ਲੁਧਿਆਣਾ, 07 ਮਈ – ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ (ਡੀ.ਬੀ.ਈ.ਈ.) ਵੱਲੋਂ ਭਲਕੇ 08 ਮਈ ਨੂੰ ਆਪਣੇ ਸਥਾਨਕ ਦਫ਼ਤਰ ਵਿਖੇ ਰੋਜਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ।ਲੁਧਿਆਣਾ ਦੇ ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ ਜਿਸਦੇ ਤਹਿਤ ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ ਦੇ ਸਥਾਨਕ ਦਫ਼ਤਰ, ਸੰਗੀਤ ਸਿਨੇਮਾ ਰੋਡ, ਪ੍ਰਤਾਪ ਚੌਂਕ, ਲੁਧਿਆਣਾ ਭਲਕੇ ਸ਼ੁਕਰਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਕੈਂਪ ਦਾ ਸਮਾਂ ਸਵੇਰੇ 10.00 ਵਜੇ ਤੋਂ ਦੁਪਹਿਰ 2.00 ਵਜੇ ਤੱਕ ਹੋਵੇਗਾ ਜਿੱਥੇ ਕੈਂਪ ਵਿੱਚ ਪੰਜਾਬ ਸੇਵਾ ਕੇਂਦਰ ਕੰਪਨੀ ਭਾਗ ਲੈ ਰਹੀ ਹੈ। ਡਿਪਟੀ ਡਾਇਰੈਕਟਰ ਰੋਜਗਾਰ ਉਤਪੱਤੀ, ਹੁਨਰ ਵਿਕਾਸ ਤੇ ਸਿਖਲਾਈ, ਲੁਧਿਆਣਾ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਸਿਰਫ ਗ੍ਰੈਜੂਏਸ਼ਨ ਪਾਸ ਵਿਦਿਆਰਥੀ ਭਾਗ ਲੈ ਸਕਦੇ ਹਨ। ਪ੍ਰਾਰਥੀਆਂ ਲਈ ਆਪਣੀ ਅਕਾਦਮਿਕ ਯੋਗਤਾਵਾਂ ਦੇ ਸਰਟੀਫਿਕੇਟਾਂ ਸਮੇਤ ਰੇਜਿਉਮ ਦੀਆਂ 2 ਨਕਲਾਂ ਲੈ ਕੇ ਆਉਣੀਆਂ ਲਾਜਮੀ ਹਨ। ਉਹਨਾਂ ਕਿਹਾ ਕਿ ਪ੍ਰਾਰਥੀਆਂ ਕੋਲ ਡਾਟਾ ਓਪਰੇਟਰ ਅਤੇ ਡੀ.ਐਸ.ਡੀ ਓਪਰੇਟਰ ਦੀਆਂ ਅਸਾਮੀਆਂ ਲਈ ਇੰਟਰਵਿਉ ਦੇਣ ਦਾ ਇਹ ਸੁਨਹਿਰੀ ਮੌਕਾ ਹੈ।ਉਹਨਾਂ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਵਧੇਰੇ ਜਾਣਕਾਰੀ ਲਈ ਡੀ.ਬੀ.ਈ.ਈ. ਦੀ ਈ-ਮੇਲ dbeeludhiana@gmail.com ਰਾਹੀਂ ਵੀ ਸੰਪਰਕ ਕੀਤਾ ਜਾ ਸਕਦਾ ਹੈ।
Trending
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
- ਚੇਅਰਮੈਨ ਗਿੱਲ ਵੱਲੋਂ ਪਿੰਡ ਜਾਂਗਪੁਰ ’ਚ ਹਾਈਟੈਕ ਸਪੋਰਟਸ ਪਾਰਕ ਦਾ ਦੌਰਾ
- ਲੁਧਿਆਣਾ ਵਿੱਚ ਜਨਗਣਨਾ ਗਣਨਾ ਦੇ ਪੜਾਅ-II ਲਈ ਫੀਲਡ ਟ੍ਰੇਨਰਾਂ ਦੀ ਸਿਖਲਾਈ ਸ਼ੁਰੂ
- ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹ ਦਾ ਦੌਰਾ
- ਪੰਜਾਬ ਸਰਕਾਰ ਵੱਲੋਂ ਉਦਯੋਗ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਨਾਮੀ ਕੰਪਨੀਆਂ ਨਾਲ ਨਿਰੰਤਰ ਕੀਤਾ ਜਾ ਰਿਹਾ ਰਾਬਤਾ – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
- ਵਿਗਿਆਨਕ ਅਤੇ ਟਿਕਾਊ ਪਸ਼ੂ ਪਾਲਣ ਤਕਨੀਕਾਂ ਅਪਣਾਉਣ ਨਾਲ ਕਿਸਾਨਾਂ ਦੀ ਆਮਦਨ ਵਿੱਚ ਹੋਵੇਗਾ ਵਾਧਾ: ਹਰਪ੍ਰੀਤ ਸੰਧੂ*


