ਜਗਰਾਉਂ – (ਦੀਪਕ ਜੈਨ) ਅੱਜ ਦੁਪਹਿਰ ਲਗਭਗ 3 ਵਜੇ ਸ਼ਹਿਰ ਦੇ ਹਰੀ ਸਿੰਘ ਹਸਪਤਾਲ ਰੋਡ ’ਤੇ ਇਕ ਵੱਡੀ ਅਤੇ ਭਿਆਨਕ ਘਟਨਾ ਵਾਪਰੀ। ਪਿੰਡ ਗਿੱਦੜਵਿੰਡੀ ਦੇ 26 ਸਾਲਾ ਤੇਜਪਾਲ ਸਿੰਘ ਜੋ ਕਿ ਇੱਕ ਮਾਹਿਰ ਕਬੱਡੀ ਖਿਡਾਰੀ ਸੀ, ਉਸ ਨੂੰ ਅਣਪਛਾਤੇ ਛੇ-ਸੱਤ ਵਿਅਕਤੀਆਂ ਨੇ ਘੇਰ ਕੇ ਪਹਿਲਾਂ ਕੁੱਟਮਾਰ ਕੀਤੀ ਅਤੇ ਫਿਰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ।ਮ੍ਰਿਤਕ ਨੌਜਵਾਨ ਦੇ ਮੌਕੇ ਤੇ ਮੌਜੂਦ ਸਾਥੀਆਂ ਨੇ ਦੱਸਿਆ ਕਿ ਜਿਸ ਵੇਲੇ ਇਹ ਘਟਨਾ ਵਾਪਰੀ ਉਸ ਵੇਲੇ ਉਹ ਆਪਣੇ ਦੋਸਤ ਦੇ ਨਾਲ ਹੀ ਮੌਜੂਦ ਸੀ ਹਮਲਾਵਰਾਂ ਨੇ ਆਉਂਦਿਆਂ ਹੀ ਪਹਿਲਾਂ ਪਿਸਤੋਲ ਦੀ ਨੋਕ ਤੇ ਉਹਨਾਂ ਤਿੰਨਾਂ ਦੀ ਕਾਫੀ ਦੇਰ ਕੁੱਟਮਾਰ ਕੀਤੀ ਹ ਤੇ ਫਿਰ ਬਾਅਦ ਵਿੱਚ ਉਨਾਂ ਦੇ ਦੋਸਤ ਤੇਜਪਾਲ ਸਿੰਘ ਦੇ ਗੋਲੀ ਮਾਰ ਦਿੱਤੀ ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਥੇ ਜ਼ਿਕਰਯੋਗ ਹੈ ਕਿ ਜਿੱਥੇ ਇਹ ਘਟਨਾ ਵਾਪਰੀ ਉਥੋਂ ਕੁਛ ਹੀ ਦੂਰੀ ਤੇ ਪੁਲਿਸ ਜਿਲਾ ਲੁਧਿਆਣਾ ਦਿਹਾਤੀ ਦੇ ਮੁੱਖ ਅਧਿਕਾਰੀਆਂ ਦੇ ਦਫਤਰ ਮੌਜੂਦ ਹਨ ਅਤੇ ਬੇਖੌਫ ਹਮਲਾਵਰਾਂ ਬਿਨਾਂ ਕਿਸੇ ਡਰ ਤੋਂ ਏਡੀ ਵੱਡੀ ਵਾਰਦਾਤ ਨੂੰ ਅੰਜਾਮ ਦੇ ਕੇ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਅਧਿਕਾਰੀਆਂ ਦੇ ਦਫਤਰਾਂ ਨੇੜੇ ਵਾਪਰੀ ਐਡੀ ਵੱਡੀ ਘਟਨਾ ਨੇ ਸ਼ਹਿਰ ਦੇ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਡੀਐਸਪੀ ਜਸਵਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਪੁਲਿਸ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਘਟਨਾ ਦੇ ਆਲੇ ਦੁਆਲੇ ਦੇ ਇਲਾਕਿਆਂ ਦੇ ਸੀਸੀਟੀਵੀ ਫੁਟੇਜ ਖੰਗਾਲੇ ਜਾ ਰਹੇ ਹਨ ਤਾਂ ਜੋ ਇਸ ਮਾਮਲੇ ਨੂੰ ਜਲਦ ਸੁਲਝਾਉਣ ਦੇ ਲਈ ਹਮਲਾਵਰਾਂ ਦਾ ਕੋਈ ਸੁਰਾਗ ਹੱਥ ਲੱਗ ਸਕੇ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਹਰੀ ਸਿੰਘ ਰੋਡ ਤੇ ਵਾਪਰੇ ਇਸ ਖੂਨੀ ਖੇਡ ਚ ਨੌਜਵਾਨ ਦੀ ਮੌਤ ਹੋਣ ਦੀ ਖਬਰ ਪੂਰੇ ਸ਼ਹਿਰ ਵਿੱਚ ਜੰਗਲ ਦੀ ਅੱਗ ਤਰਾਂ ਫੈਲ ਗਈ ਪਰ ਮੀਡੀਆ ਨਾਲ ਗੱਲਬਾਤ ਕਰਦੇ ਆਂ ਡੀਐਸਪੀ ਜਸਵਿੰਦਰ ਸਿੰਘ ਢੀਂਡਸਾ ਵੱਲੋਂ ਇਸਦੀ ਪੁਸ਼ਟੀ ਤੱਕ ਨਹੀਂ ਕੀਤੀ ਗਈ ਕਿ ਉਹਨਾਂ ਕੋਲ ਇਸ ਬਾਰੇ ਜਾਣਕਾਰੀ ਨਹੀਂ ਸੀ ਜਾਂ ਫਿਰ ਉਹ ਇਸ ਦੀ ਪੁਸ਼ਟੀ ਕਰਨ ਤੋਂ ਗੁਰੇਜ ਕਰ ਰਹੇ ਸਨ।
Trending
- ਨਾਜਾਇਜ਼ ਸ਼ਰਾਬ ਦੇ ਧੰਦੇ ’ਤੇ ਨਕੇਲ: ਲੁਧਿਆਣਾ ਈਸਟ ਰੇਂਜ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ
- ਡਿਪਟੀ ਕਮਿਸ਼ਨਰ ਨੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਉਦਯੋਗਪਤੀਆਂ, ਭੱਠਾ ਮਾਲਕਾਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
- ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 70.52 ਕਰੋੜ ਦੇ ਮੁਕੰਮਲ ਹੋਏ ਸਿੰਚਾਈ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
- ਐਮ.ਐਲ.ਏ. ਕੁਲਵੰਤ ਸਿੰਘ ਸਿੱਧੂ ਨੇ NEET ਵਿੱਚ ਦੇਸ਼ ਭਰ ‘ਚੋਂ ਪਹਿਲਾ ਰੈਂਕ ਹਾਸਲ ਕਰਨ ਵਾਲੇ ਆਰੀਅਨ ਗੁਪਤਾ ਦਾ ਕੀਤਾ ਸਨਮਾਨ
- 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ
- ਲੁਧਿਆਣਾ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ-2026: ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲੇ ਰੋਮਾਂਚਕ ਰਹੇ
- Punjab Govt Holidays 2026: ਪੂਰੀ ਸੂਚੀ, ਕੈਲੰਡਰ ਅਤੇ PDF ਡਾਊਨਲੋਡ (ਗਜ਼ਟਿਡ ਅਤੇ ਬੈਂਕ ਛੁੱਟੀਆਂ)
- 10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ


