੱਜੀ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਵਿੰਗ ਅਤੇ ਸਾਰੇ ਨਿੱਜੀ ਪਲੇ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੈ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਿਤੀ 1 ਜਨਵਰੀ 2025 ਨੂੰ 3-6 ਸਾਲ ਦੇ ਬੱਚਿਆਂ ਦੇ ਸਰਬਪੱਖੀ ਵਿਕਾਸ ਅਤੇ ਈ.ਸੀ.ਸੀ.ਈ. (Early Childhood Care and Education) ਕੇਂਦਰਾਂ ਵਿੱਚ ਬੱਚਿਆਂ ਲਈ ਸੁਰੱਖਿਆਤ ਵਾਤਾਵਰਣ ਸਬੰਧੀ ਸਹੂਲਤਾਂ ਉਪਲੱਬਧ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਨਿੱਜੀ ਸਕੂਲ/ਸੰਸਥਾਂਵਾਂ/ਪਲੇਅ-ਵੇ ਸਕੂਲਾਂ ਨੂੰ ਰਜਿਸਟਰ ਕਰਨ ਲਈ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਪੰਜਾਬ ਸਰਕਾਰ ਦੇ…

Read More

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੀ ਗਈ ਅੰਤਿਮ ਫੋਟੋ ਵੋਟਰ ਸੂਚੀ ਅਨੁਸਾਰ ਲੁਧਿਆਣਾ ਵਿੱਚ ਹੁਣ 2688697 ਵੋਟਰ ਹਨ। 29 ਅਕਤੂਬਰ, 2024 ਤੋਂ 28 ਨਵੰਬਰ, 2024 ਤੱਕ ਸ਼ੁਰੂ ਹੋਈ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੋਧ ਦੌਰਾਨ ਕੁੱਲ 15709 ਨਵੇਂ ਵੋਟਰ ਸ਼ਾਮਲ ਕੀਤੇ ਗਏ ਹਨ।ਆਪਣੇ ਦਫ਼ਤਰ ਵਿੱਚ ਵੱਖ-ਵੱਖ ਰਾਜਨੀਤਿਕ ਆਗੂਆਂ ਦੇ ਨੁਮਾਇੰਦਿਆਂ ਨੂੰ ਵੋਟਰ ਸੂਚੀ ਸੌਂਪਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰੋਹਿਤ ਗੁਪਤਾ ਨੇ ਦੱਸਿਆ ਕਿ ਡਰਾਫਟ ਵੋਟਰ ਸੂਚੀ ਪ੍ਰਕਾਸ਼ਨ ਸਮੇਂ ਜ਼ਿਲ੍ਹੇ ਵਿੱਚ ਕੁੱਲ 2672988 ਵੋਟਰ ਸਨ, ਜਿਨ੍ਹਾਂ ਵਿੱਚ 1423098 ਪੁਰਸ਼, 1249744 ਔਰਤਾਂ ਅਤੇ 146 ਤੀਜਾ ਲਿੰਗ ਸ਼ਾਮਲ ਸਨ ਅਤੇ ਹੁਣ ਅੰਤਿਮ ਵੋਟਰ ਸੂਚੀਆਂ ਦੇ ਪ੍ਰਕਾਸ਼ਨ ਅਨੁਸਾਰ ਇਸ ਵਿੱਚ 1430951…

Read More