ਲੁਧਿਆਣਾ, 06 ਨਵੰਬਰ (000) – ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ (ਡੀ.ਬੀ.ਈ.ਈ.) ਲੁਧਿਆਣਾ ਦੇ ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਭਲਕੇ 07 ਨਵੰਬਰ (ਸ਼ੁਕਰਵਾਰ) ਨੂੰ ਸਕਿਉਰਟੀ ਗਾਰਡ ਦੀ ਅਸਾਮੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ ਦੇ ਸਥਾਨਕ ਦਫ਼ਤਰ ਸੰਗੀਤ ਸਿਨੇਮਾ ਰੋਡ, ਪ੍ਰਤਾਪ ਚੌਂਕ, ਲੁਧਿਆਣਾ ਵਿਖੇ ਸਕਿਉਰਟੀ ਗਾਰਡ ਦੀ ਅਸਾਮੀ ਲਈ ਲੱਗਣ ਵਾਲੇ ਪਲੇਸਮੈਂਟ ਕੈਂਪ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਦਸਵੀਂ, ਬਾਰਵੀਂ ਯੋਗਤਾ ਵਾਲੇ ਪ੍ਰਾਰਥੀ (ਜਿਨ੍ਹਾਂ ਕੋਲ ਪ੍ਰਾਈਵੇਟ ਸੈਕਟਰ ਵਿੱਚ ਸਕਿਉਰਟੀ ਗਾਰਡ ਦਾ ਤਜਰਬਾ ਹੈ) ਹੀ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਚੰਗੀ ਤਨਖਾਹ ਲਈ ਸਕਿਉਰਟੀ ਗਾਰਡ ਦੀ ਨੌਕਰੀ ਲੱਗਣ ਦੇ ਚਾਹਵਾਨ ਪ੍ਰਾਰਥੀ ਆਪਣੀ ਯੋਗਤਾ ਦੇ ਸਰਟੀਫਿਕੇਟਾਂ ਅਤੇ ਤਜਰਬਾ ਸਰਟੀਫਿਕੇਟ ਸਮੇਤ ਰੇਜਿਉਮ ਦੀਆਂ 2 ਨਕਲਾਂ ਲੈ ਕੇ ਇੰਟਰਵਿਉ ਲਈ ਆ ਸਕਦੇ ਹਨ।ਉਹਨਾਂ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਵਧੇਰੇ ਜਾਣਕਾਰੀ ਲਈ 76499-00700 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
Trending
- ਨਾਜਾਇਜ਼ ਸ਼ਰਾਬ ਦੇ ਧੰਦੇ ’ਤੇ ਨਕੇਲ: ਲੁਧਿਆਣਾ ਈਸਟ ਰੇਂਜ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ
- ਡਿਪਟੀ ਕਮਿਸ਼ਨਰ ਨੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਉਦਯੋਗਪਤੀਆਂ, ਭੱਠਾ ਮਾਲਕਾਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
- ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 70.52 ਕਰੋੜ ਦੇ ਮੁਕੰਮਲ ਹੋਏ ਸਿੰਚਾਈ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
- ਐਮ.ਐਲ.ਏ. ਕੁਲਵੰਤ ਸਿੰਘ ਸਿੱਧੂ ਨੇ NEET ਵਿੱਚ ਦੇਸ਼ ਭਰ ‘ਚੋਂ ਪਹਿਲਾ ਰੈਂਕ ਹਾਸਲ ਕਰਨ ਵਾਲੇ ਆਰੀਅਨ ਗੁਪਤਾ ਦਾ ਕੀਤਾ ਸਨਮਾਨ
- 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ
- ਲੁਧਿਆਣਾ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ-2026: ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲੇ ਰੋਮਾਂਚਕ ਰਹੇ
- Punjab Govt Holidays 2026: ਪੂਰੀ ਸੂਚੀ, ਕੈਲੰਡਰ ਅਤੇ PDF ਡਾਊਨਲੋਡ (ਗਜ਼ਟਿਡ ਅਤੇ ਬੈਂਕ ਛੁੱਟੀਆਂ)
- 10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ


