ਜਲੰਧਰ, 6 ਜਨਵਰੀ: ਬਾਲ ਭਿੱਖਿਆ ਨੂੰ ਰੋਕਣ ਅਤੇ ਭੀਖ ਮੰਗਦੇ ਬੱਚਿਆਂ ਨੂੰ ਛੁਡਾਉਣ ਲਈ ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵਲੋਂ ਸ਼ਹਿਰ ਦੀਆਂ ਵੱਖ ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ, ਜਿਸ ਦੌਰਾਨ ਕੋਈ ਵੀ ਬੱਚਾ/ਬੱਚੀ ਭੀਖ ਮੰਗਦੇ ਨਹੀਂ ਪਾਏ ਗਏ।

ਇਸ ਸਬੰਧੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਦੀਆਂ ਹਦਾਇਤਾਂ ’ਤੇ ਸ਼ਹਿਰ ਵਿਚ ਬਾਲ ਭਿੱਖਿਆ ਨੂੰ ਰੋਕਣ ਲਈ ਟਾਸਕ ਫੋਰਸ ਵਲੋਂ ਛਾਪੇਮਾਰੀ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਭੀਖ ਮੰਗਦੇ ਬੱਚਿਆਂ ਨੂੰ ਰੈਸਕਿਊ ਕਰਕੇ ਬਾਲ ਭਲਾਈ ਕਮੇਟੀਆਂ ਨੂੰ ਸੌਂਪਿਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਸ ਦੌਰਾਨ ਵੱਖ-ਵੱਖ ਟੀਮਾਂ ਵੱਲੋਂ ਆਮ ਲੋਕਾਂ ਨੂੰ ਬੱਚਿਆਂ ਦੇ ਅਧਿਕਾਰਾਂ, ਸਿੱਖਿਆ ਦੀ ਮਹੱਤਤਾ ਅਤੇ ਬੱਚਿਆਂ ਨਾਲ ਹੋ ਰਹੇ ਅਪਰਾਧਾਂ ਬਾਰੇ, ਬਾਲ ਮਜ਼ਦੂਰੀ, ਬਾਲ ਭਿਖਿਆ, ਬੱਚਿਆਂ ਨਾਲ ਛੇੜਛਾੜ ਅਤੇ ਜਿਣਸੀ ਸ਼ੋਸ਼ਣ ਵਰਗੀਆਂ ਬੁਰਾਈਆਂ ਬਾਰੇ ਵੀ ਜਾਗਰੂਕ ਕੀਤਾ ਗਿਆ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਕਿਸੇ ਨੂੰ ਬਾਲ ਭਿੱਖਿਆ, ਕਿਸੇ ਵੀ ਮੁਸੀਬਤ ਵਿੱਚ ਫਸੇ ਬੱਚੇ ਬਾਰੇ ਜਾਣਕਾਰੀ ਮਿਲਦੀ ਹੈ, ਤਾਂ ਤੁਰੰਤ ਚਾਈਲਡ ਹੈਲਪਲਾਈਨ ਨੰਬਰ 1098 ’ਤੇ ਜਾਂ ਦਫਤਰ ਜ਼ਿਲ੍ਹਾ ਪ੍ਰੋਗਰਾਮ ਅਫਸਰ, ਗਾਂਧੀ ਵਨੀਤਾ ਆਸ਼ਰਮ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਬਾਲ ਭਿੱਖਿਆ ਰੋਕੂ ਟਾਸਕ ਫੋਰਸ ਦੀਆਂ ਵੱਖ-ਵੱਖ ਟੀਮਾਂ ਵਲੋਂ ਸ਼ਹਿਰ ਦੇ ਕਈ ਖੇਤਰਾਂ ਵਿੱਚ ਛਾਪੇਮਾਰੀ ਕਰਕੇ ਬੱਚਿਆਂ ਨੂੰ ਬੈਗਰੀ ਐਕਟ ਤਹਿਤ ਰੈਸਕਿਊ ਕੀਤਾ ਗਿਆ ਹੈ।

Share.

“I’m a Newswriter, “I write about the trending news events happening all over the world.

Leave A Reply