ਲੁਧਿਆਣਾ, 30 ਦਸੰਬਰ (000) – ਸੀ-ਪਾਈਟ ਕੈਪ ਲੁਧਿਆਣਾ ਦੇ ਟ੍ਰੇਨਿੰਗ ਅਫਸਰ ਇੰਦਰਜੀਤ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 08 ਤੋਂ 31 ਦਸੰਬਰ 2025 ਤੱਕ ਜਾਰੀ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀ.ਏ.ਪੀ.ਐਫਜ) ਤਹਿਤ ਐਸ.ਐਸ.ਐਫ. ਵਿੱਚ ਕਾਂਸਟੇਬਲ (ਜੀ.ਡੀ.) ਅਤੇ ਆਸਾਮ ਰਾਈਫਲਜ ਵਿੱਚ ਰਾਈਫਲਮੈਨ (ਜੀ.ਡੀ.) ਦੀ ਪ੍ਰੀਖਿਆ, 2026 ਦੇ ਲਿਖਤੀ ਪੇਪਰ ਦੀ ਤਿਆਰੀ ਸ਼ੁਰੂ ਹੋਣ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਜਿਹੜੇ ਨੌਜਵਾਨ ਇਹ ਭਰਤੀ ਦੇਖਣਾ ਚਾਹੁੰਦੇ ਹਨ, ਸੀ-ਪਾਈਟ ਕੈਪ, ਆਈ.ਟੀ.ਆਈ. ਗਿੱਲ ਰੋਡ, ਲੁਧਿਆਣਾ ਵਿਖੇ ਕਿਸੇ ਵੀ ਦਿਨ ਲਿਖਤੀ ਪੇਪਰ ਦੀ ਤਿਆਰੀ ਲਈ ਕੈਪ ਵਿੱਚ ਆ ਸਕਦੇ ਹਨ।ਲਿਖਤੀ ਪੇਪਰ ਦੀ ਤਿਆਰੀ ਲਈ ਜਰੂਰੀ ਦਸਤਾਵੇਜ ਦੀਆਂ ਫੋਟੋ ਕਾਪੀਆਂ ਜਿਸ ਵਿੱਚ ਵਿਦਿਅਕ ਯੋਗਤਾਂ 10ਵੀਂ, 12ਵੀਂ, ਉੱਚ ਵਿਦਿਅਕ ਸਾਰੇ ਸਰਟੀਫਿਕੇਟ, ਆਧਾਰ ਕਾਰਡ, ਪਾਸਪੋਰਟ ਸਾਈਜ ਫੋਟੋ ਨਾਲ ਕੈਪ ਵਿੱਚ ਰਿਪੋਰਟ ਕਰ ਸਕਦੇ ਹਨ। ਸਿਖਲਾਈ ਦੌਰਾਨ ਨੌਜਵਾਨਾਂ ਨੂੰ ਰਿਹਾਇਸ ਅਤੇ ਖਾਣਾ ਪੰਜਾਬ ਸਰਕਾਰ ਵੱਲੋ ਮੁਫਤ ਦਿੱਤਾ ਜਾਵੇਗਾ।ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 84928-21213, 79739-14579, 78885-86296 ਅਤੇ 98766-17258 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
Trending
- ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 70.52 ਕਰੋੜ ਦੇ ਮੁਕੰਮਲ ਹੋਏ ਸਿੰਚਾਈ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
- ਐਮ.ਐਲ.ਏ. ਕੁਲਵੰਤ ਸਿੰਘ ਸਿੱਧੂ ਨੇ NEET ਵਿੱਚ ਦੇਸ਼ ਭਰ ‘ਚੋਂ ਪਹਿਲਾ ਰੈਂਕ ਹਾਸਲ ਕਰਨ ਵਾਲੇ ਆਰੀਅਨ ਗੁਪਤਾ ਦਾ ਕੀਤਾ ਸਨਮਾਨ
- 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ
- ਲੁਧਿਆਣਾ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ-2026: ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲੇ ਰੋਮਾਂਚਕ ਰਹੇ
- Punjab Govt Holidays 2026: ਪੂਰੀ ਸੂਚੀ, ਕੈਲੰਡਰ ਅਤੇ PDF ਡਾਊਨਲੋਡ (ਗਜ਼ਟਿਡ ਅਤੇ ਬੈਂਕ ਛੁੱਟੀਆਂ)
- 10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
- ਬਿਜਲੀ ਕਰਮਚਾਰੀਆਂ ਦੀ ਸੁਰੱਖਿਆ ਪੰਜਾਬ ਸਰਕਾਰ ਦੀ ਮੁੱਖ ਤਰਜੀਹ: ਤਰੁਨਪ੍ਰੀਤ ਸਿੰਘ ਸੌਂਦ
- 5 ਕਰੋੜ 50 ਲੱਖ ਰੁਪਏ ਦੀ ਲਾਗਤ ਨਾਲ ਬਣੇ ਪ੍ਰੋਜੈਕਟ ਨਾਲ 10 ਪਿੰਡਾਂ ਦੀ ਬਿਜਲੀ ਸਪਲਾਈ ਹੋਵੇਗੀ ਹੋਰ ਮਜ਼ਬੂਤ :– ਬਿਜਲੀ ਮੰਤਰੀ


