- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ
- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ
- ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਸਬੰਧੀ ਦਾਅਵਾ ਗੁੰਮਰਾਹਕੁੰਨ
- ਨਸ਼ਾ ਮੁਕਤੀ ਮੋਰਚਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ, ਨਸ਼ੇ ਖ਼ਿਲਾਫ਼ ਰਣਨੀਤੀ ’ਤੇ ਕੀਤੀ ਚਰਚਾ
- ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਦੀ ਸਫਲ ਆਯੋਜਨ
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
Author: Pushminder Sidhu
ਜਲੰਧਰ, 23 ਜੂਨ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਅੱਜ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ.) 2026 ਤਹਿਤ ਬੂਥ ਲੈਵਲ ਅਫ਼ਸਰ 25 ਜੂਨ ਤੋਂ 24 ਜੁਲਾਈ ਤੱਕ ਘਰ-ਘਰ ਜਾਣਗੇ। ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐਸ.ਆਈ.ਆਰ.-2026 ਸਬੰਧੀ ਵੱਖ-ਵੱਖ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਐਸ.ਆਈ.ਆਰ. ਦਾ ਉਦੇਸ਼ ਪਾਰਦਰਸ਼ੀ ਅਤੇ ਤਰੁੱਟੀ ਰਹਿਤ ਵੋਟਰ ਸੂਚੀ ਤਿਆਰ ਕਰਨਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਮਨਿੰਦਰ ਕੌਰ ਵੀ ਮੌਜੂਦ ਸਨ।ਸ਼੍ਰੀ ਵਾਲੀਆ ਨੇ ਦੱਸਿਆ ਕਿ 25 ਜੂਨ 2026 ਤੋਂ…
ਜਲੰਧਰ, 23 ਜੂਨ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ਼ ਜੰਗ ਪੂਰੀ ਦ੍ਰਿੜਤਾ ਨਾਲ ਜਾਰੀ ਹੈ।ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਪਹਿਲਕਦਮੀ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਇਕ ਸਮੀਖਿਆ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਲੋਕ ਲਹਿਰ ਬਣ ਚੁੱਕੀ ਹੈ, ਜਿਸ ਵਿੱਚ ਹਰ ਵਰਗ ਦੇ ਲੋਕ ਪੂਰਾ ਸਹਿਯੋਗ ਦੇ ਰਹੇ ਹਨ। ਇਸ ਮੌਕੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਐਸ.ਐਸ.ਪੀ. ਜਲੰਧਰ (ਦਿਹਾਤੀ) ਹਰਵਿੰਦਰ ਸਿੰਘ ਵਿਰਕ, ਵਧੀਕ…
ਖੰਨਾ, ਲੁਧਿਆਣਾ 23 ਜੂਨ: ਪੁਲਿਸ ਜ਼ਿਲ੍ਹਾ ਖੰਨਾ ਵਿੱਚ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਅਪਰਾਧਿਕ ਗਤੀਵਿਧੀਆਂ ‘ਤੇ ਨਕੇਲ ਕਸਣ ਲਈ ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਵੱਲੋਂ ਇੱਕ ਅਹਿਮ ਅਤੇ ਲੋਕ ਹਿੱਤ ਵਿੱਚ ਫੈਸਲਾ ਲਿਆ ਗਿਆ ਹੈ। ਉਨ੍ਹਾਂ ਵੱਲੋਂ ਜ਼ਿਲ੍ਹੇ ਦੇ ਸਮੂਹ ਪੁਲਿਸ ਅਫ਼ਸਰਾਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਾਲੀਆਂ ਫਿਲਮਾਂ, ਗੈਰ-ਕਾਨੂੰਨੀ ਜਾਲੀਆਂ, ਹੂਟਰਾਂ ਅਤੇ ਲਾਲ ਬੱਤੀਆਂ ਵਾਲੇ ਵਾਹਨਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਉਣ ਦੇ ਆਦੇਸ਼ ਦਿੱਤੇ ਗਏ ਹਨ। ਐਸ.ਐਸ.ਪੀ ਦੇ ਇਹ ਹੁਕਮ ਸਰਕਾਰੀ ਅਫਸਰਾਂ ਤੇ ਮੁਲਾਜ਼ਮਾਂ ਲਈ ਵੀ ਲਾਗੂ ਹੋਣਗੇ ਅਤੇ ਜੇਕਰ ਕਿਸੇ ਨੇ ਵੀ ਉਲੰਘਣਾ ਕੀਤੀ ਤਾਂ ਉਸ ਖਿਲਾਫ ਕਾਰਵਾਈ ਹੋਵੇਗੀ।ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਆਪਣੇ ਹੁਕਮਾਂ ਵਿੱਚ ਸਪੱਸ਼ਟ ਕੀਤਾ…
ਲੁਧਿਆਣਾ, 23 ਜੂਨ: ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ਼ਿਖਾ ਭਗਤ ਨੇ ਮੰਗਲਵਾਰ ਨੂੰ ਜ਼ਿਲ੍ਹੇ ਦੀਆਂ ਵੱਖ-ਵੱਖ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ)-2026 ਦੇ ਦੂਜੇ ਪੜਾਅ ਸਬੰਧੀ ਪ੍ਰੋਗਰਾਮ ਦੀ ਜਾਣਕਾਰੀ ਦਿੱਤੀ ਅਤੇ ਚੋਣ ਪ੍ਰਕਿਰਿਆ ਵਿੱਚ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ।ਮੀਟਿੰਗ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕਰਦਿਆਂ ਕਿ ਉਹ ਵਿਧਾਨ ਸਭਾ ਹਲਕਾ ਪੱਧਰ ‘ਤੇ ਬੀ.ਐਲ.ਏ.-1 ਅਤੇ ਬੂਥ ਪੱਧਰ ‘ਤੇ ਬੀ.ਐਲ.ਏ.-2 ਦੀ ਨਿਯੁਕਤੀ ਜਲਦੀ ਯਕੀਨੀ ਬਣਾਉਣ ਅਤੇ ਉਨ੍ਹਾਂ ਦੀ ਜਾਣਕਾਰੀ ਸਬੰਧਤ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ ਅਤੇ ਜ਼ਿਲ੍ਹਾ ਚੋਣ ਦਫ਼ਤਰ ਨੂੰ ਉਪਲਬੱਧ ਕਰਵਾਉਣ। ਉਨ੍ਹਾਂ ਕਿਹਾ ਕਿ ਰਾਜਨੀਤਿਕ ਪਾਰਟੀਆਂ ਵੱਲੋਂ ਨਿਯੁਕਤ…
ਲੁਧਿਆਣਾ, 23 ਜੂਨ:ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ (NCSK) ਦੇ ਵਾਈਸ ਚੇਅਰਮੈਨ ਸ਼੍ਰੀ ਹਰਦੀਪ ਸਿੰਘ ਗਿੱਲ ਨੇ ਲੁਧਿਆਣਾ ਜ਼ਿਲ੍ਹੇ ਦੇ ਨਗਰ ਨਿਗਮ ਅਤੇ ਹੋਰ ਨਗਰ ਕੌਂਸਲਾਂ ਵਿੱਚ ਕੰਮ ਕਰਦੇ ਸਫ਼ਾਈ ਕਰਮਚਾਰੀਆਂ ਦੀਆਂ ਮੁਸ਼ਕਿਲਾਂ ਅਤੇ ਕੰਮ ਦੇ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਆਪਣਾ ਦੋ ਦਿਨਾਂ ਦੌਰਾ ਪੂਰਾ ਕਰ ਲਿਆ ਹੈ।ਇਸ ਸਬੰਧ ਵਿੱਚ ਇੱਕ ਮੀਟਿੰਗ ਇੱਥੋਂ ਦੇ ਬਚਤ ਭਵਨ ਵਿੱਚ ਹੋਈ, ਜਿਸ ਵਿੱਚ ਨਗਰ ਨਿਗਮ ਦੇ ਕਮਿਸ਼ਨਰ ਸ਼੍ਰੀ ਓਜਸਵੀ ਅਲੰਕਾਰ, ਏ.ਡੀ.ਸੀ. (ADC) ਸ਼੍ਰੀਮਤੀ ਸ਼ਿਖਾ ਭਗਤ, ਏ਼ਡੀ਼ਸੀ਼ਪੀ਼ ਦੇਵ ਸਿੰਘ, ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ, ਐਸ.ਡੀ.ਐਮ. (SDM) ਅਤੇ ਨਗਰ ਨਿਗਮ, ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ, ਪੁਲਿਸ ਅਤੇ ਸਾਰੇ ਸੰਬੰਧਤ ਮਹਿਕਮਿਆਂ ਦੇ ਸੀਨੀਅਰ ਅਧਿਕਾਰੀ ਸ਼ਾਮਲ ਹੋਏ।ਦੌਰੇ ਦੌਰਾਨ ਸ਼੍ਰੀ ਹਰਦੀਪ…
