ਜਲੰਧਰ, 23 ਜੂਨ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ਼ ਜੰਗ ਪੂਰੀ ਦ੍ਰਿੜਤਾ ਨਾਲ ਜਾਰੀ ਹੈ।ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਪਹਿਲਕਦਮੀ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਇਕ ਸਮੀਖਿਆ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਲੋਕ ਲਹਿਰ ਬਣ ਚੁੱਕੀ ਹੈ, ਜਿਸ ਵਿੱਚ ਹਰ ਵਰਗ ਦੇ ਲੋਕ ਪੂਰਾ ਸਹਿਯੋਗ ਦੇ ਰਹੇ ਹਨ। ਇਸ ਮੌਕੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਐਸ.ਐਸ.ਪੀ. ਜਲੰਧਰ (ਦਿਹਾਤੀ) ਹਰਵਿੰਦਰ ਸਿੰਘ ਵਿਰਕ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ, ‘ਆਪ’ ਆਗੂ ਨਿਤਿਨ ਕੋਹਲੀ ਤੇ ਰਾਜਵਿੰਦਰ ਕੌਰ ਥਿਆੜਾ ਅਤੇ ਹੋਰ ਸ਼ਖਸੀਅਤਾਂ ਮੌਜੂਦ ਸਨ। ਸ਼੍ਰੀ ਭਗਤ ਨੇ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਹੈ, ਜਿਸ ਨੂੰ ਲੈ ਕੇ ਸਰਕਾਰ ਨੇ ਨਸ਼ਿਆਂ ਖਿਲਾਫ਼ ਜੰਗ ਵਿੱਢੀ ਹੋਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਖਿਲਾਫ਼ ਵੱਡੇ ਪੱਧਰ ’ਤੇ ਕਾਰਵਾਈ ਕਰਦਿਆਂ ਜਿਥੇ ਨਸ਼ਾ ਤਸਕਰਾਂ ਨੂੰ ਜੇਲਾਂ ਦੀਆਂ ਸਲਾਖਾਂ ਪਿੱਛੇ ਭੇਜਿਆ ਉਥੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਦੇ ਮੁੜ ਵਸੇਬੇ ਲਈ ਠੋਸ ਉਪਰਾਲੇ ਕੀਤੇ ਹਨ। ਇਸ ਤੋਂ ਇਲਾਵਾ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਉਨ੍ਹਾਂ ਨੂੰ ਖੇਡਾਂ, ਸਿੱਖਿਆ, ਰੋਜ਼ਗਾਰ ਅਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੋੜਨ ਲਈ ਸੰਜੀਦਾ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਾ ਵਿਰੋਧੀ ਮੁਹਿੰਮ ਵਿੱਚ ਵਿਲੇਜ ਡਿਫੈਂਸ ਕਮੇਟੀਆਂ ਅਤੇ ਵਾਰ਼ਡ ਡਿਫੈਂਸ ਕਮੇਟੀਆਂ ਵੱਲੋਂ ਨਿਭਾਈ ਜਾ ਰਹੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਡਿਫੈਂਸ ਕਮੇਟੀ ਮੈਂਬਰ ਨਿਡਰ ਹੋ ਕੇ ਨਸ਼ਿਆਂ ਦੇ ਖਾਤਮੇ ਲਈ ਯਤਨ ਕਰ ਰਹੇ ਹਨ। ਉਨ੍ਹਾਂ ਕਮੇਟੀ ਮੈਂਬਰਾਂ ਨੂੰ ਨਸ਼ਿਆਂ ਖਿਲਾਫ਼ ਹੋਰ ਤਗੜੇ ਹੋ ਕੇ ਲੜਨ ਦਾ ਸੱਦਾ ਦਿੱਤਾ।