ਖੰਨਾ, ਲੁਧਿਆਣਾ 17 ਫਰਵਰੀ:ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਬਿਹਤਰ ਅਤੇ ਸੌਖੇ ਤਰੀਕੇ ਨਾਲ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਵਾਰਡ ਨੰਬਰ ਤਿੰਨ, ਲਲਹੇੜੀ ਰੋਡ, ਖੰਨਾ ਵਿਖੇ ਇੱਕ ਵਿਸ਼ਾਲ ਸਿਹਤ ਕਾਰਡ ਰਜਿਸਟ੍ਰੇਸ਼ਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵਿਸ਼ੇਸ਼ ਤੌਰ ‘ਤੇ ਪੁੱਜੇ ਅਤੇ ਉਨ੍ਹਾਂ ਨੇ ਲੋਕਾਂ ਨੂੰ ਸਕੀਮ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਇਸ ਦੇ ਫਾਇਦੇ ਗਿਣਵਾਏ।ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਦਾ ਮੁੱਖ ਉਦੇਸ਼ ਹਰ ਪਰਿਵਾਰ ਨੂੰ ਉੱਚ ਗੁਣਵੱਤਾ ਵਾਲੀ ਸਿਹਤ ਸੇਵਾ ਮੁਹੱਈਆ ਕਰਵਾਉਣਾ ਹੈ, ਤਾਂ ਜੋ ਕਿਸੇ ਵੀ ਗਰੀਬ ਜਾਂ ਮੱਧ ਵਰਗ ਪਰਿਵਾਰ ਨੂੰ ਇਲਾਜ ਦੇ ਖਰਚੇ ਕਾਰਨ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਅਧੀਨ ਲੱਖਾਂ ਪਰਿਵਾਰਾਂ ਨੂੰ ਨਕਦ ਰਹਿਤ ਇਲਾਜ ਦੀ ਸੁਵਿਧਾ ਮਿਲ ਰਹੀ ਹੈ ਅਤੇ ਸੂਬੇ ਭਰ ਦੇ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਉੱਚ ਦਰਜੇ ਦਾ ਇਲਾਜ ਉਪਲਬਧ ਕਰਵਾਇਆ ਜਾ ਰਿਹਾ ਹੈ।ਉਹਨਾਂ ਦੱਸਿਆ ਕਿ ਤਿੰਨ ਰੋਜ਼ਾ ਇਸ ਕੈਂਪ ਦੌਰਾਨ ਇਲਾਕਾ ਨਿਵਾਸੀਆਂ ਨੇ ਵੱਡੀ ਗਿਣਤੀ ਵਿੱਚ ਕੈਂਪ ਵਿੱਚ ਸ਼ਿਰਕਤ ਕੀਤੀ ਅਤੇ ਆਪਣੇ ਸਿਹਤ ਬੀਮਾ ਕਾਰਡ ਬਣਵਾਏ। ਲੋਕਾਂ ਨੇ ਕੈਂਪ ਦੇ ਪ੍ਰਬੰਧਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਆਮ ਜਨਤਾ ਲਈ ਬਹੁਤ ਲਾਭਦਾਇਕ ਸਾਬਤ ਹੁੰਦੇ ਹਨ ਕਿਉਂਕਿ ਉਨ੍ਹਾਂ ਨੂੰ ਇੱਕ ਹੀ ਥਾਂ ‘ਤੇ ਸਾਰੀ ਪ੍ਰਕਿਰਿਆ ਪੂਰੀ ਕਰਨ ਦੀ ਸੁਵਿਧਾ ਮਿਲ ਜਾਂਦੀ ਹੈ।ਕੈਂਪ ਦੌਰਾਨ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਲੋਕਾਂ ਨੂੰ ਸਕੀਮ ਨਾਲ ਸੰਬੰਧਿਤ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਦੇ ਸਵਾਲਾਂ ਦੇ ਉਤਰ ਵੀ ਦਿੱਤੇ ਗਏ। ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਸਹਿਜ ਅਤੇ ਤੇਜ਼ ਬਣਾਇਆ ਗਿਆ, ਜਿਸ ਕਾਰਨ ਵੱਡੀ ਗਿਣਤੀ ਵਿੱਚ ਲੋਕ ਬਿਨਾਂ ਕਿਸੇ ਮੁਸ਼ਕਲ ਦੇ ਆਪਣਾ ਸਿਹਤ ਕਾਰਡ ਤਿਆਰ ਕਰਵਾ ਸਕੇ।ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਸਿਹਤ ਖੇਤਰ ਵਿੱਚ ਵੱਡੇ ਸੁਧਾਰ ਲਿਆਏ ਜਾ ਰਹੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਕੈਂਪ ਲਗਾਏ ਜਾਣਗੇ ਤਾਂ ਜੋ ਹਰ ਲੋੜਵੰਦ ਪਰਿਵਾਰ ਤੱਕ ਸਿਹਤ ਸੁਰੱਖਿਆ ਦੀ ਸਹੂਲਤ ਪਹੁੰਚ ਸਕੇ।ਅੰਤ ਵਿੱਚ ਉਨ੍ਹਾਂ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਯੋਜਨਾ ਦਾ ਲਾਭ ਲੈਣ ਅਤੇ ਆਪਣੇ ਪਰਿਵਾਰ ਦੀ ਸਿਹਤ ਸੁਰੱਖਿਆ ਯਕੀਨੀ ਬਣਾਉਣ।
Trending
- 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ
- ਲੁਧਿਆਣਾ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ-2026: ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲੇ ਰੋਮਾਂਚਕ ਰਹੇ
- Punjab Govt Holidays 2026: ਪੂਰੀ ਸੂਚੀ, ਕੈਲੰਡਰ ਅਤੇ PDF ਡਾਊਨਲੋਡ (ਗਜ਼ਟਿਡ ਅਤੇ ਬੈਂਕ ਛੁੱਟੀਆਂ)
- 10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
- ਬਿਜਲੀ ਕਰਮਚਾਰੀਆਂ ਦੀ ਸੁਰੱਖਿਆ ਪੰਜਾਬ ਸਰਕਾਰ ਦੀ ਮੁੱਖ ਤਰਜੀਹ: ਤਰੁਨਪ੍ਰੀਤ ਸਿੰਘ ਸੌਂਦ
- 5 ਕਰੋੜ 50 ਲੱਖ ਰੁਪਏ ਦੀ ਲਾਗਤ ਨਾਲ ਬਣੇ ਪ੍ਰੋਜੈਕਟ ਨਾਲ 10 ਪਿੰਡਾਂ ਦੀ ਬਿਜਲੀ ਸਪਲਾਈ ਹੋਵੇਗੀ ਹੋਰ ਮਜ਼ਬੂਤ :– ਬਿਜਲੀ ਮੰਤਰੀ
- ਗੁਰੂ ਨਾਨਕ ਸਟੇਡੀਮ ’ਚ ਰਸ਼ਮੀ ਸ਼ੁਰੂਆਤ 21 ਜੁਲਾਈ ਨੂੰ
- ਹਰ ਬੱਚੇ ਨੂੰ ਸੁਰੱਖਿਅਤ ਤੇ ਸਨਮਾਨਜਨਕ ਸਿੱਖਿਆ ਦਾ ਹੱਕ: ਗੁਨਜੀਤ ਰੁਚੀ ਬਾਵਾ