ਲੁਧਿਆਣਾ, 23 ਜੂਨ – ਡੇਅਰੀ ਵਿਕਾਸ ਵਿਭਾਗ ਵੱਲੋਂ ਆਪਣੇ ਬੀਜਾ ਦਫ਼ਤਰ ਵਿਖੇ ਦੱਧ ਦੀ ਗੁਣਵੱਤਾ ਜਾਂਚ ਲਈ ਸੈਂਪਲ ਟੈਸਟਿੰਗ ਦੀ ਸਹੂਲਤ ਉਪਲੱਬਧ ਕਰਵਾਈ ਜਾ ਰਹੀ ਹੈ।ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਡਾਇਰੈਕਟਰ, ਡੇਅਰੀ ਵਿਕਾਸ ਸੁਰਿੰਦਰ ਸਿੰਘ ਵੱਲੋ ਦੱਸਿਆ ਗਿਆ ਕਿ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਵਿਭਾਗ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਅਤੇ ਡਾਇਰੈਕਟਰ, ਡੇਅਰੀ ਵਿਕਾਸ ਵਿਭਾਗ ਪੰਜਾਬ ਵਰਿਆਮ ਸਿੰਘ ਗਿੱਲ ਦੇ ਨਿਰਦੇਸ਼ਾਂ ਅਨੁਸਾਰ ਦੁੱਧ ਖਪਤਕਾਰਾਂ ਨੂੰ ਸ਼ੁੱਧ ਤੇ ਮਿਆਰੀ ਦੁੱਧ ਉਪਲੱਬਧ ਕਰਵਾਉਣ ਦੇ ਉਦੇਸ਼ ਨਾਲ ਦੁੱਧ ਦੀ ਗੁਣਵੱਤਾ ਜਾਂਚ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਰਿਹਾ ਹੈ।ਉਨ੍ਹਾਂ ਜ਼ਿਲ੍ਹਾ ਲੁਧਿਆਣਾ ਦੇ ਦੁੱਧ ਉਤਪਾਦਕਾਂ, ਡੇਅਰੀ ਫਾਰਮਰਾਂ, ਦੁੱਧ ਵਿਕਰੇਤਾਵਾਂ…
ਲੁਧਿਆਣਾ, 10 ਜੂਨ – ਮਾਣਯੋਗ ਅਦਾਲਤ ਸ੍ਰੀ ਕਰਨਬੀਰ ਸਿੰਘ ਬੱਤਰਾ, ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ, ਲੁਧਿਆਣਾ ਵੱਲੋਂ ਹਵਾਲਾਤੀ ਸੁਖਵਿੰਦਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਕਿਲ੍ਹਾ ਲਾਲ ਸਿੰਘ, ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਦੀ ਮੌਤ ਹੋਣ ਤੋਂ ਬਾਅਦ ਉਸਦਾ ਪੋਸਟਮਾਰਟਮ 72 ਘੰਟੇ ਲਈ ਮੁਲਤਵੀ ਕਰਨ ਦੇ ਹੁਕਮ ਜਾਰੀ ਕੀਤੇ ਹਨ। ਸਹਾਇਕ ਸੁਪਰਡੰਟ ਕੇਂਦਰੀ ਜੇਲ੍ਹ, ਲੁਧਿਆਣਾ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਉਕਤ ਹਵਾਲਾਤੀ ਜੋ ਕਿ ਮੁੱਕਦਮਾ ਨੰਬਰ 127 ਮਿਤੀ 01-05-2025 ਧਾਰਾ 333/191(3)/190/351(2)/324(4)/62 ਬੀ.ਐਨ.ਐਸ., ਥਾਣਾ ਡਵੀਜ਼ਨ ਨੰਬਰ 5, ਲੁਧਿਆਣਾ ਤਹਿਤ ਮਿਤੀ 03-05-2025 ਨੂੰ ਇਸ ਜੇਲ੍ਹ ਵਿੱਚ ਦਾਖਲ ਹੋਇਆ ਸੀ। ਉਨ੍ਹਾਂ ਅੱਗੇ ਦੱਸਿਆ ਕਿ ਹਵਾਲਾਤੀ ਸੁਖਵਿੰਦਰ ਸਿੰਘ ਪੁੱਤਰ ਅਵਤਾਰ ਸਿੰਘ ਦੀ ਮਿਤੀ 09-06-2026 ਨੂੰ ਸਵੇਰੇ…
