ਜਲੰਧਰ, 18 ਫਰਵਰੀ : ਜਨਹਿੱਤ ਅਤੇ ਲੋਕ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸ਼ਹਿਰ ਵਿੱਚ ਬਣੇ ਲੱਧੇਵਾਲੀ ਫਲਾਈਓਵਰ ਦੀ ਉਸਾਰੀ ਅਤੇ ਡਿਜ਼ਾਈਨ ਸਬੰਧੀ ਤੱਥਾਂ ਦੀ ਵਿਸਥਾਰਪੂਰਵਕ ਪੜਤਾਲ ਕਰਨ ਲਈ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ। ਫਲਾਈਓਵਰ ਦੀ ਬਣਤਰ ਅਤੇ ਡਿਜ਼ਾਈਨ ਵਿੱਚ ਕੁਝ ਊਣਤਾਈਆਂ ਕਰਕੇ ਆਵਾਜਾਈ ਦੌਰਾਨ ਲੋਕਾਂ ਨੂੰ ਪੇਸ਼ ਆ ਰਹੀ ਅਸੁਵਿਧਾ ਅਤੇ ਪ੍ਰੇਸ਼ਾਨੀ ਦਾ ਮਾਮਲਾ ਧਿਆਨ ਵਿੱਚ ਆਉਣ ਉਪਰੰਤ ਇਹ ਕਾਰਵਾਈ ਕੀਤੀ ਗਈ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮਾਮਲੇ ਦੀ ਨਿਰਪੱਖ ਅਤੇ ਤਕਨੀਕੀ ਜਾਂਚ ਲਈ ਮੁੱਖ ਮੰਤਰੀ ਖੇਤਰੀ ਅਫ਼ਸਰ, ਜਲੰਧਰ ਦੀ ਪ੍ਰਧਾਨਗੀ ਹੇਠ ਕਮੇਟੀ ਬਣਾਈ ਗਈ ਹੈ। ਕਮੇਟੀ ਵਿੱਚ ਐਸ.ਈ. ਨਗਰ ਨਿਗਮ, ਜਲੰਧਰ ਅਤੇ ਵਧੀਕ ਐਸ.ਈ. ਪੀ.ਐਸ.ਪੀ.ਸੀ.ਐਲ., ਜਲੰਧਰ ਕੈਂਟ ਨੂੰ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ, ਤਾਂ ਜੋ ਉਸਾਰੀ ਅਤੇ ਡਿਜ਼ਾਈਨ ਸਬੰਧੀ ਸਾਰੇ ਤਕਨੀਕੀ ਪੱਖਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਸਕੇ।ਡਿਪਟੀ ਕਮਿਸ਼ਨਰ ਨੇ ਕਮੇਟੀ ਨੂੰ ਸਪਸ਼ਟ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਮੌਕੇ ਦੀ ਵਿਸਥਾਰਪੂਰਵਕ ਜਾਂਚ ਕਰਕੇ ਫਲਾਈਓਵਰ ਦੀ ਉਸਾਰੀ ਅਤੇ ਡਿਜ਼ਾਈਨ ਸਬੰਧੀ ਸਾਰੇ ਤਕਨੀਕੀ ਅਤੇ ਪ੍ਰਸ਼ਾਸਕੀ ਪੱਖਾਂ ਦੀ ਤਸਦੀਕ ਕੀਤੀ ਜਾਵੇ ਅਤੇ ਜੇਕਰ ਕੋਈ ਲਾਪ੍ਰਵਾਹੀ ਜਾਂ ਮਾਪਦੰਡਾਂ ਦੀ ਉਲੰਘਣਾ ਪਾਈ ਜਾਂਦੀ ਹੈ ਤਾਂ ਉਸ ਬਾਰੇ ਸਪਸ਼ਟ ਸਿਫਾਰਸ਼ਾਂ ਸਮੇਤ ਰਿਪੋਰਟ 15 ਦਿਨਾਂ ਦੇ ਅੰਦਰ ਪੇਸ਼ ਕਰਨੀ ਯਕੀਨੀ ਬਣਾਈ ਜਾਵੇ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਸੁਰੱਖਿਆ ਅਤੇ ਸੁਵਿਧਾ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
Trending
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
- ਚੇਅਰਮੈਨ ਗਿੱਲ ਵੱਲੋਂ ਪਿੰਡ ਜਾਂਗਪੁਰ ’ਚ ਹਾਈਟੈਕ ਸਪੋਰਟਸ ਪਾਰਕ ਦਾ ਦੌਰਾ
- ਲੁਧਿਆਣਾ ਵਿੱਚ ਜਨਗਣਨਾ ਗਣਨਾ ਦੇ ਪੜਾਅ-II ਲਈ ਫੀਲਡ ਟ੍ਰੇਨਰਾਂ ਦੀ ਸਿਖਲਾਈ ਸ਼ੁਰੂ
- ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹ ਦਾ ਦੌਰਾ
- ਪੰਜਾਬ ਸਰਕਾਰ ਵੱਲੋਂ ਉਦਯੋਗ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਨਾਮੀ ਕੰਪਨੀਆਂ ਨਾਲ ਨਿਰੰਤਰ ਕੀਤਾ ਜਾ ਰਿਹਾ ਰਾਬਤਾ – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
- ਵਿਗਿਆਨਕ ਅਤੇ ਟਿਕਾਊ ਪਸ਼ੂ ਪਾਲਣ ਤਕਨੀਕਾਂ ਅਪਣਾਉਣ ਨਾਲ ਕਿਸਾਨਾਂ ਦੀ ਆਮਦਨ ਵਿੱਚ ਹੋਵੇਗਾ ਵਾਧਾ: ਹਰਪ੍ਰੀਤ ਸੰਧੂ*


