ਜਲੰਧਰ, 30 ਮਾਰਚ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਨਿੰਦਰ ਕੌਰ ਨੇ ਪੰਜਾਬ ਸਰਕਾਰ ਵਲੋਂ ਜਾਰੀ ਨੋਟੀਫੇਕਸ਼ਨ ਅੰਡਰ ਸੈਕਸ਼ਨ 19 ਏਅਰ ਪ੍ਰੀਵੈਂਨਸ਼ਨ ਐਂਡ ਕੰਟਰੋਲ ਆਫ਼ ਪਲੂਸ਼ਨ ਐਕਟ 1981 ਅਤੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ (ਦਿਹਾਤੀ) ਵਿੱਚ ਕਣਕ ਦੀ ਨਾੜ/ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਮਿਤੀ 29.05.2026 ਤੱਕ ਲਾਗੂ ਰਹੇਗਾ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਾਲ-2026 ਦੀ ਕਣਕ ਦੀ ਕਟਾਈ ਸ਼ੁਰੂ ਹੋਣ ਵਾਲੀ ਹੈ। ਆਮ ਤੌਰ ’ਤੇ ਦੇਖਣ ਵਿੱਚ ਆਇਆ ਹੈ ਕਿ ਕਣਕ ਕੱਟਣ ਉਪਰੰਤ ਇਸ ਦੀ ਰਹਿੰਦ-ਖੂੰਹਦ ਨੂੰ ਅੱਗ ਲਾ ਦਿੱਤੀ ਜਾਂਦੀ ਹੈ, ਜਿਸ ਨਾਲ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਨਾੜ/ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਜ਼ਮੀਨ ਦਾ ਉਪਯੋਗੀ ਜੀਵਕ ਮਾਦਾ, ਜੋ ਕਿ ਜ਼ਮੀਨ ਲਈ ਬਹੁਤ ਲਾਭਦਾਇਕ ਹੈ, ਦਾ ਵੀ ਨੁਕਸਾਨ ਹੁੰਦਾ ਹੈ। ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਜ਼ਮੀਨ ਦੀ ਉੱਪਰਲੀ ਸਤ੍ਹਾ ਅੱਗ ਨਾਲ ਜਲਣ ਕਾਰਨ ਇਸ ਵਿੱਚ ਮੌਜੂਦ ਕਈ ਲਾਭਦਾਇਕ ਜੀਵਾਣੂ ਮਰ ਜਾਂਦੇ ਹਨ, ਜਿਸ ਨਾਲ ਖੇਤ ਦੀ ਉਪਜਾਊ ਸ਼ਕਤੀ ਨਸ਼ਟ ਹੁੰਦੀ ਹੈ। ਇਸ ਨਾਲ ਆਲੇ-ਦੁਆਲੇ ਖੜ੍ਹੀ ਫਸਲ ਜਾਂ ਪਿੰਡ ਵਿੱਚ ਵੀ ਅੱਗ ਲੱਗਣ ਦਾ ਡਰ ਰਹਿੰਦਾ ਹੈ। ਸੜਕਾਂ ਦੁਆਲੇ ਮੌਜੂਦ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਕਈ ਹਾਦਸੇ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ, ਜਿਸ ਨਾਲ ਸਿੱਧਾ ਨੁਕਸਾਨ ਕਿਸਾਨਾਂ ਨੂੰ ਹੁੰਦਾ ਹੈ ਅਤੇ ਅਸਿੱਧੇ ਤੌਰ ’ਤੇ ਅਸਰ ਦੇਸ਼ ਦੇ ਉਤਪਾਦਨ ’ਤੇ ਪੈਂਦਾ ਹੈ।
Trending
- 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ
- ਲੁਧਿਆਣਾ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ-2026: ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲੇ ਰੋਮਾਂਚਕ ਰਹੇ
- Punjab Govt Holidays 2026: ਪੂਰੀ ਸੂਚੀ, ਕੈਲੰਡਰ ਅਤੇ PDF ਡਾਊਨਲੋਡ (ਗਜ਼ਟਿਡ ਅਤੇ ਬੈਂਕ ਛੁੱਟੀਆਂ)
- 10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
- ਬਿਜਲੀ ਕਰਮਚਾਰੀਆਂ ਦੀ ਸੁਰੱਖਿਆ ਪੰਜਾਬ ਸਰਕਾਰ ਦੀ ਮੁੱਖ ਤਰਜੀਹ: ਤਰੁਨਪ੍ਰੀਤ ਸਿੰਘ ਸੌਂਦ
- 5 ਕਰੋੜ 50 ਲੱਖ ਰੁਪਏ ਦੀ ਲਾਗਤ ਨਾਲ ਬਣੇ ਪ੍ਰੋਜੈਕਟ ਨਾਲ 10 ਪਿੰਡਾਂ ਦੀ ਬਿਜਲੀ ਸਪਲਾਈ ਹੋਵੇਗੀ ਹੋਰ ਮਜ਼ਬੂਤ :– ਬਿਜਲੀ ਮੰਤਰੀ
- ਗੁਰੂ ਨਾਨਕ ਸਟੇਡੀਮ ’ਚ ਰਸ਼ਮੀ ਸ਼ੁਰੂਆਤ 21 ਜੁਲਾਈ ਨੂੰ
- ਹਰ ਬੱਚੇ ਨੂੰ ਸੁਰੱਖਿਅਤ ਤੇ ਸਨਮਾਨਜਨਕ ਸਿੱਖਿਆ ਦਾ ਹੱਕ: ਗੁਨਜੀਤ ਰੁਚੀ ਬਾਵਾ


