ਜਲੰਧਰ, 7 ਜੂਨ : ਇੰਡੀਅਨ ਰੈੱਡ ਕਰਾਸ ਸੁਸਾਇਟੀ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੈੱਡ ਕਰਾਸ ਸ਼ਾਖਾ, ਜਲੰਧਰ ਵੱਲੋਂ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੀ ਰਹਿਨੁਮਾਈ ਹੇਠ ਦੁਆਬਾ ਕਾਲਜ ਦੇ ਸਹਿਯੋਗ ਨਾਲ ਐਤਵਾਰ ਨੂੰ ਵਿਸ਼ਵ ਸਾਈਕਲ ਦਿਵਸ ਮੌਕੇ ‘ਸੰਡੇਜ਼ ਆਨ ਸਾਈਕਲ’ ਤਹਿਤ ਸਾਈਕਲ ਰੈਲੀ ਕੀਤੀ ਗਈ। ਸਾਈਕਲ ਰੈਲੀ ਨੂੰ ਦੁਆਬਾ ਕਾਲਜ ਤੋਂ ਐਸ.ਡੀ.ਐਮ. ਜਲੰਧਰ-1 ਸ਼ੁਭੀ ਆਂਗਰਾ ਵੱਲੋਂ ਰਵਾਨਾ ਕੀਤਾ ਗਿਆ, ਜੋ ਕਿ ਦੋਆਬਾ ਚੌਕ, ਦਮੋਰੀਆ ਪੁਲ, ਰੇਲਵੇ ਸਟੇਸ਼ਨ ਅਤੇ ਅਲਾਸਕਾ ਚੌਕ ਤੋਂ ਹੁੰਦੇ ਹੋਏ ਵਾਪਸ ਕਾਲਜ ਪਹੁੰਚ ਕੇ ਸਮਾਪਤ ਹੋਈ। ਸਾਈਕਲ ਰੈਲੀ ਵਿੱਚ ਲਗਭਗ 200 ਵਿਦਿਆਰਥੀਆਂ ਅਤੇ ਆਮ ਲੋਕਾਂ ਨੇ ਹਿੱਸਾ ਲਿਆ।ਇਸ ਸਾਈਕਲ ਰੈਲੀ ਦਾ ਉਦੇਸ਼ ਸਾਈਕਲਿੰਗ, ਫਿਟਨੈੱਸ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨਾ ਸੀ। ਇਸ ਮੌਕੇ ਪ੍ਰਿੰਸੀਪਲ ਡਾ. ਪ੍ਰਦੀਪ ਭੰਡਾਰੀ, ਤਹਿਸੀਲਦਾਰ ਸਵਪਨਦੀਪ ਕੌਰ, ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਰਵੀ ਦਾਰਾ, ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਡਾ. ਸੁਰਜੀਤ ਲਾਲ ਵੀ ਮੌਜੂਦ ਸਨ।ਇਸ ਮੌਕੇ ਸੰਬੋਧਨ ਕਰਦਿਆਂ ਐਸ.ਡੀ.ਐਮ. ਸ਼ੁਭੀ ਆਂਗਰਾ ਨੇ ਕਿਹਾ ਕਿ ਸਾਈਕਲ ਚਲਾਉਣਾ ਸਰੀਰ ਨੂੰ ਤੰਦਰੁਸਤ ਰੱਖਣ ਦੇ ਨਾਲ-ਨਾਲ ਪ੍ਰਦੂਸ਼ਣ ਘਟਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਸੁਸਤ ਜੀਵਨ ਸ਼ੈਲੀ ਨੂੰ ਛੱਡ ਕੇ ਸਰੀਰਿਕ ਤੇ ਮਾਨਸਿਕ ਤੰਦਰੁਸਤੀ ਲਈ ਸਾਈਕਲ ਚਲਾਉਣ ਨੂੰ ਆਪਣੀ ਰੋਜ਼ਾਨਾ ਦੀ ਜ਼ਿੰਦਗੀ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ।ਅਖੀਰ ਵਿੱਚ ਪ੍ਰੋ. ਸੁਖਵਿੰਦਰ, ਪ੍ਰੋ. ਅਰਸ਼ਦੀਪ, ਡਾ. ਗੁਲਸ਼ਨ ਸ਼ਰਮਾ, ਡਾ. ਅਮਰਜੀਤ ਸਿੰਘ, ਪ੍ਰੋ. ਵਿਕਾਸ ਜੈਨ, ਡਾ. ਰਣਜੀਤ, ਡਾ. ਰਾਕੇਸ਼ ਕੁਮਾਰ ਵੱਲੋਂ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਰੈਲੀ ਵਿੱਚ ਭਾਗ ਲੈਣ ਵਾਲੇ ਸਾਰੇ ਭਾਗੀਦਾਰਾਂ ਨੂੰ ਰਿਫਰੈਸ਼ਮੈਂਟ ਅਤੇ ਸਰਟੀਫਿਕੇਟ ਵੰਡੇ ਗਏ। ਸਾਈਕਲ ਰੈਲੀ ਦੌਰਾਨ ਐਨ.ਐਸ.ਐਸ. ਵਲੰਟੀਅਰਾਂ, ਡੀ.ਸੀ.ਜੇ. ਸਾਈਕਲਿੰਗ ਕਲੱਬ, ਰੈੱਡ ਰਿਬਨ ਕਲੱਬ ਅਤੇ ਹਮਸਫਰ ਯੂਥ ਕਲੱਬ ਦਾ ਵਿਸ਼ੇਸ਼ ਸਹਿਯੋਗ ਰਿਹਾ। ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਤੋਂ ਨੇਕ ਰਾਮ ਅਤੇ ਸੁਨੀਲ ਭਗਤ ਤੋਂ ਇਲਾਵਾ ਰੋਹਿਤ ਭਾਟੀਆ, ਸੁਰੇਖਾ ਸ਼ਰਮਾ, ਕਾਲਜ ਦਾ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ।
Trending
- ਡੋਲਫਿਨ ਟੈਂਕ ਸਟੂਡੈਂਟ ਸਟਾਰਟਅਪ ਪ੍ਰੋਗਰਾਮ ਦੇ ਮੌਕ ਪ੍ਰੇਜ਼ੈਂਟੇਸ਼ਨ ਰਾਊਂਡ ਵਿੱਚ 27 ਵਿਦਿਆਰਥੀ ਟੀਮਾਂ ਨੇ ਸਮਾਜਿਕ ਪ੍ਰਭਾਵ ਵਾਲੇ ਪ੍ਰੋਜੈਕਟ ਪੇਸ਼ ਕੀਤੇ
- A Special Initiative by the Punjab Government to Connect the Younger Generation with the Ideology of Guru Ravidas Ji
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ


