ਚੰਡੀਗੜ੍ਹ, 9 ਨਵੰਬਰ 2025- ਪੰਜਾਬ ਦੇ ਅੰਦਰ ਸਾਨੂੰ ਸਰਕਾਰੀ ਪਾਗਲਖਾਨੇ ਖੋਲ੍ਹਣੇ ਪੈਣੇ ਹਨ, ਜਿਸ ਤਰੀਕੇ ਦੇ ਨਾਲ ਵਿਰੋਧੀ ਧਿਰ ਦੇ ਲੀਡਰ ਬਦਮਾਸ਼ੀ ਕਰ ਰਹੇ ਨੇ, ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸਿਸ਼ ਕਰ ਰਹੇ ਨੇ। ਇਹ ਕਹਿਣਾ ਸੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ। ਮਾਨ ਨੇ ਕਿਹਾ ਕਿ ਮੈਨੂੰ ਲੱਗਦੈ ਇਹ ਹਿੱਲ ਗਏ ਨੇ। ਮੈਂ ਜਦੋਂ ਸਾਡੀ ਨਵੀਂ ਨਵੀਂ ਸਰਕਾਰ ਬਣੀ ਸੀ ਤਾਂ, ਉਦੋਂ ਕਿਹਾ ਸੀ ਕਿ ਇਹ (ਅਕਾਲੀ ਕਾਂਗਰਸੀ) 2025-26 ਦੇ ਨੇੜੇ ਤੇੜੇ ਪਾਗਲ ਹੋ ਜਾਣਗੇ, ਹੁਣ ਉਹ ਵੇਲਾ ਆ ਗਿਆ ਹੈ। ਮੇਰੀ ਕਹੀ ਗੱਲ ਸੱਚ ਸਾਬਤ ਹੋ ਗਈ। ਲੱਗਦੈ ਹੁਣ ਇਹ ਸਰਕਾਰੀ ਖਰਚਾ ਫਿਰ ਕਰਵਾਉਣਗੇ। ਸਾਨੂੰ ਪਾਗਲਖਾਨੇ ਖੋਲ੍ਹਣੇ ਪੈਣਗੇ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਲੱਗਦੈ ਨਵਜੋਤ ਸਿੱਧੂ ਦਾ ਟੂਣਾ ਟੱਪ ਗਿਆ, ਤਾਂ ਹੀ ਰੋਜ਼ ਨਵੇਂ ਨਵੇਂ ਪੰਗੇ ਪਾਈ ਜਾ ਰਿਹੈ। ਸੀਐੱਮ ਨੇ ਕਿਹਾ ਕਿ ਮੈਂ ਪਹਿਲਾਂ ਹੀ ਕਹਿ ਚੁੱਕਾ ਸੀ ਕਿ ਇਹ ਪਾਗਲ ਹੋ ਜਾਣਗੇ, ਇਹ ਹੁਣ ਨੌਰਮਲ ਦਿਮਾਗ ਵਾਲੇ ਨਹੀਂ ਨੇ, ਪਾਗਲ ਹੋ ਚੁੱਕੇ ਨੇ।
Trending
- ਨਾਜਾਇਜ਼ ਸ਼ਰਾਬ ਦੇ ਧੰਦੇ ’ਤੇ ਨਕੇਲ: ਲੁਧਿਆਣਾ ਈਸਟ ਰੇਂਜ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ
- ਡਿਪਟੀ ਕਮਿਸ਼ਨਰ ਨੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਉਦਯੋਗਪਤੀਆਂ, ਭੱਠਾ ਮਾਲਕਾਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
- ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 70.52 ਕਰੋੜ ਦੇ ਮੁਕੰਮਲ ਹੋਏ ਸਿੰਚਾਈ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
- ਐਮ.ਐਲ.ਏ. ਕੁਲਵੰਤ ਸਿੰਘ ਸਿੱਧੂ ਨੇ NEET ਵਿੱਚ ਦੇਸ਼ ਭਰ ‘ਚੋਂ ਪਹਿਲਾ ਰੈਂਕ ਹਾਸਲ ਕਰਨ ਵਾਲੇ ਆਰੀਅਨ ਗੁਪਤਾ ਦਾ ਕੀਤਾ ਸਨਮਾਨ
- 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ
- ਲੁਧਿਆਣਾ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ-2026: ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲੇ ਰੋਮਾਂਚਕ ਰਹੇ
- Punjab Govt Holidays 2026: ਪੂਰੀ ਸੂਚੀ, ਕੈਲੰਡਰ ਅਤੇ PDF ਡਾਊਨਲੋਡ (ਗਜ਼ਟਿਡ ਅਤੇ ਬੈਂਕ ਛੁੱਟੀਆਂ)
- 10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ


