ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਕੇਂਦਰ ਸਰਕਾਰ ਦੇ ਨਾਲ ਅਗਲੇ ਮਹੀਨੇ ਦੀ 14 ਤਰੀਕ ਨੂੰ ਹੋਣ ਜਾ ਰਹੀ ਮੀਟਿੰਗ ਬਾਰੇ ਵੱਡਾ ਬਿਆਨ ਸਾਹਮਣੇ ਆਇਆ ਹੈ।ਉਨ੍ਹਾਂ ਦਾਅਵਾ ਕਰਦਿਆਂ ਕਿਹਾ ਹੈ ਕਿ ਜੇਕਰ ਉਨ੍ਹਾਂ ਦੀ ਸਿਹਤ ਠੀਕ ਹੋਈ ਤਾਂ ਉਹ ਮੀਟਿੰਗ ਦਾ ਹਿੱਸਾ ਜਰੂਰ ਬਣਨਗੇ। ਹਾਲਾਂਕਿ ਉਨ੍ਹਾਂ ਨੇ ਆਪਣੇ ਬਿਆਨ ਵਿੱਚ ਇਹ ਵੀ ਕਿਹਾ ਕਿ ਉਹ ਮੀਟਿੰਗ ਵਿੱਚ ਜਾਣ ਜਾਂ ਨਾ ਜਾਣ, ਇਸ ਨਾਲ ਕੋਈ ਫਰਕ ਨਹੀਂ ਪੈਂਦਾ, ਕਿਉਂਕਿ ਸੰਘਰਸ਼ ਲੜ੍ਹ ਰਹੇ ਸਾਰੇ ਕਿਸਾਨ ਡੱਲੇਵਾਲ ਹੀ ਹਨ।ਡੱਲੇਵਾਲ ਨੇ ਕਿਹਾ ਕਿ ਉਸਦਾ ਮਰਨ ਵਰਤ ਜਾਰੀ ਰਹੇਗਾ ਅਤੇ ਉਨ੍ਹਾਂ ਇਹ ਵੀ ਕਿਹਾ ਕਿ ਇਹ ਬਹੁਤ ਵੱਡੀ ਲੜ੍ਹਾਈ ਹੈ, ਇਸ ਲਈ ਸਾਨੂੰ ਸਭ ਨੂੰ ਲੜ੍ਹਾਈ ਮਿਲ ਕੇ ਲੜਨੀ ਚਾਹੀਦੀ ਹੈ। ਦੂਜੇ ਪਾਸੇ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਬੀਤੇ ਦਿਨ ਕਿਹਾ ਸੀ ਕਿ ਡੱਲੇਵਾਲ ਨੂੰ ਮਰਨ ਵਰਤ ਛੱਡ ਦੇਣਾ ਚਾਹੀਦਾ ਹੈ।
Trending
- ਐਸ.ਆਰ.ਐਸ. ਪੋਲੀਟੈਕਨਿਕ ਕਾਲਜ, ਲੁਧਿਆਣਾ ਵੱਲੋਂ ਸੁਜ਼ੂਕੀ ਮੋਟਰਸਾਈਕਲ ਇੰਡੀਆ ਪ੍ਰਾ. ਲਿਮਟਿਡ ਦੇ ਸਹਿਯੋਗ ਨਾਲ ਸੜਕ ਸੁਰੱਖਿਆ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ
- ਪੁਰਾਣੇ ਸ਼ਹਿਰ ਵਿੱਚ ਜਾਮ ਪਈ ਵੱਡੀ ਸੀਵਰੇਜ ਲਾਈਨ ਦੀ ਸਫ਼ਾਈ ਲਈ ਨਗਰ ਨਿਗਮ ਨੇ ਲਗਾਈਆਂ ਸਵਿਸ-ਜਰਮਨ ਮਸ਼ੀਨਾਂ
- *ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਚੌਥੇ ਸੀਜ਼ਨ ਲਈ ਕਿਊ ਆਰ (QR) ਕੋਡ ਜਾਰੀ
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਵਿਧਾਨਸਭਾ ਹਲਕਾ ਜਲੰਧਰ ਪੱਛਮੀ ਦੇ 10 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ
- ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ ਬਾਲੀ
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਫਾਈ ਸੇਵਕਾਂ ਦੀ ਹੜਤਾਲ ਖਤਮ ਕਰਵਾਈ
- *ਐਸ.ਐਸ.ਪੀ ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਸਮਰਾਲਾ ਦੇ ਨਸ਼ਾ ਛੁਡਾਊ ਕੇਂਦਰ ਦਾ ਲਿਆ ਜਾਇਜ਼ਾ, ਇਲਾਜ ਸਹੂਲਤਾਂ ਬਾਰੇ ਕੀਤੀ ਸਮੀਖਿਆ
- ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਹੁਣ ਤੱਕ 4 ਲੱਖ ਤੋਂ ਵੱਧ ਸੰਗਤਾਂ ਨੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਕੀਤੇ ਦਰਸ਼ਨ- ਮੋਹਿੰਦਰ ਭਗਤ