* ਲੁਧਿਆਣਾ, 9 ਜੂਨ – ਪੰਜਾਬ ਮੰਡੀ ਬੋਰਡ ਅਧੀਨ ਮਾਰਕੀਟ ਕਮੇਟੀ ਲੁਧਿਆਣਾ ਵੱਲੋਂ 2026- 27 ਦਾ ਬਜਟ ਪੇਸ਼ ਕੀਤਾ ਗਿਆ। ਇਸ ਮੌਕੇ ਚੇਅਰਮੈਨ ਗੁਰਜੀਤ ਸਿੰਘ ਗਿੱਲ ਅਤੇ ਸਕੱਤਰ ਹਰਿੰਦਰ ਸਿੰਘ ਨੇ ਦੱਸਿਆ ਗਿਆ ਕਿ 2026-27 ਦਾ ਬਜਟ ਪਾਸ ਹੋਣ ਲਈ ਚੰਡੀਗੜ੍ਹ ਭੇਜਿਆ ਗਿਆ ਹੈ ਜੋਕਿ ਕਰੀਬ 46 ਕਰੋੜ ਰੁਪਏ ਹੈ। ਉਨ੍ਹਾਂ ਦੱਸਿਆ ਕਿ ਜਿਵੇਂ ਹੀ ਸਾਲ 2026 -27 ਦਾ ਬਜਟ ਪਾਸ ਹੋ ਕੇ ਆਉਂਦਾ ਹੈ ਮੰਡੀ ਦੇ ਰੁਕੇ ਹੋਏ ਕੰਮ ਪਹਿਲ ਦੇ ਅਧਾਰ ’ਤੇ ਕੀਤੇ ਜਾਣਗੇ।ਚੇਅਰਮੈਨ ਗੁਰਜੀਤ ਸਿੰਘ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੰਗੀ ਪੱਧਰ ’ਤੇ ਵਿਕਾਸ ਕਾਰਜ ਜਾਰੀ…
ਲੁਧਿਆਣਾ, 9 ਜੂਨ:ਟਿਕਾਊ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਚੱਲ ਰਹੇ ਕੰਮਾਂ ਨੂੰ ਤੇਜ਼ ਕਰਨ ਦੇ ਉਦੇਸ਼ ਨਾਲ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਮੰਗਲਵਾਰ ਨੂੰ ਨਗਰ ਨਿਗਮ ਕਮਿਸ਼ਨਰ ਡਾ. ਨੀਰੂ ਕਤਿਆਲ ਗੁਪਤਾ ਨਾਲ ਨਗਰ ਨਿਗਮ ਜ਼ੋਨ ਡੀ ਦਫ਼ਤਰ ਵਿਖੇ ਇੱਕ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ, ਕੈਬਨਿਟ ਮੰਤਰੀ ਮੁੰਡੀਆਂ ਨੇ ਸਖ਼ਤ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਅਤੇ ਸਫਾਈ ਦੇ ਮਾਮਲੇ ਵਿੱਚ ਕੋਈ ਵੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਪ੍ਰਸਤਾਵਿਤ ਕਾਰਜ ਜਲਦੀ ਤੋਂ ਜਲਦੀ ਸ਼ੁਰੂ ਕੀਤੇ ਜਾਣ ਅਤੇ ਚੱਲ ਰਹੇ ਕਾਰਜ ਨਿਰਧਾਰਤ ਸਮੇਂ ਦੇ ਅੰਦਰ ਪੂਰੇ ਕੀਤੇ ਜਾਣ।ਵਿਕਾਸ ਕਾਰਜਾਂ ਵਿੱਚ ਸੜਕਾਂ ਦੀ ਮੁੜ ਉਸਾਰੀ, ਪਾਣੀ ਸਪਲਾਈ/ਸੀਵਰੇਜ ਲਾਈਨਾਂ ਦੀ ਸਥਾਪਨਾ, ਟਿਊਬਵੈੱਲਾਂ ਦੀ ਸਥਾਪਨਾ,…
ਲੁਧਿਆਣਾ, 09 ਜੂਨ – ਪਨਗਰੇਨ ਦੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਵੱਲੋਂ ਪੇਂਡੂ ਖੇਤਰਾਂ ਵਿੱਚ ਜਵਾਨੀ ਨੂੰ ਖੇਡਾਂ ਪ੍ਰਤੀ ਉਤਸ਼ਾਹਤ ਕਰਦਿਆਂ ਹਲਕਾ ਦਾਖਾ ਦੇ ਪਿੰਡ ਹਾਂਸ ਕਲਾਂ, ਤਲਵੰਡੀ ਖੁਰਦ ਅਤੇ ਕੋਠੇ ਹਾਂਸ ਦੇ ਨੌਜਵਾਨ ਖਿਡਾਰੀਆਂ ਨੂੰ ਸਪੋਰਟਸ ਕਿੱਟਾਂ ਵੰਡੀਆਂ।ਚੇਅਰਮੈਨ ਗਿੱਲ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਨਿਰੰਤਰ ਯਤਨਸ਼ੀਲ ਹੈ ਜਿਸਦੇ ਤਹਿਤ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ ਜਾ ਰਹੀਆਂ ਹਨ।ਉਨ੍ਹਾਂ ਕਿਹਾ ਕਿ ਇਸ ਮਿਸ਼ਨ ਦਾ ਉਦੇਸ਼ ਸੂਬੇ ਦੀ ਜਵਾਨੀ ਨੂੰ ਖੇਡਾਂ ਲਈ ਉਤਸ਼ਾਹਤ ਕਰਦਿਆਂ ਉਨ੍ਹਾਂ ਦੀ ਅਸੀਮ ਊਰਜ਼ਾ ਨੂੰ ਸਹੀ ਦਿਸ਼ਾ ਵਿੱਚ…

