*ਬੁੱਢੇਵਾਲ ਸਹਿਕਾਰੀ ਖੰਡ ਮਿੱਲ ਵੱਲੋਂ 2025-26 ਦੇ ਪਿੜਾਈ ਸੀਜ਼ਨ ਦੀ ਸ਼ੁਰੂਆਤ ‘ਚ ਕਿਸਾਨਾਂ ਨੂੰ 2 ਕਰੋੜ ਦੀ ਕੀਤੀ ਅਦਾਇਗੀ* *- ਕਿਸਾਨ ਵੀਰ ਸਹਿਕਾਰੀ ਖੰਡ ਮਿੱਲ ਨੂੰ ਵੱਧ ਤੋਂ ਵੱਧ ਗੰਨਾ ਕਰਨ ਸਪਲਾਈ – ਜ਼ਿਲ੍ਹਾ ਮੈਨੇਜਰ*ਬੁੱਢੇਵਾਲ/ਲੁਧਿਆਣਾ, 16 ਦਸੰਬਰ (000) – ਬੁੱਢੇਵਾਲ ਸਹਿਕਾਰੀ ਖੰਡ ਮਿੱਲ ਲਿਮਟਿਡ ਦਾ ਪਿੜਾਈ ਸੀਜ਼ਨ 2025-26, 29 ਨਵੰਬਰ 2025 ਨੂੰ ਸ਼ੁਰੂ ਹੋਇਆ ਸੀ ਅਤੇ ਮਿੱਲ ਇਸ ਵੇਲੇ ਆਪਣੀ ਪੂਰੀ ਪਿੜਾਈ ਸਮਰੱਥਾ ਨਾਲ ਕੰਮ ਕਰ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਹਿਕਾਰੀ ਖੰਡ ਮਿੱਲ, ਬੁੱਢੇਵਾਲ ਦੇ ਜਨਰਲ ਮੈਨੇਜਰ ਗੁਰਵਿੰਦਰ ਸਿੰਘ ਨੇ ਪ੍ਰੈਸ ਨੂੰ ਸੰਬੋਧਨ ਕਰਦਿਆਂ ਕੀਤਾ।ਉਨ੍ਹਾਂ ਕਿਹਾ ਕਿ ਮਿੱਲ ਦੇ ਸੁਚਾਰੂ ਅਤੇ ਨਿਰਵਿਘਨ ਕੰਮਕਾਜ ਨੇ ਮਿੱਲ ਖੇਤਰ ਦੇ ਗੰਨਾ ਕਿਸਾਨਾਂ ਨੂੰ ਰਾਹਤ ਅਤੇ ਖੁਸ਼ੀ ਦਿੱਤੀ ਹੈ, ਕਿਉਂਕਿ ਉਨ੍ਹਾਂ ਦੇ ਗੰਨੇ ਦੀ ਪਹਿਲ ਦੇ ਆਧਾਰ ‘ਤੇ ਪਿੜਾਈ ਕੀਤੀ ਜਾ ਰਹੀ ਹੈ। ਇਹ ਸਮੇਂ ਸਿਰ ਪਿੜਾਈ ਕਿਸਾਨਾਂ ਨੂੰ ਆਪਣੇ ਖੇਤ ਜਲਦ ਖਾਲੀ ਕਰਨ ਅਤੇ ਬਿਨਾਂ ਕਿਸੇ ਦੇਰੀ ਦੇ ਅਗਲੀ ਫਸਲ ਦੀ ਬਿਜਾਈ ਲਈ ਤਿਆਰ ਕਰਨ ਦੇ ਯੋਗ ਬਣਾ ਰਹੀ ਹੈ।ਜਨਰਲ ਮੈਨੇਜਰ ਗੁਰਵਿੰਦਰ ਸਿੰਘ ਨੇ ਅੱਗੇ ਦੱਸਿਆ ਕਿ 4 ਦਸੰਬਰ 2025 ਤੱਕ ਮਿੱਲ ਵੱਲੋਂ ਖਰੀਦੇ ਗਏ ਗੰਨੇ ਦੀ ਅਦਾਇਗੀ ਤਹਿਤ ਕਰੀਬ 2 ਕਰੋੜ ਦੀ ਰਕਮ ਪਹਿਲਾਂ ਹੀ ਕਾਸ਼ਤਕਾਰਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ ‘ਤੇ ਜਮ੍ਹਾਂ ਹੋ ਚੁੱਕੀ ਹੈ। ਉਨ੍ਹਾਂ ਕਿਸਾਨ ਭਰਾਵਾਂ ਨੂੰ ਭਰੋਸਾ ਦਿਵਾਇਆ ਕਿ ਪੂਰੇ ਪਿੜਾਈ ਸੀਜ਼ਨ 2025-26 ਦੌਰਾਨ ਖਰੀਦੇ ਗਏ ਗੰਨੇ ਦੀ ਸਮੇਂ ਸਿਰ ਅਦਾਇਗੀ ਨੂੰ ਯਕੀਨੀ ਬਣਾਉਣ ਲਈ ਢੁਕਵੇਂ ਪ੍ਰਬੰਧ ਕੀਤੇ ਗਏ ਹਨ ਅਤੇ ਸਾਰੀਆਂ ਅਦਾਇਗੀਆਂ ਬਿਨਾਂ ਕਿਸੇ ਦੇਰੀ ਦੇ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੀਆਂ ਜਾਣਗੀਆਂ।