ਖੰਨਾ, (ਲੁਧਿਆਣਾ), 9 ਮਈ:ਗੁਣਵੱਤਾ ਵਾਲੇ ਸੜਕੀ ਬੁਨਿਆਦੀ ਢਾਂਚੇ ਨੂੰ ਵਿਕਸਿਤ ਕਰਨ ਲਈ ਕੰਮ ਕਰਦੇ ਹੋਏ ਹਲਕਾ ਖੰਨਾ ਤੋਂ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਨੀਵਾਰ ਨੂੰ ਖੰਨਾ ਦੇ ਵਾਰਡ ਨੰਬਰ 27 ਦੀ ਸਮਰਾਲਾ ਰੋਡ ਖੰਨਾ ਦੇ ਪੁੱਲ ਹੇਠਾਂ, ਬਾਰਦਾਨਾ ਮਾਰਕੀਟ ਵਾਲੀ ਸੜਕ ਨੂੰ ਦੋਵੇਂ ਪਾਸੇ ਕਰੀਬ 35 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦਾ ਉਦਘਾਟਨ ਕਰਕੇ ਸ਼ੁਰੂਆਤ ਕਰਵਾਈ।ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੜਕੀ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਰਾਜ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਅਪਗ੍ਰੇਡ ਕੀਤੀ ਗਈ ਸੜਕ ਸਥਾਨਕ ਨਿਵਾਸੀਆਂ ਲਈ ਆਉਣ-ਜਾਣ ਨੂੰ ਕਾਫ਼ੀ ਸੌਖਾ ਬਣਾਏਗੀ। ਉਨ੍ਹਾਂ ਸਥਾਨਕ ਨਿਵਾਸੀਆਂ ਨੂੰ ਵੀ ਇਸ ਸੜਕੀ ਪ੍ਰੋਜੈਕਟ ਦੀ ਪਾਰਦਰਸ਼ਤਾ ਬਣਾਈ ਰੱਖਣ ਅਤੇ ਸਮੇਂ ਸਿਰ ਮੁਕੰਮਲ ਹੋਣ ਲਈ ਕੰਮ ਦੀ ਨਿਗਰਾਨੀ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ।ਤਰੁਨਪ੍ਰੀਤ ਸਿੰਘ ਸੌਂਦ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਇੱਕ ਲੋਕ-ਕੇਂਦ੍ਰਿਤ ਸਰਕਾਰ ਹੈ ਅਤੇ ਹਰ ਸੜਕ ਲੋਕਾਂ ਦੀ ਸਹੂਲਤ ਲਈ ਬਣਾਈ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੇ ਪੰਜਾਬ ਭਰ ਦੇ ਪਿੰਡਾਂ ਅਤੇ ਸ਼ਹਿਰਾਂ ਨੂੰ ਜੋੜਨ ਵਾਲੀਆਂ ਸੜਕਾਂ ਦੀ ਗੁਣਵੱਤਾ ਦੀ ਨਿਗਰਾਨੀ ਲਈ ਫਲਾਇੰਗ ਸਕੁਐਡ ਵੀ ਗਠਿਤ ਕੀਤੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਸੜਕੀ ਪ੍ਰੋਜੈਕਟ ਨੂੰ ਅਪਗ੍ਰੇਡ ਕਰਨਾ ਇਲਾਕੇ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਮੰਗ ਚੱਲੀ ਆ ਰਹੀ ਸੀ ਜੋ ਹੁਣ ਪੂਰੀ ਹੋ ਗਈ ਹੈ।ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਲੋਕਾਂ ਦੀ ਸਰਕਾਰ ਵੱਲੋਂ ਆਉਣ ਵਾਲੇ ਸਮੇਂ ਵਿੱਚ ਹਰ ਗਲੀ, ਸੜਕ ਨੂੰ ਇੱਕ-ਇੱਕ ਕਰਕੇ ਪੱਕਾ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ ‘ਤੇ ਮੁਹੱਈਆ ਕਰਵਾਈਆਂ ਜਾਣਗੀਆਂ।