ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਲੁਧਿਆਣਾ*ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਦੀ ਅਗਵਾਈ ‘ਚ ਬਾਲ ਵਿਆਹ ਦੀ ਰੋਕਥਾਮ ਲਈ ਅਭਿਆਨ ਜਾਰੀ**- 27 ਨਵੰਬਰ ਤੋਂ 08 ਮਾਰਚ ਤੱਕ ਵੱਖ-ਵੱਖ ਸਕੂਲਾਂ ‘ਚ ਬੱਚਿਆਂ ਨੂੰ ਕੀਤਾ ਜਾਵੇਗਾ ਜਾਗਰੂਕ*ਲੁਧਿਆਣਾ, 06 ਦਸੰਬਰ (000) – ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਦੀ ਅਗਵਾਈ ਹੇਠ, ਬਾਲ ਵਿਆਹ ਦੀ ਰੋਕਥਾਮ ਸਬੰਧੀ ਵੱਖ-ਵੱਖ ਥਾਵਾਂ ‘ਤੇ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀ ਬਾਲਾ ਜੀ ਪ੍ਰੇਮ ਆਸ਼ਰਮ, ਪਿੰਡ ਖੰਡੂਰ, ਪਿੰਡ ਰੁੜਕਾ, ਨਵੀਂ ਦਾਣਾ ਮੰਡੀ, ਮਾਡਲ ਟਾਊਨ ਅਤੇ ਸਰਕਾਰੀ ਹਾਈ ਸਕੂਲ ਫੀਲਡ ਗੰਜ, ਖੇੜੀ-ਝਮੇੜੀ ਵਿਖੇ ਸਕੂਲੀ ਬੱਚਿਆਂ ਨੂੰ ਜਾਗਰੂਕ ਕੀਤਾ ਗਿਆ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਸ਼ਮੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ, ਚੰਡੀਗੜ੍ਹ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ 27 ਨਵੰਬਰ ਤੋਂ ਆਗਾਮੀ 08 ਮਾਰਚ, 2026 ਤੱਕ ਬਾਲ ਵਿਆਹ ਦੀ ਰੋਕਥਾਮ ਲਈ ਵਿਸ਼ੇਸ਼ ਅਭਿਆਨ ਆਰੰਭਿਆ ਗਿਆ ਹੈ ਜਿਸਦੇ ਤਹਿਤ ਵੱਖ-ਵੱਖ ਸਕੂਲਾਂ ਵਿੱਚ ਬੱਚਿਆਂ ਨੂੰ ਸੁਚੇਤ ਕੀਤਾ ਜਾਣਾ ਹੈ।ਉਨ੍ਹਾਂ ਸਪੱਸ਼ਟ ਕੀਤਾ ਕਿ ਵਿਆਹ ਲਈ ਲੜਕੀ ਦੀ ਉਮਰ 18 ਸਾਲ ਅਤੇ ਲੜਕੇ ਦੀ ਉਮਰ 21 ਸਾਲ ਤੋਂ ਘੱਟ ਨਹੀਂ ਹੋਣੀ ਚਾਹੀਦੀ। ਜੇਕਰ ਕੋਈ ਪਰਿਵਾਰ ਘੱਟ ਉਮਰ ਦੇ ਬੱਚਿਆਂ ਦਾ ਵਿਆਹ ਕਰਦੇ ਪਾਏ ਜਾਂਦੇ ਹਨ ਤਾਂ ਉਹਨਾਂ ਦੇ ਪਰਿਵਾਰ ਦੇ ਮੈਬਰਾਂ ਨੂੰ 1 ਲੱਖ ਰੁਪਏ ਜੁਰਮਾਨਾ ਅਤੇ 2 ਸਾਲ ਦੀ ਕੈਦ ਦੀ ਸਜਾ ਹੋਵੇਗੀ ਅਤੇ ਵਿਆਹ ਕਰਵਾਉਣ ਵਿੱਚ ਸ਼ਾਮਲ ਪਾਰਟੀ ਜਿਵੇਂ ਕਿ ਮੈਰਿਜ ਪੈਲੇਸ ਦੇ ਮਾਲਕ, ਹਲਵਾਈ, ਟੈਂਟ ਹਾਊਸ, ਪੰਡਿਤ, ਪਾਦਰੀ, ਗੁਰਦੁਆਰਾ ਸਾਹਿਬ ਵਿੱਚ ਆਨੰਦ ਕਾਰਜ਼ ਕਰਵਾਉਣ ਵਾਲੇ ਪਾਠੀ, ਪ੍ਰਿਟਿੰਗ ਪ੍ਰੈਸ, ਬੈਂਡ ਪਾਰਟੀ, ਸਜਾਵਟ ਕਰਨ ਵਾਲਿਆਂ ਆਦਿ ‘ਤੇ ਵੀ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜਾਰੀ ਸਖ਼ਤ ਨਿਰਦੇਸ਼ਾਂ ਤਹਿਤ ਸਬੰਧਤ ਧਿਰਾਂ ਕੋਲ ਜਦੋਂ ਵੀ ਕੋਈ ਵਿਅਕਤੀ ਵਿਆਹ ਦੀ ਬੁਕਿੰਗ ਲਈ ਸੰਪਰਕ ਕਰਦਾ ਹੈ ਤਾਂ ਪਹਿਲਾਂ ਲੜਕੇ-ਲੜਕੀ ਦੀ ਉਮਰ ਵੈਰੀਫਾਈ ਕਰਨੀ ਯਕੀਨੀ ਬਣਾਈ ਜਾਵੇ।ਇਸ ਮੌਕੇ ਵਰਿੰਦਰ ਸਿੰਘ (ਜਿਲ੍ਹਾਂ ਪ੍ਰੋਗਰਾਮ ਦਫਤਰ), ਰੀਤੂ ਸੂਦ ਅਤੇ ਸੰਜਨਾ ਕੁਮਾਰੀ (ਜਿਲ੍ਹਾ ਬਾਲ ਸੁਰੱਖਿਆ ਯੂਨਿਟ), ਕਿਰਨਦੀਪ ਕੌਰ ਅਤੇ ਪ੍ਰਭਜੋਤ ਕੋਰ (ਚਾਈਲਡ ਲਾਈਨ) ਵੀ ਸ਼ਾਮਲ ਸਨ।
Trending
- ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਹਲਕੇ ਦੇ ਵਸਨੀਕਾਂ ਨੂੰ ਅਪੀਲ; ਸਵੈ-ਗਣਨਾ’ ਸਹੂਲਤ ਦਾ ਵੱਧ ਤੋਂ ਵੱਧ ਲਿਆ ਜਾਵੇ ਲਾਭ
- ਨੌਜਵਾਨਾਂ ਵਿਚਕਾਰ ਪਹੁੰਚੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ, ਕਿਹਾ—ਅੱਜ ਦੇ ਨੌਜਵਾਨ ਹੀ ਕੱਲ੍ਹ ਦੇ ਦੇਸ਼ ਦੇ ਕੌਮੀ ਨਿਰਮਾਤਾ, ਮਿਹਨਤ ਅਤੇ ਲਗਨ ਨਾਲ ਹਾਸਲ ਕਰਨ ਵੱਡੇ ਮੁਕਾਮ
- ਰਾਜ ਪੱਧਰੀ ਖੇਡਾਂ ਦੇ ਛੇਵੇਂ ਦਿਨ ਫਸਵੇਂ ਮੁਕਾਬਲੇ ਹੋਏ
- ਜਵਾਹਰ ਨਵੋਦਿਆ ਵਿਦਿਆਲਿਆ ਧਨਾਨਸੂ ’ਚ ਦਾਖਲੇ ਲਈ ਚੋਣ ਪ੍ਰੀਖਿਆ 28 ਨਵੰਬਰ ਨੂੰ
- ਗਊ ਪੂਜਨ ਉਪਰੰਤ ਹਵਨ ਯੱਗ ਵਿੱਚ ਆਹੂਤੀਆਂ ਪਾ ਕੇ ਵਿਸ਼ਵ ਕਲਿਆਣ, ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਦੀ ਕੀਤੀ ਕਾਮਨਾ
- 21ਵੇਂ ਗੋਪਾਸ਼ਟਮੀ ਮਹੋਤਸਵ ਲਈ ਸ੍ਰੀ ਗੋਬਿੰਦ ਗਊਸ਼ਾਲਾ ਪ੍ਰਬੰਧਕ ਕਮੇਟੀ ਨੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੂੰ ਦਿੱਤਾ ਸੱਦਾ
- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਲਈ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੂੰ ਦਿੱਤਾ ਸੱਦਾ


