ਲੁਧਿਆਣਾ, 11 ਅਕਤੂਬਰ:

ਲੁਧਿਆਣਾ ਪੂਰਬੀ (ਵਿਧਾਨ ਸਭਾ ਹਲਕਾ ਨੰਬਰ 60) ਦੀ ਵੋਟਰ ਸੂਚੀ ਵਿੱਚ ਭਾਗ ਨੰਬਰ 38 ਦੇ ਵੋਟਰ ਲੜੀ ਨੰਬਰ 422 ਦੇ ਸਾਹਮਣੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ ਫੋਟੋ ਦਿਖਾਈ ਦੇਣ ਸਬੰਧੀ ਕੀਤਾ ਜਾ ਰਿਹਾ ਦਾਅਵਾ ਗੁੰਮਰਾਹਕੁੰਨ ਹੈ।

ਇਸ ਸਬੰਧੀ ਸਪੱਸ਼ਟ ਕੀਤਾ ਗਿਆ ਹੈ ਕਿ ਸਬੰਧਤ ਗਲਤ ਫੋਟੋ ਪੁਰਾਣੀ ਵੋਟਰ ਸੂਚੀ ਵਿੱਚ ਮੌਜੂਦ ਸੀ, ਜਿਸ ਨੂੰ 13 ਅਗਸਤ 2026 ਨੂੰ ਪ੍ਰਕਾਸ਼ਿਤ ਡਰਾਫਟ ਵੋਟਰ ਸੂਚੀ ਵਿੱਚ ਵੀ ਸ਼ਾਮਲ ਕੀਤਾ ਗਿਆ ਸੀ।

ਵਿਸ਼ੇਸ਼ ਤੀਬਰ ਸੁਧਾਈ (ਐਸ.ਆਈ.ਆਰ) ਦੀ ਤਸਦੀਕ ਪ੍ਰਕਿਰਿਆ ਦੌਰਾਨ ਇਹ ਗਲਤੀ ਸਾਹਮਣੇ ਆਈ ਸੀ ਅਤੇ ਇਸ ਨੂੰ ਪਹਿਲਾਂ ਹੀ ਠੀਕ ਕਰ ਦਿੱਤਾ ਗਿਆ ਹੈ।

ਸਬੰਧਤ ਅਧਿਕਾਰੀਆਂ ਅਨੁਸਾਰ, ਸਹੀ ਫੋਟੋ ਵਾਲੀ ਅੰਤਿਮ ਵੋਟਰ ਸੂਚੀ ਤਿਆਰ ਕੀਤੀ ਜਾ ਚੁੱਕੀ ਹੈ ਅਤੇ ਇਸ ਨੂੰ 12 ਅਕਤੂਬਰ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ।

Share.
Leave A Reply