ਜਲੰਧਰ, 8 ਮਈ : ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਸਥਾਨਕ ਬਸਤੀ ਨੌ ਤੋਂ ਨਸ਼ਿਆਂ ਖਿਲਾਫ਼ ਜਾਗਰੂਕਤਾ ਵਾਹਨ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਸੰਬੋਧਨ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਵੱਲੋਂ ਇਸ ਜਾਗਰੂਕਤਾ ਵਾਹਨ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਰਾਹੀਂ ਦੋ ਦਿਨ ਵਿਧਾਨ ਸਭਾ ਹਲਕਾ ਪੱਛਮੀ ਦੇ ਹਰ ਵਾਰਡ ਵਿੱਚ ਪਹੁੰਚ ਕਰਕੇ ਲੋਕਾਂ ਨੂੰ ਨਸ਼ਿਆਂ ਦੀ ਲਾਹਣਤ ਖਿਲਾਫ਼ ਲਾਮਬੰਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਦ੍ਰਿੜ ਸੰਕਲਪ ਹੈ ਅਤੇ ਇਸੇ ਵਚਨਬੱਧਤਾ ਤਹਿਤ ਨਸ਼ੇ ਦੇ ਕਾਰੋਬਾਰੀਆਂ ਖਿਲਾਫ਼ ਵੱਡੇ ਪੱਧਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਜਿਥੇ ਵੱਡੀ ਗਿਣਤੀ ਨਸ਼ਾ ਤਸਕਰਾਂ ਨੂੰ ਜ਼ੇਲ੍ਹਾਂ ਦੀਆਂ ਸਲਾਖਾਂ ਪਿੱਛੇ ਭੇਜਿਆ ਹੈ, ਉਥੇ ਨਸ਼ੇ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਦੇ ਮੁੜ ਵਸੇਬੇ ਲਈ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਹਨ। ਸ਼੍ਰੀ ਭਗਤ ਨੇ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਮੁਹਿੰਮ ਲੋਕਾਂ ਦੇ ਸਹਿਯੋਗ ਨਾਲ ਲੋਕ ਲਹਿਰ ਬਣ ਰਹੀ ਹੈ ਅਤੇ ਇਸ ਅਲਾਮਤ ਦੇ ਖਾਤਮੇ ਲਈ ਲੋਕ ਖੁਦ ਅੱਗੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਇਕ ਸਮਾਜਿਕ ਬੁਰਾਈ ਹੈ, ਜਿਸ ਨੂੰ ਸਮਾਜ ਦੇ ਹਰੇਕ ਵਰਗ ਦੇ ਸਹਿਯੋਗ ਨਾਲ ਜੜ੍ਹੋਂ ਖ਼ਤਮ ਕੀਤਾ ਜਾਵੇਗਾ।ਇਸ ਮੌਕੇ ਏ.ਸੀ.ਪੀ. ਜਲੰਧਰ ਵੈਸਟ ਆਤਿਸ਼ ਭਾਟੀਆ, ਨਾਇਬ ਤਹਿਸੀਲਦਾਰ ਗੁਰਸਿਮਰਨ ਸਿੰਘ, ਦੋਆਬਾ ਇੰਚਾਰਜ ਨਸ਼ਾ ਮੁਕਤੀ ਮੋਰਚਾ ਅਤੀਨ ਅਗਨੀਹੋਤਰੀ, ਸੰਜੀਵ ਭਗਤ, ਸੰਗਠਨ ਇੰਚਾਰਜ ਵੈਸਟ ਹਰਚਰਨ ਸਿੰਘ ਸੰਧੂ, ਕੌਂਸਲਰ ਹਰਜਿੰਦਰ ਲਾਡਾ, ਵਾਈਸ ਪ੍ਰਧਾਨ ਨਸ਼ਾ ਮੁਕਤੀ ਮੋਰਚਾ ਸ਼ੈਂਕੀ ਭਗਤ, ਚਾਹਤ ਕੌਰ, ਕੁਮ ਕੁਮ, ਨੀਰਜ ਸ਼ਰਮਾ, ਮੋਨੂੰ ਭਗਤ, ਕੁਲਦੀਪ ਭਗਤ, ਵਰੁਣ ਸੱਜਣ ਬਲਾਕ ਪ੍ਰਧਾਨ, ਜੈਰਥ ਕਾਕਾ ਅਤੇ ਇਲਾਕਾ ਵਾਸੀ ਵੀ ਮੌਜੂਦ ਸਨ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


