ਜਲੰਧਰ, 28 ਜੂਨ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੱਲ ਰਹੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਤਹਿਤ ਜ਼ਿਲ੍ਹੇ ਵਿੱਚ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਵੱਲੋਂ ਘਰ-ਘਰ ਸਰਵੇਖਣ ਕੀਤਾ ਜਾ ਰਿਹਾ ਹੈ, ਜਿਸ ਤਹਿਤ ਬੀ.ਐਲ.ਓਜ਼ ਵੱਲੋਂ ਵੋਟਰਾਂ ਨੂੰ ਆਪਣੇ ਵੇਰਵਿਆਂ ਦੀ ਤਸਦੀਕ ਅਤੇ ਲੋੜੀਂਦੀ ਜਾਣਕਾਰੀ ਭਰਨ ਲਈ ਗਣਨਾ (ਇਨੂਮੀਰੇਸ਼ਨ) ਫਾਰਮ ਮੁਹੱਈਆ ਕਰਵਾਏ ਜਾ ਰਹੇ ਹਨ। ਇਸੇ ਕੜੀ ਤਹਿਤ ਅੱਜ ਰਾਜ ਸਭਾ ਮੈਂਬਰ ਅਤੇ ਪ੍ਰਸਿੱਧ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਸਬੰਧਤ ਬੀ.ਐਲ.ਓ ਵੱਲੋਂ ਇਨੂਮੀਰੇਸ਼ਨ ਫਾਰਮ ਸੌਂਪਿਆ ਗਿਆ।ਜ਼ਿਕਰਯੋਗ ਹੈ ਕਿ ਘਰ-ਘਰ ਸਰਵੇਖਣ ਦੀ ਪ੍ਰਕਿਰਿਆ 24 ਜੁਲਾਈ 2026 ਤੱਕ ਜਾਰੀ ਰਹੇਗੀ। 3 ਅਗਸਤ 2026 ਨੂੰ ਡ੍ਰਾਫ਼ਟ ਵੋਟਰ ਸੂਚੀ ਦੀ ਪ੍ਰਕਾਸ਼ਨਾ ਹੋਵੇਗੀ ਅਤੇ 3 ਅਗਸਤ 2026 ਤੋਂ 2 ਸਤੰਬਰ 2026 ਤੱਕ ਡ੍ਰਾਫਟ ਵੋਟਰ ਸੂਚੀ ’ਤੇ ਦਾਅਵੇ ਅਤੇ ਇਤਰਾਜ਼ ਦਾਇਰ ਕੀਤੇ ਜਾ ਸਕਣਗੇ। ਨੋਟਿਸ ਪੜਾਅ/ਦਾਅਵਿਆਂ ਤੇ ਇਤਰਾਜ਼ਾਂ ਦਾ ਨਿਪਟਾਰਾ 3 ਅਗਸਤ 2026 ਤੋਂ 28 ਸਤੰਬਰ 2026 ਤੱਕ ਕੀਤਾ ਜਾਵੇਗਾ। ਉਪਰੰਤ 1 ਅਕਤੂਬਰ 2026 ਨੂੰ ਅੰਤਿਮ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਹੋਵੇਗੀ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