ਮੀਟਿੰਗ ਦੌਰਾਨ ਪ੍ਰਸ਼ਾਸਨ ਅਤੇ ਜ਼ਿਲ੍ਹਾ ਪੁਲਿਸ ਦੇ ਅਧਿਕਾਰੀਆਂ, ਜ਼ਿਲ੍ਹਾ ਕੋਆਰਡੀਨੇਟਰਾਂ ਅਤੇ ਬਲਾਕ ਕੋਆਰਡੀਨੇਟਰਾਂ ਨਾਲ ਨਸ਼ਿਆਂ ਦੇ ਖਾਤਮੇ ਲਈ ਕੀਤੇ ਰਹੇ ਯਤਨਾਂ ਦੀ ਸਮੀਖਿਆ ਕੀਤੀ ਗਈ। ‘ਆਪ ਆਗੂ’ ਨਿਤਿਨ ਕੋਹਲੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਫੈਸਲਾਕੁੰਨ ਲੜਾਈ ਲੜੀ ਜਾ ਰਹੀ ਹੈ, ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ।ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਅਤੇ ਐਸ.ਐਸ.ਪੀ. ਜਲੰਧਰ ਦਿਹਾਤੀ ਵੱਲੋਂ ਨਸ਼ਿਆਂ ਖਿਲਾਫ਼ ਜ਼ਿਲ੍ਹਾ ਪੁਲਿਸ ਵੱਲੋਂ ਚੱਲ ਰਹੀ ਕਾਰਵਾਈ ਦੇ ਵੇਰਵੇ ਸਾਂਝੇ ਕੀਤੇ ਗਏ। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਦਾ ਇਤਿਹਾਸ ਰਿਹਾ ਹੈ ਕਿ ਪੰਜਾਬ ਨੇ ਹਰ ਚੁਣੌਤੀ ਦਾ ਡਟ ਕੇ ਮੁਕਾਬਲਾ ਕੀਤਾ ਹੈ ਅਤੇ ਜਿੱਤ ਹਾਸਲ ਕੀਤੀ ਹੈ। ਇਸੇ ਤਰ੍ਹਾਂ ਪੰਜਾਬ ਨਸ਼ਿਆਂ ਰੂਪੀ ਅਲਾਮਤ ਨੂੰ ਵੀ ਜੜ੍ਹੋਂ ਖਤਮ ਕਰਕੇ ਵਿਕਾਸ ਅਤੇ ਤਰੱਕੀ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹੇਗਾ।ਇਸ ਤੋਂ ਪਹਿਲਾਂ ਨਸ਼ਾ ਮੁਕਤੀ ਮੋਰਚਾ ਦੇ ਦੁਆਬਾ ਇੰਚਾਰਜ ਅਤਿਨ ਅਗਨੀਹੋਤਰੀ ਨੇ ਮੁੱਖ ਮਹਿਮਾਨ ਤੇ ਹੋਰਨਾਂ ਦਾ ਸਵਾਗਤ ਕੀਤਾ। ਇਸ ਮੌਕੇ ਐਸ.ਡੀ.ਐਮਜ਼. ਸ਼ੁਭੀ ਆਂਗਰਾ, ਲਾਲ ਵਿਸ਼ਵਾਸ ਬੈਂਸ, ਆਦਿਤਿਆ ਗੁਪਤਾ, ਦੀਪਕ ਭਾਟੀਆ ਅਤੇ ਸਿਮਰਜੀਤ ਸਿੰਘ, ਈ.ਓ. ਜੇ.ਡੀ.ਏ. ਨਵਦੀਪ ਸਿੰਘ, ਸਿਵਲ ਸਰਜਨ ਡਾ. ਰਾਜੇਸ਼ ਗਰਗ ਤੋਂ ਇਲਾਵਾ ਜ਼ਿਲ੍ਹਾ ਕੋਆਰਡੀਨੇਟਰ ਜਲੰਧਰ (ਸ਼ਹਿਰੀ) ਸ਼ੈਂਕੀ ਭਗਤ, ਜ਼ਿਲ੍ਹਾ ਕੋਆਰਡੀਨੇਟਰ ਜਲੰਧਰ (ਦਿਹਾਤੀ) ਅਜੇ ਭੀਲ ਅਤੇ ਬਲਾਕ ਕੋਆਰਡੀਨੇਟਰ ਮੌਜੂਦ ਸਨ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