ਉਨ੍ਹਾਂ ਨੇ ਨਗਰ ਕੌਂਸਲ ਖੰਨਾ ਦੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਸੜਕ ਨੂੰ ਪੱਕਾ ਕਰਨ ਲਈ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਨੂੰ ਨਿਰਧਾਰਤ ਸਮੇਂ ਅੰਦਰ ਉੱਚ ਗੁਣਵੱਤਾ ਨਾਲ ਪੂਰਾ ਕੀਤਾ ਜਾਵੇ ਅਤੇ ਮੌਕੇ ’ਤੇ ਨਿਯਮਤ ਨਿਗਰਾਨੀ ਯਕੀਨੀ ਬਣਾਈ ਜਾਵੇ।ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਖੰਨਾ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਯੋਜਨਾਬੱਧ ਤਰੀਕੇ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੜਕਾਂ, ਪਾਣੀ, ਸੀਵਰੇਜ ਅਤੇ ਹੋਰ ਜਨ ਸਹੂਲਤਾਂ ਨਾਲ ਜੁੜੇ ਪ੍ਰੋਜੈਕਟਾਂ ਨੂੰ ਤਰਜੀਹ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ ਤਾਂ ਜੋ ਸ਼ਹਿਰ ਅਤੇ ਪਿੰਡ ਵਾਸੀਆਂ ਨੂੰ ਹਰ ਸਹੂਲਤਾ ਉਪਲਬਧ ਕਰਵਾਈਆਂ ਜਾ ਸਕਣ।ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਟੀਚਾ ਸ਼ਹਿਰਾਂ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ ਤਾਂ ਜੋ ਹਰ ਸ਼ਹਿਰ ਅਤੇ ਪਿੰਡ ਤਰੱਕੀ ਅਤੇ ਸਹੂਲਤਾਂ ਦੇ ਮਾਮਲੇ ਵਿੱਚ ਮਿਸਾਲ ਬਣ ਸਕੇ। ਇਸ ਮੌਕੇ ਉਨ੍ਹਾਂ ਇਲਾਕੇ ਵਾਸੀਆਂ ਨਾਲ ਹੋਰ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਸਬੰਧੀ ਵੀ ਵਿਚਾਰ ਚਰਚਾ ਕੀਤੀ।ਸੌਂਦ ਨੇ ਇਲਾਕਾ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਉਨ੍ਹਾਂ ਆਮ ਆਦਮੀ ਪਾਰਟੀ ‘ਤੇ ਵਿਸ਼ਵਾਸ਼ ਕੀਤਾ ਹੈ ਅਤੇ ਹੁਣ ਉਨ੍ਹਾਂ ਦਾ ਵੀ ਫਰਜ਼ ਬਣਦਾ ਹੈ ਕਿ ਉਨ੍ਹਾਂ ਦਾ ਇਲਾਕਾ ਸਿਹਤ, ਸਿੱਖਿਆ ਤੇ ਵਿਕਾਸ ਪੱਖੋਂ ਬੁਲੰਦੀਆਂ ‘ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਉਹ ਅਣਥੱਕ ਮਿਹਨਤ ਨਾਲ ਆਉਣ ਵਾਲੇ ਸਮੇ ਵਿੱਚ ਖੰਨਾ ਸ਼ਹਿਰ ਅਤੇ ਹਲਕੇ ਦੇ ਵਿਕਾਸ ਕਾਰਜ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ ਅਤੇ ਲੋਕਾਂ ਦੀਆਂ ਆਸਾ ‘ਤੇ ਪੂਰਾ ਉਤਰਨਗੇ।ਇਸ ਮੌਕੇ ਜਿਹੜੇ ਜਿਹੜੇ ਚੇਅਰਮੈਨ ਬਲਾਕ ਸੰਮਤੀ ਖੰਨਾ ਲਖਵੀਰ ਸਿੰਘ ਗਿੱਲ, ਸਾਬਕਾ ਅਮਰਜੀਤ ਕੌਰ, ਗੁਰਦੀਪ ਵਿੱਕੀ ਮਸ਼ਾਲ, ਅਮਰਿੰਦਰ ਸਿੰਘ ਚਾਹਲ, ਸੁਰਜੀਤ ਸਿੰਘ, ਅਮਰੀਕ ਸਿੰਘ, ਅੱਛਰ ਰਾਮ ਲਾਡੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਵੀ ਮੌਜੂਦ ਸਨ।

Share.

“I’m a Newswriter, “I write about the trending news events happening all over the world.

Leave A Reply