ਲੁਧਿਆਣਾ, 28 ਜਨਵਰੀ: ਪੰਜਾਬ ਦੇ ਮੁੱਖ ਮੰਤਰੀ, ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੇ ਦੂਜੇ ਪੜਾਅ ਤਹਿਤ ਤੀਰਥ ਯਾਤਰਾ 1 ਫਰਵਰੀ, 2026 ਤੋਂ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਯਾਤਰੀ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਰਜਿਸਟ੍ਰੇਸ਼ਨ ਸਬੰਧੀ ਫਾਰਮ ਬੂਥ ਪੱਧਰ ਉੱਤੇ ਭਰਵਾਏ ਜਾਣਗੇ। ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਦੀ ਚੋਣ ਡਰਾਅ ਰਾਹੀਂ ਪੂਰਨ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇਗੀ। ਇਹ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਯਾਤਰਾ ਦੌਰਾਨ ਸੰਗਤ ਨਾਲ ਇਕ ਮੈਡੀਕਲ ਟੀਮ ਵੀ ਜਾਵੇਗੀ ਤਾਂ ਕਿ ਕਿਸੇ ਵੀ ਹੰਗਾਮੀ ਸਥਿਤੀ ਵਿੱਚ ਤੁਰੰਤ ਸਹਾਇਤਾ ਦਿੱਤੀ ਜਾ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਯਾਤਰਾ ਲਈ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸ਼ਰਧਾਲੂ ਯੋਗ ਹੋਣਗੇ। ਇਸ ਲਈ ਰਜਿਸਟ੍ਰੇਸ਼ਨ ਵਾਸਤੇ ਵੋਟਰ ਕਾਰਡ ਲਾਜ਼ਮੀ ਹੋਵੇਗਾ। ਉਹਨਾਂ ਕਿਹਾ ਕਿ ਹਰੇਕ ਰਜਿਸਟਰਡ ਵਿਅਕਤੀਆਂ ਵਿੱਚੋਂ ਹਰੇਕ ਬੂਥ ਤੋਂ ਡਰਾਅ ਰਾਹੀਂ 40 ਸ਼ਰਧਾਲੂਆਂ ਦੀ ਚੋਣ ਕੀਤੀ ਜਾਵੇਗੀ। ਸ਼ਰਧਾਲੂਆਂ ਨੂੰ ਇਸ ਯਾਤਰਾ ਦੌਰਾਨ ਤਿੰਨ ਦਿਨ ਤੇ ਦੋ ਰਾਤਾਂ ਦੀ ਠਹਿਰ ਮੁਹੱਈਆ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੁਧਿਆਣਾ ਦੇ ਸਾਰੇ 14 ਵਿਧਾਨ ਸਭਾ ਹਲਕਿਆਂ ਤੋਂ ਸ਼ਰਧਾਲੂਆਂ ਦੀ ਚੋਣ ਕੀਤੀ ਜਾਵੇਗੀ। ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੀ ਯਾਤਰਾ ਕਰਵਾਈ ਜਾਵੇਗੀ। ਉਹਨਾਂ ਕਿਹਾ ਕਿ ਇਸ ਸਕੀਮ ਅਧੀਨ ਸਾਰੇ ਵਰਗਾਂ, ਧਰਮਾਂ, ਵੱਖ-ਵੱਖ ਆਮਦਨ ਗਰੁੱਪਾਂ ਅਤੇ ਖਿੱਤਿਆਂ ਨਾਲ ਸਬੰਧਤ ਲੋਕ ਯਾਤਰਾ ਉੱਤੇ ਜਾ ਰਹੇ ਹਨ। ਸ਼ਰਧਾਲੂਆਂ ਨੂੰ ਏ.