ਲੁਧਿਆਣਾ, 09 ਜੂਨ – ਪਨਗਰੇਨ ਦੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਵੱਲੋਂ ਪੇਂਡੂ ਖੇਤਰਾਂ ਵਿੱਚ ਜਵਾਨੀ ਨੂੰ ਖੇਡਾਂ ਪ੍ਰਤੀ ਉਤਸ਼ਾਹਤ ਕਰਦਿਆਂ ਹਲਕਾ ਦਾਖਾ ਦੇ ਪਿੰਡ ਹਾਂਸ ਕਲਾਂ, ਤਲਵੰਡੀ ਖੁਰਦ ਅਤੇ ਕੋਠੇ ਹਾਂਸ ਦੇ ਨੌਜਵਾਨ ਖਿਡਾਰੀਆਂ ਨੂੰ ਸਪੋਰਟਸ ਕਿੱਟਾਂ ਵੰਡੀਆਂ।ਚੇਅਰਮੈਨ ਗਿੱਲ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਨਿਰੰਤਰ ਯਤਨਸ਼ੀਲ ਹੈ ਜਿਸਦੇ ਤਹਿਤ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ ਜਾ ਰਹੀਆਂ ਹਨ।ਉਨ੍ਹਾਂ ਕਿਹਾ ਕਿ ਇਸ ਮਿਸ਼ਨ ਦਾ ਉਦੇਸ਼ ਸੂਬੇ ਦੀ ਜਵਾਨੀ ਨੂੰ ਖੇਡਾਂ ਲਈ ਉਤਸ਼ਾਹਤ ਕਰਦਿਆਂ ਉਨ੍ਹਾਂ ਦੀ ਅਸੀਮ ਊਰਜ਼ਾ ਨੂੰ ਸਹੀ ਦਿਸ਼ਾ ਵਿੱਚ ਬਦਲਣਾ ਹੈ ਜਿਸ ਨਾਲ ਸਾਡੇ ਨੌਜਵਾਨ ਸਮਾਜ ਅਤੇ ਦੇਸ਼ ਹਿੱਤ ਵਿੱਚ ਅਹਿਮ ਯੋਗਦਾਨ ਪਾਉਣ ਦੇ ਕਾਬਲ ਬਣ ਸਕਣ। ਉਨ੍ਹਾਂ ਕਿਹਾ ਕਿ ਇਹ ਖੇਡ ਕਿੱਟਾਂ ਪੇਂਡੂ ਖੇਤਰਾਂ ਵਿਚ ਖੇਡਾਂ ਅਤੇ ਹੋਰ ਸਮਾਜਿਕ ਗਤੀਵਿਧੀਆਂ ਨੂੰ ਉਤਸ਼ਾਹਤ ਕਰਨ ਵਿਚ ਪ੍ਰਮੁੱਖ ਭੂਮਿਕਾ ਨਿਭਾਉਣਗੀਆਂ।ਉਨ੍ਹਾਂ ਕਿਹਾ ਕਿ ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਡਾਂ ਦਾ ਪੱਧਰ ਉੱਚਾ ਚੁੱਕਣ ਲਈ ਹਮੇਸ਼ਾਂ ਪੱਬਾਂ ਭਾਰ ਰਹੀ ਹੈ ਅਤੇ ਉਨ੍ਹਾਂ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਪੰਜਾਬ ਸੂਬਾ ਖੇਡਾਂ ਦੇ ਖੇਤਰ ਵਿੱਚ ਮੋਹਰੀ ਰੋਲ ਅਦਾ ਕਰੇਗਾ। ਉਨ੍ਹਾਂ ਕਿਹਾ ਕਿ ਕਿੱਟਾਂ ਦੀ ਵੰਡ ਹੇਠਲੇ ਪੱਧਰ ‘ਤੇ ਖੇਡਾਂ ਵਿੱਚ ਕ੍ਰਾਂਤੀ ਲਿਆਉਣ ਲਈ ਉਤਪ੍ਰੇਰਕ ਸਾਬਤ ਹੋਵੇਗੀ ਅਤੇ ਆਉਣ ਵਾਲੇ ਪੜਾਵਾਂ ਵਿੱਚ ਵੱਖ-ਵੱਖ ਹੋਰਨਾਂ ਪਿੰਡਾਂ ਦੇ ਨੌਜਵਾਨਾਂ ਨੂੰ ਵੀ ਸਪੋਰਟਸ ਕਿੱਟਾਂ ਮੁਹੱਈਆ ਕਰਵਾਈਆਂ ਜਾਣਗੀਆਂ।ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਨੇ ਕਿੱਟ ਵੰਡ ਸਮਾਰੋਹ ਵਿੱਚ ਸ਼ਾਮਲ ਸਮੁੱਚੀ ਟੀਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਖੇਡਾਂ ਨੂੰ ਮੁੜ ਸੁਰਜੀਤ ਕਰਨ ਦੇ ਉਦੇਸ਼ ਨਾਲ ਇਕ ਮਹਾਨ ਲਹਿਰ ਦੀ ਨੀਂਹ ਰੱਖੀ ਹੈ।
Trending
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
- ਚੇਅਰਮੈਨ ਗਿੱਲ ਵੱਲੋਂ ਪਿੰਡ ਜਾਂਗਪੁਰ ’ਚ ਹਾਈਟੈਕ ਸਪੋਰਟਸ ਪਾਰਕ ਦਾ ਦੌਰਾ
- ਲੁਧਿਆਣਾ ਵਿੱਚ ਜਨਗਣਨਾ ਗਣਨਾ ਦੇ ਪੜਾਅ-II ਲਈ ਫੀਲਡ ਟ੍ਰੇਨਰਾਂ ਦੀ ਸਿਖਲਾਈ ਸ਼ੁਰੂ
- ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹ ਦਾ ਦੌਰਾ
- ਪੰਜਾਬ ਸਰਕਾਰ ਵੱਲੋਂ ਉਦਯੋਗ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਨਾਮੀ ਕੰਪਨੀਆਂ ਨਾਲ ਨਿਰੰਤਰ ਕੀਤਾ ਜਾ ਰਿਹਾ ਰਾਬਤਾ – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
- ਵਿਗਿਆਨਕ ਅਤੇ ਟਿਕਾਊ ਪਸ਼ੂ ਪਾਲਣ ਤਕਨੀਕਾਂ ਅਪਣਾਉਣ ਨਾਲ ਕਿਸਾਨਾਂ ਦੀ ਆਮਦਨ ਵਿੱਚ ਹੋਵੇਗਾ ਵਾਧਾ: ਹਰਪ੍ਰੀਤ ਸੰਧੂ*