ਜਨਰਲ ਮੈਨੇਜਰ ਨੇ ਗੰਨਾ ਉਤਪਾਦਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੌਜੂਦਾ ਪਿੜਾਈ ਸੀਜ਼ਨ ਦੌਰਾਨ ਜਾਰੀ ਕੀਤੀਆਂ ਗਈਆਂ ਗੰਨੇ ਦੀਆਂ ਪਰਚੀਆਂ ਅਨੁਸਾਰ ਸਖ਼ਤੀ ਨਾਲ ਸਾਫ਼, ਤਾਜ਼ਾ ਅਤੇ ਬੈਗਾਸ ਰਹਿਤ ਗੰਨਾ ਸਪਲਾਈ ਕਰਕੇ ਪੂਰਾ ਸਹਿਯੋਗ ਕਰਨ ਤਾਂ ਜੋ ਮਿੱਲ ਬਿਹਤਰ ਰਿਕਵਰੀ ਅਤੇ ਸਮੁੱਚੀ ਕਾਰਗੁਜ਼ਾਰੀ ਪ੍ਰਾਪਤ ਕਰ ਸਕੇ।ਅੰਤ ਵਿੱਚ, ਜਨਰਲ ਮੈਨੇਜਰ ਗੁਰਵਿੰਦਰ ਸਿੰਘ ਨੇ ਸਾਰੇ ਕਿਸਾਨ ਭਰਾਵਾਂ ਨੂੰ ਸਹਿਕਾਰੀ ਖੰਡ ਮਿੱਲ ਨੂੰ ਵੱਧ ਤੋਂ ਵੱਧ ਗੰਨਾ ਸਪਲਾਈ ਕਰਨ ਦੀ ਅਪੀਲ ਕੀਤੀ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸਹਿਕਾਰੀ ਖੰਡ ਮਿੱਲ ਉਨ੍ਹਾਂ ਦੀ ਆਪਣੀ ਮਿੱਲ ਹੈ ਅਤੇ ਇਸਦੀ ਤਰੱਕੀ ਦਾ ਸਿੱਧਾ ਲਾਭ ਕਿਸਾਨ ਭਾਈਚਾਰੇ ਨੂੰ ਹੁੰਦਾ ਹੈ।
Trending
- ਖੰਨਾ ਦੀ ਨੁਹਾਰ ਬਦਲਣ ਦਾ ਸੰਕਲਪ, ਵਿਕਾਸ ਅਤੇ ਸਫ਼ਾਈ ਲਈ ਮੰਤਰੀ ਸੌਂਦ ਮੈਦਾਨ ਵਿੱਚ
- ਲੁਧਿਆਣਾ ਦੇ ਲਾਡੋਵਾਲ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਵੇਗਾ ਬਾਗਬਾਨੀ ਵਿਕਾਸ ਕੇਂਦਰ : ਮੋਹਿੰਦਰ ਭਗਤ
- ਕੈਬਨਿਟ ਮੰਤਰੀ ਮੋਹਿੰਦਰ ਭਗਤ 27 ਨਵੰਬਰ ਨੂੰ ਬਾਗਬਾਨੀ ਵਿਕਾਸ ਕੇਂਦਰ, ਲਾਢੋਵਾਲ ਦਾ ਵਿਸ਼ੇਸ਼ ਦੌਰਾ ਕਰਨਗੇ
- ‘ਸਵੈ-ਗਣਨਾ’ ਪ੍ਰਕਿਰਿਆ ਰਾਹੀਂ ਅਧਿਕਾਰੀਆਂ ਨੇ ਆਪਣੇ ਵੇਰਵੇ ਕੀਤੇ ਦਰਜ
- ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਰਧਮਾਨ ਸਪੈਸ਼ਲ ਸਟੀਲਜ਼ ਵੱਲੋਂ 10 ਲੱਖ ਰੁਪਏ ਦੀ ਸਹਾਇਤਾ
- ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਹਲਕੇ ਦੇ ਵਸਨੀਕਾਂ ਨੂੰ ਅਪੀਲ; ਸਵੈ-ਗਣਨਾ’ ਸਹੂਲਤ ਦਾ ਵੱਧ ਤੋਂ ਵੱਧ ਲਿਆ ਜਾਵੇ ਲਾਭ
- ਨੌਜਵਾਨਾਂ ਵਿਚਕਾਰ ਪਹੁੰਚੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ, ਕਿਹਾ—ਅੱਜ ਦੇ ਨੌਜਵਾਨ ਹੀ ਕੱਲ੍ਹ ਦੇ ਦੇਸ਼ ਦੇ ਕੌਮੀ ਨਿਰਮਾਤਾ, ਮਿਹਨਤ ਅਤੇ ਲਗਨ ਨਾਲ ਹਾਸਲ ਕਰਨ ਵੱਡੇ ਮੁਕਾਮ