ਸੀ. ਬੱਸਾਂ, ਹੋਟਲਾਂ ਦੀ ਠਹਿਰ ਦੇ ਨਾਲ-ਨਾਲ ਖਾਣਾ ਵੀ ਮੁਹੱਈਆ ਕੀਤਾ ਜਾਵੇਗਾ। ਹਰੇਕ ਬੱਸ ਵਿੱਚ ਯਾਤਰੂਆਂ ਦੀ ਮਦਦ ਲਈ ਇਕ ਸਹਾਇਕ ਵੀ ਹੋਵੇਗਾ। ਸ਼੍ਰੀ ਹਿਮਾਂਸ਼ੂ ਜੈਨ ਨੇ ਕਿ ਇਹ ਸਕੀਮ ਮਹਾਨ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਤੇ ਫ਼ਲਸਫ਼ੇ ਦੇ ਅਨੁਸਾਰ ਸ਼ੁਰੂ ਕੀਤੀ ਗਈ ਹੈ, ਜਿਨ੍ਹਾਂ ਲੋਕਾਈ ਨੂੰ ਪਿਆਰ, ਭਾਈਚਾਰਕ ਸਾਂਝ ਤੇ ਅਮਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਮਾਜ ਦਾ ਇਕ ਵੱਡਾ ਵਰਗ ਕਿਸੇ ਨਾ ਕਿਸੇ ਕਾਰਨ ਦੇਸ਼ ਭਰ ਦੇ ਇਨ੍ਹਾਂ ਧਾਰਮਿਕ ਸਥਾਨਾਂ ਦੀ ਯਾਤਰਾ ਨਹੀਂ ਕਰ ਸਕਿਆ। ਉਹਨਾ ਕਿਹਾ ਕਿ ਸਰਕਾਰ ਨੇ ਸ਼ਰਧਾਲੂਆਂ ਨੂੰ ਦੇਸ਼ ਤੇ ਸੂਬੇ ਦੀਆਂ ਵੱਖ-ਵੱਖ ਪਵਿੱਤਰ ਥਾਵਾਂ ਦੀ ਯਾਤਰਾ ਕਰਨ ਦੀ ਸਹੂਲਤ ਦੇਣ ਲਈ ਇਹ ਸਕੀਮ ਸ਼ੁਰੂ ਕੀਤੀ ਹੈ, ਜਿਸ ਦਾ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।
Trending
- 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ
- ਲੁਧਿਆਣਾ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ-2026: ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲੇ ਰੋਮਾਂਚਕ ਰਹੇ
- Punjab Govt Holidays 2026: ਪੂਰੀ ਸੂਚੀ, ਕੈਲੰਡਰ ਅਤੇ PDF ਡਾਊਨਲੋਡ (ਗਜ਼ਟਿਡ ਅਤੇ ਬੈਂਕ ਛੁੱਟੀਆਂ)
- 10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
- ਬਿਜਲੀ ਕਰਮਚਾਰੀਆਂ ਦੀ ਸੁਰੱਖਿਆ ਪੰਜਾਬ ਸਰਕਾਰ ਦੀ ਮੁੱਖ ਤਰਜੀਹ: ਤਰੁਨਪ੍ਰੀਤ ਸਿੰਘ ਸੌਂਦ
- 5 ਕਰੋੜ 50 ਲੱਖ ਰੁਪਏ ਦੀ ਲਾਗਤ ਨਾਲ ਬਣੇ ਪ੍ਰੋਜੈਕਟ ਨਾਲ 10 ਪਿੰਡਾਂ ਦੀ ਬਿਜਲੀ ਸਪਲਾਈ ਹੋਵੇਗੀ ਹੋਰ ਮਜ਼ਬੂਤ :– ਬਿਜਲੀ ਮੰਤਰੀ
- ਗੁਰੂ ਨਾਨਕ ਸਟੇਡੀਮ ’ਚ ਰਸ਼ਮੀ ਸ਼ੁਰੂਆਤ 21 ਜੁਲਾਈ ਨੂੰ
- ਹਰ ਬੱਚੇ ਨੂੰ ਸੁਰੱਖਿਅਤ ਤੇ ਸਨਮਾਨਜਨਕ ਸਿੱਖਿਆ ਦਾ ਹੱਕ: ਗੁਨਜੀਤ ਰੁਚੀ ਬਾਵਾ


